Sunday, March 15
Shadow

National

ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਤੇ ਪ੍ਰਿਤਪਾਲ ਸ਼ਰਮਾ ਨੇ  ਸੁਖਨਾ ਅਬਲੂ ਵਿੱਚ ਸਰਕਾਰੀ ਪਸ਼ੂ ਹਸਪਤਾਲ ਦਾ ਕੰਮ ਕਰਵਾਇਆ ਸ਼ੁਰੂ

ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਤੇ ਪ੍ਰਿਤਪਾਲ ਸ਼ਰਮਾ ਨੇ ਸੁਖਨਾ ਅਬਲੂ ਵਿੱਚ ਸਰਕਾਰੀ ਪਸ਼ੂ ਹਸਪਤਾਲ ਦਾ ਕੰਮ ਕਰਵਾਇਆ ਸ਼ੁਰੂ

National, Politics, Punjab
ਸ੍ਰੀ ਮੁਕਤਸਰ ਸਾਹਿਬ, 23  ਸਤੰਬਰ ਜਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਤੇ ਮਾਰਕੀਟ ਕਮੇਟੀ ਗਿਦੜਬਾਹਾ ਦੇ ਚੇਅਰਮੈਨ ਪਿਰਤਪਾਲ ਸ਼ਰਮਾ ਵੱਲੋਂ ਅੱਜ ਹਲਕੇ ਦੇ ਪਿੰਡ ਸੁਖਨਾ ਅਬਲੂ ਵਿੱਚ ਸਰਕਾਰੀ ਪਸ਼ੂ ਹਸਪਤਾਲ ਦੀ ਨਵੀਂ ਇਮਾਰਤ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਤੇ ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਵਿਕਾਸ ਦੇ ਕਾਰਜ ਜੰਗੀ ਪੱਧਰ ਤੇ ਚੱਲ ਰਹੇ ਹਨ ਉਹਨਾਂ ਕਿਹਾ ਕਿ ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਵੀ ਪਿੰਡਾਂ ਵਿੱਚ ਲਗਾਤਾਰ ਵਿਕਾਸ ਦੇ ਕਾਰਜ ਜਾਰੀ ਹਨ ਇਸੇ ਤਹਿਤ ਅੱਜ ਪਿੰਡ ਸੁਖਨਾ ਅਬਲੂ ਵਿੱਚ ਸਰਕਾਰੀ ਪਸ਼ੂ ਹਸਪਤਾਲ ਦੀ ਨਵੀਂ ਬਣਨ ਵਾਲੀ ਇਮਾਰਤ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ ਜਿਸ ਉੱਪਰ 19 ਲੱਖ 43 ਹਜਾਰ ਰੁਪਏ ਦੀ ਲਾਗਤ ਆਵੇਗੀ। ਉਹਨਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਸਰਕਾਰ ਯਤਨਸ਼ੀਲ ਹੈ। ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ ਤੇ ਕਾਰਜ ਚੱਲ ਰਹੇ ਹਨ। ਉਹਨਾਂ ਕਿਹਾ ਕਿ ਆਜ...
ਮੁੱਖ ਮੰਤਰੀ ਵੱਲੋਂ ਸਿਹਤ ਖੇਤਰ ਵਿੱਚ ਵੱਡਾ ਉਪਰਾਲਾ, 30 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ਸਿਹਤ ਖੇਤਰ ਵਿੱਚ ਵੱਡਾ ਉਪਰਾਲਾ, 30 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

National, Politics, Punjab
ਚਾਉਕੇ (ਬਠਿੰਡਾ), 23 ਸਤੰਬਰ: ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 30 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਕੁੱਲ 872 ਕਲੀਨਿਕ ਕਾਰਜਸ਼ੀਲ ਹੋ ਚੁੱਕੇ ਹਨ। ਮੁੱਖ ਮੰਤਰੀ ਵੱਲੋਂ ਸਮਰਪਿਤ ਕੀਤੇ ਗਏ 30 ਕਲੀਨਿਕਾਂ ਵਿੱਚੋਂ ਬਠਿੰਡਾ ਵਿੱਚ ਪੰਜ, ਹੁਸ਼ਿਆਰਪੁਰ ਵਿੱਚ ਦੋ, ਮਾਨਸਾ ਵਿੱਚ ਸੱਤ, ਮੋਗਾ ਵਿੱਚ ਤਿੰਨ, ਪਟਿਆਲਾ ਵਿੱਚ ਛੇ, ਐਸਏਐਸ ਨਗਰ ਮੋਹਾਲੀ ਵਿੱਚ ਪੰਜ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਦੋ ਕਲੀਨਿਕ ਸ਼ਾਮਲ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਬੁਨਿਆਦੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਕੁੱਲ 80 ਪ੍ਰਕਾਰ ਦੀਆਂ ਦਵਾਈਆਂ ਅਤੇ 38 ਟੈਸਟਾਂ ਦੀ ਸਹੂਲਤ ਮੁਹੱਈਆ ਮੁਫ਼ਤ ਕਰਵਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਵਿੱਚ ਹੁਣ ਤੱਕ 2.07 ਕਰੋੜ ਮਰੀਜ਼ ਇਲਾਜ ਲਈ ਪਹੁੰਚੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਲੀ...
ਬੇਲਰ ਮਾਲਕਾਂ ਅਤੇ ਪਰਾਲੀ ਦੀ ਬਾਇਓ ਫਿਊਲ ਦੇ ਤੌਰ ਤੇ ਵਰਤੋਂ ਕਰ ਰਹੀਆਂ ਕੰਪਨੀਆਂ ਦੇ ਨੁੰਮਾਇਦਿਆਂ ਨਾਲ ਮੀਟਿੰਗ

ਬੇਲਰ ਮਾਲਕਾਂ ਅਤੇ ਪਰਾਲੀ ਦੀ ਬਾਇਓ ਫਿਊਲ ਦੇ ਤੌਰ ਤੇ ਵਰਤੋਂ ਕਰ ਰਹੀਆਂ ਕੰਪਨੀਆਂ ਦੇ ਨੁੰਮਾਇਦਿਆਂ ਨਾਲ ਮੀਟਿੰਗ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ , 23 ਸਤੰਬਰ, 2024: ਡਿਪਟੀ ਕਮਿਸ਼ਨਰ  ਐੱਸ.ਏ.ਐੱਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ. ਦੇ  ਨਿਰਦੇਸ਼ਾਂ ‘ਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐੱਸ ਤਿੜਕੇ ਦੀ ਪ੍ਰਧਾਨਗੀ ਹੇਠ ਝੋਨੇ ਦੀ ਪਰਾਲੀ ਦੇ  ਨਿਪਟਾਰੇ ਸਬੰਧੀ ਜ਼ਿਲ੍ਹੇ ਵਿੱਚ ਕੰਮ ਰਹੇ ਬੇਲਰ ਮਾਲਕਾਂ ਅਤੇ ਪਰਾਲੀ ਦੀ  ਬਾਇਓ ਫਿਊਲ ਦੇ ਤੌਰ ਤੇ ਵਰਤੋਂ ਕਰ ਰਹੀਆਂ ਕੰਪਨੀਆਂ ਦੇ ਨੁੰਮਾਇਦਿਆਂ ਨਾਲ ਅੱਜ ਸ਼ਾਮ ਮੀਟਿੰਗ ਕੀਤੀ ਗਈ ।     ਇਸ ਮੀਟਿੰਗ ਵਿੱਚ ਕੰਪਨੀਆਂ ਦੇ ਨੁੰਮਾਇਦਿਆਂ ਨੂੰ ਹਦਾਇਤ ਕੀਤੀ ਗਈ ਕਿ ਜ਼ਿਲ੍ਹੇ ਵਿੱਚ ਕੰਮ ਕਰਦੇ ਜਿਹੜੇ ਬੇਲਰ ਮਾਲਕਾਂ ਨਾਲ ਉਨ੍ਹਾਂ ਦਾ ਅਜੇ ਤੱਕ ਰੇਟ ਤੈਅ ਨਹੀਂ ਹੋਇਆ, ਉਨ੍ਹਾਂ ਨਾਲ ਰੇਟ ਕੰਟਰੈਕਟ ਕਰਕੇ, ਉਨ੍ਹਾਂ ਦੁਆਰਾ ਤਿਆਰ ਕੀਤੀਆਂ ਪਰਾਲੀ ਦੀਆਂ ਗੰਢਾਂ ਦੀ ਪਹਿਲ ਦੇ ਆਧਾਰ ‘ਤੇ ਖ੍ਰੀਦ ਕੀਤੀ ਜਾਵੇ। ਸ਼੍ਰੀ ਕੁਲਵਿੰਦਰ ਸਿੰਘ ਪਿੰਡ ਸੋਹਾਣਾ ਬੇਲਰ ਮਾਲਕ ਨੇ ਮੰਗ  ਕੀਤੀ ਕਿ ਕਿਸਾਨਾਂ ਵੱਲੋਂ ਅਗਲੀ ਫਸਲ ਦੀ ਤਿਆਰੀ ਕਰਨ ਲਈ ਉਨ੍ਹਾਂ ਦੇ ਖੇਤਾਂ ਵਿੱਚੋਂ ਪਰਾਲੀ ਦੀਆਂ ਗੰਢਾਂ  ਦੀ ਜਲਦ ਤੋਂ ਜਲਦ ਚੁਕਾਈ ਕਰਵਾਉਣ ਲਈ ਕਿਹਾ ਜਾਂਦਾ ਹੈ। ਇਸ ਲਈ ਫੈਕਟਰੀਆਂ ਵਿੱਚ ਸਥਾਨਕ...
1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ

1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ

National, Politics, Punjab
ਚੰਡੀਗੜ੍ਹ, 23 ਸਤੰਬਰ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਦੌਰਾਨ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਇਸ ਭਰਤੀ ਪ੍ਰਕਿਰਿਆ ਨੂੰ ਬਹਾਲ ਕਰ ਦਿੱਤਾ। ਇਸ ਫੈਸਲੇ ਉਪਰੰਤ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਯੂਨੀਅਨ ਦੇ ਆਗੂਆਂ ਵੱਲੋਂ ਉਚੇਰੀ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਭਰਤੀ ਪ੍ਰਕਿਰਿਆ ਸਬੰਧੀ ਚੱਲ ਰਹੀ ਕਾਨੂੰਨੀ ਚਾਰਾਜੋਈ ਦੌਰਾਨ ਕੀਤੀ ਗਈ ਮਦਦ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹੁਕਮ ਸਨ  ਕਿ ਇਸ ਭਰਤੀ ਪ੍ਰਕਿਰਿਆ ਨੂੰ  ਬਹਾਲ ਕਰਵਾਉਣ ਲਈ ਪੂਰਾ ਜ਼ੋਰ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਭਰਤੀ ਸਬੰਧੀ ਪ੍ਰਕਿਰਿਆ ਨੂੰ ਜਲਦ ਨੇਪਰੇ ਚਾੜ੍ਹ ਦਿੱਤਾ ਜਾਵੇਗਾ ਅਤੇ ਪੰਜਾਬ ਦੇ ਸਰਕਾਰੀ ਕਾਲਜਾਂ ਨੂੰ ਮੁੜ ਤਰੱਕੀ ਦੇ ਰਾਹ ਤੇ ਲਿਆਂਦਾ ਜਾਵੇਗਾ। 1158  ਸਹਾਇਕ ਪ੍ਰੋਫੈਸਰ ਯੂ...
ਜ਼ਿਲ੍ਹਾ ਅਥਲੈਟਿਕਸ ਮੀਟ-2024 ਦੀ ਸ਼ੁਰੂਆਤ

ਜ਼ਿਲ੍ਹਾ ਅਥਲੈਟਿਕਸ ਮੀਟ-2024 ਦੀ ਸ਼ੁਰੂਆਤ

National, Politics, Punjab, Sports
ਮਾਨਸਾ, 23 ਸਤੰਬਰ: ਸਕੂਲੀ ਖੇਡਾਂ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਅਥਲੈਟਿਕਸ ਮੀਟ-2024 ਦੀ ਸ਼ੁਰੂਆਤ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਹੋਈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਅਥਲੈਟਿਕਸ ਮੀਟ-2024 ਵਿਚ ਵਿਦਿਆਰਥੀਆਂ ਦਾ ਵੱਡੀ ਗਿਣਤੀ ਵਿਚ ਭਾਗ ਲੈਣਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਵਿਦਿਆਰਥੀਆਂ ਨੂੰ ਵੀ ਇੰਨ੍ਹਾਂ ਤੋਂ ਪ੍ਰੇਰਿਤ ਹੋ ਕੇ ਖੇਡ ਮੈਦਾਨਾਂ ਵੱਲ ਆਉਣਾ ਚਾਹੀਦਾ ਹੈ। ਇਸ ਦੌਰਾਨ ਜ਼ਿਲ੍ਹਾ ਖੇਡ ਕੋਆਰਡੀਨੇਟਰ ਅਮ੍ਰਿਤਪਾਲ ਸਿੰਘ ਨੇ ਖੇਡ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਡਰ 19 ਸਾਲ ਉਮਰ ਵਰਗ ਵਿਚ ਲੜਕੇ 800 ਮੀਟਰ ਦੌੜ ਵਿੱਚ ਗੁਰਪਿਆਰ ਸਿੰਘ ਪਹਿਲੇ, ਭੁਪਿੰਦਰ ਸਿੰਘ ਦੂਜੇ ਅਤੇ ਕਮਲਦੀਪ ਸਿੰਘ ਤੀਜੇ ਸਥਾਨ ’ਤੇ ਰਹੇ। ਇਸੇ ਤਰ੍ਹਾਂ ਅੰਡਰ-17 ਲੜਕਿਆਂ ਵਿਚ ਗੁਰਨੂਰ ਸਿੰਘ ਪਹਿਲੇ, ਡੈਵੀ ਸ਼ਰਮਾ ਦੂਜੇ ਅਤੇ ਗਗਨਦੀਪ ਸਿੰਘ ਤੀਜੇ ਸਥਾਨ ’ਤੇ ਰਿਹਾ। ਇਸੇ ਤਰ੍ਹਾਂ 800 ਮੀਟਰ ਦੌੜ ਲੜਕੀਆਂ ਅੰਡਰ-19 ਵਿਚ ਰਮਨਦੀਪ ਕੌਰ ਪਹਿਲੇ, ਕਿਰਨਵੀਰ ਕੌਰ ਦੂਜੇ ਅਤੇ ਖੁਸ਼ਪ੍ਰੀਤ ਕੌਰ ਤੀਜ...
ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਗੁਰਦੁਆਰਾ ਟਿੱਲਾ ਬਾਬਾ ਫਰੀਦ ਅਤੇ ਮਾਈ ਗੋਦੜੀ ਸਾਹਿਬ ਨਤਮਸਤਕ ਹੋਏ

ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਗੁਰਦੁਆਰਾ ਟਿੱਲਾ ਬਾਬਾ ਫਰੀਦ ਅਤੇ ਮਾਈ ਗੋਦੜੀ ਸਾਹਿਬ ਨਤਮਸਤਕ ਹੋਏ

National, Politics, Punjab
ਫਰੀਦਕੋਟ 23 ਸਤੰਬਰ () ਬਾਬਾ ਸ਼ੇਖ ਫਰੀਦ ਆਗਮਨ ਪੁਰਬ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਮਾਤਾ ਸ੍ਰੀਮਤੀ ਹਰਪਾਲ ਕੌਰ ਗੁਰਦੁਆਰਾ ਟਿੱਲਾ ਬਾਬਾ ਫਰੀਦ ਅਤੇ ਮਾਈ ਗੋਦੜੀ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਉਨ੍ਹਾਂ ਦੀ ਧਰਮਪਤਨੀ ਬੀਬੀ ਬੇਅੰਤ ਕੌਰ ਸੇਖੋਂ, ਐੱਸ.ਐੱਸ.ਪੀ. ਪ੍ਰਗਿੱਆ  ਜੈਨ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਮਾਤਾ ਹਰਪਾਲ ਕੌਰ ਨੇ ਸਮੂਹ ਸੰਗਤਾਂ ਨੂੰ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਬਾਬਾ ਫਰੀਦ ਜੀ ਦੇ ਦਿਖਾਏ ਮਾਰਗ ਤੇ ਸਿੱਖਿਆਵਾਂ ਤੇ ਅਮਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਆਪਣੇ ਰੁਝੇਵਿਆਂ ਕਾਰਨ ਅੱਜ ਫਰੀਦਕੋਟ ਨਹੀਂ ਆ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਨੂੰ ਬਾਬਾ ਸ਼ੇਖ ਫਰੀਦ ਦੀ ਚਰਨ ਛੋਹ ਧਰਤੀ ਤੇ ਆਉਣ ਤੇ ਉਨ੍ਹਾਂ ਦੇ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਉਪਰੰਤ ਉਨ੍ਹਾਂ ਪੁਸਤਕ ਮੇਲੇ ਵਿੱਚ ਸ਼ਿਰਕਤ ਕੀਤੀ ਅਤੇ ਹੋ ਰਹੇ ਬਾਸਕਿਟ ਬਾਲ ਅਤੇ ਕੁਸ਼ਤੀ ਮੈਚ ਦੇ ਮ...
ਸੂਬੇ ਦੀ ਅਮਨ-ਸ਼ਾਂਤੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਮੇਰੇ ਖਿਲਾਫ਼ ਕੂੜ ਪ੍ਰਚਾਰ ਕਰ ਰਹੀਆਂ-ਮੁੱਖ ਮੰਤਰੀ

ਸੂਬੇ ਦੀ ਅਮਨ-ਸ਼ਾਂਤੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਮੇਰੇ ਖਿਲਾਫ਼ ਕੂੜ ਪ੍ਰਚਾਰ ਕਰ ਰਹੀਆਂ-ਮੁੱਖ ਮੰਤਰੀ

National, Politics, Punjab
*ਚਾਉਕੇ (ਬਠਿੰਡਾ), 23 ਸਤੰਬਰ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਉਸ ਦੇ ਖਿਲਾਫ਼ ਬੇਬੁਨਿਆਦ ਅਫਵਾਹਾਂ ਫੈਲਾ ਰਹੀਆਂ ਹਨ ਤਾਂ ਕਿ ਸੂਬੇ ਦੇ ਵਿਕਾਸ ਨੂੰ ਲੀਹੋਂ ਲਾਹਿਆ ਜਾ ਸਕੇ। ਅੱਜ ਇੱਥੇ ਸੂਬੇ ਦੇ 30 ਆਮ ਆਦਮੀ ਕਲੀਨਿਕ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਖੁਸ਼ਹਾਲੀ ਅਤੇ ਸੂਬੇ ਦੀ ਭਲਾਈ ਲਈ ਉਹ ਸਮਰਪਿਤ ਹੋ ਕੇ ਕੰਮ ਕਰ ਰਹੇ ਹਨ ਪਰ ਕੁਝ ਸਿਆਸੀ ਲੀਡਰਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਜਿਸ ਕਰਕੇ ਉਹ ਵਾਰ-ਵਾਰ ਮੇਰੇ ਖਿਲਾਫ਼ ਜ਼ਹਿਰ ਉਗਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਘਟੀਆ ਹੱਥਕੰਡੇ ਉਸ ਨੂੰ ਲੋਕਾਂ ਦੀ ਸੇਵਾ ਕਰਨ ਤੋਂ ਨਹੀਂ ਰੋਕ ਸਕਦੇ ਅਤੇ ਉਹ ਸੂਬੇ ਦੇ ਵਿਕਾਸ ਲਈ ਇਸ ਨੇਕ ਕਾਰਜ ਵਿੱਚ ਸਮਰਪਿਤ ਭਾਵਨਾ ਨਾਲ ਜੁਟੇ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਰਹਿਣ ਵਾਲੇ ਉਨ੍ਹਾਂ ਤੋਂ ਪਹਿਲੇ ਸਿਆਸੀ ਲੀਡਰਾਂ ਨੇ ਕਦੇ ਵੀ ਸੂਬੇ ਜਾਂ ਇੱਥੋਂ ਦੇ ਲੋਕਾਂ ਦਾ ਕੋਈ ਫਿਕਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਹੰਕਾਰੀ ਆਗੂਆਂ ਨੇ ਹਮੇਸ਼...
ਹਰਭਜਨ ਸਿੰਘ ਈ.ਟੀ.ਓ. ਵੱਲੋਂ 62 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਦੀ ਸ਼ੁਰੂਆਤ

ਹਰਭਜਨ ਸਿੰਘ ਈ.ਟੀ.ਓ. ਵੱਲੋਂ 62 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਦੀ ਸ਼ੁਰੂਆਤ

National
ਅੰਮ੍ਰਿਤਸਰ , 22 ਸਤੰਬਰ, ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ  ਅੰਮ੍ਰਿਤਸਰ ਮਹਿਤਾ ਰੋਡ ਦੇ ਪਿੰਡ ਨਵਾਂ ਤਨੇਲ ਤੋਂ ਗੁਰਦੁਆਰਾ ਬਾਬਾ ਕੱਲੂਆਣਾ ਸਾਹਿਬ ਦੇ ਰਸਤੇ ਜਿਸ ਉਤੇ 34 . 19 ਲੱਖ ਰੁਪਏ ਦੀ ਲਾਗਤ ਅਤੇ ਪਿੰਡ ਰਸੂਲਪੁਰ ਦੇ ਰਸਤੇ 'ਤੇ 28.50 ਲੱਖ ਰੁਪਏ ਦੀ ਲਾਗਤ ਨਾਲ ਨਿਊ ਲਿੰਕ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਇਸ ਤੋਂ ਇਲਾਵਾ ਪਿੰਡ ਜਲਾਲ ਉਸਮਾ ਵਿੱਚ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਖੇਡ ਨਰਸਰੀ ਬੁਨਾਉਣ ਦਾ ਐਲਾਨ ਕੀਤਾ।  ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪਿੰਡ ਨਵਾਂ ਤਨੇਲ ਦੇ ਰਸਤੇ ਦੀ ਲੰਬਾਈ 1.20 ਕਿਲੋਮੀਟਰ ਅਤੇ ਚੌੜਾਈ 10 ਫੁੱਟ ਹੋਵੇਗੀ। ਉਹਨਾ ਦੱਸਿਆ ਕਿ ਇਸ ਕਾਰਜ ਨੂੰ 6 ਮਹੀਨੇ ਦੀ ਸਮਾਂ ਸੀਮਾਂ ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।   ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਰਸਤੇ ਤੇ ਨਵੀਂ ਸੜਕ ਦੀ ਉਸਾਰੀ ਨਾਲ ਇਲਾਕੇ ਦੇ ਵਸਨੀਕਾਂ ਨੂੰ ਆਵਾਜਾਈ ਵਿਚ ਕਾਫੀ ਰਾਹਤ ਮਿਲੇਗੀ। ਪਿੰਡ ਰਸੂਲਪੁਰ ਵਿਖੇ ਬਣ ਰਹੇ ਰਸਤੇ ਜਿਸ 'ਤੇ 28.50 ਲੱਖ ਰੁਪਏ ਦੀ ਲਾਗਤ ਆਉਣੀ ਹੈ ਬਾਬਤ ਬੋਲਦੇ ਸ ਹਰਭਜਨ ਸਿੰਘ ਈ ਟੀ...
ਕੈਬਨਿਟ ਮੰਤਰੀ  ਹਰਭਜਨ ਸਿੰਘ ਈਟੀਓ  ਲਗਾਤਾਰ ਦੂਸਰੇ ਦਿਨ ਰਹੇ ਪਿੰਡਾਂ ‘ਚ ਵੰਡਦੇ ਰਹੇ ਗਰਾਂਟਾਂ ਦੇ ਗੱਫੇ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਲਗਾਤਾਰ ਦੂਸਰੇ ਦਿਨ ਰਹੇ ਪਿੰਡਾਂ ‘ਚ ਵੰਡਦੇ ਰਹੇ ਗਰਾਂਟਾਂ ਦੇ ਗੱਫੇ

National, Politics, Punjab
ਅੰਮ੍ਰਿਤਸਰ 21 ਸਤੰਬਰ --ਕੈਬਨਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਲਗਾਤਾਰ ਦੂਸਰੇ ਦਿਨ ਆਪਣੇ ਹਲਕੇ ਜੰਡਿਆਲਾ ਗੁਰੂ ਦੇਪਿੰਡਾਂ ਵਿੱਚ ਰਹੇ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਕੇ ਮੌਕੇ 'ਤੇ ਹੀ ਮੁਸ਼ਕਲਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਸਾਰੇ ਕੰਮਾਂ ਨੂੰ ਪੂਰਾ ਕਰਨ ਲਈ ਹਰੇਕ ਕੰਮ ਦੀ ਸਮਾਂ ਸੀਮਾ ਨਿਰਧਾਰਤ ਪਰਮ ਦੀ ਹਦਾਇਤ ਕੀਤੀ।  ਉਹਨਾਂ ਨੇ ਅੱਜ ਦੂਸਰੇ ਦਿਨ ਦਸ ਪਿੰਡਾਂ ਨੂੰ ਇਕ ਕਰੋੜ 72 ਲੱਖ ਰੁਪਏ ਦੀਆਂ ਗਰਾਂਟਾਂ ਵੰਡੀਆਂ। ਜਿਨਾਂ ਵਿੱਚ ਪਿੰਡ ਮਾਲੋਵਾਲ ਨੂੰ 9.10 ਲੱਖ, ਤਲਵੰਡੀ ਨੂੰ 5 ਲੱਖ,  ਜੱਬੋਵਾਲ ਵਾਲ ਨੂੰ 13.44  ਲੱਖ,  ਮੁੱਛਲ ਨੂੰ 14 ਲੱਖ,  ਜੋਧਾਨਗਰੀ ਨੂੰ 11 ਲੱਖ , ਕੋਟ ਖਹਿਰਾ ਨੂੰ 8 ਲੱਖ,  ਡੇਹਰੀਵਾਲ ਨੂੰ 60 ਲੱਖ,  ਰੁਮਾਣਾ ਚੱਕ ਨੂੰ 9 ਲੱਖ, ਕੋਟ ਹਯਾਤ ਨੂੰ 4 ਲੱਖ ਅਤੇ ਸੈਦਪੁਰ ਨੂੰ 9 ਲੱਖ ਰੁਪਏ ਦੀ ਗਰਾਂਟ ਦਿੱਤੀ।  ਇਸ ਤੋਂ ਇਲਾਵਾ ਉਨਾਂ ਨੇ ਗ੍ਰਾਮ ਪੰਚਾਇਤ ਤਾਰਾਗੜ੍ਹ ਦੇ ਬਾਜ਼ਾਰ ਦੀ ਉਸਾਰੀ ਜੋ ਕਿ 13 ਲੱਖ ਰੁਪਏ ਨਾਲ ਹੋਣੀ ਹੈ ਦਾ ਕੰਮ ਸ਼ੁਰੂ ਕਰਵਾਇਆ ਅਤੇ ਬਾਜ਼ਾਰ ਵਿੱਚ ਲਾਈਟਾਂ ਲਗਾਉਣ ਲਈ ਪੌਣੇ ਦੋ ਲੱਖ ਰੁਪਏ ਦ...
ਵਿਧਾਇਕ ਸੇਖੋਂ ਨੇ ਬਾਸਕਿਟ ਬਾਲ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

ਵਿਧਾਇਕ ਸੇਖੋਂ ਨੇ ਬਾਸਕਿਟ ਬਾਲ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

National, Politics, Punjab
ਫਰੀਦਕੋਟ 22 ਸਤੰਬਰ,2024 () ਬਾਬਾ ਸ਼ੇਖ ਫਰੀਦ ਜੀ ਆਗਮਨ ਪੁਰਬ ਮੌਕੇ 29ਵਾਂ ਬਾਸਕਿਟ ਬਾਲ ਟੂਰਨਾਮੈਂਟ ਨਹਿਰੂ ਸਟੇਡੀਅਮ ਵਿਖੇ ਕਰਵਾਇਆ ਗਿਆ । ਜਿਸ ਵਿੱਚ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸ.ਸੇਖੋਂ  ਨੇ ਖੇਡਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਦਿਆ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਖੇਡਾਂ ਵਿੱਚ ਮੋਹਰੀ ਸੂਬਾ ਬਣੇ । ਇਸ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਲਈ ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਦੀ ਸ਼ੁਰੂ ਕਰਕੇ ਨੌਜਵਾਨਾਂ ਨੂੰ ਇੱਕ ਚੰਗਾ ਪਲੇਟਫਾਰਮ ਪ੍ਰਦਾਨ ਕੀਤਾ ਗਿਆ ਹੈ । ਉਨ੍ਹਾਂ ਇਹ ਵੀ ਕਿਹਾ ਕਿ ਉਹ ਅੱਜ ਇਸ ਅਹੁਦੇ ਤੇ ਬਾਸਕਿਟਬਾਲ ਖੇਡ ਕਾਰਨ ਹੀ ਪੁੱਜੇ ਹਨ । ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਬਹੁਤ ਜ਼ਰੂਰੀ ਹੈ। ਖੇਡਾਂ ਨਾਲ ਜੁੜ ਕੇ ਨੌਜਵਾਨ ਨ...