ਸੁਤੰਤਰਤਾ ਸੰਗਰਾਮੀ ਉਜਾਗਰ ਸਿੰਘ ਖਤਰਾਏ ਕਲਾਂ ਦੇ ਪਰਿਵਾਰ ਨੂੰ ਮਿਲੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ
ਅੰਮ੍ਰਿਤਸਰ, 2 ਅਕਤੂਬਰ 2024 ( )- ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀ ਉਜਾਗਰ ਸਿੰਘ ਖਤਰਾਏ ਕਲਾਂ ਦੀ ਯਾਦ ਵਿੱਚ ਉਨ੍ਹਾਂ ਦੇ ਪਿੰਡ ਦੇ ਸਰਕਾਰੀ ਹਾਈ ਸਕੂਲ ਦਾ ਨਾਮਕਰਨ ਉਨਾਂ ਦੇ ਨਾਮ 'ਤੇ ਕਰਨ ਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਜਿਲ੍ਹਾ ਪ੍ਰਸਾਸ਼ਨ ਵਲੋਂ ਸਕੂਲ ਨੂੰ ਜੋ ਵੀ ਹੋਰ ਸਹਿਯੋਗ ਦੀ ਲੋੜ ਹੋਵੇਗੀ ਸਮੇਂ ਸਿਰ ਦਿੱਤਾ ਜਾਵੇਗਾ । ਆਜ਼ਾਦੀ ਘੁਲਾਟੀਆਂ ਦੇ ਸਤਿਕਾਰ ਵਿਚ ਜਿਲ੍ਹਾ ਪ੍ਰਸਾਸ਼ਨ ਵੱਲੋਂ ਕੋਈ ਵੀ ਕੋਤਾਹੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਭਰੋਸਾ ਕਾਮਰੇਡ ਉਜਾਗਰ ਸਿੰਘ ਮੈਮੋਰੀਅਲ ਟਰਸਟ ਦੇ ਪ੍ਰਧਾਨ ਤੇ ਉਨ੍ਹਾਂ ਦੇ ਪੋਤਰੇ ਸ. ਦਿਲਬਾਗ ਸਿੰਘ ਖਤਰਾਏ ਕਲਾਂ ਨੂੰ ਦਿੱਤਾ ਜੋ ਉਨ੍ਹਾਂ ਨੂੰ ਇੱਥੇ ਉਚੇਚੇ ਤੌਰ ਤੇ ਮਿਲਣ ਲਈ ਪੁੱਜੇ ਸਨ। ਦੇਸ਼ ਦੀ ਆਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਉਘੇ ਸੁਤੰਤਰਤਾ ਸੰਗਰਾਮੀਆਂ ਦੀਆਂ ਕੁਰਬਾਨੀਆਂ ਅੱਗੇ ਅਸੀਂ ਸਾਰੇ ਨਤਮਸਤਕ ਹਾਂ। ਉਨ੍ਹਾਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਜੋ ਸੰਘਰਸ਼ ਲੜੇ ਗਏ ਉਸ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣ ਲਈ ਅਜਿਹੇ ਉਪਰਾਲੇ ਭਵਿੱਖ ਵੀ ਕਰਦੇ ਰਹਿਣਾ ਚਾਹੀਦਾ ਹੈ...








