Tuesday, September 8
Shadow

National

ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਵੱਲੋਂ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰਨ ਦਾ ਐਲਾਨ

ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਵੱਲੋਂ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰਨ ਦਾ ਐਲਾਨ

National, Politics, Punjab
ਚੰਡੀਗੜ੍ਹ, 1 ਅਕਤੂਬਰ: ਮੰਡੀਆਂ ਵਿੱਚ ਫਸਲ ਨੂੰ ਲਾਹੁਣ ਅਤੇ ਚੁਕਵਾਉਣ ਵਿੱਚ ਲੱਗੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੰਡੀ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਝੋਨੇ ਦੀ ਚੱਲ ਰਹੀ ਖਰੀਦ ਦੇ ਮੱਦੇਨਜ਼ਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਹਿਮ ਕਦਮ ਚੁੱਕਦਿਆਂ ਮੰਡੀ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਲਈ ਵੱਡੀ ਰਾਹਤ ਹੈ ਜੋ ਸੁਚਾਰੂ ਢੰਗ ਨਾਲ ਖਰੀਦ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਿੱਚ ਬਹੁਤ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸਰਕਾਰੀ ਖਜ਼ਾਨੇ ਵਿੱਚੋਂ 18 ਕਰੋੜ ਰੁਪਏ ਦੀ ਵਾਧੂ ਅਦਾਇਗੀ ਕੀਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਝੋਨੇ ਦੇ ਮੰਡੀਕਰਨ ਸੀਜ਼ਨ ਦੌਰਾਨ ਅਨਾਜ ਮੰਡੀਆਂ ਦੇ ਦੌਰੇ ਕਰਨ ਅਤੇ ਝੋਨੇ ਦੀ ਖਰੀਦ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ...
ਲੁਧਿਆਣਾ ਦਾ ਘੁੰਗਰਾਲੀ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ; ਮੁੱਖ ਮੰਤਰੀ ਨੇ ਦਿੱਤਾ ਭਰੋਸਾ

ਲੁਧਿਆਣਾ ਦਾ ਘੁੰਗਰਾਲੀ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ; ਮੁੱਖ ਮੰਤਰੀ ਨੇ ਦਿੱਤਾ ਭਰੋਸਾ

National, Politics, Punjab
ਚੰਡੀਗੜ੍ਹ, 1 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਲੁਧਿਆਣਾ ਦੇ ਪਿੰਡ ਘੁੰਗਰਾਲੀ ਵਿਖੇ ਸਥਾਪਿਤ ਹੋ ਰਿਹਾ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ। ਪਿੰਡ ਵਾਸੀਆਂ ਨਾਲ ਟੈਲੀਫੋਨ 'ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਪ੍ਰਦੂਸ਼ਣ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਸਪੱਸ਼ਟ ਤੌਰ 'ਤੇ ਜਾਣੂ ਕਰਵਾਇਆ ਕਿ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ ਅਤੇ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਨੂੰ ਵੀ ਪ੍ਰਦੂਸ਼ਣ ਨਹੀਂ ਫੈਲਾਉਣ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਦਾ ਉਲੰਘਣ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਪਲਾਂਟ ਮਾਲਕਾਂ ਨੇ ਸ...
ਪੰਜਾਬ ਆਈ.ਟੀ.ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਵਾਧਾ ਦਰਜ

ਪੰਜਾਬ ਆਈ.ਟੀ.ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਵਾਧਾ ਦਰਜ

National, Politics, Punjab
ਚੰਡੀਗੜ੍ਹ, 1 ਅਕਤੂਬਰ: ਸੂਬੇ ਭਰ ਦੀਆਂ ਆਈ.ਟੀ.ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਦੇ ਬੇਮਿਸਾਲ ਵਾਧੇ ਨਾਲ ਪੰਜਾਬ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਮਹੱਤਵਪੂਰਨ ਹੁਲਾਰਾ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿੱਚ ਮੌਜੂਦਾ ਵਿਦਿਅਕ ਵਰ੍ਹੇ ਦੌਰਾਨ ਸੂਬੇ ਭਰ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ਼) ਵਿਖੇ ਦਾਖਲਿਆਂ ਵਿੱਚ 25 ਫੀਸਦ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ ਅਤੇ ਦਾਖ਼ਲਿਆਂ ਦੀ ਗਿਣਤੀ ਪਿਛਲੇ ਵਰ੍ਹੇ 28,000 ਤੋਂ ਵੱਧ ਕੇ ਹੁਣ 35,000 ਤੱਕ ਪਹੁੰਚ ਗਈ ਹੈ। ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਕਿੱਤਾਮੁਖੀ ਸਿੱਖਿਆ ਦੇਣ ਲਈ ਕੰਮ ਕਰ ਰਹੀ ਤਾਂ ਜੋ ਬੇਰੁਜ਼ਗਾਰੀ ਅਤੇ ਪ੍ਰਵਾਸ ਦੀ ਸਮੱਸਿਆ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਸੀਂ ਇਸ ਦਿਸ਼ਾ ਵਿੱਚ ਮਿਸ਼ਨ ਅਧੀਨ ਕੰਮ ਕਰ ਰਹੇ ਹਾਂ ਜਿਸ ਲਈ ਅਸੀਂ ਚਾਲੂ ਵਿੱਦਿਅਕ ਸੈਸ਼ਨ ਦੌਰਾਨ ਆਈਟੀਆਈਜ਼ ਸੀਟਾਂ  ਵਧਾਈਆਂ ਹਨ ਅਤੇ ਅਗਲੇ ਵਿੱਦਿਅਕ ਸੈਸ਼ਨ ਵਿੱਚ ਸੀਟਾਂ ਦੀ ਗਿਣਤੀ ਨੂੰ ਵਧਾ ਕੇ 5...
ਪੰਜਾਬ ਪੁਲਿਸ ਵੱਲੋਂ ਸੀ.ਆਈ.ਆਈ. ਦੇ ਸਹਿਯੋਗ ਨਾਲ ਪ੍ਰਾਈਵੇਟ ਸੁਰੱਖਿਆ ਏਜੰਸੀਆਂ ਰੈਗੂਲੇਸ਼ਨ ਐਕਟ ‘ਤੇ ਪਹਿਲੀ ਸਟੇਕਹੋਲਡਰ ਕਾਨਫਰੰਸ ਦਾ ਆਯੋਜਨ

ਪੰਜਾਬ ਪੁਲਿਸ ਵੱਲੋਂ ਸੀ.ਆਈ.ਆਈ. ਦੇ ਸਹਿਯੋਗ ਨਾਲ ਪ੍ਰਾਈਵੇਟ ਸੁਰੱਖਿਆ ਏਜੰਸੀਆਂ ਰੈਗੂਲੇਸ਼ਨ ਐਕਟ ‘ਤੇ ਪਹਿਲੀ ਸਟੇਕਹੋਲਡਰ ਕਾਨਫਰੰਸ ਦਾ ਆਯੋਜਨ

National, Politics, Punjab
ਚੰਡੀਗੜ੍ਹ, 1 ਅਕਤੂਬਰ: ਸੂਬੇ ਵਿੱਚ ਨਿੱਜੀ ਸੁਰੱਖਿਆ ਉਦਯੋਗ ਦੀ ਮਜ਼ਬੂਤੀ ਅਤੇ ਇਸਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਵੱਲੋਂ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨਾਲ ਸਾਂਝੇਦਾਰੀ ਜ਼ਰੀਏ ਅੱਜ ਇੱਥੇ ਸੀ.ਆਈ.ਆਈ. ਉੱਤਰੀ ਖੇਤਰ ਦੇ ਮੁੱਖ ਦਫ਼ਤਰ ਵਿਖੇ ਪ੍ਰਾਈਵੇਟ ਸੁਰੱਖਿਆ ਏਜੰਸੀ ਰੈਗੂਲੇਸ਼ਨ (ਪੀ.ਐਸ.ਏ.ਆਰ.) ਐਕਟ 'ਤੇ ਪਹਿਲੀ ਸਟੇਕਹੋਲਡਰ ਕਾਨਫਰੰਸ ਕਰਵਾਈ ਗਈ। ਇਹ ਕਾਨਫਰੰਸ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ ਸੀ, ਜਿਸ ਦਾ ਉਦੇਸ਼ ਨਿਜੀ ਸੁਰੱਖਿਆ ਏਜੰਸੀਆਂ ਅਤੇ ਕਾਨੂੰਨ ਲਾਗੂ ਕਰਨ ਵਾਲਿਆਂ ਦਰਮਿਆਨ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਸੀ। ਪੰਜਾਬ ਦੇ ਗ੍ਰਹਿ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਨੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸੁਰੱਖਿਆ ਐਸਐਸ ਸ੍ਰੀਵਾਸਤਵ ਨਾਲ ਇੱਥੇ ਸੀਆਈਆਈ ਉੱਤਰੀ ਖੇਤਰ ਦੇ ਹੈੱਡਕੁਆਰਟਰ ਵਿਖੇ ਕਾਨਫਰੰਸ ਦਾ ਉਦਘਾਟਨ ਕੀਤਾ। ਇਸ ਮੌਕੇ ਸੈਕਟਰੀ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਪੰਜਾਬ ਡੀਪੀਐਸ ਖਰਬੰਦਾ, ਏਡੀਜੀਪੀ...
ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਨੂੰ ਮਿੱਲਰਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ

ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਨੂੰ ਮਿੱਲਰਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ

National, Politics, Punjab
ਚੰਡੀਗੜ੍ਹ, 1 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਕੇਂਦਰੀ ਮੰਤਰੀ ਤੋਂ ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਤੌਰ 'ਤੇ ਐਫ.ਸੀ.ਆਈ. ਨੂੰ 31 ਮਾਰਚ ਤੱਕ ਮਿੱਲਾਂ ਤੋਂ ਚੌਲ ਮਿਲ ਜਾਂਦੇ ਹਨ ਪਰ ਸਾਉਣੀ ਸੀਜ਼ਨ 2023-24 ਦੌਰਾਨ ਐਫ.ਸੀ.ਆਈ. ਮਿੱਲਾਂ ਤੋਂ ਆਏ ਚੌਲਾਂ ਲਈ ਜਗ੍ਹਾ ਮੁਹੱਈਆ ਨਹੀਂ ਕਰ ਸਕੀ ਅਤੇ ਇਸ ਲਈ ਡਿਲੀਵਰੀ ਦੀ ਮਿਆਦ 30 ਸਤੰਬਰ 2024 ਤੱਕ ਵਧਾਉਣੀ ਪਈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹਾਲਾਤ ਵਿੱਚ ਪੰਜਾਬ ਦੇ ਮਿੱਲ ਮਾਲਕ 2024-25 ਦੇ ਸਾਉਣੀ ਸੀਜ਼ਨ ਦੌਰਾਨ ਮੰਡੀਆਂ ਵਿੱਚ ਆਉਣ ਵਾਲੇ ਝੋਨੇ ਦੀ ਚੁਕਾਈ ਅਤੇ ਸਟੋਰ ਕਰਨ ਤੋਂ ਝਿਜਕ ਰਹੇ ਹਨ। ਉਨ੍ਹਾਂ ਕਿਹਾ ਕਿ ਮਿੱਲ ਮਾਲਕਾਂ ਵੱਲੋਂ ਇਸ ਗੱਲ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਹਰ ਮਹੀਨੇ ਕਵਰਡ ਸਟੋਰੇਜ ਵਿੱਚੋਂ ਘੱਟੋ-ਘੱਟ 20 ਲੱਖ ਮੀਟਰਕ ਟਨ ਚੌਲ/ਕਣਕ ਨੂੰ ਪੰਜਾਬ ਤੋਂ ਬਾਹਰ ਭੇਜਿਆ ਜਾਵੇ। ਮੁੱਖ ਮੰਤਰੀ ...

ਪੰਜਾਬ ਪੁਲਿਸ ਕ੍ਰਾਈਮ ਹੌਟਸਪਾਟਸ ਅਤੇ ਨਸ਼ਾ ਵਿਕਰੀ ਹੌਟਸਪਾਟਸ ’ਤੇ ਵਧਾਏਗੀ ਸੀ.ਸੀ.ਟੀ.ਵੀ. ਨਿਗਰਾਨੀ : ਡੀਜੀਪੀ ਪੰਜਾਬ

National, Politics, Punjab
ਚੰਡੀਗੜ੍ਹ/ਜਲੰਧਰ, 1 ਅਕਤੂਬਰ: ਸੂਬੇ ਵਿੱਚ ਛੋਟੇ ਅਪਰਾਧਾਂ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਪੁੱਟਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਸਨੈਚਿੰਗ ਅਤੇ ਨਸ਼ਾ ਵਿਕਰੀ ਵਾਲੀਆਂ ਥਾਵਾਂ (ਹੌਟਸਪਾਟਸ) ’ਤੇ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰਿਆਂ  ਦੀ ਵਰਤੋਂ ਕਰਕੇ ਪਰਿਪੱੱਖ ਨਿਗਰਾਨੀ ਰੱਖੀ ਜਾਵਗੀ । ਉਨ੍ਹਾਂ ਕਿਹਾ ਕਿ ਸੁਚੱਜੇ ਢੰਗ ਨਾਲ ਹਰ ਮੌਕੇ ਦੀ ਨਿਗਰਾਨੀ ਕਰਨ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਸੀਸੀਟੀਵੀ ਕੰਟਰੋਲ ਰੂਮ ਸਥਾਪਿਤ ਕੀਤੇ ਜਾ ਰਹੇ ਹਨ। ਇਹ ਕਦਮ ਪਿਛਲੇ ਤਿੰਨ ਸਾਲਾਂ ਦੌਰਾਨ ਅਜਿਹੇ ਅਪਰਾਧਿਕ ਹੌਟਸਪੌਟਸ ਅਤੇ ਨਸ਼ਾ ਵਿਕਰੀ ਹੌਟਸਪਾਟਸ ਦੀ ਕ੍ਰਾਈਮ ਹੌਟਸਪੌਟ ਮੈਪਿੰਗ ਤੋਂ ਬਾਅਦ ਅਮਲ ਵਿੱਚ ਲਿਆਂਦਾ ਗਿਆ ਹੈ। ਡੀਜੀਪੀ ਸਾਰੇ 28 ਪੁਲਿਸ ਜ਼ਿਲਿ੍ਹਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਅਤੇ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ਚੱਲ ਰਹੀ ਲੜਾਈ ਦਾ ਜਾਇਜ਼ਾ ਲੈਣ ਲਈ ਸਾਰੇ ਸੀਨੀਅਰ ਫੀਲਡ ਅਧਿਕਾਰੀਆਂ ਅਤੇ ਆਪਰੇਸ਼ਨਲ ਵਿੰਗਾਂ ਦੇ ਮੁਖੀਆਂ ਨ...

ਮਾਨ ਸਰਕਾਰ ਵਪਾਰੀਆਂ ਲਈ ਸੁਖਾਵੇਂ ਅਤੇ ਸੁਰੱਖਿਅਤ ਕਾਰੋਬਾਰੀ ਮਾਹੌਲ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਵਿਨੀਤ ਵਰਮਾ

National, Politics, Punjab
ਚੰਡੀਗੜ੍ਹ, 1 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਪਾਰੀਆਂ ਲਈ ਸੁਖਾਵਾਂ ਅਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਸਮਰਪਿਤ ਹੈ। ਅੱਜ ਮੋਹਾਲੀ ਵਿਉਪਾਰ ਮੰਡਲ ਅਤੇ ਮੋਹਾਲੀ ਦੀਆਂ ਵੱਖ-ਵੱਖ ਮਾਰਕੀਟਾਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਖਾਸ ਕਰਕੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਵਪਾਰੀਆਂ ਦਾ ਸਮਰਥਨ ਕਰਨ ਲਈ ਸਰਕਾਰ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ। ਇਹ ਮੀਟਿੰਗ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਪਰਸਨ ਅਨਿਲ ਠਾਕੁਰ ਦੇ ਨਿਰਦੇਸ਼ਾਂ ਹੇਠ ਬੁਲਾਈ ਗਈ ਸੀ। ਵਿਨੀਤ ਵਰਮਾ ਨੇ ਮੁੜ ਪੁਸ਼ਟੀ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਪਾਰੀ ਪੱਖੀ ਮਾਹੌਲ ਸਿਰਜਣ ਅਤੇ ਵਪਾਰੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ’ਤੇ ਕੇਂਦਰਿਤ ਹੈ। ਵਪਾਰੀਆਂ ਵੱਲੋਂ ਉਠਾਏ ਗਏ ਕਈ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ, ਅਤੇ ਉਨ੍ਹਾਂ ਚੋਂ ਬਹੁਤਿਆਂ ਨੂੰ ਹੱਲ ਕਰਨ ਲਈ ਫੌਰੀ  ਕਦਮ ਵੀ ਚੁੱਕੇ ਗਏ। ਸੂਬਾ ਸਰਕਾਰ , ਪੰਜਾਬ ਵਿੱਚ ਵਪਾਰਕ ਵਾਤਾਵਰਣ ਨੂੰ ਵਧਾਉਣ...
ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਝੋਨੇ ਦੀ ਅਦਾਇਗੀ ਹਾਸਲ ਕਰਨ ਵਾਲਾ ਪਹਿਲਾ ਕਿਸਾਨ ਬਣਿਆ ਗੁਰਜੰਟ ਸਿੰਘ

ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਝੋਨੇ ਦੀ ਅਦਾਇਗੀ ਹਾਸਲ ਕਰਨ ਵਾਲਾ ਪਹਿਲਾ ਕਿਸਾਨ ਬਣਿਆ ਗੁਰਜੰਟ ਸਿੰਘ

National, Politics, Punjab
ਚੰਡੀਗੜ੍ਹ, 1 ਅਕਤੂਬਰ: ਪਟਿਆਲਾ ਜ਼ਿਲ੍ਹੇ ਦਾ ਕਿਸਾਨ  ਸ. ਗੁਰਜੰਟ ਸਿੰਘ ਰਾਜਪੁਰਾ ਸਾਉਣੀ ਸੀਜ਼ਨ 2024-25 ਦੌਰਾਨ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਅਦਾਇਗੀ ਹਾਸਲ ਕਰਨ ਵਾਲਾ ਸੂਬੇ ਦਾ ਪਹਿਲਾ ਕਿਸਾਨ ਬਣ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਨਾਲ ਸਬੰਧਤ ਕਿਸਾਨ ਸ. ਗੁਰਜੰਟ ਸਿੰਘ, ਅੱਜ ਰਾਜਪੁਰਾ ਮੰਡੀ ਵਿੱਚ 58.5 ਕੁਇੰਟਲ ਝੋਨਾ ਲੈ ਕੇ ਆਏ ਸਨ ਅਤੇ ਖਰੀਦ ਦੇ ਪਹਿਲੇ ਦਿਨ ਭਾਵ 1 ਅਕਤੂਬਰ ਨੂੰ ਹੀ ਫ਼ਸਲ ਨੂੰ ਝਾਰਨ ਉਪਰੰਤ ਇਸਦੀ ਖਰੀਦ ਕਰ ਲਈ ਗਈ। ਉਨ੍ਹਾਂ ਅੱਗੇ ਕਿਹਾ ਕਿ ਖਰੀਦ ਦੇ 4 ਘੰਟਿਆਂ ਦੇ ਅੰਦਰ ਵਿਭਾਗ ਨੇ ਕਿਸਾਨ ਦੀ ਅਦਾਇਗੀ ਜੋ ਕਿ 1.357 ਲੱਖ (1,35,720/-) ਰੁਪਏ ਬਣਦੀ ਸੀ, ਸਿੱਧੇ ਉਸਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ। ਉਨ੍ਹਾਂ ਅੱਗੇ ਦੱਸਿਆ ਕਿ ਅੱਜ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਸਰਕਾਰੀ ਏਜੰਸੀਆਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ 'ਤੇ 703 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਟਰਾਂਸਪੋਰਟ ਅਤੇ ਲੇਬਰ ਦੇ ਪ੍ਰਬੰਧਾ...
ਮੁੱਖ ਮੰਤਰੀ ਵੱਲੋਂ ਬਟਾਲਾ-ਕਾਦੀਆਂ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਬਟਾਲਾ-ਕਾਦੀਆਂ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ

National, Politics, Punjab
ਚੰਡੀਗੜ੍ਹ, 30 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਟਾਲਾ-ਕਾਦੀਆਂ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 18 ਜ਼ਖਮੀ ਹੋ ਗਏ। ਇਸ ਭਿਆਨਕ ਹਾਦਸੇ 'ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਦੁਖੀ ਪਰਿਵਾਰਾਂ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਸਾਂਝੀ ਕੀਤੀ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਇਸ ਔਖੀ ਘੜੀ ਵਿਚ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਨ ਅਤੇ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ।  ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖਮੀਆਂ ਦਾ ਮੁਫਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਵੀ ਕੀਤੀ।...
ਪਰਾਲੀ ਨੂੰ ਅੱਗ ਲਗਾਉਣ ਦੇ ਕੇਸਾਂ ਵਿੱਚ ਪਿਛਲੇ ਸਾਲ ਨਾਲੋਂ 100 ਕੇਸਾਂ ਦੀ ਕਮੀ ਆਈ

ਪਰਾਲੀ ਨੂੰ ਅੱਗ ਲਗਾਉਣ ਦੇ ਕੇਸਾਂ ਵਿੱਚ ਪਿਛਲੇ ਸਾਲ ਨਾਲੋਂ 100 ਕੇਸਾਂ ਦੀ ਕਮੀ ਆਈ

National, Politics, Punjab
ਅੰਮ੍ਰਿਤਸਰ , 30 ਸਤੰਬਰ 2024-- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕੀਤੀਆਂ ਜਾ ਰਹੀਆਂ ਦਿਨ ਰਾਤ ਕੋਸ਼ਿਸ਼ਾਂ ਦਾ ਨਤੀਜਾ ਹੈ ਕਿ ਇਸ ਸਾਲ ਪਿਛਲੇ ਸਾਲ ਨਾਲੋਂ ਹੁਣ ਤੱਕ ਅੱਗ ਦੇ  ਕਰੀਬ 100 ਕੇਸ ਘੱਟ ਆਏ ਹਨ।  ਇਹ ਪ੍ਰਗਟਾਵਾ ਕਰਦੇ ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ 30 ਸਤੰਬਰ ਤੱਕ 174 ਕੇਸ ਪਰਾਲੀ ਨੂੰ ਅੱਗ ਲਗਾਉਣ ਦੇ ਆ ਚੁੱਕੇ ਸਨ, ਜਦ ਕਿ ਇਸ ਸਾਲ ਕੇਵਲ 71 ਕੇਸ ਉਪਗ੍ਰਹਿ ਨੇ ਰਿਪੋਰਟ ਕੀਤੇ ਹਨ, ਜਿਨਾਂ ਵਿੱਚੋਂ ਸਾਰੀਆਂ ਹੀ ਥਾਵਾਂ ਉੱਤੇ ਸਾਡੇ ਨੋਡਲ ਅਧਿਕਾਰੀਆਂ ਨੇ ਪਹੁੰਚ ਕਰਕੇ ਜਾਂਚ ਕੀਤੀ ਹੈ। ਜਿਸ ਵਿੱਚੋਂ 36 ਥਾਵਾਂ ਉੱਤੇ ਅੱਗ ਲੱਗੀ ਪਾਈ ਗਈ ਅਤੇ ਇਹਨਾਂ ਕਿਸਾਨਾਂ ਨੂੰ 92 ਹਜਾਰ 500 ਰੁਪਏ ਦਾ ਜੁਰਮਾਨਾ ਕੀਤਾ ਗਿਆ।  ਉਹਨਾਂ ਨੇ ਦੱਸਿਆ ਕਿ ਜੁਰਮਾਨਾ ਉਗਰਾਉਣ ਵਿੱਚ ਵੀ ਇਸ ਸਾਲ ਪਿਛਲੇ ਸਾਲ ਨਾਲੋਂ ਤੇਜ਼ੀ ਹੈ ਅਤੇ ਹੁਣ ਤੱਕ 80 ਹਜਾਰ ਰੁਪਏ ਕਿਸਾਨਾਂ ਕੋਲੋਂ ਜੁਰਮਾਨੇ ਵਜੋਂ ਵਸੂਲੇ ਜਾ ਚੁੱਕੇ ਹਨ। ਸ੍ਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਅੱਜ ਤੱਕ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਜਮੀਨੀ ਰਿਕਾਰ...