Sunday, March 15
Shadow

National

ਐਸ.ਡੀ.ਐਮ. ਜਲਾਲਾਬਾਦ ਨੇ ਅਧਿਕਾਰੀਆਂ ਨਾਲ ਕੀਤੀ ਬੈਠਕ, ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤੀਆਂ ਜਾਣ ਗਤੀਵਿਧੀਆਂ

ਐਸ.ਡੀ.ਐਮ. ਜਲਾਲਾਬਾਦ ਨੇ ਅਧਿਕਾਰੀਆਂ ਨਾਲ ਕੀਤੀ ਬੈਠਕ, ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤੀਆਂ ਜਾਣ ਗਤੀਵਿਧੀਆਂ

National, Politics, Punjab
ਜ਼ਲਾਲਾਬਾਦ, 26 ਸਤੰਬਰ ਉਪ ਮੰਡਲ ਮੈਜਿਸਟਰੇਟ ਜਲਾਲਾਬਾਦ ਸ੍ਰੀ ਕੰਵਰਜੀਤ ਸਿੰਘ ਮਾਨ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਨ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਨਾਇਬ ਤਹਿਸੀਲਦਾਰ, ਕਲਸਟਰ ਅਫਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਬੈਠਕ ਦੌਰਾਨ ਐਸ.ਡੀ.ਐਮ. ਸ੍ਰੀ ਕੰਵਰਜੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਕੈਂਪਾ ਦੌਰਾਨ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਦੀ ਵਰਤੋਂ ਜਮੀਨ ਵਿਚ ਵਹਾ ਕੇ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿਚ ਖੇਤੀਬਾੜੀ ਮਸ਼ੀਨਰੀ/ਸੰਦ ਵੀ ਮੁਹੱਈਆ ਕਰਵਾਏ ਗਏ ਹਨ ਜਿਨ੍ਹਾਂ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਿੰਡਾਂ ਵਿਚ ਕਿਸਾਨਾ ਨਾਲ ਰਾਬਤਾ ਕਾਇਮ ਕਰਨ ਤੇ ਰਹਿੰਦ—ਖੂਹੰਦ ਨੂੰ ਅੱਗ ਨਾ ਲਗਾ ਕੇ ਇਸਦੀ ਸੁ...
ਆਂਗਣਵਾੜੀ ਸੈਟਰਾਂ ਵਿੱਚ ਰਾਸ਼ਟਰੀ ਪੋਸ਼ਣ ਮਾਂਹ ਤਹਿਤ ਸੀਡ ਕਿੱਟਾਂ ਮੁਹੱਈਆ ਕਰਵਾਈਆਂ

ਆਂਗਣਵਾੜੀ ਸੈਟਰਾਂ ਵਿੱਚ ਰਾਸ਼ਟਰੀ ਪੋਸ਼ਣ ਮਾਂਹ ਤਹਿਤ ਸੀਡ ਕਿੱਟਾਂ ਮੁਹੱਈਆ ਕਰਵਾਈਆਂ

National, Politics, Punjab
ਫਰੀਦਕੋਟ 26 ਸਤੰਬਰ () ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਫਰੀਦਕੋਟ ਦੇ ਸਮੂਹ ਆਂਗਣਵਾੜੀ ਸੈਟਰਾਂ ਵਿੱਚ ਰਾਸ਼ਟਰੀ ਪੋਸ਼ਣ ਮਾਂਹ ਸਤੰਬਰ 2024 ਸਬੰਧੀ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਸ੍ਰੀਮਤੀ ਰਤਨਦੀਪ ਸੰਧੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੋਸ਼ਣ ਮਾਂਹ ਤਹਿਤ ਆਂਗਣਵਾੜੀ ਸੈਂਟਰਾਂ ਵਿੱਚ ਨਿਊਟ੍ਰੀ ਗਾਰਡਨ ਬਣਾਉਣ ਲਈ ਬਾਗਬਾਨੀ ਵਿਭਾਗ ਫਰੀਦਕੋਟ ਤੋਂ ਸੀਡ ਕਿੱਟਾਂ ਪ੍ਰਾਪਤ ਕਰਕੇ ਜਿਲ੍ਹੇ ਦੇ ਸਮੂਹ ਸਰਕਲ ਸੁਪਰਵਾਈਜਰਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਨਿਊਟ੍ਰੀ ਗਾਰਡਨ ਤਿਆਰ ਕਰਵਾਏ ਜਾ ਰਹੇ ਹਨ ਤਾਂ ਜੋ ਜਿਲ੍ਹੇ ਦੇ ਸਮੂਹ ਆਂਗਣਵਾੜੀ ਸੈਂਟਰਾਂ ਵਿੱਚ ਦਰਜ ਲਾਭਪਾਤਰੀ ਜਿਵੇਂ ਕਿ ਗਰਭਵਤੀ ਔਰਤਾਂ, ਦੁੱਧ ਪਿਲਾਉ ਮਾਵਾਂ, 0 ਤੋਂ 6 ਸਾਲ ਦੇ ਬੱਚਿਆਂ ਨੂੰ ਇਸ ਨਿਊਟ੍ਰੀ ਗਾਰਡਨ ਤੋਂ ਪ੍ਰਾਪਤ ਸਬਜੀਆਂ ਦਾ ਲਾਭ ਮਿਲ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਪੋਸ਼ਣ ਮਾਂਹ ਤਹਿਤ ਸਮੂਹ ਸੁਪਰਵਾਈਜ਼ਰਾਂ ਅਤੇ ਸਮੂਹ ਆਂਗਣਵਾੜੀ ਵਰਕਰਾਂ ਦੁਆਰਾ ਸਮੇਂ-ਸਮੇਂ ਤੇ ਆਂਗਣਵਾੜੀ ਸੈਂਟਰਾਂ ਵਿੱਚ ਦਰਜ ਲਾਭਪਾਤਰੀਆਂ ਨੂ...
ਸੀ ਐਮ ਦੀ ਯੋਗਸ਼ਾਲਾ ਤਹਿਤ  ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਨਾਗਰਿਕਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਨੂੰ ਪ੍ਰੇਰਿਤ ਕਰ ਰਹੀਆਂ ਹਨ

ਸੀ ਐਮ ਦੀ ਯੋਗਸ਼ਾਲਾ ਤਹਿਤ ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਨਾਗਰਿਕਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਨੂੰ ਪ੍ਰੇਰਿਤ ਕਰ ਰਹੀਆਂ ਹਨ

International, National, Politics, Punjab, Trending
ਜ਼ੀਰਕਪੁਰ (ਐਸ.ਏ.ਐਸ. ਨਗਰ), 26 ਸਤੰਬਰ: ਜ਼ਿਲ੍ਹਾ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਅੱਜ ਇੱਥੇ ਦੱਸਿਆ ਕਿ ਸੀ ਐਮ ਦੀ ਯੋਗਸ਼ਾਲਾ ਤਹਿਤ ਚੱਲ ਰਹੀਆਂ ਯੋਗਾ ਕਲਾਸਾਂ ਜ਼ਿਲ੍ਹੇ ਦੇ ਨਾਗਰਿਕਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਉਤਸ਼ਾਹਿਤ ਕਰ ਰਹੀਆਂ ਹਨ। ਯੋਗਾ ਦੀ ਮਦਦ ਨਾਲ ਸਿਹਤ ਸਬੰਧੀ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਵਾਲੇ ਲੋਕਾਂ ਦੀ ਉਦਾਹਰਣ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਸਰੋ ਦੇਵੀ (65) ਪਾਚਨ ਸੰਬੰਧੀ ਸਮੱਸਿਆਵਾਂ ਤੋਂ ਪੀੜਤ ਸੀ ਅਤੇ ਮੋਤੀਆ ਸਿਟੀ ਯੋਗਾ ਕਲਾਸਾਂ ਵਿਚ ਨਿਯਮਿਤ ਤੌਰ 'ਤੇ ਸੇਤੂਬੰਧ ਅਤੇ ਮਰਕਟ ਆਸਣ ਕਰਨ ਤੋਂ ਬਾਅਦ ਉਸ ਨੇ ਇਸ ਸਮੱਸਿਆ 'ਤੇ ਹੁਣ ਲਗਭਗ 90 ਪ੍ਰਤੀਸ਼ਤ ਕਾਬੂ ਪਾ ਲਿਆ ਹੈ। ਇਸੇ ਤਰ੍ਹਾਂ ਇੱਕ ਹੋਰ ਔਰਤ ਸੰਤੋਸ਼ (53) ਜੋ ਕਰੀਬ 6-7 ਮਹੀਨੇ ਪਹਿਲਾਂ ਬੈਠ ਨਾ ਸਕਣ ਦੀ ਸਮੱਸਿਆ ਨਾਲ ਮੋਤੀਆ ਸਿਟੀ ਵਿਖੇ ਯੋਗਾ ਕਲਾਸਾਂ ਵਿੱਚ ਸ਼ਾਮਲ ਹੋਈ ਸੀ, ਦਰਦ ਅਤੇ ਬੈਠਣ ਦੀ ਸਮੱਸਿਆ ਦੀ ਹੁਣ ਕੋਈ ਸ਼ਿਕਾਇਤ ਨਾ ਹੋਣ ਦੇ ਨਾਲ ਬਹੁਤ ਖੁਸ਼ੀ ਮਹਿਸੂਸ ਕਰ ਰਹੀ ਹੈ। ਇੱਕ ਹੋਰ ਪੁਰਸ਼ ਯੋਗਾ ਸਿਖਿਆਰਥੀ, ਸੁਸ਼ੀਲ ਗੁਪਤਾ (65) ਜੋ ਰੀੜ ਦੀ ਹੱਡੀ ਦੀ ਸਮੱਸਿਆ (ਪੋਸਚਰ ਸਮੱਸਿਆ) ਤੋ...
ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਵਿਚ ਮੌਜੂਦ  ਖੇਤੀ ਮਸ਼ੀਨਰੀ ਵਰਤਣ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ: ਡਿਪਟੀ ਕਮਿਸ਼ਨਰ

ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਵਿਚ ਮੌਜੂਦ ਖੇਤੀ ਮਸ਼ੀਨਰੀ ਵਰਤਣ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ: ਡਿਪਟੀ ਕਮਿਸ਼ਨਰ

National, Politics, Punjab
 ਫਰੀਦਕੋਟ 26 ਸਤੰਬਰ 2024 (  ) ਜਿਲ੍ਹਾ ਫਰੀਦਕੋਟ ਵਿੱਚ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਵਿਚ ਕੀਤੇ ਗਏ ਫੈਸਲੇ ਮੁਤਾਬਕ ਲਗਾਤਾਰਤਾ ਵਿੱਚ ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਕੋਲ ਮੌਜੂਦ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਮਸ਼ੀਨਰੀ ਦਾ ਕਿਰਾਇਆ ਨਹੀਂ ਵਸੂਲਿਆ ਜਾਵੇਗਾ।  ਇਸ ਬਾਰੇ ਜਾਣਕਾਰੀ ਦਿੰਦਿਆਂ  ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਛੋਟੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਵਿਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨਾਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ ਪਰਾਲੀ ਸਾਂਭਣ ਲਈ ਖੇਤੀ ਮਸ਼ੀਨਰੀ 80% ਫੀਸਦੀ ਸਬਸਿਡੀ ਤੇ ਮੁੱਹਈਆ ਕਰਵਾਈ ਗਈ ਹੈ ਤਾਂ ਜੋ ਛੋਟੇ ਕਿਸਾਨ ਇਨਾਂ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਦੀ ਸੰਭਾਲ ਕਰ ਸਕਣ। ਉਨਾਂ ਦੱਸਿਆ ਕਿ ਛੋਟੇ ਕਿਸਾਨਾਂ ਦੀ ਇਸ ਸਮ...
ਸਹਾਇਕ ਕਮਿਸ਼ਨਰ ਰਾਜ ਕਰ ਵੱਲੋਂ ਜੀ.ਐਸ.ਟੀ ਵਧਾਉਣ ਲਈ ਵੱਖ-ਵੱਖ ਟਰੇਡ ਦੇ ਡੀਲਰਾਂ ਮਾਲਕਾਂ/ਪ੍ਰਤੀਨਿਧੀਆਂ ਨਾਲ ਮੀਟਿੰਗ

ਸਹਾਇਕ ਕਮਿਸ਼ਨਰ ਰਾਜ ਕਰ ਵੱਲੋਂ ਜੀ.ਐਸ.ਟੀ ਵਧਾਉਣ ਲਈ ਵੱਖ-ਵੱਖ ਟਰੇਡ ਦੇ ਡੀਲਰਾਂ ਮਾਲਕਾਂ/ਪ੍ਰਤੀਨਿਧੀਆਂ ਨਾਲ ਮੀਟਿੰਗ

National, Politics, Punjab
ਫਾਜ਼ਿਲਕਾ, 26 ਸਤੰਬਰ ਸਹਾਇਕ ਕਮਿਸ਼ਨਰ ਰਾਜ ਕਰ ਫਾਜਿਲਕਾ ਸ਼੍ਰੀ ਰੋਹਿਤ ਗਰਗ ਵੱਲੋਂ ਜੀ.ਐਸ.ਟੀ ਵਧਾਉਣ ਲਈ ਵੱਖ-ਵੱਖ ਟਰੇਡ ਦੇ ਡੀਲਰਾਂ ਮਾਲਕਾਂ/ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੋਕੇ ਵੱਖ-ਵੱਖ ਟਰੇਡ ਦੇ ਮਾਲਕਾਂ/ਪ੍ਰਤੀਨਿਧੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ। ਇਸ ਮੀਟਿੰਗ ਵਿੱਚ ਸ਼੍ਰੀ ਵਿਕਾਸ ਸਵਾਮੀ ਰਾਜ ਕਰ ਅਫਸਰ ਅਤੇ ਸ਼੍ਰੀ ਮਹਿੰਦਰ ਗਿੱਲ ਰਾਜ ਕਰ ਨਿਰਿਖਕ ਸ਼ਾਮਿਲ ਸਨ। ਸਹਾਇਕ ਕਮਿਸ਼ਨਰ ਰਾਜ ਕਰ ਫਾਜਿਲਕਾ ਵੱਲੋਂ ਜੀ.ਐਸ.ਟੀ ਵਧਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਜੋ ਵੀ ਸਮਾਨ ਵੇਚਿਆ ਜਾਂਦਾ ਹੈ ਉਸ ਦੀ ਬਿਲਿੰਗ ਨੂੰ ਯਕੀਨੀ ਬਣਾਇਆ ਜਾਵੇ ਅਤੇ ਬਣਦਾ ਟੈਕਸ ਜਮ੍ਹਾਂ ਕਰਵਾਇਆ ਜਾਵੇ, ਤਾ ਜੋ ਸਰਕਾਰੀ ਮਾਲੀਏ ਨੂੰ ਸੁਰਖਿਅਤ ਅਤੇ ਵਧਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਆਰਥਿਕ ਵਿਕਾਸ ਪੱਖੋਂ ਟੈਕਸ ਹਰ ਕਿਸੇ ਨੂੰ ਜਮ੍ਹਾਂ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਸ਼੍ਰੀ ਅਸ਼ੋਕ ਗੁਲਬੱਧਰ, ਕਰਿਆਣਾ ਐਸੋਸਿਐਸ਼ਨ ਦੇ ਚੈਅਰਮੈਨ ਸ਼੍ਰੀ ਕ੍ਰਿਸ਼ਨ ਲਾਲ ਜਸੂਜਾ ਤੇ ਵੱਖ-ਵੱਖ ਯੁਨੀਅਨ ਦੇ ਪ੍ਰਧਾਨ ਸ਼੍ਰੀ ਸੁਰਿਦੰਰ ਕਮਰਾ, ਸ਼੍ਰੀ ਸੁਭਾਸ਼ ਚਲਾਨਾ, ਸ਼੍ਰੀ ਦਰਪਨ ਸਚਦੇਵਾ, ਸ਼੍ਰੀ ਮੁਨ...
ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਬਲਾਕ ਖਰੜ ਦੇ 65 ਪਿੰਡਾਂ ਦੇ ਸਰਪੰਚਾਂ/ਪੰਚਾਂ ਦੀਆਂ ਚੋਣਾਂ ਲਈ ਬਣਾਏ ਗਏ 9 ਕਲੱਸਟਰ : ਉਪ ਮੰਡਲ ਮੈਜਿਸਟ੍ਰੇਟ ਖਰੜ

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਬਲਾਕ ਖਰੜ ਦੇ 65 ਪਿੰਡਾਂ ਦੇ ਸਰਪੰਚਾਂ/ਪੰਚਾਂ ਦੀਆਂ ਚੋਣਾਂ ਲਈ ਬਣਾਏ ਗਏ 9 ਕਲੱਸਟਰ : ਉਪ ਮੰਡਲ ਮੈਜਿਸਟ੍ਰੇਟ ਖਰੜ

National, Politics, Punjab
ਐਸ.ਏ.ਐਸ.ਨਗਰ, 26 ਸਤੰਬਰ: ਮਾਣਯੋਗ ਰਾਜ ਚੋਣ ਕਮਿਸ਼ਨ, ਪੰਜਾਬ ਚੰਡੀਗੜ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਬਲਾਕ ਖਰੜ ਦਾ ਸ੍ਰੀ ਗੁਰਮੰਦਰ ਸਿੰਘ, ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ ਖਰੜ ਨੂੰ ਇੰਚਾਰਜ ਅਫਸਰ ਨਿਯੁਕਤ ਕੀਤਾ ਗਿਆ ਹੈ। ਬਲਾਕ ਖਰੜ ਵਿੱਚ ਪੈਂਦੇ 65 ਪਿੰਡਾਂ ਦੇ ਸਰਪੰਚਾਂ/ਪੰਚਾਂ ਦੀਆਂ ਚੋਣਾਂ ਲਈ 9 ਕਲੱਸਟਰ ਬਣਾਏ ਗਏ ਹਨ। ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ ਨਿਯੁਕਤ ਕੀਤੇ ਗਏ ਹਨ। ਇੱਕ ਰਿਟਰਨਿੰਗ ਅਫਸਰ ਕੋਲ 5 ਜਾਂ 6 ਪਿੰਡ ਹੋਣਗੇ। ਰਿਟਰਨਿੰਗ ਅਫਸਰਾਂ ਦੇ ਵੱਖ ਵੱਖ ਦਫਤਰਾਂ ਵਿੱਚ ਬੈਠਣ ਦੇ ਸਥਾਨ ਨਿਰਧਾਰਤ ਕਰ ਦਿੱਤੇ ਗਏ ਹਨ।  ਮਾਣਯੋਗ ਰਾਜ ਚੋਣ ਕਮਿਸ਼ਨ ਜੀ ਵੱਲੋਂ ਚੋਣਾਂ ਸਬੰਧੀ ਜਾਰੀ ਸਡਿਊਲ ਬਣਾਇਆ ਗਿਆ ਹੈ। 27.09.2024 ਸ਼ੁੱਕਰਵਾਰ ਨੋਟੀਫਿਕੇਸ਼ਨ ਅਤੇ ਨਾਮਜਦਗੀ ਪੱਤਰ ਭਰਨ ਦੀ ਸ਼ੁਰੂਆਤ (ਸਮਾਂ। ਸਵੇਰੇ 11.00 ਵਜੇ ਤੋਂ 03.00 ਵਜੇ ਤਕ) 04.10.2024 (ਸ਼ੁੱਕਰਵਾਰ) ਨਾਮਜਦਗੀ ਪੱਤਰ ਭਰਨ ਦੀ ਆਖਰੀ ਮਿਤੀ 05.10.2024 (ਸ਼ਨੀਵਾਰ) ਨਾਮਜਦਗੀ ਪੱਤਰਾਂ ਦੀ ਪੜਤਾਲ ਅਤੇ ਚੋਣ ਨਿਸ਼ਾਨਾਂ ਦੀ ਵੰਡ, 07.10.2024 (ਸੋਮਵਾਰ)ਨਾਮਜਦਗ...
ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਫਰੀਦਕੋਟ ਜਿਲ੍ਹੇ ਵਿੱਚ ਗਤੀਵਿਧੀਆਂ ਜਾਰੀ

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਫਰੀਦਕੋਟ ਜਿਲ੍ਹੇ ਵਿੱਚ ਗਤੀਵਿਧੀਆਂ ਜਾਰੀ

National, Politics, Punjab
ਫਰੀਦਕੋਟ 26 ਸਤੰਬਰ () ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੁਆਰਾ ਫਰੀਦਕੋਟ ਜਿਲ੍ਹੇ ਵਿੱਚ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ 17 ਸਤੰਬਰ ਤੋਂ 2 ਅਕਤੂਬਰ 2024 ਤੱਕ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਇਸ ਵਿੱਚ ਭਾਗੀਦਾਰ ਬਣਾ ਕੇ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਨੇ ਦਿੱਤੀ। ਇਸ  ਸਬੰਧੀ ਹੋਰ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਸਫਾਈ ਮੁਹਿੰਮ ਤਹਿਤ ਅੱਜ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਕੋਠੇ ਰਾਮਸਰ, ਢਿੱਲਵਾਂ ਕਲਾਂ, ਘੁਮਿਆਰਾ, ਮੁਮਾਰਾ, ਗੁੱਜਰ, ਕਾਨਿਆਵਾਲੀ, ਢਾਬ ਸ਼ੇਰ ਸਿੰਘ ਵਾਲਾ, ਵਾੜਾ ਦੜਾਕਾ, ਰਾਜੋਵਾਲਾ ਆਦਿ ਵਿਖੇ ਬਣੇ ਕਮਿਊਨਿਟੀ ਸੈਨੇਟਰੀ ਕੰਪਲੈਕਸ (ਸਾਂਝੇ ਪਖਾਨੇ) ਦੀ ਸਫਾਈ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਲੋਕਾਂ ਵੱਲੋਂ ਆਪ ਇਸ ਮੁਹਿੰਮ ਵਿੱਚ ਹਿੱਸਾ ਲੈਂਦਿਆਂ ਉਤਸ਼ਾਹ ਨਾਲ ਸਾਂਝੇ ਪਖਾਨਿਆਂ ਦੇ ਅੰਦਰੋ ਅਤੇ ਆਲੇ ਦੁਆਲੇ ਦੀ ਸਫਾਈ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਦੇ ਨਾਲ ਸੋਲਿਡ ਵੇਸਟ ਮੈਨੇਜਮੈਂਟ ਪਲਾਟਾਂ, ਜਨਤਕ ਥਾਵਾਂ ਗੁਰਦੁਆਰੇ, ਧਰਮਸ਼ਾਲਾ, ਸੱਥਾਂ ਦੀ ਸਫਾਈ ਕਰਵਾਏ ...
ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਟੀਮ ਵੱਲੋਂ ਚੈਕਿੰਗਾਂ ਜਾਰੀ

ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਟੀਮ ਵੱਲੋਂ ਚੈਕਿੰਗਾਂ ਜਾਰੀ

National, Politics, Punjab
ਫਾਜ਼ਿਲਕਾ 26 ਸਤੰਬਰ ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ । ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦਿੱਤੀ । ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਅਬੋਹਰ ਅਤੇ ਜਲਾਲਾਬਾਦ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਅਬੋਹਰ ਵਿਖੇ 11 ਚਲਾਨ ਤੇ  ਜਲਾਲਾਬਾਦ ਵਿਖੇ 10 ਚਲਾਨ ਕੀਤੇ ਗਏ। ਉਹਨਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ, ਜਿਸ ਵਿੱਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਦੀ ਪਾਲਣਾ ਸਖਤੀ ਨਾਲ ਲਾਗੂ ਹੋ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਸਬੰਧੀ ਛੂਟ ਦੇਣ ਯੋਗ ਨਹੀਂ ਹੋਵੇਗੀ। ਸਾਡੀ ਬੱਚਿਆਂ ਦੇ ਪਰਿਵਾਰਾਂ ਅਤੇ ਸਕੂਲਾਂ ਨੂੰ ਅਪੀਲ ਹੈ ਕਿ ਮਾਨਯੋਗ ...
ਪੰਚਾਇਤੀ ਚੋਣ ਦੇ ਮੱਦੇਨਜ਼ਰ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕੇ ਕੇ ਚੱਲਣ ’ਤੇ ਮਨਾਹੀ ਦੇ ਹੁਕਮ ਜਾਰੀ

ਪੰਚਾਇਤੀ ਚੋਣ ਦੇ ਮੱਦੇਨਜ਼ਰ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕੇ ਕੇ ਚੱਲਣ ’ਤੇ ਮਨਾਹੀ ਦੇ ਹੁਕਮ ਜਾਰੀ

National, Politics, Punjab
ਮਾਨਸਾ, 26 ਸਤੰਬਰ: ਜਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ’ਚ ਹੋਣ ਵਾਲੀ ਪੰਚਾਇਤੀ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹਾ ਮਾਨਸਾ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦਾ ਹੁਕਮ ਜਾਰੀ ਕੀਤਾ ਹੈ। ਹੁਕਮ ਵਿਚ ਕਿਹਾ ਗਿਆ ਹੈ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਆਮ ਪੰਚਾਇਤੀ ਚੋਣਾਂ-2024 ਦੇ ਮੱਦੇਨਜ਼ਰ ਪੰਜਾਬ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਕਰਦੇ ਹੋਏ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ, ਜਿਸ ਦੇ ਤਹਿਤ ਪੰਜਾਬ ਭਰ ਵਿਚ ਆਮ ਪੰਚਾਇਤੀ ਚੋਣਾਂ-2024 ਦੀ ਮਿਤੀ 15 ਅਕਤੂਬਰ, 2024 ਨਿਸ਼ਚਿਤ ਕੀਤੀ ਗਈ ਹੈ। ਇਹ ਆਮ ਵੇਖਣ ਵਿਚ ਆਇਆ ਹੈ ਕਿ ਚੋਣਾਂ ਦੌਰਾਨ ਝਗੜੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਸਲਾ ਲਾਇਸੰਸੀਆਂ ਨੂੰ ਆਪਣੇ ਆਪਣੇ ਹਥਿਆਰ ਚੁੱਕ ਕੇ ਚੱਲਣ ’ਤ...
ਪਰਾਲੀ ਪ੍ਰਬੰਧਨ ਸਬੰਧੀ ਮੁੱਖ ਸਕੱਤਰ, ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨਾਲ ਆਨ ਲਾਇਨ ਕੀਤੀ ਮੀਟਿੰਗ

ਪਰਾਲੀ ਪ੍ਰਬੰਧਨ ਸਬੰਧੀ ਮੁੱਖ ਸਕੱਤਰ, ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨਾਲ ਆਨ ਲਾਇਨ ਕੀਤੀ ਮੀਟਿੰਗ

National, Politics, Punjab
ਸ੍ਰੀ ਮੁਕਤਸਰ ਸਾਹਿਬ, 26 ਸਤੰਬਰ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦਾ ਪ੍ਰਬੰਧਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।  ਇਸੇ ਲੜੀ ਤਹਿਤ ਮੁੱਖ ਸਕੱਤਰ, ਪੰਜਾਬ ਸਰਕਾਰ ਵੱਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਹੋਰ ਉਚ ਅਧਿਕਾਰੀਆਂ ਨਾਲ ਇੱਕ ਆਨ ਲਾਈਨ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਇਸ ਸਮੇਂ ਜਿੰਨ੍ਹਾਂ ਜਿ਼ਲ੍ਹਿਆਂ ਵਿੱਚ ਝੋਨੇ ਦੀ ਕਟਾਈ ਦਾ ਕੰਮ ਸ਼ੁਰੂ ਹੋ ਗਿਆ ਹੈ, ਵਿਚ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ ਅਤੇ ਜਿੰਨ੍ਹਾਂ ਜਿ਼ਲ੍ਹਿਆਂ ਵਿੱਚ ਅਜੇ ਤੱਕ ਝੋਨੇ ਦੀ ਕਟਾਈ ਦਾ ਕੰਮ ਸ਼ੁਰੂ ਹੋਣਾ ਹੈ ਉਥੇ ਅਗੇਤਾਂ ਪ੍ਰਬੰਧਾਂ ਵਜ਼ੋਂ ਫੀਲਡ ਵਿਜਿ਼ਟਾਂ ਕਰਨ ਸਬੰਧੀ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੁੱਖ ਸਕੱਤਰ ਪੰਜਾਬ ਨੂੰ ਯਕੀਨ ਦਿਵਾਇਆ ਕਿ ਜਿ਼ਲ੍ਹੇ ਵਿੱਚ ਪਰਾਲੀ ਪ੍ਰਬੰਧਨ ਕਰਨ  ਲਈ ਜਿ਼ਲ੍ਹਾ ਪ੍ਰਸ਼ਾਸਨ  ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਜਾਰੀ ਕੀਤੀਆਂ ਹਦਾਇਤਾਂ  ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ। ਇਸ ਸਬੰਧੀ ਵਧੀਕ ਡ...