Monday, March 16
Shadow

National

ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ

ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਸਤੰਬਰ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੁਹਾਲੀ ਦੇ ਫੇਸ 11 ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਸਕੂਲ ਸਿੱਖਿਆ ਮੰਤਰੀ ਨੇ ਸਕੂਲ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਸਕੂਲ ਦੇ ਵਿਦਿਅਕ ਮਾਹੌਲ ਸਬੰਧੀ ਜਾਣਕਾਰੀ ਹਾਸਲ ਕੀਤੀ।ਮੁਲਾਕਾਤ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖੀ ਟੀਚੇ ਸਰ ਕਰਨ ਲਈ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਮਿਹਨਤ ਕਰਨ ਦੀ ਸਲਾਹ ਵੀ ਦਿੱਤੀ। ਇਸ ਦੌਰੇ ਦੌਰਾਨ ਉਨ੍ਹਾਂ ਸਕੂਲ ਦੀ ਇਮਾਰਤ, ਖੇਡ ਮੈਦਾਨ, ਲੈਬ ਅਤੇ ਕਲਾਸ ਰੂਮਾਂ ਦਾ ਵੀ ਦੌਰਾ ਕੀਤਾ। ਇਸ ਸਕੂਲ ਵਿੱਚ ਤਿਆਰ ਕੀਤੀ ਗਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ) ਸਬੰਧੀ ਤਿਆਰ ਕਰਵਾਈ ਜਾ ਰਹੀ ਲੈਬ ਦਾ ਵੀ ਦੌਰਾ ਕੀਤਾ ਅਤੇ ਆਸ ਪ੍ਰਗਟਾਈ ਕਿ ਇਹ ਲੈਬ ਇਸ ਸਕੂਲ ਵਿੱਚ ਸਿਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਲਈ ਬਹੁਤ ਲਾਭਕਾਰੀ ਹੋਵੇਗੀ ਕਿਉਂਕਿ ਭਵਿੱਖ ਵਿੱਚ ਜ਼ਿਆਦਾਤਰ ਕੰਮ ਏ.ਆਈ ਦੇ ਦੁਆਰਾ ਹੀ ਹੋਵੇਗਾ। ਸ੍ਰ.ਹਰਜੋਤ ਸਿੰਘ ਬੈਂਸ ਨੇ ਇਸ ਮੌਕੇ ਸਕੂਲ ਸਟਾਫ ਨਾਲ ਗੱ...
ਸਿਹਤਯਾਬ ਹੋ ਰਹੇ ਮੁੱਖ ਮੰਤਰੀ ਨੇ ਪਰਾਲੀ ਦੇ ਪ੍ਰਬੰਧਨ ਬਾਰੇ ਮੀਟਿੰਗ ਦੀ ਕੀਤੀ ਪ੍ਰਧਾਨਗੀ

ਸਿਹਤਯਾਬ ਹੋ ਰਹੇ ਮੁੱਖ ਮੰਤਰੀ ਨੇ ਪਰਾਲੀ ਦੇ ਪ੍ਰਬੰਧਨ ਬਾਰੇ ਮੀਟਿੰਗ ਦੀ ਕੀਤੀ ਪ੍ਰਧਾਨਗੀ

National, Politics, Punjab
ਚੰਡੀਗੜ੍ਹ, 30 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਪਰਾਲੀ ਫੂਕਣ ਦੇ ਮਾਮਲਿਆਂ ਨੂੰ ਹੋਰ ਘਟਾਉਣ ਲਈ ਪਰਾਲੀ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਟਿਕਾਊ ਮੁਹਿੰਮ ਚਲਾਉਣ ਦੀ ਵਕਾਲਤ ਕੀਤੀ ਹੈ। ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਬੜੇ ਸਬੰਧੀ ਤਿਆਰੀਆਂ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਪ੍ਰਚਾਰ ਮੁਹਿੰਮ ਰਾਹੀਂ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਜ਼ਰੂਰ ਜਾਗਰਕ ਕੀਤਾ ਜਾਵੇ। ਉਨ੍ਹਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਾਂ ਉਤੇ ਮਿਲਦੀ ਸਬਸਿਡੀ ਬਾਰੇ ਵੀ ਚੰਗੀ ਤਰ੍ਹਾਂ ਪਤਾ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇ ਕਿ ਕਸਟਮ ਹਾਇਰਿੰਗ ਸੈਂਟਰਾਂ ਰਾਹੀਂ ਉਹ ਪਰਾਲੀ ਦੇ ਪ੍ਰਬੰਧਨ ਉਪਰ ਆਉਂਦੇ ਖ਼ਰਚੇ ਘਟਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਪੰਚਾਇਤਾਂ ਤੇ ਹੋਰ ਸਾਂਝੀਆਂ ਥਾਵਾਂ ਉਤੇ ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਥਾਪਤ ਕਰਨ ਲਈ ਵੀ ਆਖਿਆ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤਾ ਕਿ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ...
ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ

ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ

National, Politics, Punjab
ਚੰਡੀਗੜ੍ਹ, 30 ਸਤੰਬਰ: ਸਹਿਕਾਰੀ ਖੇਤਰ ਵਿੱਚ ਬੈਂਕਿੰਗ ਸੇਵਾ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਾਹਕਾਂ ਨੂੰ ਪੈਸੇ ਦੇ ਆਨਲਾਈਨ ਲੈਣ-ਦੇਣ ਦੇ ਯੋਗ ਬਣਾਉਣ ਲਈ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲਕਦਮੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਹੂਲਤ ਸਹਿਕਾਰੀ ਬੈਂਕਾਂ ਵਿੱਚ ਪੈਸੇ ਦੇ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਤ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬੈਂਕ ਦੀਆਂ 18 ਬਰਾਂਚਾਂ ਵਿੱਚ ਯੂ.ਪੀ.ਆਈ. ਦੀ ਸਹੂਲਤ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਵਧੇਰੇ ਪਾਰਦਰਸ਼ਤਾ ਤੇ ਜਵਾਬਦੇਹੀ ਰਾਹੀਂ ਬੈਂਕ ਦੀ ਕਾਰਜਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਬੈਂਕ ਦੇ ਗਾਹਕ, ਗੂਗਲ ਪੇਅ, ਵਟਸਐਪ, ਫੋਨ ਪੇਅ, ਪੇਅਟੀਐਮ, ਭੀਮ ਅਤੇ ਹੋਰ ਐਪਲੀਕੇਸ਼ਨਾਂ ਵਰਗੇ ਪਲੇਟਫਾਰਮਾਂ ਦੀ ਵਰਤੋਂ ਕਰ ਕੇ ਪੈਸੇ ਦਾ ਲੈਣ-ਦੇਣ ਕਰਨ ਦੇ ਯੋਗ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਹੂਲਤ ਨਾਲ ਬੈਂਕ ਦੇ ਗਾਹਕ ਹੋਰ ਬੈਂਕ ਖਾਤਿਆ...
ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

National, Politics, Punjab
ਬਠਿੰਡਾ, 30 ਸਤੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਨੂੰ ਆਯੋਜਿਤ ਕਰਨ ’ਤੇ ਪੂਰਨ ਰੋਕ ਲਗਾਈ ਗਈ ਹੈ। ਜਾਰੀ ਹੁਕਮਾਂ ਅਨੁਸਾਰ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜ਼ਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਸਨ ਤੇ ਇੱਕ ਨੌਜ਼ਵਾਨ ਦੀ ਮੌਤ ਵੀ ਹੋ ਗਈ ਹੈ, ਜਿਸ ਦੇ ਮੱਦੇਨਜ਼ਰ ਟਰੈਕਟਰਾਂ ਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।      ਇਹ ਹੁਕਮ 29 ਨਵੰਬਰ 2024 ਤੱਕ ਲਾਗੂ ਰਹਿਣਗੇ।  ...
ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਜਾਵੇਗਾ ਖਰੀਦਿਆਂ : ਡਿਪਟੀ ਕਮਿਸ਼ਨਰ

ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਜਾਵੇਗਾ ਖਰੀਦਿਆਂ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 30 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਖਰੀਦ ਤੇ ਸਮੇਂ-ਸਿਰ ਲਿਫਟਿੰਗ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਸੈੱਲਰ ਮਾਲਕਾਂ, ਆੜ੍ਹਤੀਆਂ, ਕੰਬਾਈਨ ਮਾਲਕਾਂ ਅਤੇ ਕਿਸਾਨ ਨੁਮਾਇੰਦਿਆਂ ਨਾਲ ਵਿਸ਼ੇਸ਼ ਬੈਠਕ ਕਰਕੇ ਉਨ੍ਹਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆਂ ਜਾਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਪਸੀ ਸਹਿਯੋਗ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਦਿਆਂ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜਾਇਆ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਬਿਜਲੀ ਤੇ ਬੈਠਣ ਲਈ ਛਾਂਦਾਰ ਜਗ੍ਹਾ ਦੇ ਪ੍ਰਬੰਧ ਕੀਤੇ ਜਾਣ ਅਤੇ ਇਹ ਵੀ ਯਕੀਨੀ ਬਣਾਉਣ ਕਿ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਨਾ ਆਉਣ ਦਿ...
ਏ.ਟੀ.ਐਮ. ਬਦਲਕੇ ਠੱਗੀ ਮਾਰਨ ਵਾਲੇ 02 ਮੈਂਬਰੀ ਇੰਟਰ ਸਟੇਟ ਗਿਰੋਹ ਦਾ ਮੋਹਾਲੀ ਪੁਲਿਸ ਵੱਲੋਂ ਪਰਦਾਫਾਸ਼

ਏ.ਟੀ.ਐਮ. ਬਦਲਕੇ ਠੱਗੀ ਮਾਰਨ ਵਾਲੇ 02 ਮੈਂਬਰੀ ਇੰਟਰ ਸਟੇਟ ਗਿਰੋਹ ਦਾ ਮੋਹਾਲੀ ਪੁਲਿਸ ਵੱਲੋਂ ਪਰਦਾਫਾਸ਼

National, Politics, Punjab
ਐਸ.ਏ.ਐਸ.ਨਗਰ, 30 ਸਤੰਬਰ, 2024:   ਐੱਸ ਐੱਸ ਪੀ ਐਸ.ਏ.ਐਸ. ਨਗਰ, ਦੀਪਕ ਪਾਰਿਕ ਆਈ ਪੀ ਐਸ ਸੀਨੀਅਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ 02 ਅਲੱਗ-ਅਲੱਗ ਕੇਸਾਂ ਵਿੱਚ ਏ.ਟੀ.ਐਮ. ਬਦਲਕੇ ਠੱਗੀ ਮਾਰਨ ਵਾਲੇ 02 ਮੈਂਬਰੀ ਇੰਟਰ ਸਟੇਟ ਗਿਰੋਹ ਅਤੇ ਇੱਕ 02 ਮੈਂਬਰੀ ਚੋਰ ਗਿਰੋਹ ਦਾ ਪਰਦਾਫਾਸ਼ ਕਰਕੇ ਕੁੱਲ 04 ਦੋਸ਼ੀਆਂਨ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।               ਜਾਣਕਾਰੀ ਦਿੰਦਿਆਂ  ਤਲਵਿੰਦਰ ਸਿੰਘ ਪੀ.ਪੀ.ਐਸ. ਉੱਪ-ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਨੇ ਦੱਸਿਆ ਕਿ  ਮਿਤੀ 24-08-2024 ਨੂੰ ਗੁਰਮੇਲ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਮਕਾਨ ਨੰ: 214 ਸ਼ਿਵਾਲਿਕ ਵਿਹਾਰ ਜੀਰਕਪੁਰ, ਜਿਲਾ ਮੋਹਾਲ਼ੀ ਦੇ ਬਿਆਨਾਂ ਦੇ ਅਧਾਰ ਤੇ ਨਾ-ਮਾਲੂਮ ਵਿਅਕਤੀਆਂ ਵਿਰੁੱਧ ਮੁਕੱਦਮਾ ਨੰ: 372  ਮਿਤੀ 24-08-2024 ਅ/ਧ 318(4), 61(2) 303(2), 316(2) BNS ਥਾਣਾ ਜੀਰਕਪੁਰ ਦਰਜ ਕੀਤਾ  ਗਿਆ ਸੀ ਕਿ ਮਿਤੀ 18-08-2024 ਨੂੰ ਉਹ ਪੰਜਾਬ ਨੈਸ਼ਨਲ ਬੈਂਕ ਸਾਹਮਣੇ ਲੱਕੀ ਢਾਬਾ ਪਟਿਆਲਾ ਰੋਡ ਜੀਰਕਪੁਰ ਦੇ ਏ ਟੀ ਐਮ ਤੇ ਪੈਸੇ ਕਢਵਾਉਣ ਲ...
ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਜਾਣਗੇ ਚਾਲਾਨ ਅਤੇ ਕੀਤੀ ਜਾਵੇਗੀ ਰੈੱਡ ਐਂਟਰੀ-ਡਿਪਟੀ ਕਮਿਸ਼ਨਰ

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਜਾਣਗੇ ਚਾਲਾਨ ਅਤੇ ਕੀਤੀ ਜਾਵੇਗੀ ਰੈੱਡ ਐਂਟਰੀ-ਡਿਪਟੀ ਕਮਿਸ਼ਨਰ

National, Politics, Punjab
ਫਰੀਦਕੋਟ 30 ਸਤੰਬਰ () ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਛੇਤੀ ਪ੍ਰਬੰਧ ਕਰਨ ਦੇ ਮੰਤਵ ਨਾਲ ਕਿਸਾਨਾਂ ਵੱਲੋਂ ਲਗਾਈ ਜਾਂਦੀ ਅੱਗ ਨੂੰ ਰੋਕਣ ਅਤੇ ਇਸ ਦੇ ਮਨੁੱਖ ਅਤੇ ਵਾਤਾਵਰਨ ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਿਯੁਕਤ ਕਲੱਸਟਰ ਅਫਸਰਾਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਸਥਾਨ ਅਸੋਕਾ ਚੱਕਰ ਮੀਟਿੰਗ ਹਾਲ ਵਿਖੇ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਓਜਸਵੀ ਆਈ.ਏ.ਐਸ.ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਵੱਧ ਤੋਂ ਵੱਧ ਚਾਲਾਨ ਕੱਟੇ ਜਾਣ ਅਤੇ ਇਸ ਸਬੰਧੀ ਪਿੰਡ ਦੇ ਗੁਰਦੁਆਰਿਆਂ ਵਿੱਚ ਅਨਾਊਂਸਮੈਂਟ ਕਰਵਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗੂਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨ ਝੋਨੇ ਦੀ ਕਟਾਈ ਕੰਬਾਇਨ ਅੱਗੇ ਹਾਰਵੈਸਟ ਅਤੇ ...
ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਦਾ 9ਵਾਂ ਆਮ ਇਜਲਾਸ ਹੋਇਆ

ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਦਾ 9ਵਾਂ ਆਮ ਇਜਲਾਸ ਹੋਇਆ

National, Politics, Punjab
ਫਾਜ਼ਿਲਕਾ, 30 ਸਤੰਬਰ ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਦਾ 9ਵਾਂ ਆਮ ਇਜਲਾਸ ਮਿੱਲ ਦੇ ਚੇਅਰਮੈਨ ਸ੍ਰੀ ਅਸ਼ਵਨੀ ਕੁਮਾਰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ । ਇਸ ਇਜਲਾਸ ਵਿੱਚ ਮਿੱਲ ਦੇ ਹਿੱਸੇਦਾਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ । ਮਿੱਲ ਦੇ ਚੇਅਰਮੈਨ ਵੱਲੋਂ ਸਮੂਹ ਹਾਜ਼ਰ ਮੈਂਬਰਾਂ ਨੂੰ "ਜੀ ਆਇਆਂ ਨੂੰ" ਆਖਦਿਆਂ ਆਮ ਇਜਲਾਸ ਦੀ ਸੁਰੂਆਤ ਕੀਤੀ ਗਈ । ਆਮ ਇਜਲਾਸ ਦੇ ਸੁਰੂਆਤ ਵਿੱਚ, ਮਿੱਲ ਦੇ ਜਨਰਲ ਮੈਨੇਜਰ ਸ੍ਰੀ ਸੁਖਦੀਪ ਸਿੰਘ ਕੈਰੋਂ ਵੱਲੋਂ ਮਿੱਲ ਦੀ ਸਾਲ 2023-24 ਦੀ ਕਾਰਗੁਜ਼ਾਰੀ, ਬੈਲੰਸ ਸ਼ੀਟ, ਲੇਖਾ ਲਾਭ ਹਾਨੀ ਅਤੇ ਉਤਪਾਦਕ ਅਤੇ ਵਪਾਰਕ ਲੇਖਾ ਸਾਲ 2023-24 ਬਾਰੇ ਏਜੰਡੇ ਰੱਖੇ ਗਏ, ਜਿਨ੍ਹਾਂ ਦੀ ਪ੍ਰਵਾਨਗੀ ਮਿੱਲ ਦੇ ਹਿੱਸੇਦਾਰਾਂ ਵੱਲੋਂ ਸਰਬਸੰਮਤੀ ਨਾਲ ਦਿੱਤੀ ਗਈ । ਡਾ. ਜਗਦੀਸ਼ ਅਰੋੜਾ, ਡੀ.ਈ.ਐਸ. (ਪਲਾਂਟ ਪੈਥੋਲੋਜੀ), ਪੀ.ਏ.ਯੂ. ਫਾਰਮ ਐਡਵਾਈਜਰੀ ਸਰਵਿਸ ਸੈਂਟਰ, ਅਬੋਹਰ, ਵੱਲੋਂ ਸਮੂਹ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀਆਂ ਕਿਸਮਾਂ, ਗੰਨੇ ਦੀ ਬਿਜਾਈ, ਗੰਨੇ ਦੀ ਫਸਲ ਦੀ ਸਾਂਭ-ਸੰਭਾਲ, ਗੰਨੇ ਦੀਆਂ ਬੀਮਾਰੀਆਂ ਅਤੇ ਉਹਨਾਂ ਦੀ ਰੋਕਥਾਮ, ਗੰਨੇ ਦੇ ਝਾੜ ਅਤੇ ਕਟਾਈ ਸਬੰਧੀ ਆਧੁਨਿਕ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ

National, Politics, Punjab
ਫ਼ਿਰੋਜ਼ਪੁਰ, 30 ਸਤੰਬਰ 2024: ਜ਼ਿਲ੍ਹਾ ਮੈਜਿਸਟਰੇਟ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹੱਦ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾਈ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਉਣ ਅਤੇ ਕੋਈ ਵੀ ਕੰਬਾਈਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਨਹੀਂ ਵਰਤੀ ਜਾਵੇਗੀ। ਹੁਕਮ ਅਨੁਸਾਰ ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਝੋਨੇ ਦੀ ਕਟਾਈ ਕੰਬਾਈਨਾਂ ਨਾਲ ਕੀਤੀ ਜਾਂਦੀ ਹੈ ਅਤੇ ਕੰਬਾਈਨ ਮਾਲਕ ਜਿੰਮੀਦਾਰ ਨੂੰ ਝੋਨੇ ਦੀ ਕਟਾਈ ਦੇ ਸਹੀ ਸਮੇਂ ਬਾਰੇ ਜਾਣਕਾਰੀ ਨਹੀਂ ਦਿੰਦੇ। ਜ਼ਿੰਮੀਦਾਰਾਂ ਵੱਲੋਂ ਜਦੋਂ ਵੀ ਕੰਬਾਈਨ ਉਪਲੱਬਧ ਹੁੰਦੀ ਹੈ, ਉਸ ਸਮੇਂ ਝੋਨੇ ਦੀ ਕਟਾਈ ਕਰ ਲਈ ਜਾਂਦੀ ਹੈ, ਭਾਵੇਂ ਉਸ ਵੇਲੇ ਰਾਤ ਹੋਵੇ। ਇਸ ਤਰ੍...
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨਾਲ ਬੈਠਕ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨਾਲ ਬੈਠਕ

National, Politics, Punjab
ਫਾਜ਼ਿਲਕਾ 30 ਸਤੰਬਰ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਝੋਨੇ ਦੀ ਸੁਚਾਰੂ ਖਰੀਦ ਯਕੀਨੀ ਬਣਾਉਣ ਅਤੇ ਪਰਾਲੀ ਪ੍ਰਬੰਧਨ ਸਬੰਧੀ ਵਿਚਾਰਾਂ ਕਰਨ ਲਈ ਕਿਸਾਨਾਂ ਦੇ ਮਾਇੰਦਿਆਂ ਨਾਲ ਬੈਠਕ ਕੀਤੀ। ਇਸ ਮੌਕੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਕਿਹਾ ਕਿ ਝੋਨੇ ਦੀ ਖਰੀਦ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਇਸਤੋਂ ਪਹਿਲਾਂ ਕਿਸਾਨਾਂ ਦੀਆਂ ਮੁਸਕਿਲਾਂ ਵੀ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੁਸਕਿਲਾਂ ਦਾ ਹੱਲ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਸਫਾਈ, ਛਾਂ, ਪੀਣ ਦਾ ਪਾਣੀ, ਰੌਸ਼ਨੀ ਆਦਿ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਖਰੀਦ ਕਾਰਜ ਸੁਚਾਰੂ ਤਰੀਕੇ ਨਾਲ ਨੇਪਰੇ ਚਾੜੇ ਜਾਣਗੇ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੁੱਕੀ ਫਸਲ ਹੀ ਮੰਡੀ ਵਿਚ ਲੈ ਕੇ ਆਉਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਾਡੀ ਜਮੀਨ ਅਤੇ ਮਨੁੱਖੀ ਸਿਹਤ ਨੂੰ ਬਚਾਈ ਰੱਖਣ ਲਈ ਕਿਸਾਨਾਂ ਨੂੰ ਅਪੀਲ ਕੀਤੀ ਕਿ ਉ...