Monday, March 16
Shadow

National

ਆਧੁਨਿਕ ਸੰਦਾ ਨਾਲ ਪਰਾਲੀ ਨੂੰ ਆਪਣੇ ਖੇਤਾਂ ਵਿੱਚ ਹੀ ਵਾਹੁਣ ਕਿਸਾਨ : ਡਿਪਟੀ ਕਮਿਸ਼ਨਰ*

ਆਧੁਨਿਕ ਸੰਦਾ ਨਾਲ ਪਰਾਲੀ ਨੂੰ ਆਪਣੇ ਖੇਤਾਂ ਵਿੱਚ ਹੀ ਵਾਹੁਣ ਕਿਸਾਨ : ਡਿਪਟੀ ਕਮਿਸ਼ਨਰ*

National, Politics, Punjab
ਕੋਟਫੱਤਾ/ਤਲਵੰਡੀ ਸਾਬੋ/ਬਠਿੰਡਾ, 2 ਅਕਤੂਬਰ: ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਜ਼ਿਲੇ ਦੇ ਪਿੰਡ ਕੋਟਫੱਤਾ, ਮਾਈਸਰਖਾਨਾ, ਸੰਦੋਹਾ, ਜਗਾ ਰਾਮ ਤੀਰਥ ਅਤੇ ਤਲਵੰਡੀ ਸਾਬੋ ਵਿਖੇ ਕਿਸਾਨ ਜਾਗਰੂਕਤਾ ਕੈਂਪਾਂ ਤਹਿਤ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਖੇਤੀਬਾੜੀ ਨਾਲ ਸਬੰਧਤ ਆਧੁਨਿਕ ਸੰਦਾ ਦੀ ਵਰਤੋਂ ਕਰਕੇ ਹੀ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਹੀ ਸੰਭਾਲਣ ਨੂੰ ਤਰਜੀਹ ਦੇਣ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਮੈਡਮ ਅਮਨੀਤ ਕੋਂਡਲ ਪਿੰਡ ਕੋਟਫੱਤਾ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਅਤੇ ਆੜਤੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨਾਂ ਭਰੋਸਾ ਦਵਾਇਆ ਕਿ ਸੀਜ਼ਨ ਦੌਰਾਨ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ...
ਪੰਜਾਬ ਦੇ ਸਿਖ਼ਰਲੇ ਸਥਾਨ ਨੂੰ ਬਰਕਰਾਰ ਰੱਖਣ ਲਈ, ਅਮਨ ਅਰੋੜਾ ਨੇ ਨਾਗਰਿਕ ਕੇਂਦਰਤ ਸੇਵਾਵਾਂ ਸਬੰਧੀ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ

ਪੰਜਾਬ ਦੇ ਸਿਖ਼ਰਲੇ ਸਥਾਨ ਨੂੰ ਬਰਕਰਾਰ ਰੱਖਣ ਲਈ, ਅਮਨ ਅਰੋੜਾ ਨੇ ਨਾਗਰਿਕ ਕੇਂਦਰਤ ਸੇਵਾਵਾਂ ਸਬੰਧੀ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ

National, Politics, Punjab
ਚੰਡੀਗੜ੍ਹ, 2 ਅਕਤੂਬਰ: ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ ਤਾਂ ਜੋ ਦੇਸ਼ ਭਰ ਵਿੱਚ ਪੰਜਾਬ ਦਾ ਸਿਖਰਲਾ ਸਥਾਨ ਬਰਕਰਾਰ ਰੱਖਿਆ ਜਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਨੇ ਹਾਲ ਹੀ ਵਿੱਚ ਦੇਸ਼ ਭਰ ਵਿੱਚ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਸੀ। ਇਹ ਰੈਂਕਿੰਗ ਭਾਰਤ ਸਰਕਾਰ ਵੱਲੋਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਤੁਲਨਾਤਮਕ ਮੁਲਾਂਕਣ ਲਈ ਤਿਆਰ ਕੀਤੀ ਸ਼ਿਕਾਇਤ ਨਿਵਾਰਣ ਇੰਡੈਕਸ ਦੇ ਆਧਾਰ 'ਤੇ ਦਿੱਤੀ ਗਈ ਸੀ। ਇੱਥੇ ਮਗਸੀਪਾ ਵਿਖੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਵਿੱਚ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੀ ਗਿਣਤੀ ਮਹਿਜ਼ 0.19 ਫ਼ੀਸਦੀ ਤੋਂ ਵੀ ਘੱਟ ਹੈ ਪਰ ਇਸ ਵਿੱਚ ਹੋਰ ਸੁਧਾਰ ਕੀਤਾ ਜਾ ਸਕਦਾ ਹੈ...
ਪਰਾਲੀ ਪ੍ਰਬੰਧਨ ਸਬੰਧੀ ਪਿੰਡਾਂ ‘ਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਜਾਰੀ

ਪਰਾਲੀ ਪ੍ਰਬੰਧਨ ਸਬੰਧੀ ਪਿੰਡਾਂ ‘ਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਜਾਰੀ

National, Politics, Punjab
ਮਾਨਸਾ, 02 ਅਕਤੂਬਰ:     ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਲਗਾਤਾਰ ਜਾਰੀ ਹੈ ਜਿਸ ਤਹਿਤ ਪਿੰਡਾਂ ਵਿਚ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਪਿੰਡ ਸੰਘਾ, ਕਰੰਡੀ, ਮਾਨਖੇੜਾ ਤੇ ਨਾਹਰਾ ਪਿੰਡਾਂ 'ਚ ਕਿਸਾਨ ਮਿਲਣੀਆਂ ਕਰਨ ਮੌਕੇ ਕੀਤਾ।     ਐਸ.ਡੀ.ਐਮ. ਨੇ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਿਲ੍ਹਾ ਪ੍ਰਸਾਸ਼ਨ ਦੀ ਮੁਹਿੰਮ ਵਿਚ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਅੱਜ ਦੇ ਮਾਹੌਲ ਵਿਚ ਵਾਤਾਵਰਣ ਪ੍ਰਤੀ ਸੁਚੇਤ ਹੋਣਾ ਹਰ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਦੀ ਉਪਜਾਊ ਸ਼ਕਤੀ, ਫਸਲ ਦੇ ਚੰਗੇ ਝਾੜ ਅਤੇ ਗੁਣਵੱਤਾ ਲਈ ਕਿਸਾਨ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ।     ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਦਾ ਸਹਿਯੋਗ ਲੈ ਸਕਦੇ ਹਨ। ਖੇਤੀਬਾੜੀ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਖੇਤੀ ਮਸ਼ੀਨਰੀ ਨਾਲ ਪਰਾਲੀ ਦਾ ...
‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਰੈਡ ਕਰਾਸ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ

‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਰੈਡ ਕਰਾਸ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ

National, Politics, Punjab
ਸ੍ਰੀ ਮੁਕਤਸਰ ਸਾਹਿਬ, 02 ਅਕਤੂਬਰ ਅੱਜ 02 ਅਕਤੂਬਰ ਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸਮਰਪਿਤ ਗਾਂਧੀ ਜਯੰਤੀ ਮੌਕੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੀ ਸ਼ੁਰੂਆਤ ਜ਼ਿਲ੍ਹਾ ਰੈਡ ਕਰਾਸ ਤੋਂ ਜਲ ਸਪਲਾਈ ਅਤੇ ਸੈਨੀਟੇਂਸ਼ਨ ਵਿਭਾਗ (ਪੇਂਡੂ) ਵੱਲੋਂ ਕੀਤੀ ਗਈ, ਜਿਸਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕੀਤੀ ਅਤੇ ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸ੍ਰੀ ਤੁਸ਼ਾਰ ਗੁਪਤਾ ਉਚੇਚੇ ਤੌਰ ‘ਤੇ ਹਾਜ਼ਰ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਇਹ ਪੰਦਰਵਾੜਾ ਸ਼ੁਰੂ ਕੀਤਾ ਗਿਆ ਸੀ, ਜਿਸ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਪਿੰਡਾਂ ਵਿੱਚ ਸਾਫ-ਸਫਾਈ ਦੀ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਵੱਖ-ਵੱਖ ਵਿਭਾਗਾਂ ਤੋਂ ਇਲਾਵਾ ਆਮ ਲੋਕਾਂ ਵੱਲੋਂ ਵੀ ਇਸ ਸਫਾਈ ਅਭਿਆਨ ਵਿੱਚ ਵਧ ਚੜ੍ਹ ਕੇ ਭਾਗ ਲਿਆ ਗਿਆ। ਉਨ੍ਹਾਂ ਦੱਸਿਆ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਦੀ ਯਾਦ ਵਿੱਚ ਅੱਜ ਦਾ ਇਹ ਪ੍ਰੋਗਰਾਮ ਸਵੱਛਤਾ ਦੇ ਰੂਪ ਰਾਹੀਂ ਆਯੋਜਿਤ ਕੀਤਾ ਗ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸਵੱਛਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸਵੱਛਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ

National, Politics, Punjab
ਫ਼ਿਰੋਜ਼ਪੁਰ 2 ਅਕਤੂਬਰ 2024           ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਵੀਰਇੰਦਰ ਅਗਰਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਵੱਲੋਂ ਕੰਟੋਨਮੈਂਟ ਬੋਰਡ ਫ਼ਿਰੋਜ਼ਪੁਰ ਛਾਉਣੀ ਦੇ ਸਹਿਯੋਗ ਨਾਲ ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਵੀਰਇੰਦਰ ਅਗਰਵਾਲ, ਚੀਫ ਜੁਡੀਸ਼ਅਲ ਮੈਜਿਸਟ੍ਰੇਟ ਸ੍ਰੀ ਰਛਪਾਲ ਸਿੰਘ, ਚੀਫ ਜੁਡੀਸ਼ਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਅਨੁਰਾਧਾ ਅਤੇ ਸੀ.ਈ.ਓ ਕੈਂਟ ਬੋਰਡ ਸ੍ਰੀ ਜੋਹਨਸ ਵਿਕਾਸ ਵੀ ਮੌਜੂਦ ਸਨ।           ਇਸ ਪ੍ਰੋਗਰਾਮ ਵਿੱਚ ਕੰਟੋਨਮੈਂਟ ਬੋਰਡ ਅਧੀਨ ਆਉਂਦੇ ਬੱਚਿਆਂ ਵੱਲੋ ਸਫਾਈ ਮੁਹਿੰਮ ਤਹਿਤ ਵੱਖ—ਵੱਖ ਗੀਤ, ਨੁੱਕੜ ਨਾਟਕ ਅਤੇ ਹੋਰ ਆਈਟਮਾਂ ਪੇਸ਼ ਕੀਤੀਆਂ ਅਤੇ ਲੋਕਾਂ ਨੂੰ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਸ੍ਰੀ ਵੀਰਇੰਦਰ ਅਗਰਵਾਲ ਵੱਲੋਂ ਵੀ ਸਵੱਛਤਾ ਸੰਬੰਧੀ ਪ੍ਰਭਾਵਸ਼ਾਲੀ ਸੰਬੋਧਨ...
ਨਗਰ ਨਿਗਮ ਮੋਹਾਲੀ ਵੱਲੋਂ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਸੀ  ਪੀ 67 ਵਿਖੇ ਫਲੈਸ਼ ਮੋਬ ਦਾ ਆਯੋਜਨ

ਨਗਰ ਨਿਗਮ ਮੋਹਾਲੀ ਵੱਲੋਂ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਸੀ ਪੀ 67 ਵਿਖੇ ਫਲੈਸ਼ ਮੋਬ ਦਾ ਆਯੋਜਨ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਅਕਤੂਬਰ, 2024: 17 ਸਤੰਬਰ ਤੋਂ 2 ਅਕਤੂਬਰ ਤੱਕ ਚੱਲ ਰਹੀ "ਸਵੱਛਤਾ ਹੀ ਸੇਵਾ" ਮੁਹਿੰਮ ਦੇ ਹਿੱਸੇ ਵਜੋਂ, ਨਗਰ ਨਿਗਮ (ਐਮ.ਸੀ.) ਮੁਹਾਲੀ ਨੇ ਨਾਗਰਿਕਾਂ ਵਿੱਚ ਸਫਾਈ ਅਤੇ ਕੂੜਾ ਪ੍ਰਬੰਧਨ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਲੰਘੀ ਸ਼ਾਮ ਸੀ ਪੀ 67 ਵਿਖੇ ਇੱਕ ਦਿਲਚਸਪ ਫਲੈਸ਼ ਮੋਬ ਈਵੈਂਟ ਦਾ ਆਯੋਜਨ ਕੀਤਾ। ਇਸ ਸਮਾਗਮ ਵਿੱਚ ਗਿਆਨ ਜੋਤੀ ਕਾਲਜ ਦੇ ਵਿਦਿਆਰਥੀਆਂ ਨੇ ਜੋਸ਼ ਭਰੀ ਸ਼ਮੂਲੀਅਤ ਕੀਤੀ, ਜਿਨ੍ਹਾਂ ਨੇ ਪ੍ਰਸਿੱਧ ਗੀਤ 'ਚਰਚੇ ਮੋਹਾਲੀ ਸ਼ਹਿਰ ਦੇ' 'ਤੇ ਡਾਂਸ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਸਵੱਛ ਮੋਹਾਲੀ ਦੇ ਸੰਦੇਸ਼ ਨੂੰ ਫੈਲਾਇਆ। ਇਸ ਮੌਕੇ ਸੰਯੁਕਤ ਕਮਿਸ਼ਨਰ ਦੀਪਾਂਕਰ ਗਰਗ, ਸਹਾਇਕ ਕਮਿਸ਼ਨਰ ਰੰਜੀਵ ਕੁਮਾਰ, ਪਤਵੰਤਿਆਂ ਨੇ ਮੋਹਾਲੀ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਸ਼ਹਿਰ ਬਣਾਉਣ ਲਈ ਲੋਕਾਂ ਦੀ ਸ਼ਮੂਲੀਅਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਫਲੈਸ਼ ਮੋਬ "ਸਵੱਛਤਾ ਹੀ ਸੇਵਾ" ਮੁਹਿੰਮ ਦੇ ਤਹਿਤ ਯੋਜਨਾਬੱਧ ਕਈ ਜਾਗਰੂਕਤਾ ਗਤੀਵਿਧੀਆਂ ਵਿੱਚੋਂ ਇੱਕ ਸੀ, ਜਿਸਦਾ ਉਦੇਸ਼ ਸ਼ਹਿਰ ਦੇ ਵਸਨੀਕਾਂ ਵਿੱਚ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖ...
ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਮਹਿਲਾ ਸਸ਼ਕਤੀਕਰਨ/ਕਾਨੂੰਨੀ ਅਧਿਕਾਰਾਂ ਤੇ ਜਾਗਰੂਕਤਾ ਸੈਮੀਨਾਰ ਆਯੋਜਿਤ

ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਮਹਿਲਾ ਸਸ਼ਕਤੀਕਰਨ/ਕਾਨੂੰਨੀ ਅਧਿਕਾਰਾਂ ਤੇ ਜਾਗਰੂਕਤਾ ਸੈਮੀਨਾਰ ਆਯੋਜਿਤ

National, Politics, Punjab
ਫਿਰੋਜ਼ਪੁਰ 2 ਅਕਤੂਬਰ 2024...... ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰੀਚਿਕਾ ਨੰਦਾ ਦੀ ਯੋਗ ਅਗਵਾਈ ਅਤੇ ਦਫਤਰ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਫਿਰੋਜ਼ਪੁਰ ਦੇ ਸਹਿਯੋਗ ਨਾਲ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਔਰਤਾਂ ਸਬੰਧੀ ਦਿੱਤੀਆ ਜਾਣ ਵਾਲੀਆਂ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕਤਾ ਸੈਮੀਨਰ ਲਗਾਇਆ ਗਿਆ। ਜਿਸ ਵਿੱਚ 100 ਦੇ ਕਰੀਬ ਆਂਗਣਵਾੜੀ ਵਰਕਰਾ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਸੀ.ਜੀ.ਐਮ ਕਮ-ਸਕੱਤਰ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਫਿਰੋਜ਼ਪੁਰ ਸ੍ਰੀਮਤੀ ਅਨੁਰਾਧਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਐਡਵੋਕੇਟ ਸ੍ਰੀ ਗਗਨ ਗੁਕਲਾਨੇ ਵੱਲੋਂ ਔਰਤਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਦੱਸਿਆ ਗਿਆ ਅਤੇ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਫਿਰੋਜ਼ਪੁਰ ਵੱਲੋਂ ਦਿੱਤੀਆ ਜਾਣ ਵਾਲੀਆਂ ਮੁਫਤ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਇਹ ਸੇਵਾਵਾ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਕੁਆਰਡੀਨੇਟਰ ਗੁਰਪ੍ਰੀਤ ਸਿੰਘ, ਬਲਾਕ ਕੁਆਰਡੀਨੇਟਰ ਆਂ...
ਸਵੱਛਤਾ ਦਿਵਸ ਮੌਕੇ ਨਗਰ ਕੌਂਸਲ ਫਾਜਿਲਕਾ ਅਤੇ ਬੀ.ਐਸ.ਐਫ 52 ਬਟਾਲੀਅਨ ਵੱਲੋਂ ਸਫਾਈ ਅਭਿਆਨ ਚਲਾਇਆ

ਸਵੱਛਤਾ ਦਿਵਸ ਮੌਕੇ ਨਗਰ ਕੌਂਸਲ ਫਾਜਿਲਕਾ ਅਤੇ ਬੀ.ਐਸ.ਐਫ 52 ਬਟਾਲੀਅਨ ਵੱਲੋਂ ਸਫਾਈ ਅਭਿਆਨ ਚਲਾਇਆ

National, Politics, Punjab
ਫਾਜ਼ਿਲਕਾ, 2 ਅਕਤੂਬਰ ਵਧੀਕ ਡਿਪਟੀ ਕਮਿਸ਼ਨਰ ਮੈਡਮ ਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਜ ਸਾਧਕ ਅਫਸਰ ਜਗਜੀਤ ਸਿੰਘ ਧਾਲੀਵਾਲ ਦੀ ਰਹਿਨੁਮਾਈ ਹੇਠ 2 ਅਕਤੂਬਰ ਨੂੰ ਸਵੱਛਤਾ ਦਿਵਸ ਮੌਕੇ ਸਵੱਛਤਾ ਹੀ ਸੇਵਾ ਮੁੰਹਿਮ ਦੌਰਾਨ ਨਗਰ ਕੌਂਸਲ ਫਾਜਿਲਕਾ ਅਤੇ ਬੀ.ਐਸ.ਐਫ 52 ਬਟਾਲੀਅਨ ਵੱਲੋਂ ਸਫਾਈ ਅਭਿਆਨ ਚਲਾਇਆ ਗਿਆ। ਸਿਵਲ ਹਸਪਤਾਲ ਫਾਜ਼ਿਲਕਾ ਦੇ ਬਾਹਰ ਬਾਰਡਰ ਰੋਡ ਤੇ ਬੀਐਸਐਫ ਦੇ ਅਧਿਕਾਰੀਆਂ ਅਤੇ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਸਫਾਈ ਕੀਤੀ ਗਈ ਅਤੇ ਵਧੀਆ ਕੰਮ ਕਰਨ ਵਾਲੀਆਂ ਐਨਜੀਓ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਨਗਰ ਕੌਂਸਲ ਦੇ ਸੁਪਰਡੰਟ ਨਰੇਸ਼ ਖੇੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਵੱਲੋਂ 17 ਸਤੰਬਰ ਤੋਂ 2 ਅਕਤੂਬਰ ਤੱਕ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਗਤੀਵਿਧੀਆਂ ਦੌਰਾਨ ਬਿਹਤਰੀਨ ਕਾਰਗੁਜਾਰੀ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। 2 ਅਕਤੂਬਰ ਦੀ ਗਤੀਵਿਧੀ ਦੌਰਾਨ ਸਕੂਲ ਦੇ ਬੱਚਿਆਂ ਵੱਲੋਂ ਸਵੱਛਤਾ ਤੇ ਸੰਦੇਸ਼ ਦਿੰਦਾ ਨਾਟਕ ਪੇਸ਼ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਕੇ.ਵੀ.ਐਸ ਸਕੂਲ ਤੋਂ ਮੁਸਕਾਨ, ਪਾਵਾਨੀ, ਰਿਤਿਕਾ, ਕਬੀਰ, ਰੀਆ ਤੇ ਅਮ੍ਰਿਤ ਮਾਡਲ ...
ਪੰਚ ਦੀ ਚੋਣ ਲੜਨ ਵਾਲੇ ਵਿਅਕਤੀਆਂ ਲਈ ਜਰੂਰੀ ਸੂਚਨਾ, ਲੋੜੀਂਦੇ ਦਸਤਾਵੇਜ ਨਾਲ ਲਗਾਉਣੇ ਹੋਣਗੇ ਜਰੂਰੀ

ਪੰਚ ਦੀ ਚੋਣ ਲੜਨ ਵਾਲੇ ਵਿਅਕਤੀਆਂ ਲਈ ਜਰੂਰੀ ਸੂਚਨਾ, ਲੋੜੀਂਦੇ ਦਸਤਾਵੇਜ ਨਾਲ ਲਗਾਉਣੇ ਹੋਣਗੇ ਜਰੂਰੀ

National, Politics, Punjab
ਫਾਜ਼ਿਲਕਾ, 2 ਅਕਤੂਬਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ ਨੇ ਆਮ ਜਨਤਾ ਨੂੰ ਸੂਚਿਤ ਕੀਤਾ ਹੈ ਕਿ ਗ੍ਰਾਮ ਪੰਚਾਇਤਾਂ ਦੀਆਂ ਹੋ ਰਹੀਆਂ ਚੋਣਾਂ ਲਈ ਪੰਚ, ਸਰਪੰਚਾਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਭਰਨ ਦੇ ਚਾਹਵਾਨਾਂ ਨੂੰ ਉਹਨਾਂ ਦੀ ਸਹੂਲਤ ਲਈ ਦੱਸਿਆ ਜਾਂਦਾ ਹੈ ਕਿ ਜੇਕਰ ਉਸ ਨੇ ਪੰਚ ਦੀ ਚੋਣ ਲੜਨੀ ਹੈ ਤਾਂ ਉਹ ਪਿੰਡ ਦਾ ਵੋਟਰ ਹੋਣਾ ਜ਼ਰੂਰੀ ਹੈ ਪ੍ਰੰਤੂ ਉਸ ਵੱਲੋਂ ਭਰੀ ਜਾਣ ਵਾਲੀ ਨਾਮਜ਼ਦਗੀ ਦੇ ਫਾਰਮ ਨੰ: 4 ਵਿੱਚ ਤਜਵੀਜਕਰਤਾ ਤੇ ਸਕੈਂਡਰ ਉਸੇ ਵਾਰਡ ਦੇ 2 ਵਿਅਕਤੀਆਂ ਵੱਲੋਂ ਕੀਤਾ ਜਾਣਾ ਜ਼ਰੂਰੀ ਹੈ ਜਿਹੜੇ ਕਿ ਉਸੇ ਵਾਰਡ ਦੇ ਵੋਟਰ ਹੋਣ। ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਨਾਮਜ਼ਦਗੀ ਫਾਰਮ ਨੰ: 4 ਅਤੇ ਅਨੁਲੱਗ 1 ਵੀ ਭਰਨਾ ਹੋਵੇਗਾ। ਇਸ ਤੋਂ ਬਿਨ੍ਹਾਂ ਉਮੀਦਵਾਰ ਨੂੰ ਫੌਜਦਾਰੀ ਕੇਸਾਂ ਸਬੰਧੀ ਬਿਆਨ ਹਲਫੀਆ ਜੋ ਕਿ ਨੋਟਰੀ ਤੋਂ ਤਸਦੀਕਸ਼ੁਦਾ ਹੋਣਾ ਚਾਹੀਦਾ ਹੈ, ਪੇਸ਼ ਕਰਨਾ ਹੋਵੇਗਾ। ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਤੋਂ ਨੋ ਡਿਊ ਸਰਟੀਫਿਕੇਟ ਵੀ ਹੋਣਾ ਜ਼ਰੂਰੀ ਹੈ ਪ੍ਰੰਤੂ ਜੇਕਰ ਇਹ ਉਪਲਬਧ ਨਹੀਂ ਹੈ ਤਾਂ ਉਸ ਦੀ ਜਗ੍ਹਾ ਤੇ ਨੋਟਰੀ ਪਬਲਿਕ ਤੋਂ ਇਸ ਸਬੰਧੀ ਬਿਆਨ ਹਲਫੀਆ ਤਸਦੀਕ ...
ਡੀਡੀਪੀਓ ਫਾਜ਼ਿਲਕਾ ਨੇ ਕੀਤਾ ਕੈਟਲ ਪੌਂਡ ਦਾ ਦੌਰਾ, ਕੈਟਲ ਪੌਂਡ ਵਿੱਚ ਚੱਲ ਰਹੇ ਕੰਮਾਂ ਬਾਰੇ ਲਈ ਜਾਣਕਾਰੀ

ਡੀਡੀਪੀਓ ਫਾਜ਼ਿਲਕਾ ਨੇ ਕੀਤਾ ਕੈਟਲ ਪੌਂਡ ਦਾ ਦੌਰਾ, ਕੈਟਲ ਪੌਂਡ ਵਿੱਚ ਚੱਲ ਰਹੇ ਕੰਮਾਂ ਬਾਰੇ ਲਈ ਜਾਣਕਾਰੀ

National, Politics, Punjab
ਫਾਜ਼ਿਲਕਾ 2 ਅਕਤੂਬਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲ ਕੁੰਡਲ ਨੇ ਕੈਟਲ ਪੌਂਡ ਸਲੇਮਸਾਹ ਦਾ ਦੌਰਾ ਕੀਤਾ ਅਤੇ ਚੱਲ ਰਹੇ ਕੰਮਾਂ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਦੇ ਸਲੇਮਸਾਹ ਵਿਖੇ ਜਿਲ੍ਹਾ ਪ੍ਰਸਾਸਨ ਵੱਲੋਂ ਚਲਾਈ ਜਾ ਰਹੀ ਸਰਕਾਰੀ ਜਿਲ੍ਹਾ ਐਨੀਮਲ ਵੈੱਲਫੇਅਰ ਕੈਟਲ ਪੌਂਡ ਵਿੱਚ 1300 ਦੇ ਕਰੀਬ ਬੇਸਹਾਰਾ ਗਾਵਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ। ਇਸ ਕੈਟਲ ਪੌਂਡ ਦੀ ਸਮੇਂ-ਸਮੇਂ ਤੇ ਅਧਿਕਾਰੀਆਂ ਵੱਲੋਂ ਚੈਕਿੰਗ ਵੀ ਕੀਤੀ ਜਾਂਦੀ ਹੈ। ਇਸ ਮੌਕੇ ਗਊਸ਼ਾਲਾ ਦੇ ਕੇਅਰਟੇਕਰ ਸ੍ਰੀ ਸੋਨੂ ਕੁਮਾਰ ਨੇ ਗਊਸਾ਼ਲਾ ਵਿਖੇ ਚੱਲ ਰਹੇ ਤੇ ਹੋਣ ਵਾਲੇ ਹੋਰ ਕੰਮਾਂ ਦੀ ਜਾਣਕਾਰੀ ਡੀਡੀਪੀਓ ਨੂੰ ਦੱਸੀ। ਉਨ੍ਹਾਂ ਚੱਲ ਰਹੇ ਕੰਮਾਂ ਦੀ ਜਾਣਕਾਰੀ ਲੈਣ ਉਪਰੰਤ ਕਿਹਾ ਕਿ ਜੋ ਵੀ ਕੰਮ ਇਸ ਕੈਟਲ ਪੌਂਡ ਵਿੱਚ ਅਧੂਰੇ ਹਨ ਜਾਂ ਪੈਂਡਿੰਗ ਪਏ ਹਨ ੳਨ੍ਹਾਂ ਕੰਮਾਂ ਨੂੰ ਜਲਦ ਪੂਰਾ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਬੋਹਰ ਤੇ ਜਲਾਲਾਬਾਦ ਸ਼ਹਿਰ ਤੋਂ ਸੜਕਾਂ ਦੇ ਘੁੰਮਦੇ ਬੇਸਹਾਰਾ ਗਉਵੰਸ਼ ਨੂੰ ਗਉਸ਼ਾਲਾ ਵਿਖੇ ਭੇਜਿਆ ਜਾ ਰਿਹਾ ਹੈ ਤੇ ਉਨ੍ਹਾਂਦੀ ਬਾਖੂਬੀ ਤਰੀਕੇ ਨਾਲ ਸਾਂਭ-ਸੰਭਾਲ ਕੀਤੀ ਜਾ ਰਹੀ...