Monday, March 16
Shadow

National

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਫਰੀਦਕੋਟ ਦੇ ਕਿਸਾਨਾਂ ਦੇ ਨੂੰ ਅਪੀਲ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਫਰੀਦਕੋਟ ਦੇ ਕਿਸਾਨਾਂ ਦੇ ਨੂੰ ਅਪੀਲ

National, Politics, Punjab
ਫਰੀਦਕੋਟ 03 ਅਕਤੂਬਰ (  ) ਡਿਪਟੀ ਕਮਿਸ਼ਨਰ  ਸ਼੍ਰੀ ਵਿਨੀਤ ਕੁਮਾਰ ਨੇ ਕਿਸਾਨ ਵੀਰਾਂ ਨੂੰ ਅਪੀਲ  ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜਾਂ ਚੁਕਾ ਕੇ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ ਨਾਲ ਹਵਾ ਦਾ ਪ੍ਰਦੂਸ਼ਣ ਘਟਾਇਆ ਜਾ ਸਕਦਾ ਹੈ।ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਮਿੱਟੀ ਦੀ ਸਿਹਤ ਸੁਧਾਰਨ ਲਈ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ ,ਜਿਸ ਨੂੰ ਅੱਗ ਲਗਾ ਕੇ ਸਾੜਣ ਦੀ ਬਿਜਾਏ ਖੇਤਾਂ ਵਿੱਚ ਸੰਭਾਲ ਕੇ ਕਣਕ ਜਾਂ ਹੋਰ ਫਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ। ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਫਸਲਾਂ ਦੀ ਬਿਜਾਈ ਕਰਨ ਨਾਲ ਪੈਦਾਵਾਰ ਵਿੱਚ ਵਾਧਾ ਹੁੰਦਾ ਹੈ। ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇੱਕ ਏਕੜ ਰਕਬੇ ਵਿੱਚੋਂ ਤਕਰੀਬਨ ਤਿੰਨ ਟਨ ਪਰਾਲੀ ਪੈਦਾ ਹੁੰਦੀ ਹੈ।ਤਿੰਨ ਟਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ 1000 ਕਿਲੋ ਜੈਵਿਕ ਕਾਰਬਨ, 13 ਕਿਲੋ ਨਾਈਟਰੋਜਨ, 6 ਕਿਲੋ ਫਾਸਫੋਰਸ, 63 ਕਿਲੋ ਪੋਟਾਸ਼, 3.5 ਕਿਲੋ ਸਲਫਰ ਅਤੇ ਮਿੱਟੀ ਵਿਚਲੇ ਲਘੂ ਜੀਵਾਂ ਦਾ ਬਹੁਤ ਨੁਕਸਾਨ ਹੁੰਦਾ ਹੈ, ਜਿਸ ਦੀ ਬਾਜ਼ਾਰੀ ਕੀਮਤ ਤਕਰੀਬਨ 6000/- ਰੁ...
‘ਸਵੱਛਤਾ ਹੀ ਸੇਵਾ’ ਅਭਿਆਨ ਨੂੰ ਬਣਾਉਣਾ ਚਾਹੀਦਾ ਹੈ ਜ਼ਿੰਦਗੀ ਦਾ ਹਿੱਸਾ- ਐਸ.ਡੀ.ਐਮ. ਮਲੋਟ

‘ਸਵੱਛਤਾ ਹੀ ਸੇਵਾ’ ਅਭਿਆਨ ਨੂੰ ਬਣਾਉਣਾ ਚਾਹੀਦਾ ਹੈ ਜ਼ਿੰਦਗੀ ਦਾ ਹਿੱਸਾ- ਐਸ.ਡੀ.ਐਮ. ਮਲੋਟ

National, Politics, Punjab
ਮਲੋਟ/ਸ੍ਰੀ ਮੁਕਤਸਰ ਸਾਹਿਬ, 02 ਅਕਤੂਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਲੋਟ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਬਠਿੰਡਾ ਚੌਂਕ ਤੋਂ ਤਹਸੀਲ ਰੋਡ ਤੱਕ ਦੋਨੋਂ ਸਾਈਡਾਂ ‘ਤੇ ਸਫ਼ਾਈ ਦੀ ਸ਼ੁਰੂਆਤ ਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰ ਵੱਲੋਂ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਮਲੋਟ ਵੱਲੋਂ ਜਿਨ੍ਹਾਂ ਥਾਵਾਂ ‘ਤੇ ਇਹ ਸਫਾਈ ਅਭਿਆਨ ਚੱਲ ਰਿਹਾ ਸੀ, ਉਨ੍ਹਾਂ ਉੱਥੇ ਪਹੁੰਚ ਹਰੇਕ ਸੰਸਥਾ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੁਹਿੰਮ ਦੌਰਾਨ ਸਕੂਲ ਦੇ ਬੱਚਿਆਂ ਨੇ ਵੀ ਉਚੇਚੇ ਤੌਰ ‘ਤੇ ਭਾਗ ਲਿਆ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਨਾਲ-ਨਾਲ ਸਾਨੂੰ ਵੱਡਿਆਂ ਨੂੰ ਵੀ ਅੱਜ ਦੇ ਇਸ ਸਫਾਈ ਅਭਿਆਨ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਲੈਣਾ ਚਾਹੀਦਾ ਹੈ ਅਤੇ ਸਾਫ-ਸਫਾਈ ਨਾਲ ਹੀ ਅਸੀਂ ਬਿਮਾਰੀਆਂ ਤੋਂ ਨਿਜ਼ਾਤ ਪਾ ਸਕਦੇ ਹਾਂ ਇਸ ਮੌਕੇ ਉਨ੍ਹਾਂ ਸਾਰੀਆਂ ਵਪਾਰਕ ਸੰਸਥਾਵਾਂ ਨੂੰ ਅਪੀਲ ਕੀਤੀ ਤੋਂ ਉਨ੍ਹਾਂ ਦੇ ਸਹਿਯੋਗ ਨਾਲ ਹੀ ਜੀ.ਟੀ. ਰੋਡ ਦੇ ਦੋਵੇਂ ਸਾਈਡਾਂ ਨੂੰ ਇਕ ਵੱਖਰੀ ਦਿੱਖ ਮਿਲ ਸਕਦੀ ਹੈ ਅਤੇ ਮਲੋਟ ਸ਼ਹਿਰ...
ਸੁਤੰਤਰਤਾ ਸੰਗਰਾਮੀ  ਉਜਾਗਰ ਸਿੰਘ ਖਤਰਾਏ ਕਲਾਂ ਦੇ ਪਰਿਵਾਰ ਨੂੰ ਮਿਲੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ

ਸੁਤੰਤਰਤਾ ਸੰਗਰਾਮੀ ਉਜਾਗਰ ਸਿੰਘ ਖਤਰਾਏ ਕਲਾਂ ਦੇ ਪਰਿਵਾਰ ਨੂੰ ਮਿਲੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ

National, Politics, Punjab
ਅੰਮ੍ਰਿਤਸਰ, 2 ਅਕਤੂਬਰ 2024 (    )-  ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀ  ਉਜਾਗਰ ਸਿੰਘ ਖਤਰਾਏ ਕਲਾਂ ਦੀ ਯਾਦ ਵਿੱਚ ਉਨ੍ਹਾਂ ਦੇ ਪਿੰਡ ਦੇ ਸਰਕਾਰੀ ਹਾਈ ਸਕੂਲ ਦਾ ਨਾਮਕਰਨ ਉਨਾਂ ਦੇ ਨਾਮ 'ਤੇ ਕਰਨ ਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਜਿਲ੍ਹਾ ਪ੍ਰਸਾਸ਼ਨ ਵਲੋਂ ਸਕੂਲ ਨੂੰ ਜੋ ਵੀ ਹੋਰ ਸਹਿਯੋਗ ਦੀ ਲੋੜ ਹੋਵੇਗੀ ਸਮੇਂ ਸਿਰ ਦਿੱਤਾ ਜਾਵੇਗਾ । ਆਜ਼ਾਦੀ ਘੁਲਾਟੀਆਂ ਦੇ ਸਤਿਕਾਰ ਵਿਚ ਜਿਲ੍ਹਾ ਪ੍ਰਸਾਸ਼ਨ ਵੱਲੋਂ ਕੋਈ ਵੀ ਕੋਤਾਹੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਭਰੋਸਾ ਕਾਮਰੇਡ ਉਜਾਗਰ ਸਿੰਘ ਮੈਮੋਰੀਅਲ ਟਰਸਟ ਦੇ ਪ੍ਰਧਾਨ  ਤੇ ਉਨ੍ਹਾਂ ਦੇ ਪੋਤਰੇ ਸ. ਦਿਲਬਾਗ ਸਿੰਘ ਖਤਰਾਏ ਕਲਾਂ ਨੂੰ ਦਿੱਤਾ ਜੋ ਉਨ੍ਹਾਂ ਨੂੰ ਇੱਥੇ ਉਚੇਚੇ ਤੌਰ ਤੇ ਮਿਲਣ ਲਈ ਪੁੱਜੇ ਸਨ। ਦੇਸ਼ ਦੀ ਆਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਉਘੇ  ਸੁਤੰਤਰਤਾ ਸੰਗਰਾਮੀਆਂ  ਦੀਆਂ ਕੁਰਬਾਨੀਆਂ ਅੱਗੇ ਅਸੀਂ ਸਾਰੇ ਨਤਮਸਤਕ ਹਾਂ। ਉਨ੍ਹਾਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਜੋ ਸੰਘਰਸ਼ ਲੜੇ ਗਏ ਉਸ ਤੋਂ ਆਉਣ ਵਾਲੀਆਂ  ਪੀੜ੍ਹੀਆਂ ਨੂੰ ਜਾਣੂ  ਕਰਵਾਉਣ ਲਈ ਅਜਿਹੇ ਉਪਰਾਲੇ ਭਵਿੱਖ ਵੀ ਕਰਦੇ ਰਹਿਣਾ ਚਾਹੀਦਾ ਹੈ...
ਪੇਂਡੂ  ਬੇਰੁਜਗਾਰ  ਨੋਜਵਾਨਾਂ ਲਈ  ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 7 ਅਕਤੂਬਰ ਤੋਂ ਸ਼ੁਰੂ

ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 7 ਅਕਤੂਬਰ ਤੋਂ ਸ਼ੁਰੂ

National, Politics, Punjab
ਅੰਮ੍ਰਿਤਸਰ 2 ਅਕਤੂਬਰ 2024-- ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ  ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ,ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ  ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ, (ਸਾਹਮਣੇ ਵੇਰਕਾ ਡੇਅਰੀ ਮਿਲਕ ਪਲਾਂਟ,ਵੇਰਕਾ) ਵਿਖੇ 7 ਅਕਤੂਬਰ ਤੱਕ ਅਰਜੀਆਂ ਦੇ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ: ਵਰਿਆਮ ਸਿੰਘ,ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ 7 ਅਕਤੂਬਰ 2024 ਤੋ ਡੇਅਰੀ ਸਿਖਲਾਈ ਤੇ ਵਿਸਥਾਰ ਕੇਦਰ, ਵੇਰਕਾ (ਜਿਲਾ ਅੰਮ੍ਰਿਤਸਰ) ਵਿਖੇ  ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਬੇਰੁਜਗਾਰ ਪੇਡੂ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ ਘੱਟ 5ਵੀਂ ਪਾਸ ਹੋਣ,ਉਮਰ 18 ਤੋਂ 55 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈ...
ਡਿਪਟੀ ਕਮਿਸ਼ਨਰ ਪਰਾਲੀ ਪ੍ਰਬੰਧਨ ਲਈ  ਮੁੜ ਖੇਤਾਂ ਵਿੱਚ ਪੁੱਜੇ

ਡਿਪਟੀ ਕਮਿਸ਼ਨਰ ਪਰਾਲੀ ਪ੍ਰਬੰਧਨ ਲਈ ਮੁੜ ਖੇਤਾਂ ਵਿੱਚ ਪੁੱਜੇ

National, Politics, Punjab
ਅੰਮ੍ਰਿਤਸਰ,  1 ਅਕਤੂਬਰ 2024: ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਮੇਂ ਸਿਰ ਮਸ਼ੀਨਰੀ ਉਪਲਬਧ ਕਰਵਾਉਣ, ਪਰਾਲੀ ਦੀ ਅੱਗ ਉੱਤੇ ਕਾਬੂ ਪਾਉਣ ਵਾਲੀਆਂ ਟੀਮਾਂ ਦੀ ਜਾਂਚ ਕਰਨ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਉਤਰਿਆ ਹੋਇਆ ਹੈ। ਡਿਪਟੀ ਕਮਿਸ਼ਨਰ ਨੇ ਅੱਜ ਪਿਛਲੇ ਸਾਲ ਹਾਟ ਸਪਾਟ ਰਹੇ ਭਾਵ ਜਿੱਥੇ ਵੱਧ ਪਰਾਲੀ ਨੂੰ ਅੱਗ ਲੱਗੀ ਸੀ, ਪਿੰਡ ਅਕਾਲਗੜ੍ਹ, ਭੀਲੋਵਾਲ, ਉਦੋਕੇ ਕਲਾਂ,ਭੋਏ ਵਾਲ ਅਤੇ ਛਾਪਾ ਰਾਮ ਸਿੰਘ ਦਾ ਦੌਰਾ ਕੀਤਾ। ਉਹਨਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ  ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਲਈ ਬੇਲਰ, ਚੋਪਰ, ਸੁਪਰ ਸੀਡਰ ਤੇ ਸਰਫੇਸ ਸੀਡਰ ਵਰਗੀ ਜਿਹੜੀ ਵੀ ਮਸ਼ੀਨਰੀ ਦੀ ਜ਼ਰੂਰਤ ਹੋਵੇਗੀ ਉਹ ਮੁਹੱਈਆ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਤ ਕਰਨ ਵਾਸਤੇ ਖੇਤਾਂ ਵਿੱਚ ਪੁੱਜਿਆ ਹੋਇਆ ਹੈ। ਉਨ੍ਹਾਂ ਦੱਸ...
ਡਾ. ਬੀ ਆਰ ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼. ਮੋਹਾਲੀ ਕੈਂਪਸ ਵਿਖੇ ਗਾਂਧੀ ਜਯੰਤੀ ਮੌਕੇ ਸਵੱਛਤਾ ਹੀ ਸੇਵਾ ਤਹਿਤ ਸਮੂਹਿਕ ਸਫ਼ਾਈ ਅਭਿਆਨ

ਡਾ. ਬੀ ਆਰ ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼. ਮੋਹਾਲੀ ਕੈਂਪਸ ਵਿਖੇ ਗਾਂਧੀ ਜਯੰਤੀ ਮੌਕੇ ਸਵੱਛਤਾ ਹੀ ਸੇਵਾ ਤਹਿਤ ਸਮੂਹਿਕ ਸਫ਼ਾਈ ਅਭਿਆਨ

National, Politics, Punjab
ਐਸ.ਏ.ਐਸ.ਨਗਰ, 2 ਅਕਤੂਬਰ, 2024: ਡਾ. ਬੀ ਆਰ ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏ.ਆਈ.ਐਮ.ਐਸ. ਮੋਹਾਲੀ) ਨੇ ਅੱਜ ਕੈਂਪਸ ਵਿਖੇ, ਗਾਂਧੀ ਜਯੰਤੀ ਮੌਕੇ ਸਵੱਛਤਾ ਅਤੇ ਵਾਤਾਵਰਣ ਦੀ ਸਥਿਰਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪ੍ਰਭਾਵਸ਼ਾਲੀ ਸਮਾਗਮਾਂ ਦੀ ਲੜੀ ਦੇ ਨਾਲ ਸਵੱਛਤਾ ਹੀ ਸੇਵਾ ਤਹਿਤ ਸਮੂਹਿਕ ਸਫ਼ਾਈ ਅਭਿਆਨ ਚਲਾਇਆ। ਇਸ  ਮੌਕੇ ਪ੍ਰੋਫ਼ੈਸਰਾਂ, ਸਟਾਫ਼, ਵਿਦਿਆਰਥੀਆਂ ਨੇ ਸਵੱਛ ਭਾਰਤ ਮਿਸ਼ਨ ਪ੍ਰਤੀ ਆਪਣੀ ਇੱਕਜੁੱਟਤਾ ਅਤੇ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਪਹਿਲੇ ਸਮਾਗਮ  "ਏਕ ਪੇੜ ਮਾਂ ਕੇ ਨਾਮ" ਤਹਿਤ ਹਰੇਕ ਭਾਗੀਦਾਰ ਨੇ ਆਪਣੀ ਮਾਂ ਜਾਂ ਮਾਂ ਵਰਗੀ ਸ਼ਖਸੀਅਤ ਨੂੰ ਸਮਰਪਿਤ ਇੱਕ ਰੁੱਖ ਲਗਾਇਆ। ਡਾ. ਅੰਮ੍ਰਿਤ ਵਿਰਕ ਨੇ "ਏਕ ਪੇੜ ਮਾਂ ਕੇ ਨਾਮ" ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਕਿਵੇਂ ਇਹ ਕਾਰਜ ਵਾਤਾਵਰਣ ਦੀ ਜ਼ਿੰਮੇਵਾਰੀ ਨੂੰ ਮਾਂ ਦੇ ਸਨਮਾਨ ਨਾਲ ਜੋੜਦਾ ਹੈ। ਰੁੱਖ ਲਗਾਉਣ ਦੀ ਰਸਮ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਦੀ ਅਗਵਾਈ ਵਿਚ ਹੋਈ। ਇਹ ਸਮਾਗਮ ਮਾਵਾਂ ਦੀ ਪਾਲਣ ਪੋਸ਼ਣ ਵਾਲੀ ਭੂਮਿਕਾ ਨੂੰ ਸਨਮਾਨ ਦਿੰਦੇ ਹੋਏ ਵਾਤਾਵਰਣ ਸੰਭਾਲ ਨੂੰ...
ਜ਼ਿਲਾ ਪ੍ਰੀਸ਼ਦ ਫ਼ਰੀਦਕੋਟ ਵਿਖੇ ਸਵੱਛ ਭਾਰਤ ਦਿਵਸ ਮਨਾਇਆ

ਜ਼ਿਲਾ ਪ੍ਰੀਸ਼ਦ ਫ਼ਰੀਦਕੋਟ ਵਿਖੇ ਸਵੱਛ ਭਾਰਤ ਦਿਵਸ ਮਨਾਇਆ

National, Politics, Punjab
ਫ਼ਰੀਦਕੋਟ 2 ਅਕਤੂਬਰ()  ਜ਼ਿਲਾ ਪ੍ਰੀਸ਼ਦ ਫ਼ਰੀਦਕੋਟ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਸਵੱਛਤਾ ਹੀ ਸੇਵਾ ਦੇ ਬੈਨਰ ਹੇਠ ਸਵੱਛ ਭਾਰਤ ਦਿਵਸ 2024 ਮਨਾਇਆ ਗਿਆ । ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹੀ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣੀ ਚਾਹੀਦੀ ਹੈ। ਉਨ੍ਹਾਂ ਮੌਜੂਦ ਸਭ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣ ਅਤੇ ਹੋਰਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ। ਇਸ ਮੌਕੇ ਉਨ੍ਹਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛ ਭਾਰਤ ਦਿਵਸ 2024 ਮੌਕੇ 17 ਸਤੰਬਰ ਤੋਂ ਲੈ ਕੇ 2 ਅਕਤੂਬਰ ਤੱਕ ਪਿੰਡਾਂ ਵਿਚ ਕੀਤੀਆਂ ਗਈਆਂ ਵੱਖ ਵੱਖ ਗਤੀਵਿਧੀਆਂ ਤੋਂ ਬਾਅਦ ਪ੍ਰਤਿਭਾਗੀਆਂ ਨੂੰ ਸਰਟੀਫਿਕੇਟ, ਟਰਾਫੀਆਂ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ।  ਇਸ ਤੋਂ ਪਹਿਲਾਂ ਸਵੱਛ ਦਿਵਸ ਮੌਕੇ ਸ਼ਰਮਦਾਨ ਗਤੀਵਿਧੀ ਤਹਿਤ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੀ ਸਫ਼ਾਈ ਕੀਤੀ ਗਈ ਅਤੇ ਵੇਸਟ ਪਲ...
ਏ.ਸੀ.ਐਸ.ਟੀ ਲੁਧਿਆਣਾ ਨੇ ਉਦਯੋਗਪਤੀਆਂ ਅਤੇ ਡਰਾਈ ਫਰੂਟ ਵੇਚਣ ਵਾਲਿਆਂ ਨਾਲ ਮੀਟਿੰਗ ਕੀਤੀ

ਏ.ਸੀ.ਐਸ.ਟੀ ਲੁਧਿਆਣਾ ਨੇ ਉਦਯੋਗਪਤੀਆਂ ਅਤੇ ਡਰਾਈ ਫਰੂਟ ਵੇਚਣ ਵਾਲਿਆਂ ਨਾਲ ਮੀਟਿੰਗ ਕੀਤੀ

National, Politics, Punjab
ਲੁਧਿਆਣਾ, 2 ਅਕਤੂਬਰ (000) ਵਿੱਤ ਕਮਿਸ਼ਨਰ ਕ੍ਰਿਸ਼ਨ ਕੁਮਾਰ ਅਤੇ ਡਿਪਟੀ ਕਮਿਸ਼ਨਰ ਰਾਜ ਕਰ (ਲੁਧਿਆਣਾ ਡਵੀਜ਼ਨ) ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਹਾਇਕ ਕਮਿਸ਼ਨਰ ਰਾਜ ਕਰ (ਲੁਧਿਆਣਾ-1) ਸ੍ਰੀ ਦੀਪਕ ਭਾਟੀਆ ਨੇ ਲੋਹਾ ਅਤੇ ਸਟੀਲ ਐਸੋਸੀਏਸ਼ਨਾਂ, ਡਰਾਈ ਫਰੂਟ ਵਿਕਰੇਤਾਵਾਂ, ਸਾਈਕਲ ਉਦਯੋਗ ਅਤੇ ਹੋਰ ਉਦਯੋਗਾਂ ਨਾਲ ਸਬੰਧਤ ਰਾਜ ਟੈਕਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਏਵਨ ਇਸਪਾਤ, ਆਰਤੀ ਸਟੀਲ ਇੰਡੀਆ, ਆਰਤੀ ਇੰਟਰਨੈਸ਼ਨਲ, ਦਿਵਿਆਂਸ਼ ਇੰਟਰਨੈਸ਼ਨਲ ਅਤੇ ਹੀਰੋ ਸਾਈਕਲਜ਼ ਦੇ ਨੁਮਾਇੰਦੇ ਸ਼ਾਮਲ ਹੋਏ। ਮੀਟਿੰਗ ਦੌਰਾਨ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਵੱਧ ਤੋਂ ਵੱਧ ਟੈਕਸ ਦੀ ਪਾਲਣਾ ਅਤੇ ਉਗਰਾਹੀ ਨੂੰ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਅਪਣਾਏ ਗਏ ਵੱਖ-ਵੱਖ ਤਰੀਕਿਆਂ ਅਤੇ ਉਪਾਵਾਂ 'ਤੇ ਚਰਚਾ ਕੀਤੀ ਗਈ।...
5,000 ਰੁਪਏ ਰਿਸ਼ਵਤ ਲੈਂਦਾ ਥਾਣੇ ਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

5,000 ਰੁਪਏ ਰਿਸ਼ਵਤ ਲੈਂਦਾ ਥਾਣੇ ਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime, International, National, Politics, Punjab, Trending
ਚੰਡੀਗੜ, 2 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਆਈ.ਏ. ਸਟਾਫ਼ ਵਿੱਚ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸਤਨਾਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਸ੍ਰੀ ਮੁਕਤਸਰ ਸਾਹਿਬ ਦੀ ਵਸਨੀਕ ਪਰਵੀਨ ਕੌਰ ਦੀ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ ਹੌਲਦਾਰ ਸਤਨਾਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਸੀ ਕਿ ਉਸਦਾ ਲੜਕਾ ਚੋਰੀ ਦਾ ਮੋਬਾਈਲ ਫੋਨ ਵਰਤ ਰਿਹਾ ਹੈ ਅਤੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ 50,000 ਰੁਪਏ ਦੀ ਮੰਗ ਕੀਤੀ ਗਈ। ਹਾਲਾਂਕਿ ਉਸਨੇ ਆਪਣੇ ਲੜਕੇ ਦੁਆਰਾ ਖਰੀਦੇ ਗਏ ਫੋਨ ਦਾ ਬਿੱਲ ਅਤੇ ਡੱਬਾ ਉਕਤ ਮੁਲਾਜ਼ਮ ਨੂੰ ਸੌਂਪ ਦਿੱਤਾ ਸੀ, ਪਰ ਇਸਦੇ ਬਾਵਜੂਦ ਵੀ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲਈ ਅਤੇ ਉਸਦੇ ਪੁੱਤਰ ਨੂੰ ਇਸ ਚੋਰੀ ਦੇ ਫੋਨ ਮਾਮਲੇ ਵਿੱਚ ਸ਼ਾਮਲ ਨਾ ਕਰਨ ਬਦਲੇ 5,000 ਰੁਪਏ ਹੋਰ ਦੇਣ ਦੀ ਵੀ ਮੰਗ ਕੀਤੀ। ਉਕਤ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗ ਰਹੇ ਇਸ ਪ...
ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਏ ਡੀ ਸੀ ਚਾਰੂ ਮਿਤਾ ਵੱਲੋਂ  ਸਮੂਹ ਕੰਬਾਈਨ ਆਪ੍ਰੇਟਰਾਂ/ ਮਾਲਕਾਂ ਨਾਲ ਮੀਟਿੰਗ

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਏ ਡੀ ਸੀ ਚਾਰੂ ਮਿਤਾ ਵੱਲੋਂ ਸਮੂਹ ਕੰਬਾਈਨ ਆਪ੍ਰੇਟਰਾਂ/ ਮਾਲਕਾਂ ਨਾਲ ਮੀਟਿੰਗ

National, Politics, Punjab
ਮੋਗਾ, 2 ਅਕਤੂਬਰ- ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੈ, ਇਹਨਾਂ ਮਾਮਲਿਆਂ ਨੂੰ ਜ਼ੀਰੋ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਸੰਦ ਵੀ ਸਬਸਿਡੀ ਉੱਪਰ ਦਿੱਤੇ ਜਾਂਦੇ ਹਨ ਜਿਹੜੇ ਫ਼ਸਲ ਦੀ ਰਹਿੰਦ ਖੂਹੰਦ ਨੂੰ ਬਿਨਾਂ ਅੱਗ ਲਗਾਏ ਅਗਲੀ ਫ਼ਸਲ ਦੀ ਬਿਜਾਈ ਨੂੰ ਪੂਰਨ ਸੌਖਾਲਾ ਕਰ ਦਿੰਦੇ ਹਨ।  ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੰਬਾਈਨ ਆਪ੍ਰੇਟਰ/ ਮਾਲਕ ਆਪਣੀ ਅਹਿਮ ਭੂਮਿਕਾ ਨਿਭਾ ਕੇ ਵਾਤਾਵਰਨ ਸ਼ੁੱਧਤਾ ਵਿੱਚ ਯੋਗਦਾਨ ਪਾਉਣ, ਕਿਉਕਿ ਉਹਨਾਂ ਲਈ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੁਝ ਪਾਬੰਦੀ ਆਦੇਸ਼ ਜਾਰੀ ਕੀਤੇ ਗਏ ਹਨ ਜਿਹਨਾਂ ਦੀ ਪਾਲਣਾ ਕਰਨੀ ਅਤਿ ਜਰੂਰੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂ ਮਿਤਾ ਨੇ ਜ਼ਿਲ੍ਹਾ ਦੇ ਸਮੂਹ ਕੰਬਾਈਨ ਆਪ੍ਰੇਟਰਾਂ/ ਮਾਲਕਾਂ ਨਾਲ ਮੀਟਿੰਗ ਕਰਨ ਮੌਕੇ ਕੀਤਾ।  ਇਸ ਮੀਟਿੰਗ ਵਿੱਚ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ, ਐਸ ਡੀ ਐਮ ਮੋਗਾ ਸਾਰੰਗਪ੍ਰੀਤ  ਸਿੰਘ ਔਜਲਾ ਤੋਂ ਇਲਾਵਾ ਪੁਲਿ...