ਧਾਲੀਵਾਲ ਨੇ ਬਾਬਾ ਬੁੱਢਾ ਜੀ ਸਪੋਰਟਸ ਕਲੱਬ ਨੂੰ ਖੇਡ ਮੈਦਾਨ ਲਈ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ
ਅਜਨਾਲਾ, 24 ਸਤੰਬਰ 2024--
ਕੈਬਿਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ: ਭਗਵੰਤ ਸਿੰਘ ਮਾਨ ਨੇ ਜਦੋਂ ਤੋਂ ਸੂਬੇ ਦੀ ਬਾਗਡੋਰ ਸੰਭਾਲੀ ਹੈ ਉਦੋਂ ਤੇ ਹੀ ਖੇਡਾਂ ਨੂੰ ਹੋਰ ਉੱਚਾ ਚੁੱਕਣ ਵਾਸਤੇ ਵਿਸ਼ੇਸ਼ ਯਤਨ ਕੀਤੇ ਗਏ ਹਨ ਅਤੇ ਪਿੰਡਾਂ ਵਿੱਚ ਹੋ ਰਹੇ ਖੇਡ ਮੇਲੇ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਗਵਾਹ ਬਣ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਸੂਬੇ ਦੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਵਿੱਚ ਲਿਆਉਣ ਲਈ ਸ਼ੁਰੂ ਕੀਤੀਆਂ ਗਈਆਂ "ਖੇਡਾਂ ਵਤਨ ਪੰਜਾਬ ਦੀਆਂ" ਦਾ ਤੀਜਾ ਸੀਜ਼ਨ ਚੱਲ ਰਿਹਾ ਹੈ ਜੋ ਇਸ ਗੱਲ ਦਾ ਗਵਾਹ ਹੈ ਕਿ ਸਾਡੇ ਨੌਜਵਾਨ ਵੱਧ ਚੜ੍ਹ ਕੇ ਖੇਡ ਮੈਦਾਨਾਂ ਵਿੱਚ ਆ ਰਹੇ ਹਨ ਅਤੇ ਸੂਬੇ ਦਾ ਨਾਮ ਵਿਸ਼ਵ ਭਰ ਵਿੱਚ ਉੱਚਾ ਕਰ ਰਹੇ ਹਨ। ਬਾਬਾ ਬੁੱਢਾ ਸਾਹਿਬ ਜੀ ਸਪੋਰਟਸ ਐਂਡ ਕਬੱਡੀ ਕਲੱਬ ਰਮਦਾਸ ਨੂੰ ਖੇਡ ਮੈਦਾਨ ਦੇ ਨਵੀਨੀਕਰਨ ਲਈ 4 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਦਿੰਦੇ ਕੈਬਨਟ ਮੰਤਰੀ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਖੇਡਾਂ ਬਹੁਤ ਜ਼ਰੂਰੀ ਹਨ ਕਿਉਂਕਿ ਖੇਡਾਂ ਨਾਲ ਜੁੜ ਕੇ ਹੀ ਸਾਡੇ ਨੌਜਵਾਨ ਸਮਾਜਿਕ ਕੁਰੀਤੀਆਂ ਤੋਂ...








