Sunday, March 15
Shadow

National

ਸਹਾਇਕ ਕਮਿਸ਼ਨਰ (ਜ) ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵੱਲੋਂ ਲੋੜਵੰਦ ਨੂੰ ਮੋਟਰਾਈਜ਼ਡ ਵ੍ਹੀਲ ਚੇਅਰ ਤੇ ਕੈਂਸਰ ਪੀੜਤ ਲਈ ਦਵਾਈ ਮੁਹਈਆ ਕਰਵਾਈ ਗਈ

ਸਹਾਇਕ ਕਮਿਸ਼ਨਰ (ਜ) ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵੱਲੋਂ ਲੋੜਵੰਦ ਨੂੰ ਮੋਟਰਾਈਜ਼ਡ ਵ੍ਹੀਲ ਚੇਅਰ ਤੇ ਕੈਂਸਰ ਪੀੜਤ ਲਈ ਦਵਾਈ ਮੁਹਈਆ ਕਰਵਾਈ ਗਈ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਸਤੰਬਰ: ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਐਸ.ਏ.ਐਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਰੈੱਡ ਕਰਾਸ ਸ਼ਾਖਾ ਵੱਲੋਂ ਵੱਖ-ਵੱਖ ਲੋਕ ਭਲਾਈ ਕੰਮ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ-ਕਮ-ਅਵੇਤਨੀ ਸਕੱਤਰ ਡਾ. ਅੰਕਿਤਾ ਕਾਂਸਲ ਨੇ ਦੱਸਿਆ ਕਿ ਇਸੇ ਲੜੀ ਤਹਿਤ ਕੱਲ੍ਹ ਭਾਰਤੀਯ ਕਰਿਤਮ ਅੰਗ ਨਿਰਮਾਣ ਨਿਗਮ (ਅਲਿਮਕੋ), ਮੋਹਾਲੀ (ਪੰਜਾਬ) ਦੇ ਸਹਿਯੋਗ ਨਾਲ਼ ਨਕਲੀ ਅੰਗ, ਮੋਟਰਾਈਜ਼ਡ ਟ੍ਰਾਈ ਸਾਈਕਲ, ਟ੍ਰਾਈ ਸਾਈਕਲ ਆਦਿ ਵੰਡਣ ਲਈ ਮੁਫਤ ਵੰਡ ਸਮਾਰੋਹ ਕੈਂਪ ਲਗਾਇਆ ਗਿਆ ਸੀ, ਜਿਸ ਵਿੱਚ ਕੁਝ ਲਾਭਪਾਤਰੀ ਸ਼ਾਮਿਲ ਨਹੀ ਹੋ ਸਕੇ ਸੀ। ਉਨ੍ਹਾਂ ਨੂੰ ਅੱਜ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ, ਐਸ.ਏ.ਐਸ.ਨਗਰ ਦਫ਼ਤਰ ਵਿਖੇ ਵ੍ਹੀਲ ਚੇਅਰ, ਨਕਲੀ ਅੰਗ, ਰੋਲੇਟਰ ਆਦਿ ਮੁਫਤ ਮੁਹੱਈਆ ਕਰਵਾਏ ਗਏ ਹਨ। ਇਸ ਤੋਂ ਇਲਾਵਾ ਸ੍ਰੀ ਮਹੇਸ਼ ਪਾਸਵਾਨ ਜੋ ਕਿ ਅੰਬ ਸਾਹਿਬ ਕਲੋਨੀ, ਫੇਜ਼-11, ਮੋਹਾਲੀ ਵਿਖੇ ਰਹਿੰਦਾ ਹੈ ਅਤੇ ਲੇਬਰ ਦਾ ਕੰਮ ਕਰਦਾ ਹੈ, ਜਿਸ ਦੀ ਬੇਟੀ ਲਿਵਰ ਅਤੇ ਦਿਮਾਗ ਦੀ ਬਿਮਾਰੀ ਤੋਂ ਪੀੜਤ ਹੈ, ਉਸਦੀ ਵਿੱਤੀ ਹਾਲਤ ਨੂੰ ਦੇਖਦ...
ਸ੍ਰੀ ਮੁਕਤਸਰ ਸਹਿਰ ਸੈਰ ਸਪਾਟੇ ਦੇ ਤੌਰ ਤੇ ਇੱਕ ਵਿਕਸਤ ਸ਼ਹਿਰ — ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਹਿਰ ਸੈਰ ਸਪਾਟੇ ਦੇ ਤੌਰ ਤੇ ਇੱਕ ਵਿਕਸਤ ਸ਼ਹਿਰ — ਡਿਪਟੀ ਕਮਿਸ਼ਨਰ

National, Politics, Punjab
ਸ੍ਰੀ ਮੁਕਤਸਰ ਸਾਹਿਬ 27 ਸਤੰਬਰ : ਜਿ਼ਲ੍ਹਾ ਪ੍ਰਸ਼ਾਸਨ ਵਲੋਂ ਅੱਜ ਵੱਖ-ਵੱਖ ਵਿਭਾਗਾਂ ਦੇ  ਸਹਿਯੋਗ ਨਾਲ ਵਰਲਡ ਟੂਰਿਜ਼ਮ  ਡੇਅ ਮੁਕਤੇ-ਮਿਨਾਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ, ਇਸ ਸਮਾਗਮ ਦੀ ਪ੍ਰਧਾਨਗੀ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਸੰਬੋਧਿਤ ਹੁੰਦਿਆਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਧਰਤੀ ਇੱਕ ਪਵਿੱਤਰ  ਅਤੇ ਧਾਰਮਿਕ ਧਰਤੀ ਹੈ, ਜਿੱਥੇ 40 ਮੁਕਤਿਆਂ ਨੇ ਆਪਣੀਆਂ ਸ਼ਹੀਦੀਆਂ ਦਿੱਤੀਆਂ ਹਨ, ਇਹ ਪਵਿੱਤਰ ਧਰਤੀ ਸੈਰ ਸਪਾਟੇ ਦੇ ਤੌਰ ਤੇ ਇੱਕ ਇਤਿਹਾਸਕ ਅਤੇ ਵਿਕਸਤ ਸ਼ਹਿਰ ਵੀ  ਹੈ। ਉਹਨਾਂ ਕਿਹਾ ਕਿ 40 ਮੁਕਤਿਆਂ ਦੀ ਯਾਦ ਵਿੱਚ ਬਣੀ ਮੁਕਤੇ-ਮਿਨਾਰ ਨੂੰ ਸੈਰ ਸਪਾਟੇ ਦੇ ਤੌਰ ਤੇ ਵਿਕਸਤ ਕਰਨ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਸ ਤੋਂ ਇਲਾਵਾ ਵੱਖ-ਵੱਖ ਦਿਨਾਂ ਤੇ ਆਯੋਜਿਤ ਹੋਣ ਵਾਲੇ ਦਿਨ  ਜਿ਼ਲ੍ਹਾ ਪ੍ਰਸ਼ਾਸਨ ਵਲੋਂ ਮੁਕਤੇ-ਮਿਨਾਰ ਵਿੱਚ ਆਯੋਜਿਤ ਕੀਤੇ ਜਾਇਆ ਕਰਨਗੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੁਕਤੇ-ਮੀਨਾਰ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆ

National, Politics, Punjab
ਚੰਡੀਗੜ੍ਹ, 27 ਸਤੰਬਰ: ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਬਹੁਤ ਸਾਦੇ ਢੰਗ ਨਾਲ ਪਰਿਵਾਰ ਦੀ ਹਾਜ਼ਰੀ ਵਿਚ ਅਹੁਦਾ ਸੰਭਾਲਿਆ। ਅਰਦਾਸ ਉਪਰੰਤ ਉਨ੍ਹਾਂ ਦੇ ਪਿਤਾ ਭੁਪਿੰਦਰ ਸਿੰਘ ਸੌਂਦ, ਮਾਤਾ ਸੁਖਵਿੰਦਰ ਕੌਰ ਅਤੇ ਪਤਨੀ ਕਮਲਪ੍ਰੀਤ ਕੌਰ ਨੇ ਉਨ੍ਹਾਂ ਨੂੰ ਕੁਰਸੀ ‘ਤੇ ਬੈਠਾਇਆ। ਇਸ ਮੌਕੇ ਉਨ੍ਹਾਂ ਦੇ ਦੋਵੇਂ ਬੱਚੇ ਨਵਰਾਜ ਸਿੰਘ, ਜਸਕੀਰਤ ਕੌਰ ਅਤੇ ਵੱਡੇ ਭਰਾ ਰਮਨਜੀਤ ਸਿੰਘ ਸੌਂਦ ਵੀ ਹਾਜ਼ਰ ਸਨ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਹੈ, ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਦੀਆਂ ਆਸਾਂ ਉਮੀਦਾਂ ‘ਤੇ ਖਰਾ ਉਤਰਨ ਲਈ ਉਹ ਦਿਨ-ਰਾਤ ਇੱਕ ਕਰ ਦੇਣਗੇ। ਸੌਂਦ ਨੇ ਦੱਸਿਆ ਕਿ ‘ਰੰਗਲਾ ਪੰਜਾਬ’ ਬਣਾਉਣ ਲਈ ਜਿਹੜੀਆਂ ਨੀਤੀਆਂ ...
ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਏਕਮ ਹਸਪਤਾਲ ਵਿਖੇ ਲਗਾਇਆ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਏਕਮ ਹਸਪਤਾਲ ਵਿਖੇ ਲਗਾਇਆ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

National, Politics, Punjab
ਮੋਗਾ, 27 ਸਤੰਬਰ (000) - ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਮਨਜਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 5 ਸਤੰਬਰ 2024 ਤੋਂ 31 ਅਕਤੂਬਰ 2024 ਤੱਕ ਦੌਰਾਨ ਪੂਰੇ ਪੰਜਾਬ ਵਿੱਚ "ਡਰੱਗ ਐਡਿਕਸ਼ਨ ਡੈਮੇਜ਼ ਟੂ ਮੈਨਕਾਇੰਡ" ਮੁਹਿੰਮ ਚਲਾਈ ਜਾ ਰਹੀ ਹੈ । ਸ. ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਤੇ ਸੈਸ਼ਨ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਅੱਜ ਏਕਮ ਹਸਪਤਾਲ ਮੋਗਾ ਵਿਖੇ ਉਕਤ ਮੁਹਿੰਮ ਅਧੀਨ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਪੁਲਿਸ ਵਿਭਾਗ ਤੋਂ ਏ.ਐੱਸ.ਆਈ. ਕੇਵਲ ਸਿੰਘ ਅਤੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਤੇ ਸਿਹਤ ਵਿਭਾਗ ਮੋਗਾ ਤੋਂ ਪੂਜਾ ਰਿਸ਼ੀ ਵੀ ਮੌਜੂਦ ਸਨ। ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ...
ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਿੰਡਾਂ ’ਚ ਜਾਗਰੂਕਤਾ ਅਭਿਆਨ ਜਾਰੀ

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਿੰਡਾਂ ’ਚ ਜਾਗਰੂਕਤਾ ਅਭਿਆਨ ਜਾਰੀ

International, National, Politics, Punjab, Trending
ਮਾਨਸਾ, 27 ਸਤੰਬਰ: ਸਵੱਛਤਾ ਹੀ ਸੇਵਾ ਪੰਦਰਵਾੜੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮਾਨਸਾ ਦੇ ਸੋਸ਼ਲ ਸਟਾਫ ਵੱਲੋਂ ਪਿੰਡਾਂ ਵਿੱਚ ਸਾਫ ਸਫਾਈ ਸਬੰਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਕਾਰਜਕਾਰੀ ਇੰਜੀਨੀਅਰ ਕਮ ਸੈਨੀਟੇਸ਼ਨ ਅਫ਼ਸਰ ਕੇਵਲ ਗਰਗ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪਿੰਡਾਂ ਵਿੱਚ ਬਣੇ ਸਾਂਝੇ ਪਖਾਨਿਆਂ ਦੀ ਸਾਫ ਸਫਾਈ ਕਰਵਾਈ ਗਈ, ਮਗਨਰੇਗਾ ਵਰਕਰਾਂ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਬਣੇ ਲਿਕੁਇਡ ਅਤੇ ਸਾਲਿਡ ਵੇਸਟ ਮੈਨੇਜਮੈਟ ਪਲਾਟਾਂ ਦੀ ਵੀ ਸਾਫ ਸਫਾਈ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ‘ਇਕ ਰੱਖ ਮਾਂ ਦੇ ਨਾਮ’ ਮੁਹਿੰਮ ਅਧੀਨ ਵੱਖ ਵੱਖ ਥਾਵਾਂ ’ਤੇ ਪੌਦੇ ਲਗਾਏ ਗਏ। ਪਿੰਡਾਂ ਦੇ ਲੋਕਾਂ ਨਾਲ ਵੱਖ ਵੱਖ ਪਿੰਡਾਂ ਵਿੱਚ ਗਰਾਮ ਸਭਾਵਾਂ ਕੀਤੀਆ ਗਈਆਂ ਜਿਸ ਵਿੱਚ ਲੋਕਾਂ ਨੂੰ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ।...
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਸਾਇਕਲ ਰੈਲੀ ਅਤੇ ਮੈਰਾਥਨ ਦੋੜ ਦਾ ਆਯੋਜਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਸਾਇਕਲ ਰੈਲੀ ਅਤੇ ਮੈਰਾਥਨ ਦੋੜ ਦਾ ਆਯੋਜਨ

National, Politics, Punjab
ਫਿਰੋਜ਼ਪੁਰ  27 ਸਤੰਬਰ () ਵਿਸ਼ਵ ਸੈਰ-ਸਪਾਟਾ ਦਿਵਸ (ਵਰਲਡ ਟੂਰਜ਼ਿਮ ਡੇਅ) ਮੌਕੇ ਲੋਕਾਂ ਨੂੰ ਜ਼ਿਲ੍ਹੇ ਦੀਆ ਇਤਿਹਾਸਕ ਥਾਵਾਂ ਬਾਰੇ ਜਾਣੂ ਕਰਵਾਉਣ ਅਤੇ ਜ਼ਿਲ੍ਹੇ ਵਿੱਚ ਸੈਰ ਸਪਾਟਾ ਨੂੰ ਪ੍ਰਫੂਲਿਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਬਾਰੇ ਕੇ ਤੋਂ ਲੈ ਕੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਫਿਰੋਜ਼ਪੁਰ ਤੱਕ ਸਾਈਕਲ ਰੈਲੀ ਅਤੇ ਮੈਰਾਥਨ ਦੋੜ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਅਤੇ ਦੌੜ ਨੂੰ ਐਸ.ਡੀ.ਐਮ ਗੁਰੂਹਰਸਹਾਏ ਦਿਵਯਾ ਪੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੀ.ਸੈ.) ਡਾ. ਸਤਿੰਦਰ ਸਿੰਘ ਅਤੇ ਸਕੱਤਰ ਰੈੱਡ ਕਰਾਸ ਸ਼ੀ ਅਸ਼ੋਕ ਬਹਿਲ ਵੀ ਹਾਜ਼ਰ ਸਨ।           ਇਸ ਮੌਕੇ ਐਸ.ਡੀ.ਐਮ ਦਿਵਯਾ ਪੀ ਨੇ ਕਿਹਾ ਕਿ ਇਸ ਰੈਲੀ ਦਾ ਮਕਸਦ ਲੋਕਾਂ ਨੂੰ ਜ਼ਿਲ੍ਹੇ ਦੀਆਂ ਇਤਿਹਾਸਕ ਥਾਵਾਂ ਜ਼ਿਵੇਂ ਕਿ ਹੁਸੈਨੀਵਾਲਾ ਸ਼ਹੀਦੀ ਸਮਾਰਕ, ਗੁਰਦੁਆਰਾ ਸਾਰਾਗੜ੍ਹੀ, ਫਿਰੋਜ਼ਸ਼ਾਹ ਐਂਗਲੋ ਸਿੱਖ ਵਾਰ ਆਦਿ ਬਾਰੇ ਜਾਣੂ ਕਰਵਾ ਕੇ ਇਨ੍ਹਾਂ ਥਾਵਾਂ ਤੇ ਸੈਰ-ਸਪਾਟੇ ਵਿੱਚ ਵਾਧਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸੈਰ-ਸਪਾਟੇ ਨਾਲ ਅਸੀਂ ਜਿਸ ਵਿੱਚ ਜਗ੍ਹਾਂ ਦਾ ਦੌਰਾ ਕਰਦੇ ਹਾਂ ਇੱਕ ਤਾਂ ਸਾਨ...
ਵਿਕਾਸ ਮਿੱਤਲ ਨੇ ਸਿਵਲ ਸਰਜਨ ਦਫਤਰ ਵਿਖੇ ਸਹਾਇਕ ਕੰਟਰੋਲਰ ਵਿੱਤ ਅਤੇ ਲੇਖਾ ਦਾ ਕਾਰਜਭਾਰ ਸੰਭਾਲਿਆ

ਵਿਕਾਸ ਮਿੱਤਲ ਨੇ ਸਿਵਲ ਸਰਜਨ ਦਫਤਰ ਵਿਖੇ ਸਹਾਇਕ ਕੰਟਰੋਲਰ ਵਿੱਤ ਅਤੇ ਲੇਖਾ ਦਾ ਕਾਰਜਭਾਰ ਸੰਭਾਲਿਆ

National, Politics, Punjab
ਫਰੀਦਕੋਟ 27 ਸਤੰਬਰ,  ਸਿਵਲ ਸਰਜਨ ਦਫਤਰ ਬਠਿੰਡਾ ਤੋਂ ਬਦਲੀ ਉਪਰੰਤ ਸ੍ਰੀ ਵਿਕਾਸ ਮਿੱਤਲ ਵੱਲੋ ਦਫਤਰ ਸਿਵਲ ਸਰਜਨ ਫਰੀਦਕੋਟ ਦਾ ਵਾਧੂ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਸਮੂਹ ਸਟਾਫ ਵੱਲੋ ਉਨਾਂ ਦਾ ਸੁਆਗਤ ਕੀਤਾ ਗਿਆ।  ਆਪਣਾ ਅਹੁਦਾ ਸੰਭਾਲਣ ਉਪਰੰਤ ਉਨਾਂ ਕਿਹਾ ਕਿ ਆਪਣੀ ਸੀਟ ਨਾਲ ਸੰਬੰਧਤ ਸਾਰੇ ਕੰਮਾਂ ਨੂੰ ਸਮੇ ਸਿਰ ਨੇਪਰੇ ਚੜਾਉਣਗੇ ਅਤੇ ਦਫਤਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਸੁਧਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਨਖਾਹ ਅਤੇ ਹੋਰ ਵਿੱਤੀ ਲੈਣ ਦੇਣ ਦਾ ਭੁਗਤਾਨ ਸਮੇ ਸਿਰ ਹੋਵੇ ।...
ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਇਟ ferozepur.nic.in ਅਤੇ ਲੋਕ ਸੰਪਰਕ ਵਿਭਾਗ ਦੇ ਫੇਸਬੁੱਕ ਪੇਜ਼ District Public Relations Office Ferozepur ’ਤੇ ਵੇਖੀ ਜਾ ਸਕਦੀ ਹੈ – ਵਧੀਕ ਡਿਪਟੀ ਕਮਿਸ਼ਨਰ

ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਇਟ ferozepur.nic.in ਅਤੇ ਲੋਕ ਸੰਪਰਕ ਵਿਭਾਗ ਦੇ ਫੇਸਬੁੱਕ ਪੇਜ਼ District Public Relations Office Ferozepur ’ਤੇ ਵੇਖੀ ਜਾ ਸਕਦੀ ਹੈ – ਵਧੀਕ ਡਿਪਟੀ ਕਮਿਸ਼ਨਰ

National, Politics, Punjab, Trending
ਫ਼ਿਰੋਜ਼ਪੁਰ, 27 ਸਤੰਬਰ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀ ਲਖਵਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ, 2024 ਨੂੰ ਕਰਵਾਈਆਂ ਜਾ ਰਹੀਆਂ ਹਨ, ਇਸ ਸਬੰਧੀ ਜ਼ਿਲ੍ਹੇ ਦੀਆਂ ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜਨਤਕ ਕੀਤੀ ਗਈ ਹੈ।  ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਛੇ ਬਲਾਕ ਫ਼ਿਰੋਜ਼ਪੁਰ, ਘੱਲ ਖੁਰਦ, ਗੁਰੂਹਰਸਹਾਏ, ਮੱਖੂ, ਮਮਦੋਟ ਅਤੇ ਜ਼ੀਰਾ ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ferozepur.nic.in (ferozepur.nic.in-Election-https://ferozepur.nic.in/category-wise-gram-panchayat-for-election-2024/) ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਿਰੋਜ਼ਪੁਰ ਦੇ ਸ਼ੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ (District Public Relations Office Ferozepur) ’ਤੇ ਵੇਖੀ ਜਾ ਸਕਦੀ ਹੈ।...
ਸੂਬਾ ਸਰਕਾਰ ਟੂਰਿਜ਼ਮ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ : ਅਨਿੱਲ ਠਾਕੁਰ

ਸੂਬਾ ਸਰਕਾਰ ਟੂਰਿਜ਼ਮ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ : ਅਨਿੱਲ ਠਾਕੁਰ

National, Politics, Punjab
ਬਠਿੰਡਾ, 27 ਸਤੰਬਰ : ਟੂਰਿਜ਼ਮ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਰਲਡ ਟੂਰਿਜ਼ਮ ਡੇਅ ਦੇ ਮੱਦੇਨਜ਼ਰ ਹੈਰੀਟੇਜ ਵਾਕ ਕਰਵਾਈ ਗਈ। ਇਹ ਹੈਰੀਟੇਜ ਵਾਕ ਸਥਾਨਕ ਫਾਇਰ ਬ੍ਰਿਗੇਡ ਤੋਂ ਸ਼ੁਰੂ ਹੋ ਕੇ ਕਿਲ੍ਹਾ ਮੁਬਾਰਕ ਵਿਖੇ ਨਤਮਸਤਕ ਹੋ ਕੇ ਸਮਾਪਤ ਕੀਤੀ ਗਈ। ਇਸ ਮੌਕੇ ਚੇਅਰਮੈਨ, ਆਬਕਾਰੀ ਤੇ ਕਰ ਵਿਭਾਗ ਸ਼੍ਰੀ ਅਨਿਲ ਠਾਕੁਰ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ, ਵਧੀਕ ਡਿਪਟੀ ਕਮਿਸ਼ਨਰ (ਜਰਨਲ) ਪੂਨਮ ਸਿੰਘ, ਐਸਡੀਐਮ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਆਈਐਚਐਮ ਦੇ ਪ੍ਰਿੰਸੀਪਲ ਮੈਡਮ ਰਾਜਨੀਤ ਕੋਹਲੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਚੇਅਰਮੈਨ, ਆਬਕਾਰੀ ਅਤੇ ਕਰ ਵਿਭਾਗ ਸ਼੍ਰੀ ਅਨਿਲ ਠਾਕੁਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਟੂਰਿਜ਼ਮ ਨੂੰ ਹੋਰ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਟੂਰਿਜ਼ਮ ਸਾਡੇ ਸੱਭਿਆਚਾਰ ਤੇ ਸਮਾਜ ਦੀ ਰੂਹ ਹੈ। ਉਨ੍ਹਾਂ ਇੱਕ ਸਵਾਲ ਦਾ ਜਵਾਬ ਦਿੰਦਿਆਂ...
ਪੰਜਾਬ ਸਰਕਾਰ ਲੋਕਾਂ ਨੂੰ ਘਰ ਦੀਆਂ ਬਰੂਹਾਂ ਤੱਕ ਸਰਕਾਰੀ ਸੇਵਾਵਾਂ ਦੇਣ ਲਈ ਵਚਨਬੱਧ-ਡੀ.ਸੀ

ਪੰਜਾਬ ਸਰਕਾਰ ਲੋਕਾਂ ਨੂੰ ਘਰ ਦੀਆਂ ਬਰੂਹਾਂ ਤੱਕ ਸਰਕਾਰੀ ਸੇਵਾਵਾਂ ਦੇਣ ਲਈ ਵਚਨਬੱਧ-ਡੀ.ਸੀ

National, Politics, Punjab
ਫ਼ਰੀਦਕੋਟ 27 ਸਤੰਬਰ,2024 ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਨਾਲ ਲੋਕਾਂ ਦਾ ਦਫ਼ਤਰਾਂ ਵਿੱਚ ਆਉਣ ਜਾਣ ਦਾ ਸਮਾਂ ਬਚਦਾ ਹੈ ਅਤੇ ਉਹ ਆਪਣੀ ਸੁਵਿਧਾ ਅਨੁਸਾਰ ਸੇਵਾ ਸਹਾਇਕ ਨੂੰ ਘਰ ਬੁਲਾ ਸਕਦੇ ਹਨ। ਜਿੱਥੇ ਸੇਵਾ ਸਹਾਇਕ ਨਾਗਰਿਕ ਦੇ ਘਰ ਆ ਕੇ ਉਸਦੀ ਅਰਜ਼ੀ ਲੈਂਦਾ ਹੈ, ਫੋਟੋ ਅਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਵੀ ਘਰ ਪਹੁੰਚਾਉਂਦਾ ਹੈ। ਇਸ ਤਹਿਤ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਪਲੱਬਧ ਕਰਵਾਉਣ ਲਈ ਜ਼ਿਲ੍ਹੇ ਵਿੱਚ 3 ਸੇਵਾ ਸਹਾਇਕ ਨਿਯੁਕਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਅਤੇ...