ਪਰਾਲੀ ਦੇ ਨਿਪਟਾਰੇ ਲਈ ਸਹਿਕਾਰੀ ਸਭਾਵਾਂ ਅਤੇ ਪੰਚਾਇਤੀ ਖੇਤੀ ਮਸ਼ੀਨਰੀ ਦੀ ਵਰਤੋਂ ਛੋਟੇ ਕਿਸਾਨਾਂ ਲਈ ਹੋਵੇਗੀ ਮੁਫਤ
ਫ਼ਰੀਦਕੋਟ 2 ਅਕਤੂਬਰ ()
ਜਿਲ੍ਹਾ ਫਰੀਦਕੋਟ ਵਿੱਚ ਸਾਲ 2024 -25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਇਸ ਵਾਰ ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਕੋਲ ਮੌਜੂਦ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਵਾਲੇ ਛੋਟੇ ਕਿਸਾਨਾਂ ਤੋਂ ਮਸੀਨਰੀ ਦਾ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ ਤਾਂ ਜੋ ਛੋਟੇ ਕਿਸਾਨਾਂ ਨੂੰ ਪਰਾਲੀ ਸੰਭਾਲਣ ਵਿਚ ਕੋਈ ਮੁਸ਼ਕਲ ਨਾ ਆਵੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਛੋਟੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰਖਦਿਆਂ ਪੰਜਾਬ ਸਰਕਾਰ ਵਲੋਂ ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ ਪਰਾਲੀ ਸਾਂਭਣ ਲਈ ਖੇਤੀ ਮਸ਼ੀਨਰੀ 80% ਫੀਸਦੀ ਸਬਸਿਡੀ ਤੇ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਛੋਟੇ ਕਿਸਾਨ ਇਹਨਾਂ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਦੀ ਸੰਭਾਲ ਕਰ ਸਕਣ।
ਉਨ੍ਹਾਂ ਦੱਸਿਆ ਕਿ ਫਰੀਦਕੋਟ ਦੀਆਂ ਸਹਿਕਾਰੀ ਸਭਾਵਾਂ ਵਿੱਚ ਕੁੱਲ 644 ਮਸ਼ੀਨਾ ਮੌਜੂਦ ਹਨ । ਇਸ ਤੋਂ ਇਲਾਵਾ 51 ਗ੍ਰਾਮ ਪੰਚਾਇਤਾਂ ਕ...






