Tuesday, September 8
Shadow

National

ਕੈਬਨਿਟ ਮੰਤਰੀ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਆਰੰਭ

ਕੈਬਨਿਟ ਮੰਤਰੀ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਆਰੰਭ

National, Politics, Punjab
ਚੰਡੀਗੜ੍ਹ, 26 ਸਤੰਬਰ: ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਖੇਤਰ ਦੇ ਸਰਵਪੱਖੀ ਵਿਕਾਸ ਕਰਵਾਉਣ ਦੇ ਮਕਸਦ ਨਾਲ ਚੰਗਰ ਅਧੀਨ ਆਉਂਦੇ ਖੇਤਰ ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਬਣਾਉਣ ਦੇ ਕਾਰਜ ਨੂੰ ਆਰੰਭ ਕਰਵਾਇਆ ਗਿਆ। ਇਨ੍ਹਾਂ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਲਗਭਗ 7 ਦਹਾਕਿਆਂ ਤੋ ਆਵਜਾਈ ਦੀ ਸੁਚਾਰੂ ਸਹੂਲਤ ਨਾ ਮਿਲਣ ਕਾਰਨ ਚੰਗਰ ਇਲਾਕੇ ਦੇ ਵਸਨੀਕਾਂ ਨੂੰ  ਭਾਰੀ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੰਗਰ ਵਾਸੀਆਂ ਲਈ ਤਾਰਾਪੁਰ ਤੋ ਸਮਲਾਹ ਤੱਕ 7 ਕਿਲੋਮੀਟਰ ਲੰਬੀ 12 ਫੁੱਟੀ ਸੜਕ ਬਹੁਤ ਪਹਿਲਾਂ ਬਣਾਈ ਗਈ ਸੀ ਜਿਸ ‘ਤੇ ਮੌਜੂਦਾ ਸਮੇਂ ਚੱਲਣਾ ਬਹੁਤ ਮੁਸ਼ਕਲ ਸੀ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਮੁਰੰਮਤ ਕਰਨ ਅਤੇ ਇਸ ਨੂੰ 18 ਫੁੱਟ ਚੌੜਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਕਾਰਜ ਉੱਤੇ 2.99 ਕਰੋੜ ਰੁਪਏ ਖਰਚ ਹੋਣਗੇ ਤੇ ਸੜਕ 6 ਮਹੀਨੇ ਵਿਚ ਤਿਆਰ ਕਰਕੇ ਚੰਗਰ ਦੇ ਲੋਕਾਂ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ। ਇਸ ਮਾਰਗ ਦੇ ਬ...
ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ: ਹਰਜੋਤ ਸਿੰਘ ਬੈਂਸ

ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ: ਹਰਜੋਤ ਸਿੰਘ ਬੈਂਸ

National, Politics, Punjab
ਚੰਡੀਗੜ੍ਹ, 26 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਅਤੇ ਉਨ੍ਹਾਂ ਦੇ ਡਰਾਪ ਆਊਟ ਨੂੰ ਘਟਾਉਣ ਦੇ ਮਕਸਦ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਸ਼ੁਰੂ ਕੀਤੀ ਗਈ ਬੱਸ ਸਰਵਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਜੀਵਨ ਵਿੱਚ ਉਸਾਰੂ ਤਬਦੀਲੀ ਆਈ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਤਕਰੀਬਨ 200 ਸਕੂਲਾਂ ਵਿੱਚ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ ਜਿਹਨਾਂ ਵਿੱਚੋਂ 118 ਸਕੂਲ ਆਫ਼ ਐਮੀਨੈਂਸ  ਹਨ। ਇਨ੍ਹਾਂ ਸਕੂਲਾਂ ਦੇ 10448 ਵਿਦਿਆਰਥੀ ਜਿਹਨਾਂ ਵਿੱਚੋਂ 7698 ਲੜਕੀਆਂ ਅਤੇ 2740 ਲੜਕਿਆਂ ਨੂੰ ਟਰਾਂਸਪੋਰਟ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ 4304 ਵਿਦਿਆਰਥਣਾਂ 10 ਤੋਂ 20 ਕਿਲੋਮੀਟਰ ਦੀ ਸਫਰ ਸਹੂਲਤ ਦਾ ਲਾਭ ਲੈ ਰਹੀਆਂ ਹਨ ਜਦਕਿ 1002 ਵਿਦਿਆਰਥਣਾਂ 20 ਕਿਲੋਮੀਟਰ ਤੋਂ ਵੱਧ ਦਾ ਸਫਰ ਸਹੂਲਤ ਦਾ ਲਾਭ ਲੈ ਰਹੀਆਂ ਹਨ। ਸਿੱਖਿਆ ਮੰਤਰੀ ਨੇ ਦੱਸਿਆ ਕਿ ਸੂਬੇ ਵਿੱ...
25000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

25000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

National, Politics, Punjab
ਚੰਡੀਗੜ੍ਹ, 26 ਸਤੰਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ, ਅੰਮ੍ਰਿਤਸਰ ਦੱਖਣੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਰਣਜੀਤ ਸਿੰਘ ਨੂੰ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਵਦੀਪ ਸਿੰਘ ਵਾਸੀ ਅਮਰ ਐਵੀਨਿਊ, ਅਜਨਾਲਾ ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਉੱਤੇ ਲਗਾਏ ਗਏ 6,00,000 ਰੁਪਏ ਦੇ ਜੁਰਮਾਨੇ ਦੀ ਕਟੌਤੀ ਕਰਨ ਬਦਲੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇ...
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

Crime, National, Politics, Punjab
ਚੰਡੀਗੜ੍ਹ, 26 ਸਤੰਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ, ਜੈਤੋਂ, ਜਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਲਾਈਨਮੈਨ ਗੁਰਭੇਜ ਸਿੰਘ ਵਿਰੁੱਧ 4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਇਹ ਕੇਸ ਮਨਿੰਦਰਜੀਤ ਸਿੰਘ ਵਾਸੀ ਜੈਤੋਂ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਦੇ ਘਰ ਓਵਰਲੋਡ ਬਿਜਲੀ ਕੁਨੈਕਸ਼ਨ ਦੀ ਵਰਤੋਂ ਕਰਨ ਸਬੰਧੀ ਧਮਕੀ ਦੇ ਕੇ ਉਕਤ ਮੁਲਜ਼ਮ ਨੇ ਉਸ ਕੋਲੋਂ 4000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਲਾਈਨਮੈਨ ਵੱਲੋਂ ਰਿਸ਼ਵਤ ਮੰਗਣ ਸਮੇਂ ਕੀਤੀ ਗੱਲਬਾਤ ਆਪਣੇ ਮੋਬਾਈਲ ਫੋਨ 'ਤੇ ਰਿਕਾਰਡ ਕਰ ਲਈ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਸ...
ਐਸ.ਡੀ.ਐਮ. ਜਲਾਲਾਬਾਦ ਨੇ ਅਧਿਕਾਰੀਆਂ ਨਾਲ ਕੀਤੀ ਬੈਠਕ, ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤੀਆਂ ਜਾਣ ਗਤੀਵਿਧੀਆਂ

ਐਸ.ਡੀ.ਐਮ. ਜਲਾਲਾਬਾਦ ਨੇ ਅਧਿਕਾਰੀਆਂ ਨਾਲ ਕੀਤੀ ਬੈਠਕ, ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤੀਆਂ ਜਾਣ ਗਤੀਵਿਧੀਆਂ

National, Politics, Punjab
ਜ਼ਲਾਲਾਬਾਦ, 26 ਸਤੰਬਰ ਉਪ ਮੰਡਲ ਮੈਜਿਸਟਰੇਟ ਜਲਾਲਾਬਾਦ ਸ੍ਰੀ ਕੰਵਰਜੀਤ ਸਿੰਘ ਮਾਨ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਨ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਨਾਇਬ ਤਹਿਸੀਲਦਾਰ, ਕਲਸਟਰ ਅਫਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਬੈਠਕ ਦੌਰਾਨ ਐਸ.ਡੀ.ਐਮ. ਸ੍ਰੀ ਕੰਵਰਜੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਕੈਂਪਾ ਦੌਰਾਨ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਦੀ ਵਰਤੋਂ ਜਮੀਨ ਵਿਚ ਵਹਾ ਕੇ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿਚ ਖੇਤੀਬਾੜੀ ਮਸ਼ੀਨਰੀ/ਸੰਦ ਵੀ ਮੁਹੱਈਆ ਕਰਵਾਏ ਗਏ ਹਨ ਜਿਨ੍ਹਾਂ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਿੰਡਾਂ ਵਿਚ ਕਿਸਾਨਾ ਨਾਲ ਰਾਬਤਾ ਕਾਇਮ ਕਰਨ ਤੇ ਰਹਿੰਦ—ਖੂਹੰਦ ਨੂੰ ਅੱਗ ਨਾ ਲਗਾ ਕੇ ਇਸਦੀ ਸੁ...
ਆਂਗਣਵਾੜੀ ਸੈਟਰਾਂ ਵਿੱਚ ਰਾਸ਼ਟਰੀ ਪੋਸ਼ਣ ਮਾਂਹ ਤਹਿਤ ਸੀਡ ਕਿੱਟਾਂ ਮੁਹੱਈਆ ਕਰਵਾਈਆਂ

ਆਂਗਣਵਾੜੀ ਸੈਟਰਾਂ ਵਿੱਚ ਰਾਸ਼ਟਰੀ ਪੋਸ਼ਣ ਮਾਂਹ ਤਹਿਤ ਸੀਡ ਕਿੱਟਾਂ ਮੁਹੱਈਆ ਕਰਵਾਈਆਂ

National, Politics, Punjab
ਫਰੀਦਕੋਟ 26 ਸਤੰਬਰ () ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਫਰੀਦਕੋਟ ਦੇ ਸਮੂਹ ਆਂਗਣਵਾੜੀ ਸੈਟਰਾਂ ਵਿੱਚ ਰਾਸ਼ਟਰੀ ਪੋਸ਼ਣ ਮਾਂਹ ਸਤੰਬਰ 2024 ਸਬੰਧੀ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਸ੍ਰੀਮਤੀ ਰਤਨਦੀਪ ਸੰਧੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੋਸ਼ਣ ਮਾਂਹ ਤਹਿਤ ਆਂਗਣਵਾੜੀ ਸੈਂਟਰਾਂ ਵਿੱਚ ਨਿਊਟ੍ਰੀ ਗਾਰਡਨ ਬਣਾਉਣ ਲਈ ਬਾਗਬਾਨੀ ਵਿਭਾਗ ਫਰੀਦਕੋਟ ਤੋਂ ਸੀਡ ਕਿੱਟਾਂ ਪ੍ਰਾਪਤ ਕਰਕੇ ਜਿਲ੍ਹੇ ਦੇ ਸਮੂਹ ਸਰਕਲ ਸੁਪਰਵਾਈਜਰਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਨਿਊਟ੍ਰੀ ਗਾਰਡਨ ਤਿਆਰ ਕਰਵਾਏ ਜਾ ਰਹੇ ਹਨ ਤਾਂ ਜੋ ਜਿਲ੍ਹੇ ਦੇ ਸਮੂਹ ਆਂਗਣਵਾੜੀ ਸੈਂਟਰਾਂ ਵਿੱਚ ਦਰਜ ਲਾਭਪਾਤਰੀ ਜਿਵੇਂ ਕਿ ਗਰਭਵਤੀ ਔਰਤਾਂ, ਦੁੱਧ ਪਿਲਾਉ ਮਾਵਾਂ, 0 ਤੋਂ 6 ਸਾਲ ਦੇ ਬੱਚਿਆਂ ਨੂੰ ਇਸ ਨਿਊਟ੍ਰੀ ਗਾਰਡਨ ਤੋਂ ਪ੍ਰਾਪਤ ਸਬਜੀਆਂ ਦਾ ਲਾਭ ਮਿਲ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਪੋਸ਼ਣ ਮਾਂਹ ਤਹਿਤ ਸਮੂਹ ਸੁਪਰਵਾਈਜ਼ਰਾਂ ਅਤੇ ਸਮੂਹ ਆਂਗਣਵਾੜੀ ਵਰਕਰਾਂ ਦੁਆਰਾ ਸਮੇਂ-ਸਮੇਂ ਤੇ ਆਂਗਣਵਾੜੀ ਸੈਂਟਰਾਂ ਵਿੱਚ ਦਰਜ ਲਾਭਪਾਤਰੀਆਂ ਨੂ...
ਸੀ ਐਮ ਦੀ ਯੋਗਸ਼ਾਲਾ ਤਹਿਤ  ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਨਾਗਰਿਕਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਨੂੰ ਪ੍ਰੇਰਿਤ ਕਰ ਰਹੀਆਂ ਹਨ

ਸੀ ਐਮ ਦੀ ਯੋਗਸ਼ਾਲਾ ਤਹਿਤ ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਨਾਗਰਿਕਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਨੂੰ ਪ੍ਰੇਰਿਤ ਕਰ ਰਹੀਆਂ ਹਨ

International, National, Politics, Punjab, Trending
ਜ਼ੀਰਕਪੁਰ (ਐਸ.ਏ.ਐਸ. ਨਗਰ), 26 ਸਤੰਬਰ: ਜ਼ਿਲ੍ਹਾ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਅੱਜ ਇੱਥੇ ਦੱਸਿਆ ਕਿ ਸੀ ਐਮ ਦੀ ਯੋਗਸ਼ਾਲਾ ਤਹਿਤ ਚੱਲ ਰਹੀਆਂ ਯੋਗਾ ਕਲਾਸਾਂ ਜ਼ਿਲ੍ਹੇ ਦੇ ਨਾਗਰਿਕਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਉਤਸ਼ਾਹਿਤ ਕਰ ਰਹੀਆਂ ਹਨ। ਯੋਗਾ ਦੀ ਮਦਦ ਨਾਲ ਸਿਹਤ ਸਬੰਧੀ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਵਾਲੇ ਲੋਕਾਂ ਦੀ ਉਦਾਹਰਣ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਸਰੋ ਦੇਵੀ (65) ਪਾਚਨ ਸੰਬੰਧੀ ਸਮੱਸਿਆਵਾਂ ਤੋਂ ਪੀੜਤ ਸੀ ਅਤੇ ਮੋਤੀਆ ਸਿਟੀ ਯੋਗਾ ਕਲਾਸਾਂ ਵਿਚ ਨਿਯਮਿਤ ਤੌਰ 'ਤੇ ਸੇਤੂਬੰਧ ਅਤੇ ਮਰਕਟ ਆਸਣ ਕਰਨ ਤੋਂ ਬਾਅਦ ਉਸ ਨੇ ਇਸ ਸਮੱਸਿਆ 'ਤੇ ਹੁਣ ਲਗਭਗ 90 ਪ੍ਰਤੀਸ਼ਤ ਕਾਬੂ ਪਾ ਲਿਆ ਹੈ। ਇਸੇ ਤਰ੍ਹਾਂ ਇੱਕ ਹੋਰ ਔਰਤ ਸੰਤੋਸ਼ (53) ਜੋ ਕਰੀਬ 6-7 ਮਹੀਨੇ ਪਹਿਲਾਂ ਬੈਠ ਨਾ ਸਕਣ ਦੀ ਸਮੱਸਿਆ ਨਾਲ ਮੋਤੀਆ ਸਿਟੀ ਵਿਖੇ ਯੋਗਾ ਕਲਾਸਾਂ ਵਿੱਚ ਸ਼ਾਮਲ ਹੋਈ ਸੀ, ਦਰਦ ਅਤੇ ਬੈਠਣ ਦੀ ਸਮੱਸਿਆ ਦੀ ਹੁਣ ਕੋਈ ਸ਼ਿਕਾਇਤ ਨਾ ਹੋਣ ਦੇ ਨਾਲ ਬਹੁਤ ਖੁਸ਼ੀ ਮਹਿਸੂਸ ਕਰ ਰਹੀ ਹੈ। ਇੱਕ ਹੋਰ ਪੁਰਸ਼ ਯੋਗਾ ਸਿਖਿਆਰਥੀ, ਸੁਸ਼ੀਲ ਗੁਪਤਾ (65) ਜੋ ਰੀੜ ਦੀ ਹੱਡੀ ਦੀ ਸਮੱਸਿਆ (ਪੋਸਚਰ ਸਮੱਸਿਆ) ਤੋ...
ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਵਿਚ ਮੌਜੂਦ  ਖੇਤੀ ਮਸ਼ੀਨਰੀ ਵਰਤਣ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ: ਡਿਪਟੀ ਕਮਿਸ਼ਨਰ

ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਵਿਚ ਮੌਜੂਦ ਖੇਤੀ ਮਸ਼ੀਨਰੀ ਵਰਤਣ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ: ਡਿਪਟੀ ਕਮਿਸ਼ਨਰ

National, Politics, Punjab
 ਫਰੀਦਕੋਟ 26 ਸਤੰਬਰ 2024 (  ) ਜਿਲ੍ਹਾ ਫਰੀਦਕੋਟ ਵਿੱਚ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਵਿਚ ਕੀਤੇ ਗਏ ਫੈਸਲੇ ਮੁਤਾਬਕ ਲਗਾਤਾਰਤਾ ਵਿੱਚ ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਕੋਲ ਮੌਜੂਦ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਮਸ਼ੀਨਰੀ ਦਾ ਕਿਰਾਇਆ ਨਹੀਂ ਵਸੂਲਿਆ ਜਾਵੇਗਾ।  ਇਸ ਬਾਰੇ ਜਾਣਕਾਰੀ ਦਿੰਦਿਆਂ  ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਛੋਟੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਵਿਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨਾਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ ਪਰਾਲੀ ਸਾਂਭਣ ਲਈ ਖੇਤੀ ਮਸ਼ੀਨਰੀ 80% ਫੀਸਦੀ ਸਬਸਿਡੀ ਤੇ ਮੁੱਹਈਆ ਕਰਵਾਈ ਗਈ ਹੈ ਤਾਂ ਜੋ ਛੋਟੇ ਕਿਸਾਨ ਇਨਾਂ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਦੀ ਸੰਭਾਲ ਕਰ ਸਕਣ। ਉਨਾਂ ਦੱਸਿਆ ਕਿ ਛੋਟੇ ਕਿਸਾਨਾਂ ਦੀ ਇਸ ਸਮ...
ਸਹਾਇਕ ਕਮਿਸ਼ਨਰ ਰਾਜ ਕਰ ਵੱਲੋਂ ਜੀ.ਐਸ.ਟੀ ਵਧਾਉਣ ਲਈ ਵੱਖ-ਵੱਖ ਟਰੇਡ ਦੇ ਡੀਲਰਾਂ ਮਾਲਕਾਂ/ਪ੍ਰਤੀਨਿਧੀਆਂ ਨਾਲ ਮੀਟਿੰਗ

ਸਹਾਇਕ ਕਮਿਸ਼ਨਰ ਰਾਜ ਕਰ ਵੱਲੋਂ ਜੀ.ਐਸ.ਟੀ ਵਧਾਉਣ ਲਈ ਵੱਖ-ਵੱਖ ਟਰੇਡ ਦੇ ਡੀਲਰਾਂ ਮਾਲਕਾਂ/ਪ੍ਰਤੀਨਿਧੀਆਂ ਨਾਲ ਮੀਟਿੰਗ

National, Politics, Punjab
ਫਾਜ਼ਿਲਕਾ, 26 ਸਤੰਬਰ ਸਹਾਇਕ ਕਮਿਸ਼ਨਰ ਰਾਜ ਕਰ ਫਾਜਿਲਕਾ ਸ਼੍ਰੀ ਰੋਹਿਤ ਗਰਗ ਵੱਲੋਂ ਜੀ.ਐਸ.ਟੀ ਵਧਾਉਣ ਲਈ ਵੱਖ-ਵੱਖ ਟਰੇਡ ਦੇ ਡੀਲਰਾਂ ਮਾਲਕਾਂ/ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੋਕੇ ਵੱਖ-ਵੱਖ ਟਰੇਡ ਦੇ ਮਾਲਕਾਂ/ਪ੍ਰਤੀਨਿਧੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ। ਇਸ ਮੀਟਿੰਗ ਵਿੱਚ ਸ਼੍ਰੀ ਵਿਕਾਸ ਸਵਾਮੀ ਰਾਜ ਕਰ ਅਫਸਰ ਅਤੇ ਸ਼੍ਰੀ ਮਹਿੰਦਰ ਗਿੱਲ ਰਾਜ ਕਰ ਨਿਰਿਖਕ ਸ਼ਾਮਿਲ ਸਨ। ਸਹਾਇਕ ਕਮਿਸ਼ਨਰ ਰਾਜ ਕਰ ਫਾਜਿਲਕਾ ਵੱਲੋਂ ਜੀ.ਐਸ.ਟੀ ਵਧਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਜੋ ਵੀ ਸਮਾਨ ਵੇਚਿਆ ਜਾਂਦਾ ਹੈ ਉਸ ਦੀ ਬਿਲਿੰਗ ਨੂੰ ਯਕੀਨੀ ਬਣਾਇਆ ਜਾਵੇ ਅਤੇ ਬਣਦਾ ਟੈਕਸ ਜਮ੍ਹਾਂ ਕਰਵਾਇਆ ਜਾਵੇ, ਤਾ ਜੋ ਸਰਕਾਰੀ ਮਾਲੀਏ ਨੂੰ ਸੁਰਖਿਅਤ ਅਤੇ ਵਧਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਆਰਥਿਕ ਵਿਕਾਸ ਪੱਖੋਂ ਟੈਕਸ ਹਰ ਕਿਸੇ ਨੂੰ ਜਮ੍ਹਾਂ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਸ਼੍ਰੀ ਅਸ਼ੋਕ ਗੁਲਬੱਧਰ, ਕਰਿਆਣਾ ਐਸੋਸਿਐਸ਼ਨ ਦੇ ਚੈਅਰਮੈਨ ਸ਼੍ਰੀ ਕ੍ਰਿਸ਼ਨ ਲਾਲ ਜਸੂਜਾ ਤੇ ਵੱਖ-ਵੱਖ ਯੁਨੀਅਨ ਦੇ ਪ੍ਰਧਾਨ ਸ਼੍ਰੀ ਸੁਰਿਦੰਰ ਕਮਰਾ, ਸ਼੍ਰੀ ਸੁਭਾਸ਼ ਚਲਾਨਾ, ਸ਼੍ਰੀ ਦਰਪਨ ਸਚਦੇਵਾ, ਸ਼੍ਰੀ ਮੁਨ...
ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਬਲਾਕ ਖਰੜ ਦੇ 65 ਪਿੰਡਾਂ ਦੇ ਸਰਪੰਚਾਂ/ਪੰਚਾਂ ਦੀਆਂ ਚੋਣਾਂ ਲਈ ਬਣਾਏ ਗਏ 9 ਕਲੱਸਟਰ : ਉਪ ਮੰਡਲ ਮੈਜਿਸਟ੍ਰੇਟ ਖਰੜ

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਬਲਾਕ ਖਰੜ ਦੇ 65 ਪਿੰਡਾਂ ਦੇ ਸਰਪੰਚਾਂ/ਪੰਚਾਂ ਦੀਆਂ ਚੋਣਾਂ ਲਈ ਬਣਾਏ ਗਏ 9 ਕਲੱਸਟਰ : ਉਪ ਮੰਡਲ ਮੈਜਿਸਟ੍ਰੇਟ ਖਰੜ

National, Politics, Punjab
ਐਸ.ਏ.ਐਸ.ਨਗਰ, 26 ਸਤੰਬਰ: ਮਾਣਯੋਗ ਰਾਜ ਚੋਣ ਕਮਿਸ਼ਨ, ਪੰਜਾਬ ਚੰਡੀਗੜ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਬਲਾਕ ਖਰੜ ਦਾ ਸ੍ਰੀ ਗੁਰਮੰਦਰ ਸਿੰਘ, ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ ਖਰੜ ਨੂੰ ਇੰਚਾਰਜ ਅਫਸਰ ਨਿਯੁਕਤ ਕੀਤਾ ਗਿਆ ਹੈ। ਬਲਾਕ ਖਰੜ ਵਿੱਚ ਪੈਂਦੇ 65 ਪਿੰਡਾਂ ਦੇ ਸਰਪੰਚਾਂ/ਪੰਚਾਂ ਦੀਆਂ ਚੋਣਾਂ ਲਈ 9 ਕਲੱਸਟਰ ਬਣਾਏ ਗਏ ਹਨ। ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ ਨਿਯੁਕਤ ਕੀਤੇ ਗਏ ਹਨ। ਇੱਕ ਰਿਟਰਨਿੰਗ ਅਫਸਰ ਕੋਲ 5 ਜਾਂ 6 ਪਿੰਡ ਹੋਣਗੇ। ਰਿਟਰਨਿੰਗ ਅਫਸਰਾਂ ਦੇ ਵੱਖ ਵੱਖ ਦਫਤਰਾਂ ਵਿੱਚ ਬੈਠਣ ਦੇ ਸਥਾਨ ਨਿਰਧਾਰਤ ਕਰ ਦਿੱਤੇ ਗਏ ਹਨ।  ਮਾਣਯੋਗ ਰਾਜ ਚੋਣ ਕਮਿਸ਼ਨ ਜੀ ਵੱਲੋਂ ਚੋਣਾਂ ਸਬੰਧੀ ਜਾਰੀ ਸਡਿਊਲ ਬਣਾਇਆ ਗਿਆ ਹੈ। 27.09.2024 ਸ਼ੁੱਕਰਵਾਰ ਨੋਟੀਫਿਕੇਸ਼ਨ ਅਤੇ ਨਾਮਜਦਗੀ ਪੱਤਰ ਭਰਨ ਦੀ ਸ਼ੁਰੂਆਤ (ਸਮਾਂ। ਸਵੇਰੇ 11.00 ਵਜੇ ਤੋਂ 03.00 ਵਜੇ ਤਕ) 04.10.2024 (ਸ਼ੁੱਕਰਵਾਰ) ਨਾਮਜਦਗੀ ਪੱਤਰ ਭਰਨ ਦੀ ਆਖਰੀ ਮਿਤੀ 05.10.2024 (ਸ਼ਨੀਵਾਰ) ਨਾਮਜਦਗੀ ਪੱਤਰਾਂ ਦੀ ਪੜਤਾਲ ਅਤੇ ਚੋਣ ਨਿਸ਼ਾਨਾਂ ਦੀ ਵੰਡ, 07.10.2024 (ਸੋਮਵਾਰ)ਨਾਮਜਦਗ...