ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬ੍ਰਿੰਜਿੰਦਰਾ ਕਾਲਜ ਵਿਖੇ ਗਤਕਾ ਕੱਪ ਦਾ ਕੀਤਾ ਉਦਘਾਟਨ
ਫ਼ਰੀਦਕੋਟ 22 ਸਤੰਬਰ,2024
ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਫ਼ਰੀਦਕੋਟ ਵੱਲੋਂ ਸਰਕਾਰੀ ਬ੍ਰਿੰਜਿਦਰਾ ਕਾਲਜ ਵਿਖੇ 10ਵੇਂ ਗੱਤਕਾ ਗੋਲਡ ਕੱਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸੁਸਾਇਟੀ ਦਾ ਅਹੁਦੇਦਾਰਾਂ ਵਲੋਂ ਮਾਰਸ਼ਲ ਆਰਟ, ਗਤਕਾ ਤੇ ਹੋਰ ਕਲਾਵਾਂ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸੰਸਾ ਕੀਤੀ ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਗਤਕਾ ਪੰਜਾਬ ਦਾ ਮਾਰਸ਼ਲ ਆਰਟ ਹੈ ਜੋ ਕਿ ਸਿੱਖ ਧਰਮ ਜੁੜਿਆ ਹੋਇਆ ਹੈ ਤੇ ਇਸ ਦਾ ਇਤਿਹਾਸ ਸਦੀਆ ਪੁਰਾਣਾ ਹੈ । ਉਨ੍ਹਾਂ ਕਿਹਾ ਕਿ ਗਤਕਾ ਜਿਥੇ ਸਰੀਰਕ ਤੰਦਰੁਸਤੀ ਤੇ ਚੁਸਤੀ ਦਾ ਪ੍ਰਤੀਕ ਹੈ ਉਥੇ ਹੀ ਇਹ ਸਾਡੀ ਸਵੈ ਰੱਖਿਆ ਵੀ ਕਰਦਾ ਹੈ । ਉਨ੍ਹਾਂ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਸਾਨੂੰ ਗਤਕੇ ਦੀ ਦਾਤ ਬਖਸ਼ੀ ਹੈ ਸਾਨੂੰ ਸਭ ਨੂੰ ਸ਼ਸਤਰਾ ਦਾ ਸਤਿਕਾਰ ਕਰਦੇ ਹੋਏ ਗੁਰੂ ਸਾਹਿਬ ਵਲੋਂ ਦਿੱਤੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ।
ਉਨ੍ਹਾਂ ਗਤਕਾ ਐਸੋਸੀਏਸ਼ਨ ਫ਼ਰ...








