Tuesday, September 8
Shadow

National

ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਮਹਿਲਾ ਸਸ਼ਕਤੀਕਰਨ/ਕਾਨੂੰਨੀ ਅਧਿਕਾਰਾਂ ਤੇ ਜਾਗਰੂਕਤਾ ਸੈਮੀਨਾਰ ਆਯੋਜਿਤ

ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਮਹਿਲਾ ਸਸ਼ਕਤੀਕਰਨ/ਕਾਨੂੰਨੀ ਅਧਿਕਾਰਾਂ ਤੇ ਜਾਗਰੂਕਤਾ ਸੈਮੀਨਾਰ ਆਯੋਜਿਤ

National, Politics, Punjab
ਫਿਰੋਜ਼ਪੁਰ 2 ਅਕਤੂਬਰ 2024...... ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰੀਚਿਕਾ ਨੰਦਾ ਦੀ ਯੋਗ ਅਗਵਾਈ ਅਤੇ ਦਫਤਰ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਫਿਰੋਜ਼ਪੁਰ ਦੇ ਸਹਿਯੋਗ ਨਾਲ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਔਰਤਾਂ ਸਬੰਧੀ ਦਿੱਤੀਆ ਜਾਣ ਵਾਲੀਆਂ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕਤਾ ਸੈਮੀਨਰ ਲਗਾਇਆ ਗਿਆ। ਜਿਸ ਵਿੱਚ 100 ਦੇ ਕਰੀਬ ਆਂਗਣਵਾੜੀ ਵਰਕਰਾ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਸੀ.ਜੀ.ਐਮ ਕਮ-ਸਕੱਤਰ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਫਿਰੋਜ਼ਪੁਰ ਸ੍ਰੀਮਤੀ ਅਨੁਰਾਧਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਐਡਵੋਕੇਟ ਸ੍ਰੀ ਗਗਨ ਗੁਕਲਾਨੇ ਵੱਲੋਂ ਔਰਤਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਦੱਸਿਆ ਗਿਆ ਅਤੇ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਫਿਰੋਜ਼ਪੁਰ ਵੱਲੋਂ ਦਿੱਤੀਆ ਜਾਣ ਵਾਲੀਆਂ ਮੁਫਤ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਇਹ ਸੇਵਾਵਾ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਕੁਆਰਡੀਨੇਟਰ ਗੁਰਪ੍ਰੀਤ ਸਿੰਘ, ਬਲਾਕ ਕੁਆਰਡੀਨੇਟਰ ਆਂ...
ਸਵੱਛਤਾ ਦਿਵਸ ਮੌਕੇ ਨਗਰ ਕੌਂਸਲ ਫਾਜਿਲਕਾ ਅਤੇ ਬੀ.ਐਸ.ਐਫ 52 ਬਟਾਲੀਅਨ ਵੱਲੋਂ ਸਫਾਈ ਅਭਿਆਨ ਚਲਾਇਆ

ਸਵੱਛਤਾ ਦਿਵਸ ਮੌਕੇ ਨਗਰ ਕੌਂਸਲ ਫਾਜਿਲਕਾ ਅਤੇ ਬੀ.ਐਸ.ਐਫ 52 ਬਟਾਲੀਅਨ ਵੱਲੋਂ ਸਫਾਈ ਅਭਿਆਨ ਚਲਾਇਆ

National, Politics, Punjab
ਫਾਜ਼ਿਲਕਾ, 2 ਅਕਤੂਬਰ ਵਧੀਕ ਡਿਪਟੀ ਕਮਿਸ਼ਨਰ ਮੈਡਮ ਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਜ ਸਾਧਕ ਅਫਸਰ ਜਗਜੀਤ ਸਿੰਘ ਧਾਲੀਵਾਲ ਦੀ ਰਹਿਨੁਮਾਈ ਹੇਠ 2 ਅਕਤੂਬਰ ਨੂੰ ਸਵੱਛਤਾ ਦਿਵਸ ਮੌਕੇ ਸਵੱਛਤਾ ਹੀ ਸੇਵਾ ਮੁੰਹਿਮ ਦੌਰਾਨ ਨਗਰ ਕੌਂਸਲ ਫਾਜਿਲਕਾ ਅਤੇ ਬੀ.ਐਸ.ਐਫ 52 ਬਟਾਲੀਅਨ ਵੱਲੋਂ ਸਫਾਈ ਅਭਿਆਨ ਚਲਾਇਆ ਗਿਆ। ਸਿਵਲ ਹਸਪਤਾਲ ਫਾਜ਼ਿਲਕਾ ਦੇ ਬਾਹਰ ਬਾਰਡਰ ਰੋਡ ਤੇ ਬੀਐਸਐਫ ਦੇ ਅਧਿਕਾਰੀਆਂ ਅਤੇ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਸਫਾਈ ਕੀਤੀ ਗਈ ਅਤੇ ਵਧੀਆ ਕੰਮ ਕਰਨ ਵਾਲੀਆਂ ਐਨਜੀਓ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਨਗਰ ਕੌਂਸਲ ਦੇ ਸੁਪਰਡੰਟ ਨਰੇਸ਼ ਖੇੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਵੱਲੋਂ 17 ਸਤੰਬਰ ਤੋਂ 2 ਅਕਤੂਬਰ ਤੱਕ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਗਤੀਵਿਧੀਆਂ ਦੌਰਾਨ ਬਿਹਤਰੀਨ ਕਾਰਗੁਜਾਰੀ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। 2 ਅਕਤੂਬਰ ਦੀ ਗਤੀਵਿਧੀ ਦੌਰਾਨ ਸਕੂਲ ਦੇ ਬੱਚਿਆਂ ਵੱਲੋਂ ਸਵੱਛਤਾ ਤੇ ਸੰਦੇਸ਼ ਦਿੰਦਾ ਨਾਟਕ ਪੇਸ਼ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਕੇ.ਵੀ.ਐਸ ਸਕੂਲ ਤੋਂ ਮੁਸਕਾਨ, ਪਾਵਾਨੀ, ਰਿਤਿਕਾ, ਕਬੀਰ, ਰੀਆ ਤੇ ਅਮ੍ਰਿਤ ਮਾਡਲ ...
ਪੰਚ ਦੀ ਚੋਣ ਲੜਨ ਵਾਲੇ ਵਿਅਕਤੀਆਂ ਲਈ ਜਰੂਰੀ ਸੂਚਨਾ, ਲੋੜੀਂਦੇ ਦਸਤਾਵੇਜ ਨਾਲ ਲਗਾਉਣੇ ਹੋਣਗੇ ਜਰੂਰੀ

ਪੰਚ ਦੀ ਚੋਣ ਲੜਨ ਵਾਲੇ ਵਿਅਕਤੀਆਂ ਲਈ ਜਰੂਰੀ ਸੂਚਨਾ, ਲੋੜੀਂਦੇ ਦਸਤਾਵੇਜ ਨਾਲ ਲਗਾਉਣੇ ਹੋਣਗੇ ਜਰੂਰੀ

National, Politics, Punjab
ਫਾਜ਼ਿਲਕਾ, 2 ਅਕਤੂਬਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ ਨੇ ਆਮ ਜਨਤਾ ਨੂੰ ਸੂਚਿਤ ਕੀਤਾ ਹੈ ਕਿ ਗ੍ਰਾਮ ਪੰਚਾਇਤਾਂ ਦੀਆਂ ਹੋ ਰਹੀਆਂ ਚੋਣਾਂ ਲਈ ਪੰਚ, ਸਰਪੰਚਾਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਭਰਨ ਦੇ ਚਾਹਵਾਨਾਂ ਨੂੰ ਉਹਨਾਂ ਦੀ ਸਹੂਲਤ ਲਈ ਦੱਸਿਆ ਜਾਂਦਾ ਹੈ ਕਿ ਜੇਕਰ ਉਸ ਨੇ ਪੰਚ ਦੀ ਚੋਣ ਲੜਨੀ ਹੈ ਤਾਂ ਉਹ ਪਿੰਡ ਦਾ ਵੋਟਰ ਹੋਣਾ ਜ਼ਰੂਰੀ ਹੈ ਪ੍ਰੰਤੂ ਉਸ ਵੱਲੋਂ ਭਰੀ ਜਾਣ ਵਾਲੀ ਨਾਮਜ਼ਦਗੀ ਦੇ ਫਾਰਮ ਨੰ: 4 ਵਿੱਚ ਤਜਵੀਜਕਰਤਾ ਤੇ ਸਕੈਂਡਰ ਉਸੇ ਵਾਰਡ ਦੇ 2 ਵਿਅਕਤੀਆਂ ਵੱਲੋਂ ਕੀਤਾ ਜਾਣਾ ਜ਼ਰੂਰੀ ਹੈ ਜਿਹੜੇ ਕਿ ਉਸੇ ਵਾਰਡ ਦੇ ਵੋਟਰ ਹੋਣ। ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਨਾਮਜ਼ਦਗੀ ਫਾਰਮ ਨੰ: 4 ਅਤੇ ਅਨੁਲੱਗ 1 ਵੀ ਭਰਨਾ ਹੋਵੇਗਾ। ਇਸ ਤੋਂ ਬਿਨ੍ਹਾਂ ਉਮੀਦਵਾਰ ਨੂੰ ਫੌਜਦਾਰੀ ਕੇਸਾਂ ਸਬੰਧੀ ਬਿਆਨ ਹਲਫੀਆ ਜੋ ਕਿ ਨੋਟਰੀ ਤੋਂ ਤਸਦੀਕਸ਼ੁਦਾ ਹੋਣਾ ਚਾਹੀਦਾ ਹੈ, ਪੇਸ਼ ਕਰਨਾ ਹੋਵੇਗਾ। ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਤੋਂ ਨੋ ਡਿਊ ਸਰਟੀਫਿਕੇਟ ਵੀ ਹੋਣਾ ਜ਼ਰੂਰੀ ਹੈ ਪ੍ਰੰਤੂ ਜੇਕਰ ਇਹ ਉਪਲਬਧ ਨਹੀਂ ਹੈ ਤਾਂ ਉਸ ਦੀ ਜਗ੍ਹਾ ਤੇ ਨੋਟਰੀ ਪਬਲਿਕ ਤੋਂ ਇਸ ਸਬੰਧੀ ਬਿਆਨ ਹਲਫੀਆ ਤਸਦੀਕ ...
ਡੀਡੀਪੀਓ ਫਾਜ਼ਿਲਕਾ ਨੇ ਕੀਤਾ ਕੈਟਲ ਪੌਂਡ ਦਾ ਦੌਰਾ, ਕੈਟਲ ਪੌਂਡ ਵਿੱਚ ਚੱਲ ਰਹੇ ਕੰਮਾਂ ਬਾਰੇ ਲਈ ਜਾਣਕਾਰੀ

ਡੀਡੀਪੀਓ ਫਾਜ਼ਿਲਕਾ ਨੇ ਕੀਤਾ ਕੈਟਲ ਪੌਂਡ ਦਾ ਦੌਰਾ, ਕੈਟਲ ਪੌਂਡ ਵਿੱਚ ਚੱਲ ਰਹੇ ਕੰਮਾਂ ਬਾਰੇ ਲਈ ਜਾਣਕਾਰੀ

National, Politics, Punjab
ਫਾਜ਼ਿਲਕਾ 2 ਅਕਤੂਬਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲ ਕੁੰਡਲ ਨੇ ਕੈਟਲ ਪੌਂਡ ਸਲੇਮਸਾਹ ਦਾ ਦੌਰਾ ਕੀਤਾ ਅਤੇ ਚੱਲ ਰਹੇ ਕੰਮਾਂ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਦੇ ਸਲੇਮਸਾਹ ਵਿਖੇ ਜਿਲ੍ਹਾ ਪ੍ਰਸਾਸਨ ਵੱਲੋਂ ਚਲਾਈ ਜਾ ਰਹੀ ਸਰਕਾਰੀ ਜਿਲ੍ਹਾ ਐਨੀਮਲ ਵੈੱਲਫੇਅਰ ਕੈਟਲ ਪੌਂਡ ਵਿੱਚ 1300 ਦੇ ਕਰੀਬ ਬੇਸਹਾਰਾ ਗਾਵਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ। ਇਸ ਕੈਟਲ ਪੌਂਡ ਦੀ ਸਮੇਂ-ਸਮੇਂ ਤੇ ਅਧਿਕਾਰੀਆਂ ਵੱਲੋਂ ਚੈਕਿੰਗ ਵੀ ਕੀਤੀ ਜਾਂਦੀ ਹੈ। ਇਸ ਮੌਕੇ ਗਊਸ਼ਾਲਾ ਦੇ ਕੇਅਰਟੇਕਰ ਸ੍ਰੀ ਸੋਨੂ ਕੁਮਾਰ ਨੇ ਗਊਸਾ਼ਲਾ ਵਿਖੇ ਚੱਲ ਰਹੇ ਤੇ ਹੋਣ ਵਾਲੇ ਹੋਰ ਕੰਮਾਂ ਦੀ ਜਾਣਕਾਰੀ ਡੀਡੀਪੀਓ ਨੂੰ ਦੱਸੀ। ਉਨ੍ਹਾਂ ਚੱਲ ਰਹੇ ਕੰਮਾਂ ਦੀ ਜਾਣਕਾਰੀ ਲੈਣ ਉਪਰੰਤ ਕਿਹਾ ਕਿ ਜੋ ਵੀ ਕੰਮ ਇਸ ਕੈਟਲ ਪੌਂਡ ਵਿੱਚ ਅਧੂਰੇ ਹਨ ਜਾਂ ਪੈਂਡਿੰਗ ਪਏ ਹਨ ੳਨ੍ਹਾਂ ਕੰਮਾਂ ਨੂੰ ਜਲਦ ਪੂਰਾ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਬੋਹਰ ਤੇ ਜਲਾਲਾਬਾਦ ਸ਼ਹਿਰ ਤੋਂ ਸੜਕਾਂ ਦੇ ਘੁੰਮਦੇ ਬੇਸਹਾਰਾ ਗਉਵੰਸ਼ ਨੂੰ ਗਉਸ਼ਾਲਾ ਵਿਖੇ ਭੇਜਿਆ ਜਾ ਰਿਹਾ ਹੈ ਤੇ ਉਨ੍ਹਾਂਦੀ ਬਾਖੂਬੀ ਤਰੀਕੇ ਨਾਲ ਸਾਂਭ-ਸੰਭਾਲ ਕੀਤੀ ਜਾ ਰਹੀ...
ਪਰਾਲੀ ਦੇ ਨਿਪਟਾਰੇ ਲਈ ਸਹਿਕਾਰੀ ਸਭਾਵਾਂ ਅਤੇ ਪੰਚਾਇਤੀ ਖੇਤੀ ਮਸ਼ੀਨਰੀ ਦੀ ਵਰਤੋਂ ਛੋਟੇ ਕਿਸਾਨਾਂ ਲਈ ਹੋਵੇਗੀ ਮੁਫਤ

ਪਰਾਲੀ ਦੇ ਨਿਪਟਾਰੇ ਲਈ ਸਹਿਕਾਰੀ ਸਭਾਵਾਂ ਅਤੇ ਪੰਚਾਇਤੀ ਖੇਤੀ ਮਸ਼ੀਨਰੀ ਦੀ ਵਰਤੋਂ ਛੋਟੇ ਕਿਸਾਨਾਂ ਲਈ ਹੋਵੇਗੀ ਮੁਫਤ

National, Politics, Punjab
ਫ਼ਰੀਦਕੋਟ 2 ਅਕਤੂਬਰ () ਜਿਲ੍ਹਾ ਫਰੀਦਕੋਟ ਵਿੱਚ ਸਾਲ 2024 -25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਇਸ ਵਾਰ ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਕੋਲ ਮੌਜੂਦ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਵਾਲੇ ਛੋਟੇ ਕਿਸਾਨਾਂ ਤੋਂ ਮਸੀਨਰੀ ਦਾ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ ਤਾਂ ਜੋ ਛੋਟੇ ਕਿਸਾਨਾਂ ਨੂੰ ਪਰਾਲੀ ਸੰਭਾਲਣ ਵਿਚ ਕੋਈ ਮੁਸ਼ਕਲ ਨਾ ਆਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਛੋਟੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰਖਦਿਆਂ ਪੰਜਾਬ ਸਰਕਾਰ ਵਲੋਂ ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ ਪਰਾਲੀ ਸਾਂਭਣ ਲਈ ਖੇਤੀ ਮਸ਼ੀਨਰੀ 80% ਫੀਸਦੀ ਸਬਸਿਡੀ ਤੇ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਛੋਟੇ ਕਿਸਾਨ ਇਹਨਾਂ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਦੀ ਸੰਭਾਲ ਕਰ ਸਕਣ। ਉਨ੍ਹਾਂ ਦੱਸਿਆ ਕਿ ਫਰੀਦਕੋਟ ਦੀਆਂ ਸਹਿਕਾਰੀ ਸਭਾਵਾਂ ਵਿੱਚ ਕੁੱਲ 644 ਮਸ਼ੀਨਾ ਮੌਜੂਦ ਹਨ । ਇਸ ਤੋਂ ਇਲਾਵਾ 51 ਗ੍ਰਾਮ ਪੰਚਾਇਤਾਂ ਕ...
ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ- ਡੀ. ਸੀ

ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ- ਡੀ. ਸੀ

National, Politics, Punjab
ਫ਼ਰੀਦਕੋਟ 2 ਅਕਤੂਬਰ () ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਮਿਥੇ ਟੀਚੇ ਦੀ ਪੂਰਤੀ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆਂ ਕਿ ਆਈ.ਈ.ਸੀ ਗਤੀਵਿਧੀਆਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੱਡੇ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਚਲਾਨ ਕੱਟੇ ਜਾਣਗੇ,ਇਸ ਦੇ ਨਾਲ ਹੀ ਜੋ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ਉਨਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਹਵਾ ਪ੍ਰਦੂਸ਼ਣ ਰੋਕੂ ਕੰਟਰੋਲ ਐਕਟ ਤਹਿਤ ਜੇਕਰ ਕੋਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਢਾਈ ਏਕੜ ਦੀ ਮਾਲਕੀ ਵਾਲੇ ਕਿਸਾਨ ਨੂੰ 2500 ਰੁਪਏ, ਢਾਈ ਤੋਂ ਪੰਜ ਏਕੜ ਦੀ ਮਾਲਕੀ ਵਾਲੇ ਕਿਸਾਨ ਨੂੰ 5...
ਐਸ.ਡੀ.ਐਮ. ਅਬੋਹਰ ਨੇ ਪਿੰਡ ਬਲੂਆਣਾ, ਚੰਨਣ ਖੇੜਾ, ਭੰਗਾਲਾ, ਰਾਮਗੜ ਤੇ ਗਦਾ ਢੋਬ ਦਾ ਦੌਰਾ ਕਰ ਕਿਸਾਨਾ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਐਸ.ਡੀ.ਐਮ. ਅਬੋਹਰ ਨੇ ਪਿੰਡ ਬਲੂਆਣਾ, ਚੰਨਣ ਖੇੜਾ, ਭੰਗਾਲਾ, ਰਾਮਗੜ ਤੇ ਗਦਾ ਢੋਬ ਦਾ ਦੌਰਾ ਕਰ ਕਿਸਾਨਾ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

National, Politics, Punjab
ਅਬੋਹਰ, ਫਾਜਿਲਕਾ, 2 ਅਕਤੂਬਰ ਡਿਪਟੀ ਕਮਿਸ਼ਨ ਮੈਡਮ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ *ਤੇ ਐਸ.ਡੀ.ਐਮ. ਅਬੋਹਰ ਕ੍ਰਿਸ਼ਨ ਪਾਲ ਰਾਜਪੁਤ ਨੇ ਅਬੋਹਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਵਾਤਾਵਰਣ ਦੀ ਸ਼ੁਧਤਾ ਨੂੰ ਬਰਕਰਾਰ ਰੱਖਣ ਹਿਤ ਆਪਣਾ ਯੋਗਦਾਨ ਪਾਉਂਦਿਆਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਵਿਧੀ ਰਾਹੀਂ ਨਿਬੇੜਾ ਕਰਨ ਸਬੰਧੀ ਪ੍ਰੇਰਿਤ ਕੀਤਾ। ਐਸ.ਡੀ.ਐਮ. ਅਬੋਹਰ ਨੇ ਪਿੰਡ ਬਲੂਆਣਾ, ਚੰਨਣ ਖੇੜਾ, ਭੰਗਾਲਾ, ਰਾਮਗੜ ਦੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ *ਤੇ ਮਸ਼ੀਨਾ ਮੁਹੱਈਆ ਕਰਵਾਈਆਂ ਗਈਆਂ ਹਨ ਜਿਨ੍ਹਾਂ ਦੀ ਵਰਤੋਂ ਕਰਕੇ ਕਿਸਾਨ ਵੀਰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਨੂੰ ਜਮੀਨ ਵਿਚ ਵਹਾ ਕੇ ਰਹਿੰਦ-ਖੂਹੰਦ ਦਾ ਨਿਪਟਾਰਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਕਲਸਟਰ ਅਧਿਕਾਰੀ ਅਤੇ ਨੋਡਲ ਅਧਿਕਾਰੀਆਂ ਨੂੰ ਪਾਬੰਦ ਕੀਤਾ ਗਿਆ ਹੈ ਕਿ ਉਹ ਕਿਸਾਨ ਵੀਰਾਂ ਨੂੰ ਮਸ਼ੀਨਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਗੇ ਤਾਂ ਜੋ ਕਿਸੇ ਨੂੰ ਕੋਈ ਵੀ ਦਿੱਕਤ ਨਾ ਆਵੇ।...
ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ ਜ਼ਿਲ੍ਹਾ ਕਚਹਰਿਆਂ ਵਿਖੇ ਕੰਪਲੈਕਸ ਦੀ ਸਫਾਈ ਕਰਵਾਈ

ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ ਜ਼ਿਲ੍ਹਾ ਕਚਹਰਿਆਂ ਵਿਖੇ ਕੰਪਲੈਕਸ ਦੀ ਸਫਾਈ ਕਰਵਾਈ

National, Politics, Punjab
ਫਿਰੋਜ਼ਪੁਰ 2 ਅਕਤੂਬਰ 2024......         ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸ੍ਰੀ. ਵੀਰਇੰਦਰ ਅਗਰਵਾਲ ਦੀ ਰਹਿਨੁਮਾਈ ਹੇਠ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਮੈਡਮ ਅਨੁਰਾਧਾ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ-2024 ਦੇ ਤਹਿਤ ਜੁਡੀਸ਼ੀਅਲ ਸਟਾਫ ਅਤੇ ਸਫਾਈ ਵਰਕਰਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਕਚਹਿਰੀਆਂ ਫਿਰੋਜਪੁਰ ਵਿੱਚ ਸਾਫ-ਸਫਾਈ ਦਾ ਕੰਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਖੁਦ ਇਸ ਸਾਫ-ਸਫਾਈ ਵਿੱਚ ਸ਼ਾਮਲ ਹੋ ਕੇ ਸਵੱਛ ਭਾਰਤ ਬਣਾਉਣ ਦੀ ਮਿਸਾਲ ਪੇਸ਼ ਕੀਤੀ! ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕਿਹਾ ਕਿ ਭਾਰਤ ਸਾਡਾ ਸਾਰਿਆਂ ਦਾ ਸਾਂਝਾ ਦੇਸ਼ ਹੈ ਅਤੇ ਬਤੌਰ ਭਾਰਤ ਦਾ ਨਾਗਰਿਕ ਅਤੇ ਸਿਟੀਜ਼ਨ ਹੋਣ ਦੇ ਨਾਤੇ ਸਾਡੀ ਇਹ ਸਭ ਦੀ ਡਿਊਟੀ ਬਣਦੀ ਹੈ ਕਿ ਅਸੀਂ ਆਪਣੇ ਦੇਸ਼ ਨੂੰ ਸਾਫ—ਸੁਥਰਾ ਰੱਖਣ ਵਿੱਚ ਸਹਿਯੋਗ ਦੇਈਏ। ਇਸ ਦੇ ਨਾਲ ਹੀ ਤਹਿਸੀਲ ਜੀਰਾ ਅਤੇ ਗੁਰੂਹਰਸਹਾਏ ਵਿੱਚ ਵੀ ਸਵੱਛਤਾ ਅਭਿਆਨ ਤਹਿਤ ਸਾਫ—ਸਫਾਈ ਦਾ ਕੰਮ ਕਰਵਾਇਆ ਗਿਆ।  ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕਿਹਾ ਕਿ ਪਲਾਸਟਿਕ...

ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈਟੀਆਈ ਲਾਲੜੂ ਦਾ ਦੌਰਾ

National, Politics, Punjab
ਚੰਡੀਗੜ੍ਹ,1 ਅਕਤੂਬਰ: ਪੰਜਾਬ ਦੇ ਸਕੂਲ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈ.ਟੀ.ਆਈ. ਲਾਲੜੂ ਦਾ ਦੌਰਾ ਕੀਤਾ । ਇਸ ਦੌਰੇ ਦੌਰਾਨ ਉਨ੍ਹਾਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਵਿਖੇ ਵਿਦਿਆਰਥੀਆਂ, ਅਧਿਆਪਕਾਂ, ਮਿੱਡ ਡੇਅ ਮੀਲ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਸਕੂਲ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਵਿਦਿਆਰਥੀਆਂ ਦੇ ਭਵਿੱਖੀ ਟੀਚਿਆਂ ਨੂੰ ਸਰ ਕਰਨ ਲਈ ਸਮਾਂ-ਸਾਰਣੀ ਬਣਾ ਕੇ ਮਿਹਨਤ ਕਰਨ ਦੀ ਸਲਾਹ ਦਿੱਤੀ। ਕੈਬਨਿਟ ਮੰਤਰੀ ਨੇ ਸਕੂਲ ਦੇ ਅਧਿਆਪਕਾਂ ਨੂੰ ਹੁਕਮ ਦਿੱਤੇ ਕਿ ਉਹ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਪ੍ਰਤੀ ਵੀ ਜਾਗਰੂਕ ਕਰਨ ਤਾਂ ਜੋ ਸਾਡੇ ਵਿਦਿਆਰਥੀ ਵਧੀਆ ਨਾਗਰਿਕ ਬਣਕੇ ਆਪਣਾ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕਰਨ। ਇਸ ਮੌਕੇ ਉਨ੍ਹਾਂ ਸਕੂਲ ਵਿੱਚ ਉਸਾਰੀ ਅਧੀਨ ਨਵੇਂ ਕਮਰਿਆਂ,ਖੇਡ ਮੈਦਾਨ, ਪਖ਼ਾਨੇ, ਲਾਇਬਰੇਰੀ ਅਤੇ ਲੈਬੋਰਿਟਰੀ ਦਾ ਵੀ ਜਾਇਜ਼ਾ ਲਿਆ। ਇਸ ਉਪਰੰਤ ਕੈਬਨਿਟ ਮੰਤਰੀ ਵੱਲੋਂ ਆਈਟੀਆਈ ਲਾਲੜੂ ਦਾ ਵੀ ਦੌਰਾ ਕੀਤਾ ਗਿ...
ਮੁੱਖ ਮੰਤਰੀ ਦਾ ਸੁਪਨਾ, ਹਰ ਖੇਤ ਤੱਕ ਪਾਣੀ ਪਹੁੰਚਾਉਣਾ: ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਦਾ ਸੁਪਨਾ, ਹਰ ਖੇਤ ਤੱਕ ਪਾਣੀ ਪਹੁੰਚਾਉਣਾ: ਬਰਿੰਦਰ ਕੁਮਾਰ ਗੋਇਲ

National, Politics, Punjab
ਚੰਡੀਗੜ੍ਹ, 1 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਦੇ ਹਰ ਖੇਤ ਤੱਕ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ ਅਤੇ ਇਸ ਸਬੰਧ ਵਿੱਚ ਜਲ ਸਰੋਤ ਵਿਭਾਗ ਦੀ ਭੂਮਿਕਾ ਬਹੁਤ ਮਹੱਤਵ ਰੱਖਦੀ ਹੈ। ਜਲ ਸਰੋਤ ਵਿਭਾਗ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਵੀਆਂ ਨੀਤੀਆਂ ਦਾ ਖਰੜਾ ਤਿਆਰ ਕਰਨ ਸਮੇਂ ਲੋਕਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਕਿਹਾ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨਾ ਸਮੇਂ ਦੀ ਲੋੜ ਹੈ, ਕੈਬਨਿਟ ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਇਸਨੂੰ ਤਸੱਲੀ ਅਤੇ ਮਾਣ ਵਾਲੀ ਗੱਲ ਦੱਸਿਆ ਕਿ ਪਿਛਲੇ 2 ਸਾਲਾਂ ਦੌਰਾਨ 4200 ਕਿਲੋਮੀਟਰ ਲੰਬਾਈ ਦੇ ਕੁੱਲ 15914 ਵਾਟਰ ਚੈਨਲਾਂ ਨੂੰ ਬਹਾਲ ਕੀਤਾ ਗਿਆ ਹੈ। ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਸੂਬੇ ਦੇ 94 ਪਿੰਡਾਂ ਵਿੱਚ ਪਹਿਲੀ ਵਾਰ ਪਾਣੀ ਪਹੁੰਚਿਆ ਹੈ, ਅਤੇ 49 ਪਿੰਡ ਅਜਿਹੇ...