Tuesday, September 8
Shadow

National

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ 14 ਦਸੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ 14 ਦਸੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ

National, Politics, Punjab
ਫਿਰੋਜ਼ਪੁਰ ( ) 25 ਸਤੰਬਰ 2024 — ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਮੈਡਮ ਅਨੁਰਾਧਾ, ਮਾਨਯੋਗ ਸਿਵਲ ਜੱਜ (ਸੀਨਅਰ ਡਵੀਜਨ)/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਅੱਜ ਲੀਡ ਬੈਂਕ ਮੈਨੇਜਰ, ਬੈਕ ਮੈਨੇਜਰਾਂ, ਬਿਜਲੀ ਬੋਰਡ, ਬੀ.ਐੱਸ.ਐੱਨ.ਐੱਲ, ਪੁਲਿਸ ਪ੍ਰਸ਼ਾਸਨ, ਜ਼ਿਲ੍ਹਾ ਪ੍ਰਸਾਸ਼ਨ ਅਤੇ ਹੋਰ ਅਦਾਰਿਆਂ ਦੇ ਅਧਿਕਾਰੀਆਂ ਨਾਲ 14 ਦਸੰਬਰ 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ ਗਈ।    ਜੱਜ ਸਾਹਿਬ ਨੇ ਮੀਟਿੰਗ ਵਿੱਚ ਹਾਜ਼ਰਨ ਅਧਿਕਾਰੀਆਂ ਨੂੰ ਪ੍ਰੀ ਲੋਕ ਅਦਾਲਤਾਂ ਦੇ ਸ਼ਿਡਿਊਲ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਉਹ ਜਲਦ ਪ੍ਰੀ ਲਿਟੀਗੇਟਿਵ ਕੇਸ ਦਾਖਲ ਕਰਨ ਤਾਂ ਜੋ ਉਨ੍ਹਾਂ ਕੇਸਾਂ ਨੂੰ ਲੋਕ ਅਦਾਲਤ ਵਿੱਚ ਰੱਖਣ ਤੋਂ ਪਹਿਲਾਂ ਇਨ੍ਹਾਂ ਪ੍ਰੀ ਲੋਕ ਅਦਾਲਤਾਂ ਵਿੱਚ ਵੀ ਸੁਣਿਆ ਜਾ ਸਕੇ। ਇਸ ਮੀਟਿੰਗ ਵਿੱਚ ਜੱਜ ਸਾਹਿਬ ਨੇ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਪ੍ਰੀ ਲਿਟੀਗੇਟਿਵ ਕੇਸ ਲਗਾਉਣ ਅਤੇ ਅਦਾਲਤਾਂ ਵਿੱਚ ਲੰਭਿਤ ਕੇ...
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੰਬਾਈਨਾਂ ਨੂੰ ਸੁਪਰ ਐਸ.ਐਮ.ਐਸ. ਸਿਸਟਮ ਤੋ ਬਿਨ੍ਹਾਂ ਚਲਾਉਣ ‘ਤੇ ਲਗਾਈ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੰਬਾਈਨਾਂ ਨੂੰ ਸੁਪਰ ਐਸ.ਐਮ.ਐਸ. ਸਿਸਟਮ ਤੋ ਬਿਨ੍ਹਾਂ ਚਲਾਉਣ ‘ਤੇ ਲਗਾਈ ਪਾਬੰਦੀ

National, Politics, Punjab
ਮੋਗਾ, 25 ਸਤੰਬਰ  (000) - ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੈ। ਵੱਖ-ਵੱਖ ਕੋਰਟ ਕੇਸਾਂ ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਸੁਪਰੀਮ ਕੋਰਟ ਵੱਲੋਂ ਵੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਿਨ੍ਹਾਂ ਸੁਪਰ ਐਸ.ਐਮ.ਐਸ. ਤੋਂ ਕੰਬਾਈਨਾਂ ਨੂੰ ਚਲਾਉਣ ਉੱਪਰ ਰੋਕ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਉਕਤ ਨੂੰ ਮੁੱਖ ਰੱਖਦੇ ਹੋਏ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸੁਪਰ ਸਟਰਾਅ ਮੈਨੇਜਮੈਟ ਸਿਸਟਮ (ਐਸ.ਐਮ.ਐਸ.) ਤੋ ਬਿਨ੍ਹਾਂ ਕੋਈ ਵੀ ਕੰਬਾਇਲ ਨਾ ਚਲਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿ...
ਡਿਪਟੀ ਕਮਿਸ਼ਨਰ ਨੇ ਸੜਕੀ ਦੁਰਘਟਨਾਵਾਂ ਨੂੰ ਰੋਕਣ ਅਤੇ ਸੁਚਾਰੂ ਟ੍ਰੈਫ਼ਿਕ ਪ੍ਰਬੰਧਾਂ ਸਬੰਧੀ ਕੀਤੀ ਬੈਠਕ

ਡਿਪਟੀ ਕਮਿਸ਼ਨਰ ਨੇ ਸੜਕੀ ਦੁਰਘਟਨਾਵਾਂ ਨੂੰ ਰੋਕਣ ਅਤੇ ਸੁਚਾਰੂ ਟ੍ਰੈਫ਼ਿਕ ਪ੍ਰਬੰਧਾਂ ਸਬੰਧੀ ਕੀਤੀ ਬੈਠਕ

National, Politics, Punjab
ਬਠਿੰਡਾ, 25 ਸਤੰਬਰ : ਰੋਡ ਸੇਫ਼ਟੀ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਬਾਰੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਸੜਕ ਦੁਰਘਟਨਾਵਾਂ ਨੂੰ ਰੋਕਣ ਅਤੇ ਟ੍ਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।           ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਰੋਡ ਸੇਫਟੀ ਦੇ ਮੱਦੇਨਜ਼ਰ ਚੁੱਕੇ ਜਾਣ ਵਾਲੇ ਸੁਚਾਰੂ ਕਦਮਾਂ, ਰੋਡ ਮੈਪ, ਸੁਝਾਅ ਅਤੇ ਪਲਾਨ ਤਿਆਰ ਕਰਦਿਆਂ ਜਲਦ ਤੋਂ ਜਲਦ ਰਿਪੋਰਟ ਪੇਸ਼ ਕੀਤੀ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਟਰੈਫਿਕ ਲਾਈਟਾਂ, ਸੜਕਾਂ ਉਪਰ ਮਾਰਕਿੰਗ ਅਤੇ ਸਾਈਨ ਬੋਰਡ, ਮੈਨ ਚੌਕਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣੇ ਅਤੇ ਉਨ੍ਹਾਂ ਨੂੰ ਚਾਲੂ ਹਾਲਤ ਵਿੱਚ ਰੱਖਣੇ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਸ਼ਹਿਰ ਦੀਆਂ ਮੁੱਖ ਸੜਕਾਂ ਤੇ ਪੱਠਿ...
ਬੋਲਣ ਤੇ ਸੁਣਨ ਤੋਂ ਅਸਮਰੱਥ ਗਗਨਦੀਪ ਕੌਰ ਹੋਰਨਾਂ ਦਿਵਿਆਂਗਜਨਾਂ ਲਈ ਬਣੀ ਚਾਨਣ ਮੁਨਾਰਾ

ਬੋਲਣ ਤੇ ਸੁਣਨ ਤੋਂ ਅਸਮਰੱਥ ਗਗਨਦੀਪ ਕੌਰ ਹੋਰਨਾਂ ਦਿਵਿਆਂਗਜਨਾਂ ਲਈ ਬਣੀ ਚਾਨਣ ਮੁਨਾਰਾ

National, Politics, Punjab
ਲੁਧਿਆਣਾ, 25 ਸਤੰਬਰ (000) - ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬਾਬਰਪੁਰ ਦੀ ਬੋਲਣ ਅਤੇ ਸੁਣਨ ਤੋਂ ਅਸਮਰੱਥ ਲੜਕੀ ਗਗਨਦੀਪ ਕੌਰ ਹੋਰਨਾਂ ਦਿਵਿਆਂਗਜਨਾਂ ਲਈ ਚਾਨਣ ਮੁਨਾਰਾ ਬਣੀ ਹੈ ਜਿਸਨੇ ਵਿਪਰੀਤ ਪਰਸਥਿਤੀਆਂ ਵਿੱਚ ਵੀ ਹਾਰ ਨਹੀਂ ਮੰਨੀ ਅਤੇ 10ਵੀਂ ਜਮਾਤ ਵਿੱਚ 650/650 ਅੰਕ ਪ੍ਰਾਪਤ ਕਰਕੇ ਡਾਕਘਰ ਰਾਜਗੜ੍ਹ, ਦੋਰਾਹਾ (ਲੁਧਿਆਣਾ) ਵਿੱਚ ਨੌਕਰੀ ਹਾਸਲ ਕੀਤੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਲੁਧਿਆਣਾ ਸ੍ਰੀਮਤੀ ਰਜਿੰਦਰ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਬੋਲਣ ਅਤੇ ਸੁਣਨ ਤੋਂ ਅਸਮਰੱਥ ਬੱਚੀ ਗਗਨਦੀਪ ਕੌਰ ਪੁੱਤਰੀ ਸਰਦਾਰ ਭੁਪਿੰਦਰ ਸਿੰਘ, ਪਿੰਡ ਬਾਬਰਪੁਰ, ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਦੀ ਵਾਸੀ ਹੈ ਜਿਸਦੀ ਡਾਕ ਵਿਭਾਗ ਵਿੱਚ ਜੀ.ਡੀ.ਐਸ. ਦੀ ਪੋਸਟ ਲਈ ਚੋਣ ਹੋਈ ਹੈ। ਉਨ੍ਹਾਂ ਦੱਸਿਆ ਕਿ ਬੱਚੀ ਗਗਨਦੀਪ ਕੌਰ ਜੋ ਕਿ ਆਈ.ਈ.ਆਰ.ਟੀ. ਹਰਜੀਤ ਸਿੰਘ ਬਲਾਕ ਡੇਹਲੋਂ-2 ਵੱਲੋਂ ਸਰਵੇ ਸੈਸ਼ਨ 2012-13 ਦੌਰਾਨ ਮਿਲੀ ਸੀ। ਆਈ.ਈ.ਆਰ.ਟੀ. ਹਰਜੀਤ ਸਿੰਘ ਵੱਲੋਂ ਬੱਚੀ ਦੇ ਮਾਪਿਆਂ ਤੋਂ ਪ੍ਰਾਪਤ ਜਾਣਕਾਰੀ ਅਤੇ ਬੱਚੀ ਦੀ ਅਸੈਸਮੈਂਟ ਕਰਨ ਉਪਰੰਤ ਪਾਇਆ ਗਿਆ ਕਿ ਬੱਚੀ ਸ...
ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ ‘ਚ ਦੋ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ

ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ ‘ਚ ਦੋ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ

Crime, National, Politics, Punjab
ਲੁਧਿਆਣਾ, 25 ਸਤੰਬਰ (000) - ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ ਵਿਖੇ ਅੱਜ ਦੋ ਅਣਅਧਿਕਾਰਤ ਕਲੋਨੀਆਂ 'ਤੇ ਕਾਰਵਾਈ ਕੀਤੀ ਗਈ। ਮੁੱਖ ਪ੍ਰਸ਼ਾਸਕ ਗਲਾਡਾ ਹਰਪ੍ਰੀਤ ਸਿੰਘ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ 'ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਭੋਲੇ-ਭਾਲੇ ਵਸਨੀਕਾਂ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ ਦੁਆਰਾ ਕਾਰਵਾਈ ਕਰਨ ਲਈ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਊਟੀ ਮੈਜਿਸਟ੍ਰੇਟ, ਪੁਲਿਸ ਫੋਰਸ ਅਤੇ ਗਲਾਡਾ ਦੀ ਇਨਫੋਰਸਮੈਂਟ ਟੀਮ ਜਿਸ ਵਿੱਚ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ), ਸਹਾਇਕ ਟਾਊਨ ਪਲਾਨਰ (ਰੈਗੂਲੇਟਰੀ), ਸਬ-ਡਵੀਜ਼ਨਲ ਇੰਜੀਨੀਅਰ, ਗਲਾਡਾ, ਜੂਨੀਅਰ ਇੰਜੀਨੀਅਰ (ਰੈਗੂਲੇਟਰੀ) ਸ਼ਾਮਲ ਸਨ, ਨੇ ਇੱਕ ਅਣਅਧਿਕਾਰਤ ਕਲੋਨੀ ਵਿਰੁ...
ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ  ਸੰਪੂਰਣ

ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸੰਪੂਰਣ

National, Politics, Punjab, Sports
ਐਸ.ਏ.ਐਸ.ਨਗਰ, 25 ਸਤੰਬਰ: ਖੇਡਾਂ ਵਤਨ ਪੰਜਾਬ ਦੀਆਂ 2024-25 ਦੇ ਜਿਲ੍ਹਾ ਪੱਧਰੀ ਮੁਕਾਬਲੇ ਜੋ 21 ਸਤੰਬਰ ਤੋਂ ਚੱਲ ਰਹੇ ਸਨ, ਅੱਜ ਸੰਪੂਰਣ ਹੋ ਗਏ। ਸ੍ਰੀਮਤੀ ਆਸ਼ਿਕਾ ਜੈਨ, ਆਈ.ਏ.ਐਸ, ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਦੀ  ਅਗਵਾਈ ਅਤੇ ਦਮਨਜੀਤ ਸਿੰਘ, ਏ.ਡੀ.ਸੀ (ਯੂ.ਡੀ.) ਦੇ ਨਿਰਦੇਸ਼ਾਂ ਅਨੁਸਾਰ ਇਹ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਚ 9 ਉਮਰ ਵਰਗ ਦੇ 37 ਖੇਡ ਮੁਕਾਬਲਿਆਂ ਚ ਹਜ਼ਾਰਾਂ ਖਿਡਾਰੀਆਂ ਨੇ ਹਿੱਸਾ ਲਿਆ। ਅੱਜ ਇਹਨਾਂ ਖੇਡਾਂ ਦਾ ਪੰਜਵਾਂ ਦਿਨ ਸੀ। ਜਿਸ ਵਿੱਚ ਰੁਪੇਸ਼ ਕੁਮਾਰ ਬੇਗੜਾ ਜਿਲ੍ਹਾ ਖੇਡ ਅਫਸਰ ਨੇ ਖੇਡ ਮੁਕਾਬਲਿਆਂ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਖਿਡਾਰੀਆਂ ਦੀ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ। ਇਹਨਾਂ ਖੇਡਾਂ ਦੇ ਨਤੀਜੇ ਹੇਠ ਲਿਖੇ ਅਨੁਸਾਰ ਹਨ। ਜ਼ਿਲ੍ਹਾ ਪੱਧਰੀ (ਪੰਜਵਾ ਦਿਨ) ਮਿਤੀ: 25–09-2024 ਹੈਂਡਬਾਲ ਅੰ-21 ਲੜਕੇ: • ਕੁਰਾਲੀ ਟੀਮ ਨੇ 3ਬੀ1 ਹੈਂਡਬਾਲ ਸੈਂਟਰ ਮੋਹਾਲੀ ਨੂੰ 23-20 ਨਾਲ ਹਰਾਇਆ। ਹੈਂਡਬਾਲ ਅੰ-21 ਲੜਕੀਆਂ: • 3ਬੀ1 ਹੈਂਡਬਾਲ ਸੈਂਟਰ ਮੋਹਾਲੀ ਨੇ ਕੁਰਾਲੀ ਟੀਮ ਨੂੰ 17-04 ਨਾਲ...
ਮੁਕਤੇ ਮੀਨਾਰ ਵਿਖੇ 27 ਸਤੰਬਰ ਨੂੰ ਮਨਾਇਆ ਜਾਵੇਗਾ ‘ਵਰਲਡ ਟੂਰਿਜ਼ਮ ਡੇਅ’

ਮੁਕਤੇ ਮੀਨਾਰ ਵਿਖੇ 27 ਸਤੰਬਰ ਨੂੰ ਮਨਾਇਆ ਜਾਵੇਗਾ ‘ਵਰਲਡ ਟੂਰਿਜ਼ਮ ਡੇਅ’

National, Politics, Punjab
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ: ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ 27 ਸਤੰਬਰ 2024 ਨੂੰ  ‘ਵਰਲਡ ਟੂਰਿਜ਼ਮ ਡੇਅ’ ਤਹਿਤ ਮੁਕਤੇ ਮੀਨਾਰ ਵਿਖੇ ਸਮਾਗਮ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ, ਇਹ ਜਾਣਕਾਰੀ ਮੁੱਖ ਮੰਤਰੀ ਖੇਤਰੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਪੁਨੀਤ ਸ਼ਰਮਾ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸ ਅਤੇ ਸੱਭਿਆਚਾਰ ਬਾਰੇ ਜਾਣੂੰ ਕਰਵਾਇਆ ਜਾਵੇਗਾ ਅਤੇ ਇਸ ਸਮਾਗਮ ਦੌਰਾਨ ਸ਼ਬਦ ਗਾਇਨ, ਕਵਿਤਾ ਰਚਨਾ, ਸੱਭਿਆਚਾਰਕ ਲੋਕ ਨਾਚ, ਪੋਸਟਰ ਮੇਕਿੰਗ ਮੁਕਬਾਲੇ ਆਦਿ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਤਾਲਮੇਲ ਕਮੇਟੀਆਂ ਦਾ ਗਠਨ ਕੀਤਾ ਜਾ ਚੁੱਕਾ ਹੈ ਅਤੇ ਸਮਾਗਮ ਵਾਲੀ ਥਾਂ ’ਤੇ ਸਾਫ਼-ਸਾਫ਼ਾਈ, ਪੀਣ ਵਾਲੇ ਸਾਫ਼ ਪਾਣੀ, ਬਿਜਲੀ ਆਦਿ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ, ਸ੍ਰੀ ਜਗਮੋਹਣ ਮਾਨ, ਜ਼ਿਲ੍ਹਾ ਭਾਸ਼ਾ ਅਫ਼ਸਰ, ਸ੍ਰੀਮਤੀ ਜਗਰੀਤ ਕ...
ਹਰਦੀਪ ਸਿੰਘ ਮੁੰਡੀਆਂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

ਹਰਦੀਪ ਸਿੰਘ ਮੁੰਡੀਆਂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

National, Politics, Punjab
ਚੰਡੀਗੜ੍ਹ, 25 ਸਤੰਬਰ: ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਸਭ ਤੋਂ ਅਹਿਮ ਰਹੇਗੀ। ਉਨ੍ਹਾਂ ਨੇ ਮਾਲ ਵਿਭਾਗ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਜਨਤਕ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਣਾਲੀ ਵਿੱਚ ਕਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕਰਨ ਸਬੰਧੀ ਆਪਣੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਯਤਨ ਕੀਤੇ ਜਾਣਗੇ ਤਾਂ ਜੋ ਸੂਬਾ ਵਾਸੀਆਂ ਦੀ ਭਲਾਈ ਨੂ...
ਜ਼ਿਲ੍ਹਾ ਪੱਧਰੀ ਖੇਡਾਂ ‘ਚ ਨੌਜਵਾਨਾਂ ‘ਚ ਭਾਰੀ ਉਤਸਾਹ – ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ

ਜ਼ਿਲ੍ਹਾ ਪੱਧਰੀ ਖੇਡਾਂ ‘ਚ ਨੌਜਵਾਨਾਂ ‘ਚ ਭਾਰੀ ਉਤਸਾਹ – ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ

National, Politics, Punjab
ਲੁਧਿਆਣਾ, 25 ਸਤੰਬਰ (000) – ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ ਕੁਲਦੀਪ ਚੁੱਘ ਵੱਲੋ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪੱਧਰ 'ਤੇ ਖੇਡ ਮੁਕਾਬਲਿਆਂ ਦੀਆਂ 24 ਖੇਡਾਂ ਦੇ ਤੈਅਸੁਦਾ ਸਡਿਊਲ ਅਨੁਸਾਰ ਬਾਸਕਟਬਾਲ, ਸਾਫਟਬਾਲ, ਚੈੱਸ, ਕਿੱਕ ਬਾਕਸਿੰਗ, ਨੈੱਟਬਾਲ, ਲਾਅਨ ਟੈਨਿਸ, ਬੈਡਮਿੰਟਨ, ਪਾਵਰ ਲਿਫਟਿੰਗ ਅਤੇ ਵੇਟਲਿਫਟਿੰਗ, ਐਥਲੈਟਿਕਸ, ਹਾਕੀ, ਹੈਂਡਬਾਲ, ਫੁੱਟਬਾਲ, ਖੋ-ਖੋ, ਜੂਡੋ, ਕਬੱਡੀ ਅਤੇ ਵਾਲੀਬਾਲ ਸਮੈਸਿੰਗ ਦੇ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ ਕੁਲਦੀਪ ਚੁੱਘ ਵੱਲੋ ਅੱਜ ਦੇ ਨਤੀਜਿਆਂ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਬੱਡੀ ਨੈਸਨਲ ਸਟਾਈਲ ਦੇ ਮਲਟੀਪਰਪਜ ਹਾਲ ਵਿਖੇ ਹੋਏ ਲੜਕਿਆਂ ਦੇ ਅੰ14 ਦੇ ਮੁਕਾਬਲਿਆਂ ਵਿੱਚ - ਪੱਖੋਵਾਲ ਦੀ ਟੀਮ ਨੇ ਰਾਏਕੋਟ ਦੀ ਟੀਮ ਨੂੰ 23-6 ਦੇ ਫਰਕ ਨਾਲ, ਕ੍ਰੀੜਾ ਭਾਰਤੀ ਸਕੂਲ ਦੀ ਟੀਮ ਨੇ ਸਾਹਨੇਵਾਲ ਖੁਰਦ ਦੀ ਟੀਮ ਨੂੰ 32-5 ਦੇ ਫਰਕ ਨਾਲ, ਇੰਡੋ ਕਨੇਡੀਅਨ ਸਕੂਲ ਦੀ ਟੀਮ ਨੇ ਸਿਵਾਲਿਕ ਸਕੂਲ ਦੀ ਟੀਮ ਨੂੰ 39-22 ਦੇ ਫਰਕ ਨਾਲ ਅਤੇ ਪੱਖੋਵਾਲ ਦੀ ਟੀਮ ਨੇ ਇੰਡੀਅਨ ਪਬਲਿਕ ਸਕੂਲ ਨੂੰ 17-4 ਦੇ ਫਰਕ ਨਾਲ ਹਰਾਇਆ। ਅੰ17 ਲੜਕਿਆਂ ਦੇ...
ਡਾ ਰਵਜੋਤ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਡਾ ਰਵਜੋਤ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲੇ ਮੰਤਰੀ ਵਜੋਂ ਅਹੁਦਾ ਸੰਭਾਲਿਆ

National, Politics, Punjab
ਚੰਡੀਗੜ੍ਹ, 25 ਸਤੰਬਰ: ਪੰਜਾਬ ਦੇ ਨਵ-ਨਿਯੁਕਤ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਮਿਉਂਸਪਲ ਭਵਨ ਵਿਖੇ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ. ਦੀ ਹਾਜ਼ਰੀ ਵਿੱਚ ਬਤੌਰ ਕੈਬਨਿਟ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਿਧਾਇਕ ਅਤੇ ਹੋਰ ਪਤਵੰਤੇ ਸੱਜਣ ਹਾਜਿਰ ਸਨ। ਇਸ ਮੌਕੇ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਨ੍ਹਾਂ ਨੂੰ ਇਹ ਮਹੱਤਵਪੂਰਨ ਜਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਭਲਾਈ ਅਤੇ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਕੋਸ਼ਿਸ਼ ਕਰਨਗੇ। ਅਹੁਦਾ ਸੰਭਾਲਣ ਉਪਰੰਤ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ...