ਚੱਕ ਰਾਮ ਸਿੰਘ ਵਾਲਾ ਵਿਖੇ ਬਲਾਕ ਪੱਧਰੀ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪ ਆਯੋਜਿਤ
ਬਠਿੰਡਾ, 24 ਸਤੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਗੁਰਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਸਥਾਨਕ ਪੀ.ਏ.ਯੂ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਪਿੰਡ ਚੱਕ ਰਾਮ ਸਿੰਘ ਵਾਲਾ ਬਲਾਕ ਨਥਾਣਾ ਵਿਖੇ ਲਗਾਇਆ ਗਿਆ।
ਇਸ ਮੌਕੇ ਡਾ. ਅਜੀਤਪਾਲ ਸਿੰਘ ਧਾਲੀਵਾਲ (ਪੋਫੈਸਰ ਪਸ਼ੂ ਵਿਗਿਆਨ) ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਪ੍ਰਬੰਧ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੁਹੱਈਆ ਕਰਵਾਈ ਜਾਣ ਵਾਲੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਆਪਣੇ ਖੇਤ ਵਿੱਚ ਮਿਲਾਇਆ ਜਾਵੇ ਤਾਂ ਜੋ ਖੇਤ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋ ਸਕੇ, ਅਜਿਹਾ ਕਰਨ ਨਾਲ ਕਿਸਾਨ ਵੀਰ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੀ ਵਰਤੋਂ ਪਸ਼ੂ ਖੁਰਾਕ ਵਿੱਚ ਵੀ ਕੀਤੀ ਜਾ ਸਕਦੀ ਹੈ ਅਤੇ ਸਰਦੀ ਦੀ ਰੁੱਤ ਵਿੱਚ ਇਸ ਦੀ ਵਰਤੋਂ ਸੁੱਕ ਦੇ ਰੂਪ ਵਿੱਚ ਕਰਨੀ ਸਾਰਥਿਕ ਸਿੱਧ ਹੋਵੇਗੀ।
ਡਾ. ਵਿਨੈ ਸਿੰਘ (ਸਹਾਇਕ ਪ੍ਰੋਫੈਸਰ ਪੌ...








