2018 ਤੋਂ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਕੇ ਹੋਰਨਾ ਕਿਸਾਨਾਂ ਲਈ ਮਿਸਾਲ ਬਣਿਆ ਕਿਸਾਨ ਜਗਦੀਸ਼ ਸਿੰਘ
ਫ਼ਰੀਦਕੋਟ 4, ਅਕਤੂਬਰ ()
ਜਿਲ੍ਹੇ ਦੇ ਪਿੰਡ ਵਾੜਾ ਭਾਈਕਾ ਦਾ ਵਸਨੀਕ ਕਿਸਾਨ ਸ. ਜਗਦੀਸ਼ ਸਿੰਘ ਸਾਲ 2018 ਤੋਂ ਝੋਨੇ ਦੀ ਪਰਾਲੀ ਦਾ ਸਫਲ ਪ੍ਰਬੰਧਨ ਕਰਕੇ ਹੋਰਨਾ ਕਿਸਾਨਾਂ ਲਈ ਮਿਸਾਲ ਪੈਦਾ ਕਰ ਰਿਹਾ ਹੈ ਅਤੇ ਵਾਤਾਵਰਨ ਦੀ ਸੰਭਾਲ ਅਤੇ ਧਰਤੀ ਵਿਚਲੇ ਕੁਦਰਤੀ ਤੱਤਾਂ ਨੂੰ ਸੰਭਾਲ ਰਿਹਾ ਹੈ।
ਕਿਸਾਨ ਜਗਦੀਸ ਸਿੰਘ ਨੇ ਦੱਸਿਆ ਕਿ ਝੋਨਾ-ਕਣਕ ਦੇ ਰਵਾਇਤੀ ਫਸਲੀ ਚੱਕਰ ਵਿੱਚ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਜਮੀਨ ਦੀ ਸਿਹਤ ਦੇ ਡਿਗਦੇ ਪੱਧਰ ਜਿਸ ਵਿੱਚ ਜੈਵਿਕ ਮਾਦਾ ਘਟਣਾ, ਸੂਖਮ ਜੀਵ ਅਤੇ ਹੋਰ ਮਿੱਤਰ ਕੀੜਿਆਂ ਦਾ ਸੜ ਜਾਣਾ ਅਤੇ ਦਿਨੋ ਦਿਨ ਪ੍ਰਦੂਸ਼ਤ ਹੋ ਰਹੇ ਵਾਤਾਵਰਨ ਤੋਂ ਚਿੰਤਤ ਹੁੰਦਿਆਂ ਉਨ੍ਹਾਂ ਸਾਲ 2018 ਤੋਂ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਸਾਂਭ ਕੇ ਫਸਲਾਂ ਬੀਜਣ ਦਾ ਫੈਸਲਾ ਲਿਆ ਅਤੇ ਸਫਲਤਾ ਹਾਸਲ ਕਰਨ ਉਪਰੰਤ ਹੋਰਨਾਂ ਕਿਸਾਨਾਂ ਨੂੰ ਵੀ ਇਸ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਦੱਸਿਆ ਕਿ ਉਸ ਵੱਲੋਂ ਲਗਭਗ 17 ਏਕੜ ਰਕਬੇ ਚ ਕਣਕ-ਝੋਨਾ, ਹਰਾ ਚਾਰਾ, ਘਰੇਲੂ ਜਰੂਰਤ ਅਨੁਸਾਰ ਸਬਜੀਆਂ ਆਦਿ ਫਸਲਾਂ ਦੀ ਕਾਸ਼ਤ ਕੀਤੀ ਜਾਂਦੀ ਹੈ। ਉਸ ਵੱਲੋਂ ਸ਼ੁਰੂ ਵਿੱਚ ਹੈਪੀ ਸੀਡਰ ਨਾਲ ਕਣਕ...








