Tuesday, September 8
Shadow

National

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਜਾਣਗੇ ਚਾਲਾਨ ਅਤੇ ਕੀਤੀ ਜਾਵੇਗੀ ਰੈੱਡ ਐਂਟਰੀ-ਡਿਪਟੀ ਕਮਿਸ਼ਨਰ

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਜਾਣਗੇ ਚਾਲਾਨ ਅਤੇ ਕੀਤੀ ਜਾਵੇਗੀ ਰੈੱਡ ਐਂਟਰੀ-ਡਿਪਟੀ ਕਮਿਸ਼ਨਰ

National, Politics, Punjab
ਫਰੀਦਕੋਟ 30 ਸਤੰਬਰ () ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਛੇਤੀ ਪ੍ਰਬੰਧ ਕਰਨ ਦੇ ਮੰਤਵ ਨਾਲ ਕਿਸਾਨਾਂ ਵੱਲੋਂ ਲਗਾਈ ਜਾਂਦੀ ਅੱਗ ਨੂੰ ਰੋਕਣ ਅਤੇ ਇਸ ਦੇ ਮਨੁੱਖ ਅਤੇ ਵਾਤਾਵਰਨ ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਿਯੁਕਤ ਕਲੱਸਟਰ ਅਫਸਰਾਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਸਥਾਨ ਅਸੋਕਾ ਚੱਕਰ ਮੀਟਿੰਗ ਹਾਲ ਵਿਖੇ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਓਜਸਵੀ ਆਈ.ਏ.ਐਸ.ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਵੱਧ ਤੋਂ ਵੱਧ ਚਾਲਾਨ ਕੱਟੇ ਜਾਣ ਅਤੇ ਇਸ ਸਬੰਧੀ ਪਿੰਡ ਦੇ ਗੁਰਦੁਆਰਿਆਂ ਵਿੱਚ ਅਨਾਊਂਸਮੈਂਟ ਕਰਵਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗੂਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨ ਝੋਨੇ ਦੀ ਕਟਾਈ ਕੰਬਾਇਨ ਅੱਗੇ ਹਾਰਵੈਸਟ ਅਤੇ ...
ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਦਾ 9ਵਾਂ ਆਮ ਇਜਲਾਸ ਹੋਇਆ

ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਦਾ 9ਵਾਂ ਆਮ ਇਜਲਾਸ ਹੋਇਆ

National, Politics, Punjab
ਫਾਜ਼ਿਲਕਾ, 30 ਸਤੰਬਰ ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਦਾ 9ਵਾਂ ਆਮ ਇਜਲਾਸ ਮਿੱਲ ਦੇ ਚੇਅਰਮੈਨ ਸ੍ਰੀ ਅਸ਼ਵਨੀ ਕੁਮਾਰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ । ਇਸ ਇਜਲਾਸ ਵਿੱਚ ਮਿੱਲ ਦੇ ਹਿੱਸੇਦਾਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ । ਮਿੱਲ ਦੇ ਚੇਅਰਮੈਨ ਵੱਲੋਂ ਸਮੂਹ ਹਾਜ਼ਰ ਮੈਂਬਰਾਂ ਨੂੰ "ਜੀ ਆਇਆਂ ਨੂੰ" ਆਖਦਿਆਂ ਆਮ ਇਜਲਾਸ ਦੀ ਸੁਰੂਆਤ ਕੀਤੀ ਗਈ । ਆਮ ਇਜਲਾਸ ਦੇ ਸੁਰੂਆਤ ਵਿੱਚ, ਮਿੱਲ ਦੇ ਜਨਰਲ ਮੈਨੇਜਰ ਸ੍ਰੀ ਸੁਖਦੀਪ ਸਿੰਘ ਕੈਰੋਂ ਵੱਲੋਂ ਮਿੱਲ ਦੀ ਸਾਲ 2023-24 ਦੀ ਕਾਰਗੁਜ਼ਾਰੀ, ਬੈਲੰਸ ਸ਼ੀਟ, ਲੇਖਾ ਲਾਭ ਹਾਨੀ ਅਤੇ ਉਤਪਾਦਕ ਅਤੇ ਵਪਾਰਕ ਲੇਖਾ ਸਾਲ 2023-24 ਬਾਰੇ ਏਜੰਡੇ ਰੱਖੇ ਗਏ, ਜਿਨ੍ਹਾਂ ਦੀ ਪ੍ਰਵਾਨਗੀ ਮਿੱਲ ਦੇ ਹਿੱਸੇਦਾਰਾਂ ਵੱਲੋਂ ਸਰਬਸੰਮਤੀ ਨਾਲ ਦਿੱਤੀ ਗਈ । ਡਾ. ਜਗਦੀਸ਼ ਅਰੋੜਾ, ਡੀ.ਈ.ਐਸ. (ਪਲਾਂਟ ਪੈਥੋਲੋਜੀ), ਪੀ.ਏ.ਯੂ. ਫਾਰਮ ਐਡਵਾਈਜਰੀ ਸਰਵਿਸ ਸੈਂਟਰ, ਅਬੋਹਰ, ਵੱਲੋਂ ਸਮੂਹ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀਆਂ ਕਿਸਮਾਂ, ਗੰਨੇ ਦੀ ਬਿਜਾਈ, ਗੰਨੇ ਦੀ ਫਸਲ ਦੀ ਸਾਂਭ-ਸੰਭਾਲ, ਗੰਨੇ ਦੀਆਂ ਬੀਮਾਰੀਆਂ ਅਤੇ ਉਹਨਾਂ ਦੀ ਰੋਕਥਾਮ, ਗੰਨੇ ਦੇ ਝਾੜ ਅਤੇ ਕਟਾਈ ਸਬੰਧੀ ਆਧੁਨਿਕ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ

National, Politics, Punjab
ਫ਼ਿਰੋਜ਼ਪੁਰ, 30 ਸਤੰਬਰ 2024: ਜ਼ਿਲ੍ਹਾ ਮੈਜਿਸਟਰੇਟ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹੱਦ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾਈ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਉਣ ਅਤੇ ਕੋਈ ਵੀ ਕੰਬਾਈਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਨਹੀਂ ਵਰਤੀ ਜਾਵੇਗੀ। ਹੁਕਮ ਅਨੁਸਾਰ ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਝੋਨੇ ਦੀ ਕਟਾਈ ਕੰਬਾਈਨਾਂ ਨਾਲ ਕੀਤੀ ਜਾਂਦੀ ਹੈ ਅਤੇ ਕੰਬਾਈਨ ਮਾਲਕ ਜਿੰਮੀਦਾਰ ਨੂੰ ਝੋਨੇ ਦੀ ਕਟਾਈ ਦੇ ਸਹੀ ਸਮੇਂ ਬਾਰੇ ਜਾਣਕਾਰੀ ਨਹੀਂ ਦਿੰਦੇ। ਜ਼ਿੰਮੀਦਾਰਾਂ ਵੱਲੋਂ ਜਦੋਂ ਵੀ ਕੰਬਾਈਨ ਉਪਲੱਬਧ ਹੁੰਦੀ ਹੈ, ਉਸ ਸਮੇਂ ਝੋਨੇ ਦੀ ਕਟਾਈ ਕਰ ਲਈ ਜਾਂਦੀ ਹੈ, ਭਾਵੇਂ ਉਸ ਵੇਲੇ ਰਾਤ ਹੋਵੇ। ਇਸ ਤਰ੍...
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨਾਲ ਬੈਠਕ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨਾਲ ਬੈਠਕ

National, Politics, Punjab
ਫਾਜ਼ਿਲਕਾ 30 ਸਤੰਬਰ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਝੋਨੇ ਦੀ ਸੁਚਾਰੂ ਖਰੀਦ ਯਕੀਨੀ ਬਣਾਉਣ ਅਤੇ ਪਰਾਲੀ ਪ੍ਰਬੰਧਨ ਸਬੰਧੀ ਵਿਚਾਰਾਂ ਕਰਨ ਲਈ ਕਿਸਾਨਾਂ ਦੇ ਮਾਇੰਦਿਆਂ ਨਾਲ ਬੈਠਕ ਕੀਤੀ। ਇਸ ਮੌਕੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਕਿਹਾ ਕਿ ਝੋਨੇ ਦੀ ਖਰੀਦ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਇਸਤੋਂ ਪਹਿਲਾਂ ਕਿਸਾਨਾਂ ਦੀਆਂ ਮੁਸਕਿਲਾਂ ਵੀ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੁਸਕਿਲਾਂ ਦਾ ਹੱਲ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਸਫਾਈ, ਛਾਂ, ਪੀਣ ਦਾ ਪਾਣੀ, ਰੌਸ਼ਨੀ ਆਦਿ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਖਰੀਦ ਕਾਰਜ ਸੁਚਾਰੂ ਤਰੀਕੇ ਨਾਲ ਨੇਪਰੇ ਚਾੜੇ ਜਾਣਗੇ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੁੱਕੀ ਫਸਲ ਹੀ ਮੰਡੀ ਵਿਚ ਲੈ ਕੇ ਆਉਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਾਡੀ ਜਮੀਨ ਅਤੇ ਮਨੁੱਖੀ ਸਿਹਤ ਨੂੰ ਬਚਾਈ ਰੱਖਣ ਲਈ ਕਿਸਾਨਾਂ ਨੂੰ ਅਪੀਲ ਕੀਤੀ ਕਿ ਉ...
ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਆੜਤੀਆਂ ਨਾਲ ਬੈਠਕ -ਆੜਤੀਆਂ ਦੀਆਂ ਮੁਸਕਿਲਾਂ ਸੁਣੀਆਂ

ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਆੜਤੀਆਂ ਨਾਲ ਬੈਠਕ -ਆੜਤੀਆਂ ਦੀਆਂ ਮੁਸਕਿਲਾਂ ਸੁਣੀਆਂ

National, Politics, Punjab
ਫਾਜ਼ਿਲਕਾ 30 ਸਤੰਬਰ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਝੋਨੇ ਦੀ ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਆੜਤੀਆਂ ਐਸੋਸੀਏਸ਼ਨ ਦੇ ਨੁੰਮਾਇੰਦਿਆਂ ਨਾਲ ਬੈਠਕ ਕੀਤੀ। ਇਸ ਮੌਕੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਕਿਹਾ ਕਿ ਝੋਨੇ ਦੀ ਖਰੀਦ ਦੇ ਸੀਜਨ ਦੌਰਾਨ ਆੜਤੀਆਂ ਜਾਂ ਕਿਸਾਨਾਂ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਇਸਤੋਂ ਪਹਿਲਾਂ ਆੜਤੀਆਂ ਦੀਆਂ ਮੁਸਕਿਲਾਂ ਵੀ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੁਸਕਿਲਾਂ ਦਾ ਹੱਲ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਕਰਨ ਬੋਰਡ ਦੇ ਅਧਿਕਾਰੀਆਂ ਅਤੇ ਖਰੀਦ ਏਂਜਸੀਆਂ ਨੂੰ ਸਾਰੇ ਖਰੀਦ ਪ੍ਰਬੰਧ ਮੁਕੰਮਲ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿਚ ਸਫਾਈ, ਛਾਂ, ਪੀਣ ਦਾ ਪਾਣੀ, ਰੌਸ਼ਨੀ ਆਦਿ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਖਰੀਦ ਕਾਰਜ ਸੁਚਾਰੂ ਤਰੀਕੇ ਨਾਲ ਨੇਪਰੇ ਚਾੜੇ ਜਾਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਰਾਤ ਸਮੇਂ ਝੋਨੇ ਦੀ...
ਸ਼ਹੀਦੇ ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਤੇ ਐਸ.ਬੀ.ਐਸ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਲੋਂ ਸਰਧਾਂਜਲੀ ਸਮਾਰੋਹ ਆਯੋਜਿਤ

ਸ਼ਹੀਦੇ ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਤੇ ਐਸ.ਬੀ.ਐਸ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਲੋਂ ਸਰਧਾਂਜਲੀ ਸਮਾਰੋਹ ਆਯੋਜਿਤ

National, Politics, Punjab
ਫਿਰੋਜ਼ਪੁਰ 30 ਸਤੰਬਰ ( )ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ  ਯੂਨੀਵਰਸਿਟੀ ਦੀ ਸ਼ਹੀਦ ਭਗਤ ਸਿੰਘ ਸੋਸਾਇਟੀ ਵਲੋਂ ਸ਼ਹੀਦੇ ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਤੇ ਇਕ ਸ਼ਰਧਾਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਯੂਨੀਵਰਸਿਟੀ ਦੇ ਮਾਣਯੋਗ ਵਾਈਸ ਚਾਂਸਲਰ ਡਾ ਸੁਸ਼ੀਲ ਮਿੱਤਲ ਜੀ ਨੇ ਸ਼ਿਰਕਤ ਕੀਤੀ। ਐਸ.ਬੀ.ਐਸ ਸੋਸਾਇਟੀ ਦੇ ਚੇਅਰਮੈਨ ਡਾ ਸੁਨੀਲ ਬਹਿਲ ਵਲੋਂ ਮੁੱਖ ਮਹਿਮਾਨ ਨੂੰ ਗੁਲਦਸਤੇ ਭੇਂਟ ਕਰਦਿਆਂ ਜੀ ਆਇਆ ਕਿਹਾ ਗਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ, ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਸਕਿਟਾਂ, ਗਿੱਧੇ ਅਤੇ ਭੰਗੜੇ ਦੀਆਂ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਇਸ ਦੇ ਨਾਲ ਨਾਲ ਸ. ਭਗਤ ਸਿੰਘ ਦੀ ਕ੍ਰਾਂਤੀਕਾਰੀ ਸੋਚ ਨੂੰ ਸਮਰਪਿਤ ਗੋਸ਼ਟੀਆਂ ਤੇ ਚਰਚਾਵਾਂ ਭੀ ਕੀਤੀਆਂ ਗਈਆਂ। ਸ਼੍ਰੀ ਰਾਮ ਲੀਲਾ ਕਮੇਟੀ ਬਸਤੀ ਟੈਂਕਾਂ ਵਾਲੀ ਵਲੋਂ ਸ਼੍ਰੀ ਪੂਰਨ ਚੰਦ ਡਾਇਰੈਕਟਰ ਦੀ ਟੀਮ ਵੱਲੋਂ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਤੋਂ ਓਹਨਾ ਦੀ ਸ਼ਹੀਦੀ ਤੱਕ ਇਕ ਨਾਟਕ ਰਾਹੀਂ ਭਾਵਪੂਰਨ ਸਰਧਾਂਜਲੀ ਦੇਂਦਿਆਂ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਮੁੱਖ ਮਹਿਮਾਨ ਵ...
ਜਿ਼ਲ੍ਹਾ ਮੈਜਿਸਟਰੇਟ ਨੇ ਸ਼ਾਮ ਸਮੇਂ ਝੋਨੇ ਦੀ ਕਟਾਈ ਕਰਨ ਤੇ  ਲਗਾਈ ਰੋਕ

ਜਿ਼ਲ੍ਹਾ ਮੈਜਿਸਟਰੇਟ ਨੇ ਸ਼ਾਮ ਸਮੇਂ ਝੋਨੇ ਦੀ ਕਟਾਈ ਕਰਨ ਤੇ ਲਗਾਈ ਰੋਕ

National, Politics, Punjab
ਸ੍ਰੀ ਮੁਕਤਸਰ ਸਾਹਿਬ 30 ਸਤੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਜਿ਼ਲ੍ਹਾ ਮੈਜਿਸਟਰੇਟ  ਸ੍ਰੀ ਮੁਕਤਸਰ ਸਾਹਿਬ ਨੇ  ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸ਼ਾਮ 6.00 ਵਜੇ ਤੋਂ ਸਵੇਰੇ 10.00 ਵਜੇ ਤੱਕ ਝੋਨੇ ਦੀ ਫਸਲ ਕੰਬਾਇਨਾਂ ਨਾਲ ਕਟਾਈ ਕਰਨ ਤੇ ਮੁਕੰਮਲ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ । ਜਿ਼ਲ੍ਹਾ ਮੈਜਿਸਟਰੇਟ ਨੇ ਬਹੁਤ ਸਾਰੀਆਂ ਅਜਿਹੀਆਂ ਕੰਬਾਇਨਾਂ ਹਾਰਵੈਸਟਰ ਜੋ ਪੁਰਾਣੀਆਂ ਹੋ ਚੁੱਕੀਆਂ ਹਨ ਅਤੇ ਝੋਨੇ ਦੀ ਕੁਆਲਿਟੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀਆਂ ਹਨ, ਜਿਹਨਾਂ ਦੇ ਚੱਲਣ ਨਾਲ ਮਕੈਨੀਕਲ ਨੁਕਸ ਹੋਣ ਕਾਰਣ ਟੁੱਟੇ ਹੋਏ ਦਾਣਿਆਂ ਦੀ ਮਾਤਰਾ ਵੀ ਮਾਪਦੰਡਾਂ ਤੋ ਕਾਫੀ ਵੱਧ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਬਿਨ੍ਹਾਂ ਸੁਪਰ ਐਸ.ਐਮ.ਐਸ.ਸਿਸਟਮ ਲਗਾਏ ਕੰਬਾਇਨਾਂ ਜੋ ਕਿ ਝੋਨੇ ਦੀ ਪਰਾਲੀ ਜਾਂ ਰਹਿੰਦ ਖੂੰਹਦ ਦਾ ਕੁਤਰਾ ਨਹੀਂ ਕਰ ਸਕਦੀਆਂ , ਅਜਿਹੀਆਂ ਕੰਬਾਇਨਾਂ ਨੂੰ ਵੀ ਚਲਾਉਣ ਤੇ ਰੋਕ ਲਗਾ ਦਿੱਤੀ ਹੈ। ਇਹ ਹੁਕਮ ਮਿਤੀ 30 ਨਵੰਬਰ 2024 ਤੱਕ ਲਾਗੂ ਰਹਿਣਗੇ। ਇਹਨਾਂ  ਹੁਕਮਾਂ ...
ਸਿਹਤ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਪੋਸਟਰ ਜਾਰੀ

ਸਿਹਤ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਪੋਸਟਰ ਜਾਰੀ

National, Politics, Punjab
ਫਿਰੋਜ਼ਪੁਰ, 30 ਸਤੰਬਰ (                 ) ਰੀਜ਼ਨਲ ਟਰਾਂਸਪੋਰਟ ਦਫ਼ਤਰ ਫ਼ਿਰੋਜ਼ਪੁਰ ਵਿਖੇ ਸਿਹਤ ਵਿਭਾਗ ਅਤੇ ਟ੍ਰਾਂਸਪੋਰਟ ਵਿਭਾਗ ਵਲੋਂ ਸਾਂਝਾ ਉਪਰਾਲਾ ਕਰਦੇ ਹੋਏ ਆਮ ਲੋਕਾਂ ਦੀ ਸੜਕ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸੜਕ ਸੁਰੱਖਿਆ ਸਬੰਧੀ ਵੱਖ-ਵੱਖ ਨੁਕਤੇ ਦਰਸਾਉਂਦੇ ਜਾਗਰੂਕਤਾ ਪੋਸਟਰ ਜਾਰੀ ਕੀਤੇ ਗਏ। ਇਹ ਜਾਗਰੂਕਤਾ ਪੋਸਟਰ ਸਹਾਇਕ ਟਰਾਂਸਪੋਰਟ ਅਧਿਕਾਰੀ ਰਾਕੇਸ਼ ਕੁਮਾਰ ਬਾਂਸਲ, ਐਸ.ਓ. ਗੁਲਸ਼ਨ ਕੁਮਾਰ ਅਤੇ ਸਿਹਤ ਵਿਭਾਗ ਤੋਂ ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫਸਰ ਅੰਕੁਸ਼ ਭੰਡਾਰੀ ਵੱਲੋਂ ਜਾਰੀ ਕੀਤਾ ਗਿਆ।             ਇਸ ਮੌਕੇ ਸਹਾਇਕ ਟਰਾਂਸਪੋਰਟ ਅਫ਼ਸਰ ਰਕੇਸ਼ ਕੁਮਾਰ ਬਾਂਸਲ ਨੇ ਦੱਸਿਆ ਕਿ ਸੜਕ ਹਾਦਸਿਆਂ ਵਿੱਚ ਤੇਜ ਰਫ਼ਤਾਰ ਕਰਕੇ ਕਰੀਬ 67 ਪ੍ਰਤੀਸ਼ਤ ਲੋਕਾਂ ਦੀ ਮੌਤ ਦੀ ਜ਼ਿੰਮੇਵਾਰ ਹੈ। ਸ਼ਰਾਬ ਪੀ ਕੇ ਗੱਡੀ ਚਲਾਉਣ ਟਰੈਫਿਕ ਨਿਯਮਾਂ ਦੀ ਉਲੰਘਨਾ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਮੌਤਾਂ ਦਾ ਵੀ ਕਾਰਣ ਹੈ। ਇਸ ਤੋਂ ਇਲਾਵਾ ਸੜਕ ਦੁਰਘਟਨਾਵਾਂ ਵਿੱਚ ਡਰਾਈਵਿੰਗ ਕਰਦੇ ਹੋਏ ਮੋਬਾਈਲ ਦੀ ਵਰਤੋਂ ਮੁੱਖ ਕਾਰਨ ਹੈ।                    ਸਿਹਤ ਵਿਭਾਗ...
ਨੋ ਡਿਊ ਸਰਟੀਫਿਕੇਟ ਨਾ ਮਿਲਣ ‘ਤੇ ਹਲਫਨਾਮੇ ਦੇ ਨਾਲ ਦਾਖ਼ਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ : ਡਿਪਟੀ ਕਮਿਸ਼ਨਰ

ਨੋ ਡਿਊ ਸਰਟੀਫਿਕੇਟ ਨਾ ਮਿਲਣ ‘ਤੇ ਹਲਫਨਾਮੇ ਦੇ ਨਾਲ ਦਾਖ਼ਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ: 30 ਸਤੰਬਰ : ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖਲ ਕਰਨ ਨੂੰ ਲੈ ਕੇ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਪੱਤਰ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰਨ ਸਬੰਧੀ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਜੇਕਰ ਕਿਸੇ ਉਮੀਦਵਾਰ ਨੂੰ ਆਪਣੇ ਵੱਲੋਂ ਕੀਤੀਆਂ ਕੋਸ਼ਿਸ਼ਾਂ ਦੇ ਬਾਵਜੂਦ ਨਾਮਜ਼ਦਗੀ ਪੱਤਰ ਦੇ ਨਾਲ ਲਾਉਣ ਲਈ ਕਿਸੇ ਵੀ ਕਿਸਮ ਦੇ ਟੈਕਸ ਦੇ ਏਰੀਅਰ ਦੇ ਬਕਾਏ ਜਾਂ ਕਿਸੇ ਵੀ ਕਿਸਮ ਦੇ ਹੋਰ ਬਕਾਏ ਬਾਬਤ ਨੋ ਡਿਊ ਸਰਟੀਫਿਕੇਟ (ਐਨ.ਡੀ.ਸੀ.) ਸਬੰਧਤ ਅਥਾਰਟੀ ਵੱਲੋਂ ਜਾਰੀ ਨਹੀਂ ਹੁੰਦਾ ਜਾਂ ਕਿਸੇ ਵੀ ਅਥਾਰਟੀ ਦੀ ਕਿਸੇ ਵੀ ਕਿਸਮ ਦੀ ਜਾਇਦਾਦ ’ਤੇ ਕਬਜ਼ੇ ਸਬੰਧੀ ਨੋ ਅਬਜੈਕਸ਼ਨ ਸਰਟੀਫਿਕੇਟ (ਐਨ.ਓ.ਸੀ) ਜਾਰੀ ਨਹੀਂ ਹੁੰਦਾ ਤਾਂ ਸਬੰਧਤ ਉਮੀਦਵਾਰ ਆਪਣੇ ਵੱਲੋਂ ਇੱਕ ਹਲਫਨਾਮਾ ਨਾਮਜ਼ਦਗੀ ਪੱਤਰ ਦੇ ਨਾਲ ਲਾ ਕੇ ਕਾਗਜ਼ ਦਾਖਲ ਕਰ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਮੀਦਵਾਰ ਇਹ ਹਲਫਨਾਮਾ ਦੇਵੇਗਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਬਾਬਤ ਉਸ ਦੇ ਵੱਲ ਕਿਸੇ ਵੀ ਕਿਸਮ ਦੇ ਟੈਕਸਾਂ ਦੇ ਏਰੀਅਰ...
ਸੈਂਟਰ ਕੋੜਿਆ ਵਾਲੀ ਵਿਖੇ ਮਨਾਇਆ ਗਿਆ ਪੋਸ਼ਨ ਮਹੀਨਾ

ਸੈਂਟਰ ਕੋੜਿਆ ਵਾਲੀ ਵਿਖੇ ਮਨਾਇਆ ਗਿਆ ਪੋਸ਼ਨ ਮਹੀਨਾ

National, Politics, Punjab
ਫਾਜ਼ਿਲਕਾ, 30 ਸਤੰਬਰ ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾ ਅਨੁਸਾਰ ਜਿਲਾ ਪ੍ਰੋਗਰਾਮ ਅਫਸਰ ਸ੍ਰੀਮਤੀ ਨਣਦੀਪ ਕੌਰ ਦੀ ਯੋਗ ਅਗਵਾਈ ਹੇਠ ਸੀ. ਡੀ.ਪੀ.ਓ ਫਾਜਿਲਕਾ ਦੇ ਅਧੀਨ ਆਉਂਦੇ ਪਿੰਡ ਆਗਣਵਾੜੀ ਸੈਟਰ ਕੋੜਿਆ ਬਲੀ ਵਿਖੇ ਪੋਸ਼ਣ ਮਹੀਨਾ “ਮਨਾਇਆ ਗਿਆ। ਇਸ ਮੌਕੇ ਗਰਭਵਤੀ ਔਰਤਾ ਦੀ ਗੋਦ ਭਰਾਈ ਕਰਵਾਈ ਗਈ । ਆਗਣਵਾੜੀ ਸਰਕਲ ਅਰਬਨ 3 ਦੀ ਸੁਪਰਵਾਈਜਰ ਰੀਨਾ ਰਾਣੀ ਨੇ ਮਹਿਲਾਵਾ ਨੂੰ ਪੂਰਨ ਆਹਾਰ ਲੈਣ, ਅਨੀਮੀਆ ਤੇ ਕੂਪੋਸ਼ਨ ਵਰਗੀਆਂ ਸਮੱਸਿਆਵਾਂ ਤੋ ਬਚਣ ਦੀ ਜਾਣਕਾਰੀ ਵੀ ਦਿੱਤੀ । ਇਸ ਮੌਕੇ ਬਲਾਕ ਕੋਆਰਡੀਨੇਟਰ ਇੰਦਰਜੀਤ ਕੌਰ, ਵਰਕਰ ਗਜੋ ਤਾਰਾਵੰਤੀ, ਸੁਨੀਤਾ ਗਈ, ਸਲੋਚਨਾ ਗਣੀ ਅਤੇ ਅੰਗੂਰੀ ਦੇਵੀ ਅਤੇ ਸਮੂਹ ਹੈਲਪਰਾ ਵੀ ਹਾਜਰ ਸਨ ।...