Sunday, March 15
Shadow

National

5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 27 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਰਾਮਾ ਮੰਡੀ, ਜ਼ਿਲ੍ਹਾ ਜਲੰਧਰ ਅਧੀਨ ਪੈਂਦੀ ਪੁਲਿਸ ਚੌਕੀ ਦਕੋਹਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਮਨਜੀਤ ਸਿੰਘ (ਨੰਬਰ 2707) ਨੂੰ 5000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮਨਜੀਤ ਰਾਏ ਵਾਸੀ ਮਾਨ ਸਿੰਘ ਨਗਰ, ਰਾਮਾ ਮੰਡੀ, ਜਲੰਧਰ ਵੱਲੋਂ ਵਾਸੀ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਸਨੇ ਆਪਣੀ ਲੜਕੀ ਨੂੰ ਅਗਵਾ ਕਰਨ ਸਬੰਧੀ ਕੁਝ ਵਿਅਕਤੀਆਂ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਉਕਤ ਏ.ਐਸ.ਆਈ ਨੇ ਉਸਦੀ ਲੜਕੀ ਦਾ ਪਤਾ ਲਗਾਉਣ ਬਦਲੇ 5,000 ਰੁਪਏ ਰਿਸ਼ਵਤ ਲਈ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਉਕਤ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਹਨ ਅਤੇ ਪੁਲ...
ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ 20ਵੀਂ ਸਜੋਬਾ ਟੀ.ਐਸ.ਡੀ. ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ 20ਵੀਂ ਸਜੋਬਾ ਟੀ.ਐਸ.ਡੀ. ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

National, Politics, Punjab
ਚੰਡੀਗੜ੍ਹ, 27 ਸਤੰਬਰ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਸ਼ਾਮ ਨੂੰ ਇਥੇ ਸੇਂਟ ਜੌਹਨ ਹਾਈ ਸਕੂਲ ਵਿਖੇ 20ਵੀਂ ਸਜੋਬਾ ਟੀ.ਐਸ.ਡੀ. ਰੈਲੀ 2024 ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਰੋਮਾਂਚਕ ਤਿੰਨ ਰੋਜ਼ਾ ਮੋਟਰਸਪੋਰਟ ਈਵੈਂਟ ਵਿੱਚ ਭਾਰਤ ਦੇ ਵੱਖ-ਵੱਖ ਹਿੱਸਿਆਂ ਭਾਰਤ ਦੇ ਵੱਖ-ਵੱਖ ਹਿੱਸਿਆਂ, ਜਿਵੇਂ ਕਿ ਕੋਲਕਾਤਾ, ਮੁੰਬਈ, ਸ਼ਿਲਾਂਗ ਅਤੇ ਉੱਤਰਾਖੰਡ, ‘ਤੋਂ ਕੁੱਲ 46 ਟੀਮਾਂ ਹਿੱਸਾ ਲੈ ਰਹੀਆਂ ਹਨ। ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਸ੍ਰੀ ਮਾਲਵਿੰਦਰ ਸਿੰਘ ਜੱਗੀ ਨੇ ਇਸ ਮੋਟਰਸਪੋਰਟ ਈਵੈਂਟ ਨੂੰ ਕਰਵਾਉਣ ਲਈ ਸੇਂਟ ਜੌਹਨਜ਼ ਓਲਡ ਬੁਆਏਜ਼ ਐਸੋਸੀਏਸ਼ਨ (ਸਜੋਬਾ) ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਦੱਸਿਆ ਕਿ ਇਹ 20ਵੀਂ ਸਜੋਬਾ ਟੀ.ਐਸ.ਡੀ. ਰੈਲੀ 2024 ਵਿੱਚ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਕੋ-ਸਪੌਂਸਰ ਵਜੋਂ ਸ਼ਾਮਲ ਹੈ। ਇਹ ਰੈਲੀ 28 ਅਤੇ 29 ਸਤੰਬਰ ਨੂੰ ਰੋਜ਼ਾਨਾ ਲਗਭਗ 250 ਕਿਲੋਮੀਟਰ ਸਫ਼ਰ ਤੈਅ ਕਰਨ ਉਪਰੰਤ ਸ਼ਾਮ 6 ਵਜੇ ਸੇਂਟ ਜੌਹ...
ਬਰਿੰਦਰ ਕੁਮਾਰ ਗੋਇਲ ਵੱਲੋਂ ਖਣਨ ਖੇਤਰ ‘ਚ ਵਧੇਰੇ ਪਾਰਦਰਸ਼ਤਾ ਅਤੇ ਅਤਿ-ਆਧੁਨਿਕ ਤਕਨਾਲੌਜੀ ਲਿਆਉਣ ਦੀ ਜ਼ੋਰਦਾਰ ਵਕਾਲਤ

ਬਰਿੰਦਰ ਕੁਮਾਰ ਗੋਇਲ ਵੱਲੋਂ ਖਣਨ ਖੇਤਰ ‘ਚ ਵਧੇਰੇ ਪਾਰਦਰਸ਼ਤਾ ਅਤੇ ਅਤਿ-ਆਧੁਨਿਕ ਤਕਨਾਲੌਜੀ ਲਿਆਉਣ ਦੀ ਜ਼ੋਰਦਾਰ ਵਕਾਲਤ

National, Politics, Punjab
ਚੰਡੀਗੜ੍ਹ, 27 ਸਤੰਬਰ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬੀਤੇ ਕੱਲ੍ਹ ਆਪਣਾ ਅਹੁਦਾ ਸਾਂਭਣ ਪਿੱਛੋਂ ਅੱਜ ਪਹਿਲੇ ਦਿਨ ਹੀ ਖਣਨ ਅਤੇ ਭੂ-ਵਿਗਿਆਨ ਵਿਭਾਗ ਨੂੰ ਪਹਿਲ ਦਿੰਦਿਆਂ ਵਿਭਾਗ ਦੇ ਕੰਮਕਾਜ ਵਿੱਚ ਪੂਰਣ ਪਾਰਦਰਸ਼ਤਾ ਲਿਆਉਣ ਵੱਲ ਆਪਣਾ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਇਹ ਵਚਨਬੱਧਤਾ ਸੂਬੇ ਵਿੱਚ ਖਣਨ ਗਤੀਵਿਧੀਆਂ ਨਾਲ ਸਬੰਧਤ ਏਕੀਕ੍ਰਿਤ ਆਈ.ਟੀ. ਉਪਾਵਾਂ ਅਤੇ ਨਵੀਨਤਮ ਤਕਨੀਕੀ ਪ੍ਰਣਾਲੀਆਂ ਸਬੰਧੀ ‘ਦਿਲਚਸਪੀ ਦਾ ਪ੍ਰਗਟਾਵਾ’ ਵਰਕਸ਼ਾਪ ਦੌਰਾਨ ਪ੍ਰਗਟਾਈ। ਵਿਭਾਗ ਦੇ ਕੰਮਕਾਜ ਵਿੱਚ ਜਵਾਬਦੇਹੀ ਯਕੀਨੀ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਪੱਸ਼ਟ ਕੀਤਾ ਕਿ ਸਾਡਾ ਟੀਚਾ ਸੂਬੇ ਵਿੱਚੋਂ ਕੱਢੇ ਜਾਣ ਵਾਲੇ ਖਣਿਜਾਂ ਦਾ ਮੁਕੰਮਲ ਲੇਖਾ-ਜੋਖਾ ਯਕੀਨੀ ਬਣਾਉਣਾ ਹੈ ਅਤੇ ਕਾਰਜ-ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਬਣਾਉਂਦਿਆਂ ਵੱਧ ਤੋਂ ਵੱਧ ਮਾਲੀਆ ਜੁਟਾਉਣਾ ਹੈ। ਇਨ੍ਹਾਂ ਨਵੇਂ ਪ੍ਰਾਜੈਕਟਾਂ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਦੱਸਿਆ ਕਿ ਇਸ ਪ੍ਰਣਾਲੀ ਨੂੰ ਅਪਣਾ ਕੇ ਅਸੀਂ ਇੱਕ ਅਜਿਹੀ ਠੋਸ ਰੂਪ-...
ਪੰਜਾਬ ਦੇ ਪਿੰਡ ਹੰਸਾਲੀ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2024 ਐਵਾਰਡ

ਪੰਜਾਬ ਦੇ ਪਿੰਡ ਹੰਸਾਲੀ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2024 ਐਵਾਰਡ

International, National, Politics, Punjab
ਚੰਡੀਗੜ੍ਹ/ ਨਵੀਂ ਦਿੱਲੀ, 27 ਸਤੰਬਰ:-  ਕੌਮੀ ਪੱਧਰ ’ਤੇ ਫਾਰਮ ਟੂਰਿਜ਼ਿਮ ਖੇਤਰ ਵਿੱਚ ਆਪਣੀ ਮੁੜ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਬੈਸਟ ਟੂਰਿਜ਼ਮ ਵਿਲੇਜ਼ ਆਫ਼ ਇੰਡੀਆ 2024 ਐਵਾਰਡ ਹਾਸਲ ਕੀਤਾ ਹੈ। ਇਹ ਅਹਿਮ ਐਵਾਰਡ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਅੰਮ੍ਰਿਤ ਸਿੰਘ , ਪਿੰਡ ਹੰਸਾਲੀ ਦੇ ਪ੍ਰਤੀਨਿਧ ਪਵੇਲ ਗਿੱਲ ਅਤੇ ਮੈਨੇਜਰ ਆਂਕੜਾ ਸ਼ੀਤਲ ਬਹਿਲ ਵੱਲੋਂ ਕੇਂਦਰੀ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਸਕੱਤਰ ਵੀ. ਵਿਦਿਆਵਤੀ ਪਾਸੋਂ ਇਥੇ ਵਿਗਿਆਨ ਭਵਨ ਵਿਖੇ ਵਿਸ਼ਵ ਟੂਰਿਜ਼ਮ ਦਿਵਸ ਮੌਕੇ ਕਰਵਾਏ ਗਏ ਸਮਾਗਸ ਦੌਰਾਨ ਪ੍ਰਾਪਤ ਕੀਤਾ। ਇਸ ਸਮਾਗਮ ਦਾ ਉਦਘਾਟਨ ਉੱਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਵੱਲੋਂ ਕੀਤਾ ਗਿਆ। ਖੇਤੀਬਾੜੀ ਸੈਰ-ਸਪਾਟਾ ਖੇਤਰ ਦੇ ਇਸ ਵੱਕਾਰੀ ਐਵਾਰਡ ਲਈ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਹੰਸਾਲੀ ਨੂੰ ਕੌਮੀ ਪੱਧਰ ’ਤੇ ਇਹ ਐਵਾਰਡ ਜਿੱਤਣ ਵਾਲੇ ਪਿੰਡਾਂ ਵਿਚ ਸ਼ੁਮਾਰ ਕੀਤਾ ਗਿਆ ਹੈ। ਹੰਸਾਲੀ ਆਰਗੈਨਿਕ ਫ਼ਾਰਮ ਦੇ ਮਾਲਕ ਸ਼੍ਰੀ ਸੁਖਚੈਨ ਸਿੰਘ ਗਿੱਲ ਅਤੇ ਉਹਨਾਂ ਦੇ ਪੁੱਤਰ ਪਵੇਲ ਗਿੱਲ ਦ...
ਫੂਡ ਸੇਫਟੀ ਵਿੰਗ ਦੇ ਅਧਿਕਾਰੀਆਂ ਨੇ ਮਿਠਾਈਆਂ ਅਤੇ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਕੀਤੀ ਚੈਕਿੰਗ

ਫੂਡ ਸੇਫਟੀ ਵਿੰਗ ਦੇ ਅਧਿਕਾਰੀਆਂ ਨੇ ਮਿਠਾਈਆਂ ਅਤੇ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਕੀਤੀ ਚੈਕਿੰਗ

National, Politics, Punjab
ਫਾਜ਼ਿਲਕਾ, 27 ਸਤੰਬਰ ਲੋਕਾਂ ਨੂੰ ਮਿਆਰੀ, ਮਿਲਾਵਟ ਰਹਿਤ ਅਤੇ ਸਾਫ—ਸੁਥਰੀਆਂ ਵਸਤਾਂ ਖਾਣ ਨੂੰ ਮਿਲਣ, ਇਸ ਕਰਕੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ—ਨਿਰਦੇਸ਼ਾ *ਤੇ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਦੇ ਅਧਿਕਾਰੀ ਮਿਠਾਈਆਂ ਅਤੇ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕਰ ਰਹੇ ਹਨ। ਫੂਡ ਸੇਫਟੀ ਵਿਭਾਗ ਦੇ ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਉਚ ਗੁਣਵਤਾ ਵਾਲੀਆਂ ਵਸਤਾਂ ਹੀ ਮੁਹੱਈਆ ਕਰਵਾਈਆਂ ਜਾਣ।ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਨੂੰ ਖਿਲਵਾੜ ਕਰਨ ਦਾ ਹੱਕ ਨਹੀਂ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਚ ਤਿਉਹਾਰਾਂ ਨੂੰ ਧਿਆਨ ਵਿਚ ਰੱਖਦਿਆਂ ਵਿਸ਼ੇਸ਼ ਸਾਵਧਾਨੀ ਵਰਤੀ ਜਾਵੇ |ਉਨ੍ਹਾਂ ਕਿਹਾ ਕਿ ਕੋਈ ਵੀ ਦੁਕਾਨਦਾਰ ਖਾਣ ਪੀਣ ਵਾਲੀਆਂ ਵਸਤਾਂ ਚ ਮਿਲਾਵਟ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ |...
ਖੇਤਾਂ ਵਿੱਚ ਕੰਬਾਇਨਾ ਚਲਾਉਣ ਦਾ ਸਮਾਂ ਕੀਤਾ ਨਿਰਧਾਰਤ

ਖੇਤਾਂ ਵਿੱਚ ਕੰਬਾਇਨਾ ਚਲਾਉਣ ਦਾ ਸਮਾਂ ਕੀਤਾ ਨਿਰਧਾਰਤ

National, Politics, Punjab
ਸ੍ਰੀ ਮੁਕਤਸਰ ਸਾਹਿਬ 27 ਸਤੰਬਰ : ਜਿਲਾ ਪ੍ਰਸਾਸ਼ਨ ਵੱਲੋਂ ਜਿਲੇ ਵਿੱਚ ਝੋਨੇ ਦੀ ਕਟਾਈ ਅਤੇ ਖਰੀਦ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਖੇਤਾਂ ਵਿੱਚ ਕੰਬਾਇਨਾਂ ਚਲਾਉਣ ਦਾ ਸਮਾਂ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਨਿਰਧਾਰਤ ਕੀਤਾ ਜਾਦਾਂ ਹੈ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਅੱਜ ਰਾਈਸ ਮੀਲਰ ਐਸੋਸੀਏਸ਼ਨ, ਕੱਚਾ ਆੜੀਤਿਆ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨਾਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਲਈ ਬੁਨਿਆਦੀ ਸਹੁਲਤਾਂ ਜਿਵੇ ਕਿ ਸਫਾਈ, ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਜਾਵੇ ਅਤੇ ਅਵਾਰਾ ਪਸ਼ੂਆਂ ਨੂੰ ਮੰਡੀਆਂ ਤੋਂ ਦੂਰ ਰੱਖਿਆ ਜਾਵੇ। ਇਸ ਸੀਜਨ ਦੌਰਾਨ ਖਰੀਫ ਦੀ ਇਸ ਫਸਲ (ਝੋਨਾ) ਦੇ ਪ੍ਰਬੰਧਨ ਸਬੰਧੀ ਕਿਸੇ ਵੀ ਏਜੰਸੀ ਜਾਂ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਦਰਪੇਸ਼ ਨਾ ਆਵੇ ਇਸ ਲਈ ਏ.ਡੀ.ਸੀ (ਜ) ਗੁਰਪ੍ਰੀਤ ਸਿੰਘ ਥਿੰਦ (70092-88878) ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਮੀਟਿੰਗ ਦੌਰਾਨ ਜਿਲਾ ਫੂਡ ਸਪਲਾਈ ਕੰਟਰੋਲਰ ਸੁਖਵਿੰਦਰ ਸਿੰਘ ਗਿੱਲ ਨੇ...
ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਵਜੋਂ ਅਹੁਦਾ ਸੰਭਾਲਿਆ

ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਵਜੋਂ ਅਹੁਦਾ ਸੰਭਾਲਿਆ

National, Politics, Punjab
ਚੰਡੀਗੜ੍ਹ, 27 ਸਤੰਬਰ ਜਲੰਧਰ ਪੱਛਮੀ ਤੋਂ ਨਵ-ਨਿਯੁਕਤ ਵਿਧਾਇਕ ਸ੍ਰੀ ਮਹਿੰਦਰ ਭਗਤ ਨੇ ਅੱਜ ਆਪਣੇ ਸਾਥੀ ਕੈਬਨਿਟ ਮੰਤਰੀਆਂ ਸ. ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਲਾਲ ਚੰਦ ਕਟਾਰੂਚੱਕ, ਡਾ: ਬਲਬੀਰ ਸਿੰਘ, ਸ੍ਰੀ ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸ. ਜਗਰੂਪ ਸਿੰਘ ਸੇਖਵਾਂ, ਪਾਰਟੀ ਦੇ ਵਿਧਾਇਕਾਂ, ਪਰਿਵਾਰਕ ਮੈਂਬਰਾਂ, ਸਰਕਾਰੀ ਅਧਿਕਾਰੀਆਂ ਅਤੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿੱਚ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ, ਅਤੇ ਬਾਗਬਾਨੀ ਬਾਰੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ। ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਇਸ ਮਾਣਮੱਤੇ ਮੌਕੇ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਅੱਗੇ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਆਪਣੇ ਵਿਆਪਕ ਤਜ਼ਰਬੇ ਅਤੇ ਜਨਤਕ ਸੇਵਾ ਲਈ ਜਨੂੰਨ ਦੇ ਨਾਲ ਮਹੱਤਵਪੂਰਨ ਯੋਗਦਾਨ ਪਾਉਣ ਦਾ ਵਾਅਦਾ ਕੀਤ...
ਪ੍ਰਾਇਮਰੀ ਅਧਿਆਪਕਾਂ ਦੀ ਟ੍ਰੇਨਿੰਗ ਸਬੰਧੀ ਹਰਜੋਤ ਸਿੰਘ ਬੈਂਸ ਵੱਲੋਂ ਫਿਨਲੈਂਡ ਦੇ ਸਫੀਰ ਨਾਲ ਸਮਝੌਤਾ

ਪ੍ਰਾਇਮਰੀ ਅਧਿਆਪਕਾਂ ਦੀ ਟ੍ਰੇਨਿੰਗ ਸਬੰਧੀ ਹਰਜੋਤ ਸਿੰਘ ਬੈਂਸ ਵੱਲੋਂ ਫਿਨਲੈਂਡ ਦੇ ਸਫੀਰ ਨਾਲ ਸਮਝੌਤਾ

National, Politics, Punjab
ਨਵੀਂ ਦਿੱਲੀ/ਚੰਡੀਗੜ੍ਹ, 27 ਸਤੰਬਰ: ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਦਵਾਉਣ ਦੇ ਮਕਸਦ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ  ਨਵੀਂ ਦਿੱਲੀ ਵਿਖੇ ਫਿਨਲੈਂਡ ਦੇ ਸਫੀਰ ਕਿਮੋ ਲਾਹਾਦੇਵੀਰੱਤਾ ਨਾਲ ਐਮ.ਓ.ਯੂ.  ਕੀਤਾ ਗਿਆ। ਇਸ ਮੌਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਵੀ ਹਾਜਰ ਸਨ। ਇਸ ਮੌਕੇ ਬੋਲਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਅੱਜ ਸਾਡਾ ਸਿੱਖਿਆ ਸਬੰਧੀ ਸਮਝੌਤਾ ਫਿਨਲੈਂਡ ਨਾਲ ਨੇਪਰੇ ਚੜ੍ਹਿਆ ਹੈ ਜਿਸ ਨਾਲ ਸਾਡੇ ਰਾਜ ਦਾ ਪ੍ਰਾਇਮਰੀ ਸਿੱਖਿਆ ਢਾਂਚਾ ਮਜਬੂਤ ਹੋਵੇਗਾ। ਉਸਦੇ ਨਾਲ ਹੀ ਦੋਵੇਂ ਦੇਸ਼ਾਂ ਵਿਚਕਾਰ ਸੱਭਿਆਚਾਰ ਸਾਂਝ ਵੀ ਵਧੇਗੀ।ਇਥੇ ਇਹ ਦੱਸਣਾ ਯੋਗ ਹੋਵੇਗਾ ਕਿ ਦਿੱਲੀ ਤੋਂ ਬਾਅਦ ਪੰਜਾਬ ਦੇਸ਼ ਦਾ ਦੂਸਰਾ ਸੂਬਾ ਬਣ ਗਿਆ ਹੈ ਜਿਸ ਨੇ ਪ੍ਰਾਇਮਰੀ ਅਧਿਆਪਕਾਂ ਨੂੰ ਫਿਨਲੈਂਡ ਤੋਂ ਟ੍ਰੇਨਿੰਗ ਦੁਆਉਣ ਲਈ ਇਹ ਸਮਝੋਤਾ ਕੀਤਾ ਹੈ। ਇਸ ਸਮਝੌਤੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿ...
ਪੈਰਾ ਖੇਡਾਂ ਵਤਨ ਪੰਜਾਬ ਦੀਆਂ ਵਿਚ ਭਾਗ ਲੈਣ ਦੇ ਚਾਹਵਾਨ ਦਿਵਿਆਂਗਜਨ 30 ਸਤੰਬਰ ਤੱਕ ਦੇ ਸਕਦੇ ਨੇ ਅਰਜ਼ੀਆਂ

ਪੈਰਾ ਖੇਡਾਂ ਵਤਨ ਪੰਜਾਬ ਦੀਆਂ ਵਿਚ ਭਾਗ ਲੈਣ ਦੇ ਚਾਹਵਾਨ ਦਿਵਿਆਂਗਜਨ 30 ਸਤੰਬਰ ਤੱਕ ਦੇ ਸਕਦੇ ਨੇ ਅਰਜ਼ੀਆਂ

National, Politics, Punjab
ਮਾਨਸਾ, 27 ਸਤੰਬਰ: ਸਹਾਇਕ ਡਾਇਰੈੱਕਟਰ ਸਪੋਰਟਸ ਪੰਜਾਬ ਵੱਲੋਂ ਪਹਿਲੀ ਵਾਰ ਪੈਰਾ ਖੇਡਾਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸ਼ਾਮਿਲ ਕੀਤਾ ਗਿਆ ਹੈ ਅਤੇ ਇਹ ਖੇਡਾਂ 20 ਨਵੰਬਰ ਤੋਂ 25 ਨਵੰਬਰ, 2024 ਤੱਕ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਅਯੋਜਿਤ ਕਰਵਾਈਆਂ ਜਾਣੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਡਾ. ਲਵਲੀਨ ਕੌਰ ਬੜਿੰਗ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਪੈਰਾ ਐਥਲੈੇਟਿਕਸ, ਪੈਰਾ ਬੈਡਮਿੰਟਨ ਅਤੇ ਪੈਰ੍ਹਾ ਪਾਵਰਲਿਫ਼ਟਿੰਗ ਨੂੰ ਸ਼ਾਮਿਲ ਕੀਤਾ ਗਿਆ ਹੈ ਅਤੇ ਹਰ ਇਕ ਚਾਹਵਾਨ ਦਿਵਿਆਂਗ ਜੋ ਕਿ ਅੰਡਰ 15 ਅਤੇ 15 ਤੋਂ ਵੱਧ ਸਾਲ ਦੀ ਉਮਰ ਦਾ ਹੈ, ਇੰਨ੍ਹਾਂ ਖੇਡਾਂ ਵਿਚ ਭਾਗ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਭਾਗ ਲੈਣ ਲਈ ਚਾਹਵਾਨ ਦਿਵਿਆਂਗਜਨ ਆਪਣਾ ਬਿਨੈ ਪੱਤਰ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ, ਮਾਨਸਾ ਵਿਖੇ 30 ਸਤੰਬਰ ਤੱਕ ਸਵੇਰੇ 09 ਵਜੇ ਤੋਂ ਸ਼ਾਮ 05 ਵਜੇ ਤੱਕ ਆਫ਼ ਲਾਈਨ ਬਿਨੈ ਪੱਤਰ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਫ਼ਲਾਈਨ ਰਜਿਸਟ੍ਰੇਸ਼ਨ ਸਬੰਧੀ ਹੋਰ ਵਧੇਰੇ ਜਾਣਕਾਰੀ ਲਈ ਸ੍ਰੀ ਭੁਪਿੰਦਰ ਸਿੰਘ ਨੋਡਲ ਅਫ਼ਸਰ, ਦਫਤਰ ਜ਼ਿਲ੍ਹਾ ...
ਲਾਇਸੰਸੀ ਅਸਲਾ ਚੁੱਕ ਕੇ ਚੱਲਣ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਲਾਇਸੰਸੀ ਅਸਲਾ ਚੁੱਕ ਕੇ ਚੱਲਣ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

National, Politics, Punjab
ਬਠਿੰਡਾ, 27 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਚਾਇਤੀ ਚੋਣਾਂ-2024 ਦੇ ਸਨਮੁੱਖ ਜ਼ਿਲ੍ਹੇ ਦੀ ਹਦੂਦ ਅੰਦਰ ਅਮਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ ਹੁਕਮ ਜਾਰੀ ਹੋਣ ਦੀ ਮਿਤੀ ਤੋਂ 16 ਅਕਤੂਬਰ 2024 ਤੱਕ ਹਥਿਆਰ ਚੁੱਕ ਕੇ ਚੱਲਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਇਸੰਸ ਧਾਰਕਾਂ ਨੂੰ ਹੁਕਮ ਕਰਦਿਆਂ ਕਿਹਾ ਕਿ ਉਹ ਆਪਣੇ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰਾਂ ਪਾਸ ਜਮ੍ਹਾ ਕਰਵਾਉਣ। ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀ ਦੇ ਸਕਿਊਰਟੀ ਗਾਰਡਜ਼, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚ...