ਬਰਿੰਦਰ ਕੁਮਾਰ ਗੋਇਲ ਵੱਲੋਂ ਖਣਨ ਖੇਤਰ ‘ਚ ਵਧੇਰੇ ਪਾਰਦਰਸ਼ਤਾ ਅਤੇ ਅਤਿ-ਆਧੁਨਿਕ ਤਕਨਾਲੌਜੀ ਲਿਆਉਣ ਦੀ ਜ਼ੋਰਦਾਰ ਵਕਾਲਤ
ਚੰਡੀਗੜ੍ਹ, 27 ਸਤੰਬਰ:
ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬੀਤੇ ਕੱਲ੍ਹ ਆਪਣਾ ਅਹੁਦਾ ਸਾਂਭਣ ਪਿੱਛੋਂ ਅੱਜ ਪਹਿਲੇ ਦਿਨ ਹੀ ਖਣਨ ਅਤੇ ਭੂ-ਵਿਗਿਆਨ ਵਿਭਾਗ ਨੂੰ ਪਹਿਲ ਦਿੰਦਿਆਂ ਵਿਭਾਗ ਦੇ ਕੰਮਕਾਜ ਵਿੱਚ ਪੂਰਣ ਪਾਰਦਰਸ਼ਤਾ ਲਿਆਉਣ ਵੱਲ ਆਪਣਾ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਇਹ ਵਚਨਬੱਧਤਾ ਸੂਬੇ ਵਿੱਚ ਖਣਨ ਗਤੀਵਿਧੀਆਂ ਨਾਲ ਸਬੰਧਤ ਏਕੀਕ੍ਰਿਤ ਆਈ.ਟੀ. ਉਪਾਵਾਂ ਅਤੇ ਨਵੀਨਤਮ ਤਕਨੀਕੀ ਪ੍ਰਣਾਲੀਆਂ ਸਬੰਧੀ ‘ਦਿਲਚਸਪੀ ਦਾ ਪ੍ਰਗਟਾਵਾ’ ਵਰਕਸ਼ਾਪ ਦੌਰਾਨ ਪ੍ਰਗਟਾਈ।
ਵਿਭਾਗ ਦੇ ਕੰਮਕਾਜ ਵਿੱਚ ਜਵਾਬਦੇਹੀ ਯਕੀਨੀ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਪੱਸ਼ਟ ਕੀਤਾ ਕਿ ਸਾਡਾ ਟੀਚਾ ਸੂਬੇ ਵਿੱਚੋਂ ਕੱਢੇ ਜਾਣ ਵਾਲੇ ਖਣਿਜਾਂ ਦਾ ਮੁਕੰਮਲ ਲੇਖਾ-ਜੋਖਾ ਯਕੀਨੀ ਬਣਾਉਣਾ ਹੈ ਅਤੇ ਕਾਰਜ-ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਬਣਾਉਂਦਿਆਂ ਵੱਧ ਤੋਂ ਵੱਧ ਮਾਲੀਆ ਜੁਟਾਉਣਾ ਹੈ।
ਇਨ੍ਹਾਂ ਨਵੇਂ ਪ੍ਰਾਜੈਕਟਾਂ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਦੱਸਿਆ ਕਿ ਇਸ ਪ੍ਰਣਾਲੀ ਨੂੰ ਅਪਣਾ ਕੇ ਅਸੀਂ ਇੱਕ ਅਜਿਹੀ ਠੋਸ ਰੂਪ-...








