Sunday, March 15
Shadow

National

ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜ਼ੇਲ੍ਹ ਫਿਰੋਜਪੁਰ ਦਾ ਦੌਰਾ

ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜ਼ੇਲ੍ਹ ਫਿਰੋਜਪੁਰ ਦਾ ਦੌਰਾ

National, Politics, Punjab
ਫਿਰੋਜ਼ਪੁਰ 23 ਸਤੰਬਰ 2024 ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸ਼੍ਰੀ ਵੀਰਇੰਦਰ ਅਗਰਵਾਲ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਦੌਰਾ ਕੀਤਾ ਗਿਆ। ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜਪੁਰ ਮੈਡਮ ਅਨੁਰਾਧਾ, ਅਡੀਸ਼ਨਲ ਸੁਪਰਡੈਂਟ ਕੇਂਦਰੀ ਜ਼ੇਲ੍ਹ, ਫਿਰੋਜ਼ਪੁਰ ਸ੍ਰੀ ਅਰਪਨਜੋਤ ਸਿੰਘ  ਅਤੇ ਹੋਰ ਜ਼ੇਲ੍ਹ ਸਟਾਫ ਵੀ ਮੌਜੂਦ ਸੀ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਤੋਂ ਬਾਅਦ ਉਨ੍ਹਾਂ ਨੇ ਜ਼ੇਲ੍ਹ ਵਿਖੇ ਬਣੀ ਰਸੋਈ ਦਾ ਅਤੇ ਇੱਥੇ ਬਣੇ ਖਾਣੇ ਦਾ ਵੀ ਨਿਰੀਖਣ ਕੀਤਾ ਤੇ ਜਨਾਨਾ ਵਾਰਡ ਵਿੱਚ ਹਾਜ਼ਰ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ। ਅੰਤ ਵਿੱਚ ਜੱਜ ਸਾਹਿਬ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼...
ਡਿਪਟੀ ਕਮਿਸ਼ਨਰ ਨੇ ਮਲੋਟ ਦੇ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਲੋਟ ਦੇ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਲਿਆ ਜਾਇਜਾ

National, Politics, Punjab
ਮਲੋਟ/ ਸ੍ਰੀ ਮੁਕਤਸਰ ਸਾਹਿਬ, 23  ਸਤੰਬਰ ਪੰਜਾਬ ਅਤੇ ਹਰਿਆਣਾ  ਹਾਈ ਕੋਰਟ ਦੀਆ ਹਦਾਇਤਾਂ ਤੇ ਕੇਂਦਰੀ ਪ੍ਰਦੂਸ਼ਨ ਕੰਟਰੋਲ ਬੋਰਡ ਵਲੋਂ ਪੰਜਾਬ ਰਾਜ ਦੇ ਸਾਰੇ ਹੀ ਸੀਵਰੇਜ ਟਰੀਟਮੈਂਟ ਪਲਾਂਟ ਦਾ ਨਿਰੀਖਣ ਜਲਦ ਹੀ ਕੀਤਾ ਜਾਣਾ ਹੈ, ਇਸੇ ਕੜੀ ਵਿੱਚ ਮਲੋਟ ਸ਼ਹਿਰ ਵਿੱਚ ਚੱਲ ਰਹੇ  3 ਐਮ. ਐਲ. ਡੀ. ਅਤੇ 10 ਐਮ. ਐਲ. ਡੀ. ਸਮਰੱਥਾ ਦੇ ਪਲਾਂਟਾਂ ਦਾ ਜਾਇਜਾ ਸ੍ਰੀ ਰਾਜੇਸ਼ ਕੁਮਾਰ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਲਿਆ। ਇਸ ਸਬੰਧੀ ਤਕਨੀਕੀ ਜਾਣਕਾਰੀ ਦੀ ਦਿੰਦੇ ਹੋਏ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਸ. ਬਲਜੀਤ ਸਿੰਘ ਨੇ ਦੱਸਿਆ  ਕਿ ਮਲੋਟ ਦੇ ਜ਼ੋਨ ਨੰ. 1 ਵਿਚ ਟ੍ਰੀਟਮੈਂਟ ਪਲਾਂਟ ਦੀ ਸਮਰੱਥਾ ਪੂਰੀ ਹੈ ਅਤੇ ਇਸ ਉਪਰ ਨਵੀਂ ਰੇਸਿੰਗ ਮੈਨ ਪਾਇਪ ਅਤੇ ਮਸ਼ੀਨਰੀ ਦਾ ਕੰਮ ਚੱਲ ਰਿਹਾ ਹੈ, ਜਦ ਕਿ ਜੋਨ  ਨੰ. 2 ਦੇ ਟ੍ਰੀਟਮੈਂਟ ਪਲਾਂਟ ਵਿੱਚ ਵਾਧਾ 10 ਐਮ ਐਲ ਡੀ ਕੀਤੇ ਜਾਣ ਦਾ ਟੈਂਡਰ ਲੱਗਿਆ ਹੋਇਆ ਹੈ, ਇਸ ਦੀ ਉਸਾਰੀ ਉਪਰੰਤ ਮਲੋਟ ਸ਼ਹਿਰ ਦੇ ਸਮੁੱਚੇ ਸੀਵਰੇਜ਼ ਪਾਣੀ ਨੂੰ  ਟਰੀਟਮੈਂਟ ਕੀਤੇ ਜਾਣ ਦੀ ਸਮਰੱਥਾ ਪੂਰੀ ਹੋ ਜਾਵੇਗੀ। ਇਸ ਮੌਕੇ ਤੇ ਡਾ. ਸੰਜੀਵ ਸ਼ਰਮਾ ਉਪ ਮੰਡਲ ਮੈਜਿ...
ਜ਼ਿਲ੍ਹਾ ਮੋਗਾ ਵਿੱਚ ਖੁੱਲ੍ਹੇ ਤਿੰਨ ਨਵੇਂ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 28 ਹੋਈ

ਜ਼ਿਲ੍ਹਾ ਮੋਗਾ ਵਿੱਚ ਖੁੱਲ੍ਹੇ ਤਿੰਨ ਨਵੇਂ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 28 ਹੋਈ

National, Politics, Punjab
ਧਰਮਕੋਟ/ਬਾਘਾਪੁਰਾਣਾ, 23 ਸਤੰਬਰ (000) - ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਮੋਗਾ ਵਿੱਚ 3 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਜ਼ਿਲ੍ਹੇ ਵਿੱਚ ਕੁੱਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ 28 ਹੋ ਗਈ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਧਰਮਕੋਟ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਪਿੰਡ ਲੋਹਗੜ੍ਹ ਅਤੇ ਧਰਮਕੋਟ ਵਿਖੇ ਖੋਲ੍ਹੇ ਜਾ ਰਹੇ ਆਮ ਕਲੀਨਿਕਾਂ ਦੇ ਉਦਘਾਟਨ ਮੌਕੇ ਕੀਤਾ। ਇਸ ਤੋਂ ਇਲਾਵਾ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਬਾਘਾਪੁਰਾਣਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਲੋਕ ਅਰਪਣ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅੱਜ ਸੂਬੇ ਵਿੱਚ 30 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਨਾਲ ਸੂਬੇ ਵਿੱਚ ਕੁੱਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ 872 ਹੋ ਗਈ ਹੈ। ਜਿਕਰਯੋਗ ਹੈ ਕਿ ਪਿੰਡ ਲੋਹਗੜ੍ਹ ਵਿਖੇ ਕਲੀਨਿਕ ਦੀ ਉਸਾਰੀ ਪਰਵਾਸੀ ਪੰਜਾਬੀ ਸ੍ਰ ਰਸ਼ਪਾਲ ਸਿੰਘ...
ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਕੇਸ ਦੀ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਕੇਸ ਦੀ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

National, Politics, Punjab
ਚੰਡੀਗੜ੍ਹ, 23 ਸਤੰਬਰ :  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰੀਕ ਸਿੰਘ ਨੂੰ 20,000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਅਸ਼ੋਕ ਕੁਮਾਰ ਵਾਸੀ ਪਾਤੜਾਂ ਕਸਬਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੇ ਅਤੇ ਉਸਦੇ ਸਾਥੀਆਂ ਖਿਲਾਫ ਥਾਣਾ ਪਾਤੜਾਂ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਉਕਤ ਪੁਲਿਸ ਅਧਿਕਾਰੀ ਅਦਾਲਤ ਵਿੱਚ ਇਸ ਕੇਸ ਨਾਲ ਸਬੰਧਤ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਲਈ 20,000 ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ  ਅਤੇ ਦੋਸ਼ੀ ਏ.ਐਸ.ਆਈ. ਅਮਰੀਕ ਸ...
ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਵਿਧਾਇਕ ਰਣਬੀਰ ਭੁੱਲਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜਾਈ

ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਵਿਧਾਇਕ ਰਣਬੀਰ ਭੁੱਲਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜਾਈ

National, Politics, Punjab
  ਫ਼ਿਰੋਜ਼ਪੁਰ, 23 ਸਤੰਬਰ, 2024:              ਪੰਜਾਬ ਸਰਕਾਰ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਅਥਲੈਟਿਕਸ, ਫੁੱਟਬਾਲ, ਖੋਹ-ਖੋਹ, ਕਬੱਡੀ(ਨਸ), ਕਬੱਡੀ(ਸਸ), ਵਾਲੀਬਾਲ(ਸੈਮਸਿੰਗ), ਵਾਲੀਬਾਲ(ਸ਼ੂਟਿੰਗ), ਹੈਂਡਬਾਲ, ਜੂਡੋ, ਗਤਕਾ, ਕਿੱਕ ਬਾਕਸਿੰਗ, ਨੈਟਬਾਲ ਅਤੇ ਕੁਸ਼ਤੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ, ਚੈੱਸ, ਲਾਅਨ ਟੈਨਿਸ ਅਤੇ ਬੈਡਮਿੰਟਨ ਦਾਸ ਐਂਡ ਬਰਾਊਨ ਵਰਲਡ ਸਕੂਲ ਵਿਖੇ, ਬਾਸਕਟਬਾਲ ਅਤੇ ਬਾਕਸਿੰਗ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ, ਟੇਬਲ ਟੈਨਿਸ ਇੰਡੋਰ ਹਾਲ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ, ਹਾਕੀ ਦੇ ਮੁਕਾਬਲੇ ਹਾਕੀ ਐਸਟ੍ਰੋਟਰਫ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਅਤੇ ਸਾਫਟਬਾਲ ਆਦਰਸ਼ ਸੀਨੀ. ਸੈਕੰ. ਸਕੂਲ ਹਰਦਾਸਾ ਵਿਖੇ ਅੰਡਰ 14, 17 ਅਤੇ 21 ਗਰੁੱਪਾਂ ਵਿੱਚ ਲੜਕੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਸ੍ਰ: ਰਣਬੀਰ ਸਿੰਘ ਭੁੱਲਰ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਨੇ ਮੁੱਖ ਮਹਿਮਾਨ ...
ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ  ਕਰ ਰਿਹਾ ਹੈ ਅਗਾਂਹ ਵਧੂ ਕਿਸਾਨ ਗੁਰਪ੍ਰੀਤ ਸਿੰਘ

ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰ ਰਿਹਾ ਹੈ ਅਗਾਂਹ ਵਧੂ ਕਿਸਾਨ ਗੁਰਪ੍ਰੀਤ ਸਿੰਘ

National, Politics, Punjab
ਅਬੋਹਰ/ ਫਾਜ਼ਿਲਕਾ 23 ਸਤੰਬਰ2024. ਫਾਜ਼ਿਲਕਾ ਦੇ ਅਬੋਹਰ ਬਲਾਕ ਦੇ ਪਿੰਡ ਭੰਗਾਲਾ ਦੇ ਅਗਾਂਹ ਵਧੂ ਕਿਸਾਨ ਗੁਰਪ੍ਰੀਤ ਸਿੰਘ ਪੁੱਤਰ ਬਲਜਿੰਦਰ ਸਿੰਘ  ਨੇ ਫਾਜਿਲਕਾ ਹੀ ਨਹੀਂ ਸਮੁੱਚੇ ਪੰਜਾਬ ਦੇ ਕਿਸਾਨਾਂ ਲਈ ਇੱਕ ਅਦੁੱਤੀ ਮਿਸਾਲ ਕਾਇਮ ਕੀਤੀ ਹੈ। ਅਗਾਂਵਧੂ ਕਿਸਾਨ ਗੁਰਪ੍ਰੀਤ ਸਿੰਘ 20 ਏਕੜ ਜ਼ਮੀਨ ਵਿੱਚ ਖੇਤੀ ਕਰਦਾ ਹੈ ਅਤੇ ਕਦੇ ਵੀ ਆਪਣੀ ਫਸਲ ਦੀ ਰਹਿੰਦ- ਖੂਹਿੰਦ ਨੂੰ ਅੱਗ ਨਹੀਂ ਲਗਾਉਂਦਾ। ਅਗਾਂਵਧੂ ਕਿਸਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਉਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਅਤੇ ਉਹ ਝੋਨੇ ਦੀ ਪਰਾਲੀ ਨੂੰ ਸੁਪਰਸੀਡਰ ਨਾਲ ਖੇਤ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਕਰ ਰਿਹਾ ਹੈ। ਸੁਪਰਸੀਡਰ ਤੋਂ ਪਹਿਲਾਂ ਉਹ ਰੋਟਵੇਟਰ ਅਤੇ ਤਵੀਆਂ ਨਾਲ ਪਰਾਲੀ ਦੀ ਸਾਂਭ ਸੰਭਾਲ ਕਰਦਾ ਰਿਹਾ ਹੈ। ਕਿਸਾਨ ਨੇ ਦੱਸਿਆ ਕਿ ਉਹ ਕੁਝ ਰਕਬੇ ਵਿੱਚ ਗੱਠਾ ਬਣਾ ਕੇ ਜੀਰੋ ਡਰਿਲ ਨਾਲ ਬਜਾਈ ਕਰਦੇ ਹਨ|  ਕਿਸਾਨ ਨੇ ਕਿਹਾ ਕਿ ਉਸ ਦੀ ਕਣਕ ਦੀ ਫਸਲ ਵਿੱਚ ਸੁੰਡੀ ਦੀ ਕਦੇ ਕੋਈ ਸਮੱਸਿਆ ਨਹੀਂ ਆਈ। ਉਸ ਨੇ ਦੱਸਿਆ ਕਿ ਉਹ ਜਿੱਥੇ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾ...
ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਪਨਸਪ ਦਾ ਭਗੌੜਾ ਜ਼ਿਲ੍ਹਾ ਮੈਨੇਜਰ ਗ੍ਰਿਫ਼ਤਾਰ

ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਪਨਸਪ ਦਾ ਭਗੌੜਾ ਜ਼ਿਲ੍ਹਾ ਮੈਨੇਜਰ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 23 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬਹੁ-ਕਰੋੜੀ ਝੋਨਾ ਘੁਟਾਲੇ ਦੇ ਕੇਸ ਵਿੱਚ ਭਗੌੜੇ ਪਨਸਪ (ਲੁਧਿਆਣਾ) ਦੇ ਸਾਬਕਾ ਜ਼ਿਲ੍ਹਾ ਮੈਨੇਜਰ (ਡੀ.ਐਮ.) ਜਗਨਦੀਪ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਜਗਨਦੀਪ ਸਿੰਘ ਢਿੱਲੋਂ ਵੱਲੋਂ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਆਤਮ ਸਮਰਪਣ ਕੀਤੇ ਜਾਣ ਉਪਰੰਤ ਵਿਜੀਲੈਂਸ ਬਿਊਰੋ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕੀਤਾ ਕਿ ਜਗਨਦੀਪ ਸਿੰਘ ਢਿੱਲੋਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਿੱਚ ਝੋਨੇ ਦੀ ਢੋਆ-ਢੁਆਈ ਦੇ ਟੈਂਡਰਾਂ ਨਾਲ ਸਬੰਧਤ ਘੁਟਾਲੇ ਵਿੱਚ ਪੁਲਿਸ ਨੂੰ ਲੋੜੀਂਦਾ ਸੀ। ਇਸ ਸਬੰਧ ਵਿੱਚ ਉਕਤ ਮੁਲਜ਼ਮ ਸਮੇਤ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਆਈ.ਪੀ.ਸੀ. ਦੀਆਂ ਧਾਰਾਵਾਂ 409, 467, 420 ਅਤੇ ਹੋਰ ਸਬੰਧਤ ਧਾਰਾਵਾਂ ਤੋਂ ਇਲਾਵਾ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7 ਅਤੇ 8 ਤਹਿਤ ਐਫ.ਆਈ.ਆਰ. ਨੰਬਰ 11 ਮਿਤੀ 16.08.2022 ਤਹਿਤ ਕੇਸ ...
ਜਿਲ੍ਹੇ ਦੀਆ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ : ਡਾ ਏਰਿਕ

ਜਿਲ੍ਹੇ ਦੀਆ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ : ਡਾ ਏਰਿਕ

National, Politics, Punjab
ਫਾਜਿਲਕਾ 23 ਸਤੰਬਰ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਜ਼ ਕਾਰੀ ਸਿਵਲ ਸਰਜਨ ਡਾ ਐਰਿਕ ਦੀ ਦੇਖਰੇਖ ਵਿੱਚ ਜਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਗਰਭਵਤੀਆਂ ਲਈ ਸਪੈਸ਼ਲ ਕੈਂਪ ਲਗਾਏ ਗਏ। ਡਾ ਏਰਿਕ ਨੇ ਕਿਹਾ ਕਿ ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਖਾਸ ਕਰਕੇ ਖਤਰੇ ਦੇ ਚਿਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਦਾ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀ ਅਤੇ ਆਮ ਆਦਮੀ ਕਲੀਨਿਕ ਵਿੱਚ ਸਪੈਸ਼ਲ ਕੈਂਪ ਲਗਾ ਕੇ ਚੈਕ ਅੱਪ,  ਟੈਸਟ ਅਤੇ ਇਲਾਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਗਰਭਵਤੀ ਔਰਤ ਦੇ ਗਰਭ ਦੌਰਾਨ ਸਮੇਂ ਸਮੇਂ ਸਿਰ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਅਤੇ ਸੌਖਾ ਹੋ ਜਾਂਦਾ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਸਟਾਫ਼ ਵੱਲੋਂ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਪਹਿਚਾਣ ਕਰਕੇ ਉਹਨਾਂ ਔਰਤਾਂ ਨੂੰ ਇੰਨ੍ਹਾਂ ਕੈਂਪਾਂ ਵਿੱਚ ਲੈ ਕੇ ਆਇਆ ਜਾਂਦਾ ਹੈ ਤਾਂ ਜੋ ਗਰਭਵਤੀ ਮਾਵਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇ ਕੇ ਆਉਣ ਵਾਲੇ ਖਤਰੇ ਤੋ ਟਾਲਿਆ ਜਾ ਸਕੇ ਅਤੇ ਮੌਤ ਦਰ ਤ...
ਸਿਹਤ ਅਤੇ ਸਿੱਖਿਆ ਸਹੂਲਤਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਚਨਬੱਧ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਸਿਹਤ ਅਤੇ ਸਿੱਖਿਆ ਸਹੂਲਤਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਚਨਬੱਧ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

National, Politics, Punjab
ਸਰਦੂਲਗੜ੍ਹ/ਮਾਨਸਾ, 23 ਸਤੰਬਰ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਸਹੂਲਤਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ, ਜਿਸ ਦੇ ਲਈ ਲੋਕਾਂ ਦੇ ਘਰਾਂ ਦੇ ਨਜ਼ਦੀਕ ਸਿਹਤ ਸੇਵਾਵਾਂ ਪਹੁੰਚਾਈਆਂ ਜਾ ਰਹੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਜਟਾਣਾ ਕਲਾਂ, ਝੰਡਾ ਕਲਾਂ, ਝੰਡਾ ਖੁਰਦ ਅਤੇ ਮੋਫ਼ਰ ਵਿਖੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਵਿਧਾਇਕ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 28 ਹੋ ਗਈ ਹੈ।       ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਨੂੰ 100 ਕਿਸਮ ਦੀਆਂ ਮੁਫ਼ਤ ਦਵਾਈਆਂ ਅਤੇ 41 ਪ੍ਰਕਾਰ ਦੇ ਟੈਸਟਾਂ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਆਮ ਆਦਮੀ ਕਲੀਨਿਕਾਂ ਵਿਚ ਮੈਡੀਕਲ ਅਫ਼ਸਰ ਸਮੇਤ ਹੋਰ ਲੋੜੀਂਦਾ ਸਟਾਫ ਤੈਨਾਤ ਕਰ ਦਿੱਤਾ ਗਿਆ ਹੈ, ਜੋ ਕਿ ਇਥੇ ਹੀ ਸੇਵਾਵਾਂ ਪ੍ਰਦਾਨ ਕਰੇਗਾ। ਵਿਧਾਇਕ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ...
ਪਿੰਡ ਪੱਧਰ ’ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਾਰਗਰ ਸਾਬਤ ਹੋਏ ਆਮ ਆਦਮੀ ਕਲੀਨਿਕ-ਵਿਧਾਇਕ ਬੁੱਧ ਰਾਮ

ਪਿੰਡ ਪੱਧਰ ’ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਾਰਗਰ ਸਾਬਤ ਹੋਏ ਆਮ ਆਦਮੀ ਕਲੀਨਿਕ-ਵਿਧਾਇਕ ਬੁੱਧ ਰਾਮ

National, Politics, Punjab
ਬੁਢਲਾਡਾ/ਮਾਨਸਾ, 23 ਸਤੰਬਰ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਰਾਹੀਂ ਪਿੰਡ ਪੱਧਰ ’ਤੇ ਸਿਹਤ ਸੇਵਾਵਾਂ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ, ਜਿਸ ਦਾ ਸ਼ਹਿਰਾਂ ਤੋਂ ਦੂਰ ਦੁਰਾਡੇ ਪਿੰਡਾਂ ਵਿਚ ਬੈਠੇ ਲੋਕਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਪਿੰਡ ਬੀਰੇਵਾਲਾ ਡੋਗਰਾ, ਮਲਕਪੁਰ ਭੀਮੜਾ ਤੇ ਲੱਖੀਵਾਲਾ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਲੋਕਾਂ ਦੇ ਸਪੁਰਦ ਕਰਨ ਮੌਕੇ ਕੀਤਾ। ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਪਿੰਡ ਪੱਧਰ ’ਤੇ ਲੋਕਾਂ ਦੇ ਘਰਾਂ ਦੇ ਨਜ਼ਦੀਕ ਸਿਹਤ ਸੇਵਾਵਾਂ ਪਹੁੰਚਾਉਣ ਲਈ ਆਮ ਆਦਮੀ ਕਲੀਨਿਕ ਕਾਰਗਰ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਹੁਣ ਆਮ ਆਦਮੀ ਕਲੀਨਿਕਾਂ ਦੀ ਗਿਣਤੀ 28 ਹੋ ਗਈ ਹੈ ਜਿੱਥੇ ਤਾਇਨਾਤ ਸਿਹਤ ਅਮਲੇ ਵੱਲੋਂ ਲੋਕਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਨੂੰ 100 ਕਿਸਮ ਦੀਆਂ ਮੁਫ਼ਤ ਦਵਾ...