Saturday, March 14
Shadow

National

ਪੰਜਾਬ ਆਪਣੇ ਬ੍ਰਾਂਡ ਅਧੀਨ ਬਾਜ਼ਾਰ ‘ਚ ਉਤਾਰੇਗਾ ਰੇਸ਼ਮ ਉਤਪਾਦ; ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਲੋਗੋ ਜਾਰੀ

ਪੰਜਾਬ ਆਪਣੇ ਬ੍ਰਾਂਡ ਅਧੀਨ ਬਾਜ਼ਾਰ ‘ਚ ਉਤਾਰੇਗਾ ਰੇਸ਼ਮ ਉਤਪਾਦ; ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਲੋਗੋ ਜਾਰੀ

National, Politics, Punjab
ਚੰਡੀਗੜ੍ਹ, 21 ਸਤੰਬਰ: ਖੇਤੀ ਦੇ ਸਹਾਇਕ ਕਿੱਤਿਆਂ ਨਾਲ ਜੁੜੇ ਉਤਪਾਦ ਆਪਣੇ ਬ੍ਰਾਂਡ ਤਹਿਤ ਬਾਜ਼ਾਰ ਵਿੱਚ ਵੇਚ ਕੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਹੁਣ ਆਪਣੇ ਬ੍ਰਾਂਡ ਅਧੀਨ ਸੂਬੇ ਦੇ ਰੇਸ਼ਮ ਉਤਪਾਦ ਮਾਰਕੀਟ ਵਿੱਚ ਉਤਾਰਨ ਵੱਲ ਵੱਡੀ ਪਹਿਲਕਦਮੀ ਕੀਤੀ ਹੈ। ਇਥੇ ਮੈਗਸੀਪਾ ਵਿਖੇ ਸਿਲਕ ਦਿਵਸ ਸਬੰਧੀ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਰੇਸ਼ਮ ਉਤਪਾਦਾਂ ਲਈ ਵਿਭਾਗ ਦਾ ਲੋਗੋ ਜਾਰੀ ਕਰਕੇ ਇਸ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਹ ਐਲਾਨ ਵੀ ਕੀਤਾ ਹੈ ਕਿ ਸਾਲ 2025 ਦੇ ਅਖੀਰ ਤੱਕ ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਦੁੱਗਣਾ ਕਰਨ ਲਈ ਹਰ ਹੀਲਾ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਨੀਮ-ਪਹਾੜੀ ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ ਅਤੇ ਰੋਪੜ ਦੇ ਲਗਭਗ 230 ਪਿੰਡਾਂ ਵਿੱਚ ਰੇਸ਼ਮ ਪਾਲਣ ਦਾ ਕਿੱਤਾ ਅਪਣਾਇਆ ਜਾ ਰਿਹਾ ਹੈ ਅਤੇ 1200 ਤੋਂ 1400 ਰੇਸ਼ਮ ਕੀਟ ਪਾਲਕ ਇਸ ਕਿੱਤੇ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਮੁੱਖ ਤੌਰ 'ਤ...
ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

National, Politics, Punjab
ਚੰਡੀਗੜ੍ਹ, 21 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਮਧੂਮਿਤਾ ਦੇ ਦੁਖਦਾਇਕ ਅਤੇ ਬੇਵਕਤੀ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ, ਜਿਨ੍ਹਾਂ ਦਾ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਉਹ 53 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਪਤੀ ਅਤੇ ਦੋ ਧੀਆਂ ਛੱਡ ਗਏ। ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਮਧੂਮਿਤਾ ਜੀ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ, ਜੋ ਆਪਣੇ ਪਰਿਵਾਰ ਦੀ ਤਾਕਤ ਅਤੇ ਆਪਣੇ ਪਤੀ ਦੀ ਸਫਲਤਾ ਲਈ ਪ੍ਰੇਰਨਾ ਸਰੋਤ ਸਨ। ਉਨ੍ਹਾਂ ਕਿਹਾ ਕਿ ਇਹ ਸਮਾਜ ਲਈ ਅਤੇ ਖਾਸ ਕਰਕੇ ਪਰਿਵਾਰ ਲਈ ਬਹੁਤ ਵੱਡਾ ਘਾਟਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਧੂਮਿਤਾ ਜੀ ਇਕ ਪਵਿੱਤਰ ਰੂਹ ਸਨ, ਜਿਨ੍ਹਾਂ ਨੇ ਆਪਣੇ ਪਤੀ ਕੁੰਵਰ ਵਿਜੇ ਪ੍ਰਤਾਪ ਨੂੰ ਬਤੌਰ ਪੁਲਿਸ ਅਧਿਕਾਰੀ ਅਤੇ ਹੁਣ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਵਜੋਂ ਮਾਨਵਤਾ ਦੀ ਮਿਸਾਲੀ ਸੇਵਾ ਕਰਨ ਲਈ ਪੂਰਨ ਸਹਿਯੋਗ ਦਿੱਤਾ। ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾ...
ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

National, Politics, Punjab
ਚੰਡੀਗੜ੍ਹ, 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ, ਉਥੇ ਹੀ ਮਹਿਲਾਵਾਂ ਦੀ ਭਲਾਈ ਲਈ ਵੀ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇੱਕ ਪ੍ਰੈਸ ਰਿਲੀਜ਼ ਰਾਹੀਂ ਦੱਸਿਆ ਕਿ ਪੰਜਾਬ ਸਰਕਾਰ ਰਾਜ ਭਰ ਦੀਆਂ ਕੰਮਕਾਜੀ ਔਰਤਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਮੁਹਾਲੀ ਵਿੱਚ ਇੱਕ ਆਧੁਨਿਕ ਵਰਕਿੰਗ ਵੂਮੈਨ ਹੋਸਟਲ ਦੀ ਉਸਾਰੀ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਰੁਜ਼ਗਾਰ ਦੇ ਮੌਕਿਆਂ ਦੀ ਭਾਲ ਵਿੱਚ ਮੋਹਾਲੀ ਅਤੇ ਚੰਡੀਗੜ੍ਹ ਆਉਣ ਵਾਲੀਆਂ ਔਰਤਾਂ ਨੂੰ ਕਿਫਾਇਤੀ ਅਤੇ ਸੁਰੱਖਿਅਤ ਰਿਹਾਇਸ਼ ਪ੍ਰਦਾਨ ਕਰੇਗੀ। ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਹੋਸਟਲ ਮੁਹਾਲੀ ਦੇ ਸੈਕਟਰ 79 ਵਿੱਚ ਸਥਿਤ 0.98 ਏਕੜ ਪਲਾਟ ਵਿੱਚ ਬਣਾਇਆ ਜਾਵੇਗਾ।  ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਨੇ ਸਫਲਤਾਪੂਰਵਕ  ਨਿਰਭਯਾ ਫੰਡ ਦੇ ਤਹਿਤ 12.57 ਕਰੋੜ ਰੁਪਏ ਪ੍ਰਾਪਤ ਕੀਤੇ ਹਨ।  ਇਸ ਪ੍ਰਸਤਾਵ...
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

Crime, International, National, Politics, Punjab, Trending
ਚੰਡੀਗੜ੍ਹ, 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰੀ ਦੇ ਇੱਕ ਵੱਡੇ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ  ਫੜੇ ਗਏ ਵਿਅਕਤੀਆਂ ਦੀ ਪਛਾਣ ਚੰਦਨ ਸ਼ਰਮਾ, ਆਕਾਸ਼ ਸ਼ਰਮਾ, ਵਿਸ਼ਾਲ ਸਿੰਘ, ਅਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਰਿੰਕੂ ਥਾਪਰ, ਭਰਤ, ਦਿਵਯਮ, ਪ੍ਰਥਮ ਅਤੇ ਅੰਕੁਸ਼ ਭੱਟੀ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 1 ਕਿਲੋ ਹੈਰੋਇਨ, 381 ਗ੍ਰਾਮ ਚਰਸ, ਤਿੰਨ ਪਿਸਤੌਲ  ਜਿਨ੍ਹਾਂ ਚੋ ਇੱਕ ਆਧੁਨਿਕ ਗਲੋਕ ਪਿਸਤੌਲ ਸਮੇਤ 62 ਜਿੰਦਾ ਕਾਰਤੂਸ ਅਤੇ ਦੋ ਖਾਲੀ ਖੋਲ, 48.7 ਲੱਖ ਰੁਪਏ ਦੀ ਡਰੱਗ ਮਨੀ, 262 ਗ੍ਰਾਮ ਸੋਨਾ ਅਤੇ ਇਲੈਕਟਰਾਨਿਕ ਉਪਕਰਣ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦ...
ਜਸਵਿੰਦਰ ਸਿੰਘ ਢਿੱਲੋ ਮੈਮੋਰੀਅਲ ਵੈਲਫੇਅਰ ਸੋਸਾਇਟੀ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਦੀ ਕੀਤੀ ਗਈ ਸ਼ੁਰੂਆਤ

ਜਸਵਿੰਦਰ ਸਿੰਘ ਢਿੱਲੋ ਮੈਮੋਰੀਅਲ ਵੈਲਫੇਅਰ ਸੋਸਾਇਟੀ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਦੀ ਕੀਤੀ ਗਈ ਸ਼ੁਰੂਆਤ

National, Politics, Punjab
ਫ਼ਰੀਦਕੋਟ 21 ਸਤੰਬਰ,2024 ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ-2024 ਨੂੰ ਸਮਰਪਿਤ ਮੇਲਾ ਖੂਨਦਾਨੀਆ ਦੇ ਤਹਿਤ ਸ. ਜਸਵਿੰਦਰ ਸਿੰਘ ਢਿੱਲੋ ਮੈਮੋਰੀਅਲ ਵੈਲਫੇਅਰ ਸੋਸਾਇਟੀ ਵੱਲੋਂ ਕੈਨਰਾ ਬੈਂਕ ਦੇ ਸਹਿਯੋਗ ਨਾਲ ਆਯੋਜਨ ਕੀਤਾ ਗਿਆ, ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਖੂਨਦਾਨ ਕੈਂਪ ਵਿੱਚ ਖੂਨਦਾਨੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਕਾਰਜ ਦੇ ਨਾਲ ਜੁੜੇ ਹੋਏ ਸਾਰੇ ਹੀ ਇਲਾਕਾ ਨਿਵਾਸੀ ਅਤੇ ਸਿਹਤ ਵਿਭਾਗ ਦੇ ਅਮਲੇ ਦਾ ਕੰਮ ਪ੍ਰਸ਼ੰਸਾਯੋਗ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਕੇ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਖੂਨਦਾਨ ਜਿਥੇ ਕਿਸੇ ਲੋੜਵੰਦ ਨੂੰ ਨਵੀਂ ਜ਼ਿੰਦਗੀ ਬਖਸ਼ਦਾ ਹੈ ਉਥੇ ਹੀ ਖੂਨ ਦਾਨ ਕਰਨ ਵਾਲੇ ਮਨੁੱਖੀ ਸਰੀਰ ਨੂੰ ਕਈ ਲਾਭ ਪਹੁੰਚਾ ਸਕਦਾ ਹੈ।  ਉਨ੍ਹਾਂ ਕਿਹਾ ਕਿ ਅਜੀਹੀਆਂ ਸੰਸਥਾਵਾਂ ਵਧਾਈ ਦੀਆਂ ਪਾਤਰ ਹੁੰਦੀਆਂ ਹਨ, ਇਨ੍ਹਾਂ ਸਦਕਾ ਹੀ ਜਰੂਰਤਮੰਦ ਲੋਕਾਂ ਦੀ ਜਰੂਰਤ ਨੂੰ ਪੂਰਾ ਕੀਤਾ ਜਾ ਸਕਦਾ ਹੈ। ਸਪੀਰਕ ਸ. ਸੰਧਵਾਂ ਵੱਲੋਂ ਬਲੱਡ ਦਾਨੀਆਂ...
ਸਪੀਕਰ ਕੁਲਤਾਰ ਸੰਧਵਾਂ ਵੱਲੋਂ ਬਾਬਾ ਫਰੀਦ ਸਹਿਤ ਮੇਲੇ ਵਿੱਚ ਸ਼ਿਰਕਤ

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਬਾਬਾ ਫਰੀਦ ਸਹਿਤ ਮੇਲੇ ਵਿੱਚ ਸ਼ਿਰਕਤ

National, Politics, Punjab
ਫਰੀਦਕੋਟ, 21 ਸਤੰਬਰ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਤੇ ਭਾਸ਼ਾ ਵਿਭਾਗ, ਪੰਜਾਬ ਅਤੇ ਆਲਮੀ ਪੰਜਾਬੀ ਅਦਬ ਫਾਂਊਡੇਸ਼ਨ ਫਰੀਦਕੋਟ ਵੱਲੋਂ ਪੰਜਾਬੀ ਦੇ ਨਾਮਵਰ ਸ਼ਾਇਰ ਡਾਕਟਰ ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਬਾਬਾ ਫ਼ਰੀਦ  ਸਹਿਤ  ਅਤੇ ਪੁਸਤਕ ਮੇਲੇ ਵਿੱਚ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਮੌਕੇ ਸਵੇਰ ਦੇ ਸੰਵਾਂਦ  ਸੈਸ਼ਨ ਵਿੱਚ "ਚੌਥਾ ਥਮ "ਵਿਸ਼ੇ ਅਧੀਨ ਨਾਮਵਰ ਪੱਤਰਕਾਰ ਯਾਦਵਿੰਦਰ ਕਰਫਿਊ ਨਾਲ ਸੰਵਾਂਦ ਕਰਤਾ ਸ਼ਿਵਜੀਤ ਸਿੰਘ ਸੰਘਾ ਵੱਲੋਂ ਵਿਚਾਰ -ਚਰਚਾ ਕੀਤੀ ਗਈ ਜਿਸ ਨੂੰ ਵੱਡੀ ਗਿਣਤੀ ਵਿੱਚ ਸਰੋਤਿਆਂ ਨੇ ਪੂਰੀ ਉਤਸੁਕਤਾ ਨਾਲ ਸੁਣਿਆ । ਸੰਵਾਂਦ ਕਰਤਾ ਸ਼ਿਵਜੀਤ ਸੰਘਾ ਵੱਲੋਂ ਯਾਦਵਿੰਦਰ ਕਰਫਿਊ ਨਾਲ ਪੰਜਾਬ ਤੇ ਦੇਸ਼ ਦੇ ਚਲੰਤ ਮਾਮਲਿਆਂ ,ਪੱਤਰਕਾਰੀ ,ਪੱਤਰਕਾਰੀ ਵਿੱਚ ਨਿਘਾਰ, ਪੱਤਰਕਾਰੀ ਵਪਾਰ, ਦਰਪੇਸ਼ ਔਕੜਾਂ  ਸਮੇਤ ਵੱਖ ਵੱਖ  ਵਿਸ਼ਿਆਂ ਤੇ ਵਿਚਾਰ ਚਰਚਾ ਕੀਤੀ ਗਈ । ਇਸ ਮੌਕੇ ਆਪਣੇ ਸੰਬੋਧਨ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਮਹਾਨ ਸ...
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੇਵਾ ਕਾਰਜਾਂ ਵਾਲੇ ਉਪਰਾਲੇ ਪ੍ਰਸੰਸਾਯੋਗ : ਸੰਧਵਾਂ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੇਵਾ ਕਾਰਜਾਂ ਵਾਲੇ ਉਪਰਾਲੇ ਪ੍ਰਸੰਸਾਯੋਗ : ਸੰਧਵਾਂ

National, Politics, Punjab
ਕੋਟਕਪੂਰਾ, 21 ਸਤੰਬਰ  ਗੁੱਡ ਮੌਰਨਿੰਗ ਵੈਲਫੇਅਰ ਕਲੱਬ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਲੱਬ ਦੇ ਚੀਫ ਪੈਟਰਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿੱਚ ਅੱਜ ਕਲੱਬ ਦੇ ਚੇਅਰਮੈਨ ਪੱਪੂ ਲਹੋਰੀਆ ਅਤੇ ਹੋਰਨਾ ਨੇ ਆਪੋ ਆਪਣੇ ਘਰਾਂ ’ਚ ਪਏ ਨਵੇਂ ਪੁਰਾਣੇ ਕੱਪੜਿਆਂ ਸਮੇਤ ਹੋਰ ਅਜਿਹੀਆਂ ਵਸਤੂਆਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਚਲਾਏ ਜਾ ਰਹੇ ਗੁਰੂ ਨਾਨਕ ਮੋਦੀਖਾਨਾ ਵਿਖੇ ਪਹੁੰਚਾਈਆਂ, ਜੋ ਲੋੜਵੰਦ ਪਰਿਵਾਰਾਂ ਲਈ ਵਰਤਣਯੋਗ ਸਨ। ਜਥੇਬੰਦੀ ਦੇ ਪ੍ਰਚਾਰਕ ਡਾ ਅਵੀਨਿੰਦਰਪਾਲ ਸਿੰਘ ਨੇ ਦੱਸਿਆ ਕਿ ਕਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਦੌਰਾਨ ਹਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨਾ ਦੀ ਸ਼ੁਰੂਆਤ ਕੀਤੀ ਗਈ ਸੀ ਤੇ ਹੁਣ ਤੱਕ ਸਾਢੇ 29 ਹਜਾਰ ਤੋਂ ਵੀ ਜਿਆਦਾ ਪਰਿਵਾਰਾਂ ਵਲੋਂ ਇੱਥੋਂ ਵੱਖ-ਵੱਖ ਕਿਸਮ ਦੀ ਮੱਦਦ ਲਈ ਜਾ ਚੁੱਕੀ ਹੈ। ਕਲੱਬ ਦੇ ਸਰਪ੍ਰਸਤ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਜਥੇਬੰਦੀ ਦੇ ਸੇਵਾ ਕਾਰਜਾਂ ਤੋਂ ਇਲਾਵਾ ਗੁੱਡ ਮੌਰਨਿੰਗ ਕਲੱਬ ਵਲੋਂ ਕੀਤੇ ਜਾ ਰਹੇ ਕਾਰਜਾਂ ਦਾ ਵੀ ਸੰਖੇਪ ਵਿੱਚ ਜਿਕਰ ਕੀਤਾ। ਆਪਣੇ ...
ਪ੍ਰਸਿੱਧ ਗਾਇਕ ਰਾਜੇਸ਼ ਪੰਵਾਰਵੱਲੋਂ ਮੁਹੰਮਦ ਰਫੀ ਦੇ ਮਕਬੂਲ ਗੀਤਾਂ ਰਾਹੀਂ ਸਰੋਤਿਆਂ ਦਾ ਮਨੋਰੰਜਨ

ਪ੍ਰਸਿੱਧ ਗਾਇਕ ਰਾਜੇਸ਼ ਪੰਵਾਰਵੱਲੋਂ ਮੁਹੰਮਦ ਰਫੀ ਦੇ ਮਕਬੂਲ ਗੀਤਾਂ ਰਾਹੀਂ ਸਰੋਤਿਆਂ ਦਾ ਮਨੋਰੰਜਨ

National, Politics, Punjab
ਫਰੀਦਕੋਟ  21 ਸਤੰਬਰ ()   ਬੀਤੀ ਰਾਤ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਅਡਟੋਰੀਅਮ ਵਿਖੇ, ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੇ ਸੰਬੰਧ ਵਿੱਚ ਫਰੀਦਕੋਟ ਜਿਲ੍ਹਾ ਕਲਚਰੱਲ ਸੁਸਾਇਟੀ ਵੱਲੋਂ  ਸਵੱਰਗੀ ਗਾਈਕ ਮੁਹੰਮਦ ਰਫੀ ਨੂੰ ਸਮਰਪਿਤ ਸੰਗੀਤਕ ਸ਼ਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪ੍ਰਸਿੱਧ ਗਾਇਕ ਰਾਜੇਸ਼ ਪੰਵਾਰ (ਮੁੰਬਈ) ਵੱਲੋਂ ਮੁਹੰਮਦ ਰਫੀ ਦੇ ਮਕਬੂਲ ਗੀਤਾਂ ਰਾਹੀਂ ਸਰੋਤਿਆਂ ਦਾ ਮਨੋਰੰਜਨ ਕੀਤਾ ਗਿਆ। ਇਸ ਸਮਾਗਮ ਵਿੱਚ ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦ ਕਿ ਫਰੀਦਕੋਟ ਦੇ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਜੈਤੋ ਦੇ ਹਲਕਾ ਵਿਧਾਇਕ ਅਮੋਲਕ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਆਈ.ਏ.ਐਸ, ਫਰੀਦਕੋਟ ਐੱਸ.ਐੱਸ.ਪੀ ਪ੍ਰਗਿਆ ਜੈਨ ਤੋਂ ਇਲਾਵਾ ਸਾਬਕਾ ਐੱਮ.ਪੀ ਸ.ਮੁਹੰਮਦ ਸਦੀਕ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਪ੍ਰੋਗਰਾਮ ਵਿੱਚ ਰਾਜੇਸ਼ ਪੰਵਾਰ ਵੱਲੋਂ ਮੁਹੰਮਦ ਰਫੀ ਦੇ ਗੀਤ ਬਹਾਰੋਂ ਫੂਲ ਬਰਸਾਓ, ਫੂਲ ਕੀ ਰਾਣੀ, ਤੂ ਮੇਰੇ ਸਪਨੋਂ ਕੀ ਰਾਣੀ,ਯੇ ਰੇਸ਼ਮੀ ਜੁਲਫੇਂ ਹੋਰ ਬਹੁਤ ਸਾਰੇ ਮਨਮੋਹਕ ਸੰਗੀਤ ਪੇਸ਼  ਕਰਕੇ ਪ...
ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

National, Politics, Punjab
ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ, ਜੋ ਕਿ ਉਸਾਰੀ ਕਿਰਤੀਆਂ ਦੀ ਭਲਾਈ ਲਈ ਕੰਮ ਕਰਦਾ ਹੈ, ਨੇ ਪ੍ਰਸਿੱਧ ‘ਸਕੌਚ ਐਵਾਰਡ’ ਹਾਸਲ ਕੀਤਾ ਹੈ। ਕਿਰਤ ਵਿਭਾਗ ਦੇ ਸਕੱਤਰ , ਮਨਵੇਸ਼ ਸਿੰਘ ਸਿੱਧੂ ਆਈ.ਏ.ਐਸ., ਕਿਰਤ ਕਮਿਸ਼ਨਰ, ਰਾਜੀਵ ਕੁਮਾਰ ਗੁਪਤਾ ਆਈ.ਏ.ਐਸ. ਅਤੇ ਬੀ.ਓ.ਸੀ.ਡਬਲਿਊ.  ਵੈਲਫੇਅਰ ਬੋਰਡ ਦੇ ਉੱਪ ਸਕੱਤਰ ਜਸ਼ਨਦੀਪ ਸਿੰਘ ਕੰਗ ਨੇ ਸਿਲਵਰ ਓਕ ਹਾਲ, ਇੰਡੀਅਨ ਹੈਬੀਟੇਟ ਸੈਂਟਰ, ਨਵੀਂ ਦਿੱਲੀ ਵਿਖੇ ਕਰਵਾਏ  99ਵੇਂ ਸਕੌਚ ਸੰਮੇਲਨ ਵਿੱਚ ਇਹ ਵਕਾਰੀ ਪੁਰਸਕਾਰ ਪ੍ਰਾਪਤ ਕੀਤਾ। ਸਾਲ 2003 ਵਿੱਚ ਸਥਾਪਿਤ, ਇਸ ਪੁਰਸਕਾਰ ਨੂੰ ਭਾਰਤ ਦੇ ਸਰਵਉੱਚ ਨਾਗਰਿਕ ਸਨਮਾਨਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ, ਜੋ ਭਾਰਤ ਦੀ ਬਿਹਤਰੀ ਵਿੱਚ ਯੋਗਦਾਨ ਪਾਉਣ ਵਾਲੇ ਲੋਕਾਂ, ਪ੍ਰੋਜੈਕਟਾਂ ਅਤੇ ਸੰਸਥਾਵਾਂ ਨੂੰ ਮਾਨਤਾ ਦਿੰਦਾ ਹੈ। ਇਸਨੂੰ ਸ਼ਾਸਨ, ਵਿੱਤ ਅਤੇ ਤਕਨਾਲੋਜੀ ਵਰਗੇ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਲਈ ਇੱਕ ਮਾਪਦੰਡ ਵਜੋਂ ਵੀ ਦੇਖਿਆ ਜਾਂਦਾ ਹੈ। ਵੱਖ-ਵੱਖ ਸੂਬਿਆਂ ਦੇ ਵੱਖ-ਵੱਖ ਵਿਭਾਗਾਂ ਨੇ ਇਸ ਸਾਲ ਸਕੌਚ ਐਵਾਰਡ ਲਈ ਨਾਮਜ਼ਦਗੀਆਂ ਦਾਖਲ ਕੀਤੀਆਂ ਸਨ।...
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ

National, Politics, Punjab
ਚੰਡੀਗੜ੍ਹ, 21 ਸਤੰਬਰ: ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ (ਮੋਹਾਲੀ) ‘ਚ ਬਣੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਦੇ 47 ਕੈਡਿਟਾਂ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.-।।) ਦੀ ਲਿਖਤੀ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਦੱਸਣਯੋਗ ਹੈ ਕਿ ਇਹ ਨਤੀਜੇ ਬੀਤੇ ਦਿਨ ਐਲਾਨੇ ਗਏ ਸਨ, ਜਿਸ ਵਿੱਚ 74.6 ਪ੍ਰਤੀਸ਼ਤ ਦੀ ਸਫ਼ਲਤਾ ਦਰ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇਸ਼ ਵਿੱਚੋਂ ਸਭ ਤੋਂ ਮੋਹਰੀ ਰਿਹਾ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਸ਼ਵ ਪੱਧਰ 'ਤੇ ਭਾਰਤੀ ਰੱਖਿਆ ਬਲਾਂ ਦੇ ਮਾਣ-ਸਨਮਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪ੍ਰੀਖਿਆ ਪਾਸ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ  ਵਿਸ਼ਵ ਭਰ ਵਿੱਚ ਸੂਬੇ ਅਤੇ ਦੇਸ਼ ਲਈ ਵੱਧ ਤੋਂ ਵੱਧ ਨਾਮ ਕਮਾਉਣ ਲਈ ਪ੍ਰੇਰਿਤ ਕੀਤਾ। ਮਹਾਰਾਜਾ ਰਣਜੀਤ...