Tuesday, September 8
Shadow

National

ਵਿਕਾਸ ਮਿੱਤਲ ਨੇ ਸਿਵਲ ਸਰਜਨ ਦਫਤਰ ਵਿਖੇ ਸਹਾਇਕ ਕੰਟਰੋਲਰ ਵਿੱਤ ਅਤੇ ਲੇਖਾ ਦਾ ਕਾਰਜਭਾਰ ਸੰਭਾਲਿਆ

ਵਿਕਾਸ ਮਿੱਤਲ ਨੇ ਸਿਵਲ ਸਰਜਨ ਦਫਤਰ ਵਿਖੇ ਸਹਾਇਕ ਕੰਟਰੋਲਰ ਵਿੱਤ ਅਤੇ ਲੇਖਾ ਦਾ ਕਾਰਜਭਾਰ ਸੰਭਾਲਿਆ

National, Politics, Punjab
ਫਰੀਦਕੋਟ 27 ਸਤੰਬਰ,  ਸਿਵਲ ਸਰਜਨ ਦਫਤਰ ਬਠਿੰਡਾ ਤੋਂ ਬਦਲੀ ਉਪਰੰਤ ਸ੍ਰੀ ਵਿਕਾਸ ਮਿੱਤਲ ਵੱਲੋ ਦਫਤਰ ਸਿਵਲ ਸਰਜਨ ਫਰੀਦਕੋਟ ਦਾ ਵਾਧੂ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਸਮੂਹ ਸਟਾਫ ਵੱਲੋ ਉਨਾਂ ਦਾ ਸੁਆਗਤ ਕੀਤਾ ਗਿਆ।  ਆਪਣਾ ਅਹੁਦਾ ਸੰਭਾਲਣ ਉਪਰੰਤ ਉਨਾਂ ਕਿਹਾ ਕਿ ਆਪਣੀ ਸੀਟ ਨਾਲ ਸੰਬੰਧਤ ਸਾਰੇ ਕੰਮਾਂ ਨੂੰ ਸਮੇ ਸਿਰ ਨੇਪਰੇ ਚੜਾਉਣਗੇ ਅਤੇ ਦਫਤਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਸੁਧਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਨਖਾਹ ਅਤੇ ਹੋਰ ਵਿੱਤੀ ਲੈਣ ਦੇਣ ਦਾ ਭੁਗਤਾਨ ਸਮੇ ਸਿਰ ਹੋਵੇ ।...
ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਇਟ ferozepur.nic.in ਅਤੇ ਲੋਕ ਸੰਪਰਕ ਵਿਭਾਗ ਦੇ ਫੇਸਬੁੱਕ ਪੇਜ਼ District Public Relations Office Ferozepur ’ਤੇ ਵੇਖੀ ਜਾ ਸਕਦੀ ਹੈ – ਵਧੀਕ ਡਿਪਟੀ ਕਮਿਸ਼ਨਰ

ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਇਟ ferozepur.nic.in ਅਤੇ ਲੋਕ ਸੰਪਰਕ ਵਿਭਾਗ ਦੇ ਫੇਸਬੁੱਕ ਪੇਜ਼ District Public Relations Office Ferozepur ’ਤੇ ਵੇਖੀ ਜਾ ਸਕਦੀ ਹੈ – ਵਧੀਕ ਡਿਪਟੀ ਕਮਿਸ਼ਨਰ

National, Politics, Punjab, Trending
ਫ਼ਿਰੋਜ਼ਪੁਰ, 27 ਸਤੰਬਰ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀ ਲਖਵਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ, 2024 ਨੂੰ ਕਰਵਾਈਆਂ ਜਾ ਰਹੀਆਂ ਹਨ, ਇਸ ਸਬੰਧੀ ਜ਼ਿਲ੍ਹੇ ਦੀਆਂ ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜਨਤਕ ਕੀਤੀ ਗਈ ਹੈ।  ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਛੇ ਬਲਾਕ ਫ਼ਿਰੋਜ਼ਪੁਰ, ਘੱਲ ਖੁਰਦ, ਗੁਰੂਹਰਸਹਾਏ, ਮੱਖੂ, ਮਮਦੋਟ ਅਤੇ ਜ਼ੀਰਾ ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ferozepur.nic.in (ferozepur.nic.in-Election-https://ferozepur.nic.in/category-wise-gram-panchayat-for-election-2024/) ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਿਰੋਜ਼ਪੁਰ ਦੇ ਸ਼ੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ (District Public Relations Office Ferozepur) ’ਤੇ ਵੇਖੀ ਜਾ ਸਕਦੀ ਹੈ।...
ਸੂਬਾ ਸਰਕਾਰ ਟੂਰਿਜ਼ਮ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ : ਅਨਿੱਲ ਠਾਕੁਰ

ਸੂਬਾ ਸਰਕਾਰ ਟੂਰਿਜ਼ਮ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ : ਅਨਿੱਲ ਠਾਕੁਰ

National, Politics, Punjab
ਬਠਿੰਡਾ, 27 ਸਤੰਬਰ : ਟੂਰਿਜ਼ਮ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਰਲਡ ਟੂਰਿਜ਼ਮ ਡੇਅ ਦੇ ਮੱਦੇਨਜ਼ਰ ਹੈਰੀਟੇਜ ਵਾਕ ਕਰਵਾਈ ਗਈ। ਇਹ ਹੈਰੀਟੇਜ ਵਾਕ ਸਥਾਨਕ ਫਾਇਰ ਬ੍ਰਿਗੇਡ ਤੋਂ ਸ਼ੁਰੂ ਹੋ ਕੇ ਕਿਲ੍ਹਾ ਮੁਬਾਰਕ ਵਿਖੇ ਨਤਮਸਤਕ ਹੋ ਕੇ ਸਮਾਪਤ ਕੀਤੀ ਗਈ। ਇਸ ਮੌਕੇ ਚੇਅਰਮੈਨ, ਆਬਕਾਰੀ ਤੇ ਕਰ ਵਿਭਾਗ ਸ਼੍ਰੀ ਅਨਿਲ ਠਾਕੁਰ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ, ਵਧੀਕ ਡਿਪਟੀ ਕਮਿਸ਼ਨਰ (ਜਰਨਲ) ਪੂਨਮ ਸਿੰਘ, ਐਸਡੀਐਮ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਆਈਐਚਐਮ ਦੇ ਪ੍ਰਿੰਸੀਪਲ ਮੈਡਮ ਰਾਜਨੀਤ ਕੋਹਲੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਚੇਅਰਮੈਨ, ਆਬਕਾਰੀ ਅਤੇ ਕਰ ਵਿਭਾਗ ਸ਼੍ਰੀ ਅਨਿਲ ਠਾਕੁਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਟੂਰਿਜ਼ਮ ਨੂੰ ਹੋਰ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਟੂਰਿਜ਼ਮ ਸਾਡੇ ਸੱਭਿਆਚਾਰ ਤੇ ਸਮਾਜ ਦੀ ਰੂਹ ਹੈ। ਉਨ੍ਹਾਂ ਇੱਕ ਸਵਾਲ ਦਾ ਜਵਾਬ ਦਿੰਦਿਆਂ...
ਪੰਜਾਬ ਸਰਕਾਰ ਲੋਕਾਂ ਨੂੰ ਘਰ ਦੀਆਂ ਬਰੂਹਾਂ ਤੱਕ ਸਰਕਾਰੀ ਸੇਵਾਵਾਂ ਦੇਣ ਲਈ ਵਚਨਬੱਧ-ਡੀ.ਸੀ

ਪੰਜਾਬ ਸਰਕਾਰ ਲੋਕਾਂ ਨੂੰ ਘਰ ਦੀਆਂ ਬਰੂਹਾਂ ਤੱਕ ਸਰਕਾਰੀ ਸੇਵਾਵਾਂ ਦੇਣ ਲਈ ਵਚਨਬੱਧ-ਡੀ.ਸੀ

National, Politics, Punjab
ਫ਼ਰੀਦਕੋਟ 27 ਸਤੰਬਰ,2024 ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਨਾਲ ਲੋਕਾਂ ਦਾ ਦਫ਼ਤਰਾਂ ਵਿੱਚ ਆਉਣ ਜਾਣ ਦਾ ਸਮਾਂ ਬਚਦਾ ਹੈ ਅਤੇ ਉਹ ਆਪਣੀ ਸੁਵਿਧਾ ਅਨੁਸਾਰ ਸੇਵਾ ਸਹਾਇਕ ਨੂੰ ਘਰ ਬੁਲਾ ਸਕਦੇ ਹਨ। ਜਿੱਥੇ ਸੇਵਾ ਸਹਾਇਕ ਨਾਗਰਿਕ ਦੇ ਘਰ ਆ ਕੇ ਉਸਦੀ ਅਰਜ਼ੀ ਲੈਂਦਾ ਹੈ, ਫੋਟੋ ਅਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਵੀ ਘਰ ਪਹੁੰਚਾਉਂਦਾ ਹੈ। ਇਸ ਤਹਿਤ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਪਲੱਬਧ ਕਰਵਾਉਣ ਲਈ ਜ਼ਿਲ੍ਹੇ ਵਿੱਚ 3 ਸੇਵਾ ਸਹਾਇਕ ਨਿਯੁਕਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਅਤੇ...
ਜਿਲ੍ਹੇ ਦੇ ਅਸਲਾ ਲਾਇਸੰਸੀ ਆਪਣਾ ਅਸਲਾ ਸਬੰਧਤ ਥਾਣੇ ਜਾਂ ਮੰਨਜੂਰਸ਼ੁਦਾ ਅਸਲਾ ਡੀਲਰ ਕੋਲ ਕਰਵਾਉਣ ਜਮ੍ਹਾਂ-ਜਿਲ੍ਹਾ ਮੈਜਿਸਟਰੇਟ

ਜਿਲ੍ਹੇ ਦੇ ਅਸਲਾ ਲਾਇਸੰਸੀ ਆਪਣਾ ਅਸਲਾ ਸਬੰਧਤ ਥਾਣੇ ਜਾਂ ਮੰਨਜੂਰਸ਼ੁਦਾ ਅਸਲਾ ਡੀਲਰ ਕੋਲ ਕਰਵਾਉਣ ਜਮ੍ਹਾਂ-ਜਿਲ੍ਹਾ ਮੈਜਿਸਟਰੇਟ

National, Politics, Punjab
ਫਰੀਦਕੋਟ 27 ਸਤੰਬਰ () ਜਿਲ੍ਹਾ ਮੈਜਿਸਟਰੇਟ ਸ੍ਰੀ ਵਿਨੀਤ ਕੁਮਾਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹੇ ਫਰੀਦਕੋਟ ਵਿੱਚ ਪੰਚਾਇਤੀ ਚੋਣਾਂ 2024 ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜਿਲ੍ਹੇ ਦੇ ਪੇਂਡੂ ਖੇਤਰਾਂ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ- ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਸਬੰਧਤ ਥਾਣੇ ਜਾਂ ਮੰਨਜੂਰਸ਼ੁਦਾ ਅਸਲਾ ਡੀਲਰ ਪਾਸ ਜਮ੍ਹਾਂ ਕਰਵਾਉਣ ਦੇ ਹਦਾਇਤ ਕੀਤੀ ਹੈ। ਜਿਲ੍ਹੇ ਮੈਜਿਸਟਰੇਟ ਨੇ ਦੱਸਿਆਂ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਪੰਚਾਇਤੀ ਚੋਣਾਂ 2024 ਦੇ ਮੱਦੇਨਜ਼ਰ ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਕਰਦਿਆਂ ਪੰਚਾਇਤੀ ਚੋਣਾਂ ਦੀ ਮਿਤੀ 15 ਅਕਤੂਬਰ 2024 ਨਿਸ਼ਚਿਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਸਲਾ ਲਾਇਸੰਸੀ...
ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਤਿਆਰ ਬਰ ਤਿਆਰ

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਤਿਆਰ ਬਰ ਤਿਆਰ

National, Politics, Punjab
ਚੰਡੀਗੜ੍ਹ, 26 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਅਤੇ ਸੁਚਾਰੂ ਤਰੀਕੇ ਨਾਲ ਕਰਨ ਦੇ ਦਿੱਤੇ ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰ ਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਸਬੰਧਤ ਖਰੀਦ ਏਜੰਸੀਆਂ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਹਿਲੀ ਅਕਤੂਬਰ ਤੋਂ ਖਰੀਦ ਸ਼ੁਰੂ ਕਰਨ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਅਤੇ ਮੁੰਬਈ ਵਿਖੇ ਕੀਤੀ ਪੈਰਵੀ ਦੇ ਚੱਲਦਿਆਂ ਪੰਜਾਬ ਨੂੰ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਅਕਤੂਬਰ 2024 ਦੇ ਅੰਤ ਤੱਕ ਝੋਨੇ ਦੀ ਖਰੀਦ ਲਈ 41,339.81 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਤੁਰੰਤ ਅਦਾਇ...
ਬਰਿੰਦਰ ਕੁਮਾਰ ਗੋਇਲ ਨੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਵਜੋਂ ਅਹੁਦਾ ਸੰਭਾਲਿਆ

ਬਰਿੰਦਰ ਕੁਮਾਰ ਗੋਇਲ ਨੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਵਜੋਂ ਅਹੁਦਾ ਸੰਭਾਲਿਆ

National, Politics, Punjab
ਚੰਡੀਗੜ੍ਹ, 26 ਸਤੰਬਰ: ਅੱਜ ਇਥੇ ਪੰਜਾਬ ਸਿਵਲ ਸਕੱਤਰੇਤ- 1 ਵਿਖੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਮਾਲ, ਮੁੜ ਵਸੇਬਾ, ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਸ੍ਰੀ ਗੋਇਲ ਨੇ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਭਲਾਈ ਪਹਿਲਕਦਮੀਆਂ ਨੂੰ ਅੱਗੇ ਵਧਾਉਣ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੇਸ਼ਕੀਮਤੀ ਪਾਣੀ ਅਤੇ ਖਣਿਜ ਸਰੋਤਾਂ ਦੀ ਸੰਭਾਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਮਾਲੇਰਕੋਟਲਾ ਦੇ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।...
ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਉਣ ਲਈ “ਉੱਨਤ ਕਿਸਾਨ” ਮੋਬਾਈਲ ਐਪ ਲਾਂਚ

ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਉਣ ਲਈ “ਉੱਨਤ ਕਿਸਾਨ” ਮੋਬਾਈਲ ਐਪ ਲਾਂਚ

National, Politics, Punjab
ਚੰਡੀਗੜ੍ਹ, 26 ਸਤੰਬਰ: ਸੂਬੇ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ "ਉੱਨਤ ਕਿਸਾਨ" ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਈਆਂ ਜਾ ਸਕਣ। ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ.ਆਰ.ਐਮ. ਮਸ਼ੀਨਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਐਪ 'ਤੇ ਕਿਸਾਨਾਂ ਲਈ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਮੈਪ ਕੀਤਾ ਗਿਆ ਹੈ। ਇਸ ਮੋਬਾਈਲ ਐਪਲੀਕੇਸ਼ਨ ਰਾਹੀਂ ਕਿਸਾਨ ਆਪਣੇ ਆਸ-ਪਾਸ ਉਪਲਬਧ ਮਸ਼ੀਨ ਆਸਾਨੀ ਨਾਲ ਬੁੱਕ ਕਰਵਾ ਸਕਦੇ ਹਨ। ਮਸ਼ੀਨ ਦੀ ਵਰਤੋਂ ਦੀ ਨਿਗਰਾਨੀ ਕਰਨ ਅਤੇ ਕਿਸਾਨਾਂ ਵੱਲੋਂ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਕੀਤੀਆਂ ਗਈਆਂ ਸਾਰੀਆਂ ਗਤੀਵਿਧੀਆਂ ਦਾ ਦਸਤਾਵੇਜ਼ੀਕਰਨ ਕਰਨ ਲਈ ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨ ਦੇ ਖੇਤਰ ਅਨੁਸਾਰ ਜੀਓ-ਟੈਗ ਕੀਤਾ ...
ਲਾਲਜੀਤ ਸਿੰਘ ਭੁੱਲਰ ਨੇ ਜੇਲ ਮੰਤਰੀ ਵਜੋਂ ਅਹੁਦਾ ਸੰਭਾਲਿਆ

ਲਾਲਜੀਤ ਸਿੰਘ ਭੁੱਲਰ ਨੇ ਜੇਲ ਮੰਤਰੀ ਵਜੋਂ ਅਹੁਦਾ ਸੰਭਾਲਿਆ

National, Punjab
ਚੰਡੀਗੜ੍ਹ, 26 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਸੂਬੇ ਦੇ ਨਵੇਂ ਜੇਲ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਹਾਲ ਹੀ ਵਿੱਚ ਹੋਏ ਕੈਬਨਿਟ ਫ਼ੇਰਬਦਲ ਦੌਰਾਨ ਜੇਲ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੂੰ ਸੌਂਪੀ ਗਈ ਹੈ। ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਸੂਬੇ ਦੀਆਂ ਜੇਲਾਂ ਨੂੰ ਅਸਲ ਮਾਅਨਿਆਂ ਵਿੱਚ ਸੁਧਾਰ ਘਰ ਬਣਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਸੁਧਾਰ ਕੇ ਚੰਗੇ ਨਾਗਰਿਕ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਜ਼ਾ ਯਾਫ਼ਤਾ ਕੈਦੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਉਨ੍ਹਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਵਾਸਤੇ ਸਿਖਲਾਈ ਦਿੱਤੀ ਜਾ ਰਹੀ ਹੈ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੀਆਂ ਜੇਲਾਂ 'ਚ ਮੋਬਾਈਲ ਫ਼ੋਨਾਂ ਦੀ ਗ਼ੈਰ-ਕਾ...
ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਸਦਕਾ ਕੀਰਤਪੁਰ ਸਾਹਿਬ ਦੇ ਸਿਹਤ ਕੇਂਦਰ ਦੀ ਇਮਾਰਤ ਦੀ ਉਸਾਰੀ ਸਬੰਧੀ ਕਾਰਜ ਆਰੰਭ

ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਸਦਕਾ ਕੀਰਤਪੁਰ ਸਾਹਿਬ ਦੇ ਸਿਹਤ ਕੇਂਦਰ ਦੀ ਇਮਾਰਤ ਦੀ ਉਸਾਰੀ ਸਬੰਧੀ ਕਾਰਜ ਆਰੰਭ

National, Politics, Punjab
ਚੰਡੀਗੜ੍ਹ, 26 ਸਤੰਬਰ: ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਛੇ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਕੀਰਤਪੁਰ ਸਾਹਿਬ ਦੀ ਸਿਹਤ ਸਹੂਲਤਾਂ ਸਬੰਧੀ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ  ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਦਾ ਨਵੀਨੀਕਰਨ ਕਰਵਾਉਣ ਦਾ ਕੰਮ ਆਰੰਭ ਕਰਵਾ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 1.67 ਕਰੋੜ ਦੀ ਲਾਗਤ ਨਾਲ ਸਿਹਤ ਕੇਂਦਰ ਕੀਰਤਪੁਰ ਸਾਹਿਬ ਵਿੱਚ  ਏ.ਸੀ. ਬਲਾਕ, ਏ.ਸੀ. ਵੈਕਸੀਨੇਸ਼ਨ ਕਮਰਾ, ਟਰੇਨਿੰਗ ਹਾਲ ਵਿਚ ਜਰਨੇਟਰ ਸੈਟ, ਨਵੀ ਸੀਵਰ ਲਾਈਨ ਤੇ ਜਨਰਲ ਰੀਪੇਅਰ ਦਾ ਕੰਮ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵੱਲੋਂ ਆਰੰਭ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੀਰਤਪੁਰ ਸਾਹਿਬ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੀ ਹੱਦ ‘ਤੇ ਪੈਂਦਾ ਹੋਣ ਕਾਰਨ ਬਹੁਤ ਮਹੱਤਵਪੂਰਨ ਸਥਾਨ ਹੈ ਅਤੇ ਇਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਕੀਰਤਪੁਰ ਸਾਹਿਬ ਸਥਿਤ ਮੁੱਢਲਾ ਸਿਹਤ ਕੇਂਦਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾ ਰਿਹਾ ਸੀ ਪ੍ਰੰਤੂ ਮੁੱਢਲਾ ਸਿਹਤ ਕੇਂਦਰ ਦੀ ਇਮਾਰਤ ਪੁਰਾਣੀ ਹੋਣ ਕਾਰਨ ਸਿਹਤ ਵਿਭਾਗ ਨੂੰ ਕੰਮ ਕਰਨ ਵਿੱਚ ...