Sunday, March 15
Shadow

National

ਜ਼ਿਲ੍ਹਾ ਮਜਿਸਟਰੇਟ ਵੱਲੋਂ ਜ਼ਿਲ੍ਹੇ ਦੇ ਲਾਇਸੰਸਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਅਸਲਾ ਜਮ੍ਹਾਂ ਕਰਾਉਣ ਦੇ ਹੁਕਮ ਜਾਰੀ

ਜ਼ਿਲ੍ਹਾ ਮਜਿਸਟਰੇਟ ਵੱਲੋਂ ਜ਼ਿਲ੍ਹੇ ਦੇ ਲਾਇਸੰਸਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਅਸਲਾ ਜਮ੍ਹਾਂ ਕਰਾਉਣ ਦੇ ਹੁਕਮ ਜਾਰੀ

National, Politics, Punjab
ਫਿਰੋਜ਼ਪੁਰ 26 ਸਤੰਬਰ 2024...... ਜ਼ਿਲ੍ਹਾ ਮਜਿਸਟਰੇਟ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਲਾਇਸੰਸ ਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਆਪਣਾ- ਆਪਣਾ ਹਥਿਆਰ ਨੇੜੇ ਦੇ ਪੁਲਿਸ ਸਟੇਸ਼ਨ ਜਾਂ ਲਾਇਸੰਸੀ ਅਸਲਾ ਡੀਲਰਾਂ ਪਾਸ 29 ਸਤੰਬਰ 2024 ਤੱਕ ਸ਼ਾਮ 5 ਵਜੇ ਤੱਕ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਗ੍ਰਾਮ ਪੰਚਾਇਤ ਚੋਣਾਂ 2024 ਲਈ ਆਦਰਸ਼ ਚੋਣ ਜਾਬਤਾ ਸਬੰਧੀ ਪੂਰੇ ਪੰਜਾਬ ਰਾਜ ਵਿੱਚ ਗ੍ਰਾਮ ਪੰਚਾਇਤ ਦੀਆਂ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ, ਸਰਕਾਰੀ ਵਿਭਾਗਾਂ ਅਤੇ ਸਰਕਾਰੀ ਅਧਿਕਾਰੀਆਂ ਦੇ ਮਾਰਗਦਰਸ਼ਨ ਲਈ ਆਦਰਸ਼ ਚੋਣ ਜ਼ਾਬਤਾ ਲੱਗ ਚੁੱਕਾ ਹੈ। ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਲਾਇਸੰਸ ਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣਾ ਅਸਲਾ (ਹਥਿ...
ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ ਪੰਚਾਇਤੀ ਚੋਣਾਂ-ਵਧੀਕ ਡਿਪਟੀ ਕਮਿਸ਼ਨਰ

ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ ਪੰਚਾਇਤੀ ਚੋਣਾਂ-ਵਧੀਕ ਡਿਪਟੀ ਕਮਿਸ਼ਨਰ

National
ਮਾਨਸਾ, 26 ਸਤੰਬਰ : ਜ਼ਿਲ੍ਹੇ ’ਚ ਪੰਚਾਇਤੀ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ ਨੇ ਪੰਚਾਇਤੀ ਚੋਣਾਂ ਸਬੰਧੀ ਸਮੁੱਚੀਆਂ ਤਿਆਰੀਆਂ ਦੇ ਮੱਦੇਨਜ਼ਰ ਸਮੂਹ ਆਰਓਜ਼ ਦੀ ਕਰਵਾਈ ਜਾ ਰਹੀ ਟਰੇਨਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਵਧੀਕ  ਡਿਪਟੀ ਕਮਿਸ਼ਨਰ ਨੇ ਸਮੂਹ ਆਰਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਾਮਜ਼ਦਗੀ ਪੱਤਰ ਭਰਨ ਤੋਂ ਲੈ ਕੇ ਪੋਲਿੰਗ ਤੱਕ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 245 ਪਿੰਡਾਂ ’ਚ ਕਰਵਾਈਆਂ ਜਾਣ ਵਾਲੀਆਂ ਪੰਚਾਇਤੀ ਚੋਣਾਂ ਦੇ ਦੌਰਾਨ 1883 ਪੰਚ ਅਤੇ 245 ਸਰਪੰਚਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ’ਚ ਪੰਚਾਇਤੀ ਚੋਣਾਂ ਲਈ 547 ਪੋਲਿੰਗ ਬੂਥਾਂ ’ਤੇ ਕੁੱਲ 4,34,692 ਵੋਟਰ ਆਪਣੀ ਵੋਟ ਦਾ ਭੁਗਤਾਨ ਕਰਨਗੇ, ਜਿੰਨਾਂ ’ਚ 2,31,045 ਮਰਦ ਵੋਟਰ, 2,03,640 ਔਰਤ ਵੋਟਰ ਅਤੇ 07 ਥਰਡ ਜ਼ੈਡਰ ਵੋਟਰ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਬੈਲਟ ਪੇਪਰ ਰਾਹੀਂ ਪਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ...
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

National, Politics, Punjab
ਚੰਡੀਗੜ੍ਹ, 25 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਸੂਬੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪੁੱਜਦੇ ਸਾਰ ਹੀ ਖਰੀਦਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ 'ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਵਿਹਾਰਕ ਵਿਧੀ ਵਿਕਸਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਤਰੁੰਤ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਸਮੇਂ ਸਿਰ ਅਦਾਇਗੀ ਕਰਨ ਦੀ ਵੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕਿਹ...
ਗ੍ਰਹਿ ਮੰਤਰਾਲੇ ਵੱਲੋਂ ਪੁਲਿਸ ਥਾਣਿਆਂ ਦੀ ਸਲਾਨਾ ਦਰਜਾਬੰਦੀ: ਪੰਜਾਬ ਦੇ ਕੀਰਤਪੁਰ ਸਾਹਿਬ ਪੁਲਿਸ ਥਾਣੇ ਨੂੰ ਰਾਸ਼ਟਰੀ ਪੱਧਰ ’ਤੇ 8ਵਾਂ, ਸੂਬੇ ਚੋਂ ਪਹਿਲਾ ਸਥਾਨ ਮਿਲਿਆ

ਗ੍ਰਹਿ ਮੰਤਰਾਲੇ ਵੱਲੋਂ ਪੁਲਿਸ ਥਾਣਿਆਂ ਦੀ ਸਲਾਨਾ ਦਰਜਾਬੰਦੀ: ਪੰਜਾਬ ਦੇ ਕੀਰਤਪੁਰ ਸਾਹਿਬ ਪੁਲਿਸ ਥਾਣੇ ਨੂੰ ਰਾਸ਼ਟਰੀ ਪੱਧਰ ’ਤੇ 8ਵਾਂ, ਸੂਬੇ ਚੋਂ ਪਹਿਲਾ ਸਥਾਨ ਮਿਲਿਆ

National, Politics, Punjab
ਚੰਡੀਗੜ੍ਹ, 25 ਸਤੰਬਰ:   ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੀ ਲਗਨ, ਸਖ਼ਤ ਮਿਹਨਤ ਅਤੇ ਅਟੁੱਟ ਵਚਨਬੱਧਤਾ ਨੂੰ ਮਾਨਤਾ ਦਿੰਦੇ ਹੋਏ, ਸੂਬੇ ਦੇ ਕੀਰਤਪੁਰ ਸਾਹਿਬ ਪੁਲਿਸ ਥਾਣੇ ਨੇ ‘‘ ਸਾਲ 2023 ਦੀ ਸਾਲਾਨਾ ਰੈਂਕਿੰਗ’ ਵਿੱਚ ਰਾਸ਼ਟਰੀ ਪੱਧਰ ’ਤੇ 8ਵਾਂ ਅਤੇ ਪੰਜਾਬ ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਇੱਕ ਸ਼ਾਨਦਾਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਥਾਣਿਆਂ ਦੀ ਇਹ ਸਾਲਾਨਾ ਰੈਂਕਿੰਗ ਗ੍ਰਹਿ ਮੰਤਰਾਲੇ (ਐਮ.ਐਚ.ਏ.) ਵੱਲੋਂ ਨਿਰਧਾਰਤ ਕੀਤੇ ਮਾਪਦੰਡਾਂ ਦੇ ਆਧਾਰ ’ਤੇ ਕੀਤੀ ਜਾਂਦੀ ਹੈ। ਇਸ ਪ੍ਰਾਪਤੀ ਤਹਿਤ ਪੁਲਿਸ ਥਾਣੇ ਨੂੰ ਕੇਂਦਰੀ ਗ੍ਰਹਿ ਮੰਤਰੀ ਅਤੇ ਕੇਂਦਰੀ ਗ੍ਰਹਿ ਸਕੱਤਰ ਵੱਲੋਂ ਸਾਂਝੇ ਤੌਰ ’ਤੇ ਹਸਤਾਖ਼ਰ ਕੀਤੇ ਦੋ ਸਰਟੀਫਿਕੇਟ ਪ੍ਰਾਪਤ ਹੋਏ ਹਨ। ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ: ਸੁਖਚੈਨ ਸਿੰਘ ਗਿੱਲ ਦੇ ਨਾਲ ਐਸ.ਐਸ.ਪੀ. ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨ...
ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਵਿਖੇ ਸਕੂਲ ਆਫ਼ ਐਮੀਨੈਸ  ਦੀ ਉਸਾਰੀ ਸਬੰਧੀ ਕਾਰਜ ਆਰੰਭ: ਹਰਜੋਤ ਸਿੰਘ ਬੈਂਸ

ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਵਿਖੇ ਸਕੂਲ ਆਫ਼ ਐਮੀਨੈਸ ਦੀ ਉਸਾਰੀ ਸਬੰਧੀ ਕਾਰਜ ਆਰੰਭ: ਹਰਜੋਤ ਸਿੰਘ ਬੈਂਸ

National, Politics, Punjab
ਚੰਡੀਗੜ੍ਹ, 25 ਸਤੰਬਰ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ  ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਅੱਜ ਪੂਰਾ ਕਰਨ ਦੀ ਦਿਸ਼ਾ ਵਿਚ ਵੱਡਾ ਕਦਮ ਪੁੱਟਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ  ਨੇ ਦੱਸਿਆ ਕਿ  ਇਤਿਹਾਸਕ ਤੇ ਧਾਰਮਿਕ ਨਗਰੀ ਕੀਰਤਪੁਰ ਸਾਹਿਬ ਦੇ  ਬਾਸ਼ਿੰਦਿਆਂ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ 10.61 ਕਰੋੜ ਨਾਲ ਸਕੂਲ ਆਂਫ ਐਮੀਨੈਂਸ  ਕੀਰਤਪੁਰ ਸਾਹਿਬ ਵਿੱਚ ਦੋ ਨਵੇਂ ਬਲਾਕਾਂ ਦੀ ਉਸਾਰੀ   ਦਾ  ਕਾਰਜ ਅੱਜ ਪੰਜਾਬ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਲੋਂ ਸਥਾਨਕ ਲੋਕਾਂ ਦੀ ਹਾਜ਼ਰੀ ਵਿੱਚ ਆਰੰਭ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਕਿ ਵਿਕਾਸ ਪੱਖੋਂ ਦਹਾਕਿਆਂ ਤੋ ਅਣਗੋਲੇ ਇਸ ਇਤਿਹਾਸਕ ਨਗਰ ਦਾ ਸਰਵਪੱਖੀ ਵਿਕਾਸ ਕਰਵਾਉਣ ਦਾ ਵਾਅਦਾ ਮੈਂ  ਹਲਕਾ ਵਾਸੀਆਂ ਨਾਲ ਕੀਤਾ ਸੀ ਜਿਸ ਨੂੰ ਪੂਰਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲ ਆਫ਼ ਐਮੀਨੈਂਸ ...
ਪੰਜਾਬ ਵਿੱਚ 15 ਅਕਤੂਬਰ 2024 ਨੂੰ ਹੋਣਗੀਆਂ ਗ੍ਰਾਮ ਪੰਚਾਇਤ ਚੋਣਾਂ: ਆਰ. ਕੇ. ਚੌਧਰੀ

ਪੰਜਾਬ ਵਿੱਚ 15 ਅਕਤੂਬਰ 2024 ਨੂੰ ਹੋਣਗੀਆਂ ਗ੍ਰਾਮ ਪੰਚਾਇਤ ਚੋਣਾਂ: ਆਰ. ਕੇ. ਚੌਧਰੀ

National, Politics, Punjab
ਚੰਡੀਗੜ੍ਹ, 25 ਸਤੰਬਰ 2024: ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਪੰਜਾਬ ਪੰਚਾਇਤੀ ਰਾਜ ਐਕਟ, 1994 ਦੇ ਸੈਕਸ਼ਨ 209 ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ 19.9.2024 ਨੂੰ ਆਮ ਗ੍ਰਾਮ ਪੰਚਾਇਤ ਚੋਣਾਂ ਕਰਵਾਉਣ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਚੋਣ ਪ੍ਰੋਗਰਾਮ ਦੇ ਐਲਾਨ ਨਾਲ ਹੀ ਉਮੀਦਵਾਰਾਂ ਅਤੇ ਸੂਬੇ ਦੇ ਮਾਰਗਦਰਸ਼ਨ ਲਈ ਗ੍ਰਾਮ ਪੰਚਾਇਤ ਚੋਣਾਂ ਬਾਬਤ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਜੋ ਕਿ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਅੱਗੇ ਦੱਸਿਆ ਕਿ ਚੋਣ ਪ੍ਰੋਗਰਾਮ ਅਨੁਸਾਰ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 27 ਸਤੰਬਰ, 2024 (ਸ਼ੁੱਕਰਵਾਰ) ਨੂੰ ਸ਼ੁਰੂ ਹੋਵੇਗੀ ਅਤੇ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਭਰ ਸਕਣਗੇ। ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 04.10.2024 ...
ਕੈਬਨਿਟ ਮੰਤਰੀ ਮਹਿੰਦਰ ਭਗਤ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ

ਕੈਬਨਿਟ ਮੰਤਰੀ ਮਹਿੰਦਰ ਭਗਤ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ

National, Politics, Punjab
ਅੰਮ੍ਰਿਤਸਰ 25 ਸਤੰਬਰ 2024— ਹਾਲ ਹੀ ਵਿੱਚ ਪੰਜਾਬ ਕੈਬਨਿਟ ਦੇ ਹੋਏ ਵਿਸਥਾਰ ਦੌਰਾਨ ਮੰਤਰੀ ਬਣੇ ਸ੍ਰੀ ਮਹਿੰਦਰ ਭਗਤ ਅੱਜ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਕੋਲ ਇਸ ਵੱਡੀ ਜਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ। ਅੰਮ੍ਰਿਤਸਰ ਵਿੱਖੇ ਪੁੱਜਣ ਤੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਉਨਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।  ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵਲੋਂ ਜੀ ਆਇਆਂ ਕਿਹਾ ਗਿਆ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਭੇਟ ਕਰਕੇ ਉਨਾਂ ਨੂੰ ਸਨਮਾਨਿਤ ਕੀਤਾ। ਉਨਾਂ ਨੇ ਕਿਹਾ  ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਦਿੱਤੀ ਹੋਈ ਨਵੀਂ ਜਿੰਮੇਵਾਰੀ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਣ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਉਨਾਂ ਕਿਹਾ ਕਿ ਉਹ ਪੰਜਾਬ ਨੂੰ ਮੁੜ ਤੋਂ ਲੀਹਾਂ ਉੱਤੇ ਲਿਆਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮਗਰੋਂ ਸ੍ਰੀ ਭਗਤ ਵੱਲ...
ਵਿਧਾਇਕ ਡਾ: ਅਜੇ ਗੁਪਤਾ ਨੇ ਬਾਜ਼ਾਰ ਅਤੇ ਗਲੀਆਂ ਬਣਾਉਣ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਵਿਧਾਇਕ ਡਾ: ਅਜੇ ਗੁਪਤਾ ਨੇ ਬਾਜ਼ਾਰ ਅਤੇ ਗਲੀਆਂ ਬਣਾਉਣ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

National, Politics, Punjab
 ਅੰਮ੍ਰਿਤਸਰ, 25 ਸਤੰਬਰ 2024--- ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਅੱਜ ਲੋਹਗੜ੍ਹ ਇਲਾਕੇ ਵਿੱਚ ਬਾਜ਼ਾਰ ਅਤੇ ਗਲੀਆਂ ਬਣਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।  ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਟੁੱਟੇ ਬਾਜ਼ਾਰਾਂ ਕਾਰਨ ਲੋਕਾਂ ਵੱਲੋਂ ਸ਼ਿਕਾਇਤਾਂ ਮਿਲ ਰਹੀਆਂ ਹਨ।  ਜਿਸ 'ਤੇ ਅੱਜ ਇਨ੍ਹਾਂ ਬਾਜ਼ਾਰ  ਨੂੰ ਦੁਬਾਰਾ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।  ਇਸ ਦੇ ਨਾਲ ਹੀ ਇਸ ਖੇਤਰ ਵਿੱਚ ਟੁੱਟੇ ਸੀਵਰੇਜ ਅਤੇ ਸੀਵਰੇਜ ਦੇ ਚੈਂਬਰਾਂ ਨੂੰ ਵੀ ਦੁਬਾਰਾ ਬਣਾਇਆ ਜਾਵੇਗਾ।  ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਸਾਰੀਆਂ ਬੁਨਿਆਦੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹਨ।  ਆਉਣ ਵਾਲੇ ਦਿਨਾਂ ਵਿੱਚ ਪ੍ਰੀਮਿਕਸ ਦੀ ਵਰਤੋਂ ਕਰਕੇ ਸੜਕਾਂ ਬਣਾਉਣ ਦਾ ਵਿਕਾਸ ਕਾਰਜ ਵੀ ਸ਼ੁਰੂ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਉਹ ਹਰ ਰੋਜ਼ ਖੁਦ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਨ੍ਹਾਂ ਦਾ ਹੱਲ ਕਰਵਾਉਂਦੇ ਹਨ।  ਉ...
ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

National, Politics, Punjab
ਅੰਮ੍ਰਿਤਸਰ 25 ਸਤੰਬਰ 2024— ਨਵੇਂ ਬਣੇ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਸ: ਹਰਦੀਪ ਸਿੰਘ ਮੁੰਡੀਆਂ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਬ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਕੋਲੋਂ ਅਰਦਾਸ ਕੀਤੀ ਕਿ ਉਹ ਉਨਾਂ ਨੂੰ ਬਲ ਬਖਸ਼ਣ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾ ਸਕਣ। ਇਸ ਤੋਂ ਪਹਿਲਾਂ ਸ: ਮੁੰਡੀਆਂ ਪਹਿਲੀ ਵਾਰ ਅੰਮ੍ਰਿਤਸਰ ਵਿੱਖੇ ਪੁੱਜਣ ਤੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਉਨਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਜਿਸ ਉਪਰੰਤ ਨਵੇਂ ਬਣੇ ਕੈਬਨਿਟ ਮੰਤਰੀ ਸ: ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜੇ ਜਿੱਥੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨਾਂ ਨੂੰ ਜੀ ਆਇਆਂ ਕਿਹਾ ਗਿਆ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਭੇਟ ਕਰਕੇ ਉਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨਾਂ ਦੇ ਨਾਲ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ। ਮੱਥਾ ਟੇਕਣ ਉਪੰਰਤ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਮੁੰਡੀਆਂ ਨੇ ਕਿਹਾ  ਕਿ ਮੁੱਖ ਮੰਤਰੀ ਪੰਜਾਬ ...
ਐਮ.ਐਲ.ਏ ਵੱਲੋਂ ਸਿਵਲ ਹਸਪਤਾਲ ਵਿਖੇ ਡਾਇਲਸਿਸ ਯੂਨਿਟ ਦਾ ਉਦਘਾਟਨ

ਐਮ.ਐਲ.ਏ ਵੱਲੋਂ ਸਿਵਲ ਹਸਪਤਾਲ ਵਿਖੇ ਡਾਇਲਸਿਸ ਯੂਨਿਟ ਦਾ ਉਦਘਾਟਨ

National, Politics, Punjab
ਫਰੀਦਕੋਟ, 25 ਸਤੰਬਰ (     ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਮੁਫਤ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਪੰਜਾਬ ਭਰ ਵਿੱਚ ਵੱਖ ਵੱਖ ਹਸਪਤਾਲਾਂ ਵਿਖੇ ਸਥਾਪਿਤ ਕੀਤੇ ਅੱਠ ਡਾਇਲਸਿਸ ਯੂਨਿਟਾਂ ਦਾ ਆਨਲਾਈਨ ਉਦਘਾਟਨ ਕੀਤਾ। ਫਰੀਦਕੋਟ ਤੋੰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸਿਵਲ ਹਸਪਤਾਲ ਫਰੀਦਕੋਟ ਵਿਖੇ ਪਹੁੰਚ ਕੇ ਵੀ ਇਥੇ ਚਾਰ ਡਾਇਲਸਿਸ ਮਸ਼ੀਨਾਂ ਨਾਲ ਸਥਾਪਿਤ ਕੀਤੇ ਡਾਇਲਸਿਸ ਯੂਨਿਟ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਲਈ ਸਿਹਤ ਸਹੂਲਤਾਂ ਦਾ ਪੱਧਰ ਉਪਰ ਚੁੱਕਣ ਲਈ ਸਿਹਤ ਸੰਸਥਾਵਾਂ ਦੀਆਂ ਨਵੀਆਂ ਇਮਾਰਤਾਂ ਦੇ ਨਾਲ ਆਧੁਨਿਕ ਮਸ਼ੀਨਾਂ, ਹੋਰ ਸਾਜੋ ਸਮਾਨ ਤੇ ਦਵਾਈਆਂ ਮੁਫਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਹੁਣ ਮਰੀਜਾਂ ਨੂੰ ਦੂਰ ਦੁਰਾਡੇ ਤੇ ਪ੍ਰਾਈਵੇਟ ਹਸਪਤਾਲਾਂ ਵਿਖੇ ਜਾਣ ਦੀ ਲੋੜ ਨਹੀਂ ...