ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਆਂਢੀ ਰਾਜਾਂ ਤੋਂ ਝੋਨੇ ਦੀ ਆਮਦ ‘ਤੇ ਸਖ਼ਤ ਨਿਗਰਾਨੀ ਰੱਖਣ ਦੇ ਹੁਕਮ
ਐਸ.ਏ.ਐਸ.ਨਗਰ, 29 ਸਤੰਬਰ, 2024: ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਗੁਆਂਢੀ ਰਾਜਾਂ ਤੋਂ ਝੋਨੇ ਦੀ ਗੈਰ-ਕਾਨੂੰਨੀ ਆਮਦ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪੁਲਿਸ ਨੂੰ ਸਖ਼ਤ ਚੌਕਸੀ ਰੱਖਣ ਅਤੇ ਝਰਮੜੀ ਬੈਰੀਅਰ, ਬੱਸ ਸਟੈਂਡ ਹੰਡੇਸਰਾ, ਸਿਸਵਾਂ ਟੀ ਪੁਆਇੰਟ, ਸੇਖੋਂ ਬੈਂਕੁਇੰਟ ਢਕੋਲੀ, ਬੇਹੜਾ ਮੋੜ ਡੇਰਾਬੱਸੀ, ਰਾਮਗੜ੍ਹ-ਦਫ਼ਰਪੁਰ ਰੋਡ ਮੁਬਾਰਕਪੁਰ ਵਿਖੇ ਵਿਸ਼ੇਸ਼ ਅੰਤਰਰਾਜੀ ਸਰਹੱਦੀ ਨਾਕੇ ਲਗਾਉਣ ਲਈ ਆਖਿਆ ਹੈ। ਉਨ੍ਹਾਂ ਜ਼ਿਲ੍ਹਾ ਮੰਡੀ ਅਧਿਕਾਰੀਆਂ ਅਤੇ ਮਾਰਕੀਟ ਕਮੇਟੀ ਦੇ ਸਕੱਤਰਾਂ ਨੂੰ ਸਥਾਨਕ ਮੰਡੀਆਂ ਵਿੱਚ ਹੋਰ ਰਾਜਾਂ ਤੋਂ ਝੋਨੇ ਦੀ ਆਮਦ 'ਤੇ ਨਜ਼ਰ ਰੱਖਣ ਦੇ ਹੁਕਮ ਵੀ ਦਿੱਤੇ। ਡਿਪਟੀ ਕਮਿਸ਼ਨਰ ਅਨੁਸਾਰ ਹਰਿਆਣਾ ਦੀ ਸਰਹੱਦ ਨਾਲ ਲੱਗਦੀਆਂ ਮੰਡੀਆਂ ਵਿੱਚ ਬਾਹਰੋਂ ਵੱਡੀ ਮਾਤਰਾ ਚ ਫ਼ਸਲ ਆਉਣ ਦੇ ਖ਼ਦਸ਼ੇ ਕਾਰਨ ਥਾਂ ਦੀ ਤੰਗੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਸਥਾਨਕ ਕਮਿਸ਼ਨ ਏਜੰਟਾਂ ਜਾਂ ਹੋਰ ਪ੍ਰਬੰਧਾਂ ਰਾਹੀਂ ਦੂਜੇ ਰਾਜਾਂ ਤੋਂ ਫਸਲ ਦੀ ਆਮਦ ਕਾਰਨ ਖਰੀਦ ਪ੍ਰਕਿਰਿਆ ਵਿੱਚ ਰੁਕਾਵਟ ਬਣਦੀ ਹੈ। ਜਦ ਕਿ ਸਥਾਨਕ ਸਿਵਲ ਪ੍ਰਸ਼ਾਸਨ ਆਪਣੇ ਅਧਿਕਾਰ ਖੇਤਰ ਅ...








