ਨਸ਼ੇ ਦੇ ਖਾਤਮੇ ਲਈ ਸਾਰੀਆਂ ਏਜੰਸੀਆਂ ਵਿਚਾਲੇ ਮਜਬੂਤ ਤਾਲਮੇਲ ਦੀ ਲੋੜ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ , 30 ਸਤੰਬਰ 2024--
ਅੱਜ ਡਿਪਟੀ ਕਮਿਸ਼ਨਰ ਸ਼ਾਕਸੀ ਸਾਹਨੀ ਦੀ ਅਗਵਾਈ ਹੇਠ ਅਤੇ ਪੁਲਿਸ ਕਮਿਸ਼ਨਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਨੈਸ਼ਨਲ ਕੋਆਰਡੀਨੇਸ਼ਨ ਸੈਂਟਰ ਫੋਰ ਡਰੱਗ ਲਾਅ ਇਨਫੋਰਸਮੈਂਟ ਫਰੇਮਵਰਕ ਨੂੰ ਲਾਗੂ ਕਰਨ ਅਤੇ ਜ਼ਿਲ੍ਹੇ ਵਿੱਚ ਨਸ਼ਿਆਂ 'ਤੇ ਨਿਯੰਤਰਣ ਵਧਾਉਣ ਲਈ ਮਹੱਤਵਪੂਰਨ ਮੀਟਿੰਗ ਹੋਈ। ਮੀਟਿੰਗ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਇਸ ਨਾਲ ਸੰਬੰਧਿਤ ਮਸਲਿਆਂ ਨੂੰ ਰੋਕਣ ਲਈ ਵੱਖ-ਵੱਖ ਏਜੰਸੀਆਂ ਵਿਚਕਾਰ ਸਹਿਯੋਗ ਨੂੰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਗਿਆ ਤਾਂ ਕਿ ਅੰਮ੍ਰਿਤਸਰ ਦੇ ਨਾਗਰਿਕਾਂ ਲਈ ਇੱਕ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਨ ਸੁਰਖਿਅਤ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਸ਼ਾਕਸ਼ੀ ਸਾਹਨੀ ਨੇ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਲੜਾਈ ਵਿੱਚ ਕਾਨੂੰਨ-ਵਿਵਸਥਾ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜ ਦੇ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਨਸ਼ਾ ਵਪਾਰੀਆਂ ਖ਼ਿਲਾਫ਼ ਸਖਤ ਕਾਰਵਾਈ ਕਰਨ ਅਤੇ ਨਸ਼ਿਆਂ ਦੀ ਪਕੜ ਵਿੱਚ ਆਏ ਲੋਕਾਂ ਦੀ ਪੁਨਰਵਾਸ ਲਈ ਵਚਨਬੱਧ ਹੈ, ਪਰ ਇਸ ਲਈ ਪੁਲਿਸ ਦੇ ਨਾਲ ਨਾਲ ਲੋਕਾਂ ਦਾ ਸਹਿਯੋਗ ਵੀ ਬਹੁਤ ਜਰੂਰੀ ਹੈ...








