Tuesday, September 8
Shadow

National

ਮਾਪੇ ਆਪਣੇ ਨਾ ਬਾਲਗ ਬੱਚਿਆਂ ਨੂੰ ਨਾ ਚਲਾਉਣ ਦੇਣ ਵਹੀਕਲ  — ਡਿਪਟੀ ਕਮਿਸ਼ਨਰ

ਮਾਪੇ ਆਪਣੇ ਨਾ ਬਾਲਗ ਬੱਚਿਆਂ ਨੂੰ ਨਾ ਚਲਾਉਣ ਦੇਣ ਵਹੀਕਲ — ਡਿਪਟੀ ਕਮਿਸ਼ਨਰ

National, Politics, Punjab, Trending
ਸ੍ਰੀ ਮੁੁਕਤਸਰ ਸਾਹਿਬ 23  ਸਤੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 18 ਸਾਲ ਤੋਂ ਘੱਟ ਉਮਰ ਦੇ ਨਾਬਾਲਗ ਲੜਕੇ ਅਤੇ ਲੜਕੀਆਂ ਦੇ ਦੋ ਪਹੀਆ ਵਾਹਨ ਅਤੇ ਚਾਰ ਪਹੀਆ ਵਾਹਨ ਚਲਾਉਣ ਤੇ ਪਾਬੰਦੀ ਲਗਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਦੋ ਪਹੀਆਂ ਵਾਹਨ ਅਤੇ ਚਾਰ ਪਹੀਆ ਵਾਹਨ ਨਾ ਚਲਾਉਣ ਦੇਣ ਤਾਂ ਜੋ ਉਹਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੋਟਰ ਵਹੀਕਲ ਐਕਟ 2019 ( ਸੋਧ ਦੀ ਧਾਰਾ 199 ਏ ) ਦੇ ਤਹਿਤ ਵਹੀਕਲ ਚਲਾਉਣ ਵਾਲੇ ਨਾ ਬਾਲਗ ਬੱਚਿਆ ਦੇ ਮਾਪਿਆਂ ਜਾਂ ਸਬੰਧਿਤ ਵਹੀਕਲ ਮਾਲਕ ਨੂੰ 3 ਸਾਲ ਦੀ ਕੈਦ ਜਾਂ 25 ਹਜ਼ਾਰ ਰੁਪਏ ਜੁਰਮਾਨਾ ਹੋ ਸਕਦਾ ਹੈ।...
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਦੀਆਂ ਗੰਢਾਂ ਬਨਾਉਣ ਵਾਲੀਆਂ ਬੇਲਰ ਅਤੇ ਰੇਕ ਮਸ਼ੀਨਾਂ ਨੂੰ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੰਮ ਦੀ ਸ਼ੁਰੂਆਤ ਕਰਨ ਲਈ ਰਵਾਨਾ ਕੀਤਾ ਗਿਆ

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਦੀਆਂ ਗੰਢਾਂ ਬਨਾਉਣ ਵਾਲੀਆਂ ਬੇਲਰ ਅਤੇ ਰੇਕ ਮਸ਼ੀਨਾਂ ਨੂੰ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੰਮ ਦੀ ਸ਼ੁਰੂਆਤ ਕਰਨ ਲਈ ਰਵਾਨਾ ਕੀਤਾ ਗਿਆ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਸਤੰਬਰ, 2024: ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੀ ਸੁਚੱਜੀ ਸਾਂਭ ਸੰਭਾਲ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐੱਸ.ਏ.ਐੱਸ.ਨਗਰ ਦੁਆਰਾ ਸਬਸਿਡੀ ‘ਤੇ ਦਿੱਤੀਆਂ ਗਈਆਂ ਪਰਾਲੀ ਦੀਆਂ ਗੰਢਾਂ ਬਨਾਉਣ ਵਾਲੀਆਂ ਬੇਲਰ ਅਤੇ ਰੇਕ ਮਸ਼ੀਨਾਂ ਨੂੰ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੰਮ ਦੀ ਸ਼ੁਰੂਆਤ ਕਰਨ ਲਈ ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ. ਨੇ ਵਿਰਾਜ ਐਸ. ਤਿੜਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਤੇ ਉਪ ਮੰਡਲ ਮੈਜਿਸਟਰੇਟ ਐੱਸ.ਏ.ਐੱਸ.ਨਗਰ ਦੀਪਾਂਕਰ ਗਰਗ ਦੀ ਹਾਜਰੀ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਐੱਸ ਏ ਐੱਸ ਨਗਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਪਿੰਡ ਸੋਹਾਣਾ ਦੀ ਸਮੂਹ ਟੀਮ ਵੱਲੋਂ ਲਗਭਗ 6 ਬੇਲਰ ਅਤੇ ਰੇਕ ਮਸ਼ੀਨਾਂ ਨਾਲ ਕਿਸਾਨਾਂ ਪਾਸੋਂ ਬਿਨਾਂ ਕੋਈ ਖਰਚਾ ਲਿਆਂ ਪਰਾਲੀ ਦੀਆਂ ਗੰਢਾਂ ਬਣਾਈਆਂ ਜਾਣੀਆਂ ਹਨ। ਉਨ੍ਹਾਂ ਅੱਗੇ  ਦੱਸਿਆ ਕਿ ਜ਼ਿਲ੍ਹੇ ਵਿੱਚ ਸਾਲ 2023-24 ਤੱਕ 20 ਬੇਲਰ ਅਤੇ ਰੈਕ ਮਸ਼ੀਨਾਂ ਉਪਲਬੱਧ ਸਨ ਅਤੇ ਇਸ ਸਾ...
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ’ਚ ਚਾਰ ਨਵੇਂ ਆਮ ਆਦਮੀ ਕਲੀਨਿਕਾਂ ਦਾ ਲੋਕ ਅਰਪਣ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ’ਚ ਚਾਰ ਨਵੇਂ ਆਮ ਆਦਮੀ ਕਲੀਨਿਕਾਂ ਦਾ ਲੋਕ ਅਰਪਣ

National, Politics, Punjab
ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 23 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਪੰਜਾਬ ਦੇ ਲੋਕਾਂ ਨੂੰ ਅਰਪਿਤ ਕੀਤੇ ਗਏ 30 ਆਮ ਆਦਮੀ ਕਲੀਨਿਕਾਂ ਵਿੱਚੋਂ ਚਾਰ ਡੇਰਾਬੱਸੀ ਹਲਕੇ ਨੂੰ ਦੇਣ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਨਾਲ ਡੇਰਾ ਬੱਸੀ ਹਲਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੀ ਵੱਡੀ ਸਹੂਲਤ ਮਿਲੇਗੀ। ਪਿੰਡ ਬੇਹੜਾ ਵਿਖੇ ਖੋਲ੍ਹੇ ਆਮ ਆਦਮੀ ਕਲੀਨਿਕ ਦਾ ਲੋਕ ਅਰਪਣ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਅੱਜ ਚਾਰ ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣ ਨਾਲ ਡੇਰਾਬੱਸੀ ਹਲਕੇ ‘ਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 17 ਹੋ ਗਈ ਹੈ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਲੜੀ ਤਹਿਤ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਪੰਜ ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਦੋਂ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿਚ ਇਹ ਗਿਣਤੀ ਕੁੱਲ 40 ਹੋ ਗਈ ਹੈ । ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਬੇਹੜਾ ਤੋਂ ਇਲਾਵਾ ਡੇਰਾਬੱਸੀ ਹਲਕੇ ਦੇ ਪਿੰ...
ਵਿਧਾਇਕ ਨੀਨਾ ਮਿੱਤਲ ਵੱਲੋਂ ਮਨੌਲੀ ਸੂਰਤ ਸਿੰਘ ਵਿਖੇ ਆਮ ਆਦਮੀ ਕਲੀਨਿਕ ਲੋਕ ਅਰਪਣ

ਵਿਧਾਇਕ ਨੀਨਾ ਮਿੱਤਲ ਵੱਲੋਂ ਮਨੌਲੀ ਸੂਰਤ ਸਿੰਘ ਵਿਖੇ ਆਮ ਆਦਮੀ ਕਲੀਨਿਕ ਲੋਕ ਅਰਪਣ

National, Politics, Punjab
ਬਨੂੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 23 ਸਤੰਬਰ : ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਲੜੀ ਤਹਿਤ ਅੱਜ ਰਾਜਪੁਰਾ ਦੇ ਵਿਧਾਇਕ ਸ੍ਰੀਮਤੀ ਨੀਨਾ ਮਿੱਤਲ ਨੇ ਬਨੂੜ ਨੇੜਲੇ ਪਿੰਡ ਮਨੌਲੀ ਸੂਰਤ ਸਿੰਘ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 30 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਣ ਕਰਨ ਨਾਲ ਪੰਜਾਬ ਚ ਕੁੱਲ ਗਿਣਤੀ 872 ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ 40 ਹੋ ਗਈ ਹੈ। ਵਿਧਾਇਕ ਨੀਨਾ ਮਿੱਤਲ ਨੇ ਭਗਵੰਤ ਮਾਨ ਸਰਕਾਰ ਦੀ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੀ ਦਿਸ਼ਾ ’ਚ ਇਸ ਨੂੰ ਇਕ ਹੋਰ ਵੱਡੀ ਪੁਲਾਂਘ ਕਰਾਰ ਦਿੰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਹੁਣ ਤਕ ਕਰੋੜਾਂ ਲੋਕਾਂ ਨੇ ਆਪਣਾ ਇਲਾਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦੇਣਾ ਇਸ ਸਰਕਾਰ ਦਾ ਪ੍ਰਮੱਖ ਏਜੰਡਾ...
ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜ਼ੇਲ੍ਹ ਫਿਰੋਜਪੁਰ ਦਾ ਦੌਰਾ

ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜ਼ੇਲ੍ਹ ਫਿਰੋਜਪੁਰ ਦਾ ਦੌਰਾ

National, Politics, Punjab
ਫਿਰੋਜ਼ਪੁਰ 23 ਸਤੰਬਰ 2024 ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸ਼੍ਰੀ ਵੀਰਇੰਦਰ ਅਗਰਵਾਲ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਦੌਰਾ ਕੀਤਾ ਗਿਆ। ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜਪੁਰ ਮੈਡਮ ਅਨੁਰਾਧਾ, ਅਡੀਸ਼ਨਲ ਸੁਪਰਡੈਂਟ ਕੇਂਦਰੀ ਜ਼ੇਲ੍ਹ, ਫਿਰੋਜ਼ਪੁਰ ਸ੍ਰੀ ਅਰਪਨਜੋਤ ਸਿੰਘ  ਅਤੇ ਹੋਰ ਜ਼ੇਲ੍ਹ ਸਟਾਫ ਵੀ ਮੌਜੂਦ ਸੀ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਤੋਂ ਬਾਅਦ ਉਨ੍ਹਾਂ ਨੇ ਜ਼ੇਲ੍ਹ ਵਿਖੇ ਬਣੀ ਰਸੋਈ ਦਾ ਅਤੇ ਇੱਥੇ ਬਣੇ ਖਾਣੇ ਦਾ ਵੀ ਨਿਰੀਖਣ ਕੀਤਾ ਤੇ ਜਨਾਨਾ ਵਾਰਡ ਵਿੱਚ ਹਾਜ਼ਰ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ। ਅੰਤ ਵਿੱਚ ਜੱਜ ਸਾਹਿਬ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼...
ਡਿਪਟੀ ਕਮਿਸ਼ਨਰ ਨੇ ਮਲੋਟ ਦੇ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਲੋਟ ਦੇ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਲਿਆ ਜਾਇਜਾ

National, Politics, Punjab
ਮਲੋਟ/ ਸ੍ਰੀ ਮੁਕਤਸਰ ਸਾਹਿਬ, 23  ਸਤੰਬਰ ਪੰਜਾਬ ਅਤੇ ਹਰਿਆਣਾ  ਹਾਈ ਕੋਰਟ ਦੀਆ ਹਦਾਇਤਾਂ ਤੇ ਕੇਂਦਰੀ ਪ੍ਰਦੂਸ਼ਨ ਕੰਟਰੋਲ ਬੋਰਡ ਵਲੋਂ ਪੰਜਾਬ ਰਾਜ ਦੇ ਸਾਰੇ ਹੀ ਸੀਵਰੇਜ ਟਰੀਟਮੈਂਟ ਪਲਾਂਟ ਦਾ ਨਿਰੀਖਣ ਜਲਦ ਹੀ ਕੀਤਾ ਜਾਣਾ ਹੈ, ਇਸੇ ਕੜੀ ਵਿੱਚ ਮਲੋਟ ਸ਼ਹਿਰ ਵਿੱਚ ਚੱਲ ਰਹੇ  3 ਐਮ. ਐਲ. ਡੀ. ਅਤੇ 10 ਐਮ. ਐਲ. ਡੀ. ਸਮਰੱਥਾ ਦੇ ਪਲਾਂਟਾਂ ਦਾ ਜਾਇਜਾ ਸ੍ਰੀ ਰਾਜੇਸ਼ ਕੁਮਾਰ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਲਿਆ। ਇਸ ਸਬੰਧੀ ਤਕਨੀਕੀ ਜਾਣਕਾਰੀ ਦੀ ਦਿੰਦੇ ਹੋਏ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਸ. ਬਲਜੀਤ ਸਿੰਘ ਨੇ ਦੱਸਿਆ  ਕਿ ਮਲੋਟ ਦੇ ਜ਼ੋਨ ਨੰ. 1 ਵਿਚ ਟ੍ਰੀਟਮੈਂਟ ਪਲਾਂਟ ਦੀ ਸਮਰੱਥਾ ਪੂਰੀ ਹੈ ਅਤੇ ਇਸ ਉਪਰ ਨਵੀਂ ਰੇਸਿੰਗ ਮੈਨ ਪਾਇਪ ਅਤੇ ਮਸ਼ੀਨਰੀ ਦਾ ਕੰਮ ਚੱਲ ਰਿਹਾ ਹੈ, ਜਦ ਕਿ ਜੋਨ  ਨੰ. 2 ਦੇ ਟ੍ਰੀਟਮੈਂਟ ਪਲਾਂਟ ਵਿੱਚ ਵਾਧਾ 10 ਐਮ ਐਲ ਡੀ ਕੀਤੇ ਜਾਣ ਦਾ ਟੈਂਡਰ ਲੱਗਿਆ ਹੋਇਆ ਹੈ, ਇਸ ਦੀ ਉਸਾਰੀ ਉਪਰੰਤ ਮਲੋਟ ਸ਼ਹਿਰ ਦੇ ਸਮੁੱਚੇ ਸੀਵਰੇਜ਼ ਪਾਣੀ ਨੂੰ  ਟਰੀਟਮੈਂਟ ਕੀਤੇ ਜਾਣ ਦੀ ਸਮਰੱਥਾ ਪੂਰੀ ਹੋ ਜਾਵੇਗੀ। ਇਸ ਮੌਕੇ ਤੇ ਡਾ. ਸੰਜੀਵ ਸ਼ਰਮਾ ਉਪ ਮੰਡਲ ਮੈਜਿ...
ਜ਼ਿਲ੍ਹਾ ਮੋਗਾ ਵਿੱਚ ਖੁੱਲ੍ਹੇ ਤਿੰਨ ਨਵੇਂ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 28 ਹੋਈ

ਜ਼ਿਲ੍ਹਾ ਮੋਗਾ ਵਿੱਚ ਖੁੱਲ੍ਹੇ ਤਿੰਨ ਨਵੇਂ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 28 ਹੋਈ

National, Politics, Punjab
ਧਰਮਕੋਟ/ਬਾਘਾਪੁਰਾਣਾ, 23 ਸਤੰਬਰ (000) - ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਮੋਗਾ ਵਿੱਚ 3 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਜ਼ਿਲ੍ਹੇ ਵਿੱਚ ਕੁੱਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ 28 ਹੋ ਗਈ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਧਰਮਕੋਟ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਪਿੰਡ ਲੋਹਗੜ੍ਹ ਅਤੇ ਧਰਮਕੋਟ ਵਿਖੇ ਖੋਲ੍ਹੇ ਜਾ ਰਹੇ ਆਮ ਕਲੀਨਿਕਾਂ ਦੇ ਉਦਘਾਟਨ ਮੌਕੇ ਕੀਤਾ। ਇਸ ਤੋਂ ਇਲਾਵਾ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਬਾਘਾਪੁਰਾਣਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਲੋਕ ਅਰਪਣ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅੱਜ ਸੂਬੇ ਵਿੱਚ 30 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਨਾਲ ਸੂਬੇ ਵਿੱਚ ਕੁੱਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ 872 ਹੋ ਗਈ ਹੈ। ਜਿਕਰਯੋਗ ਹੈ ਕਿ ਪਿੰਡ ਲੋਹਗੜ੍ਹ ਵਿਖੇ ਕਲੀਨਿਕ ਦੀ ਉਸਾਰੀ ਪਰਵਾਸੀ ਪੰਜਾਬੀ ਸ੍ਰ ਰਸ਼ਪਾਲ ਸਿੰਘ...
ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਕੇਸ ਦੀ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਕੇਸ ਦੀ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

National, Politics, Punjab
ਚੰਡੀਗੜ੍ਹ, 23 ਸਤੰਬਰ :  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰੀਕ ਸਿੰਘ ਨੂੰ 20,000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਅਸ਼ੋਕ ਕੁਮਾਰ ਵਾਸੀ ਪਾਤੜਾਂ ਕਸਬਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੇ ਅਤੇ ਉਸਦੇ ਸਾਥੀਆਂ ਖਿਲਾਫ ਥਾਣਾ ਪਾਤੜਾਂ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਉਕਤ ਪੁਲਿਸ ਅਧਿਕਾਰੀ ਅਦਾਲਤ ਵਿੱਚ ਇਸ ਕੇਸ ਨਾਲ ਸਬੰਧਤ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਲਈ 20,000 ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ  ਅਤੇ ਦੋਸ਼ੀ ਏ.ਐਸ.ਆਈ. ਅਮਰੀਕ ਸ...
ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਵਿਧਾਇਕ ਰਣਬੀਰ ਭੁੱਲਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜਾਈ

ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਵਿਧਾਇਕ ਰਣਬੀਰ ਭੁੱਲਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜਾਈ

National, Politics, Punjab
  ਫ਼ਿਰੋਜ਼ਪੁਰ, 23 ਸਤੰਬਰ, 2024:              ਪੰਜਾਬ ਸਰਕਾਰ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਅਥਲੈਟਿਕਸ, ਫੁੱਟਬਾਲ, ਖੋਹ-ਖੋਹ, ਕਬੱਡੀ(ਨਸ), ਕਬੱਡੀ(ਸਸ), ਵਾਲੀਬਾਲ(ਸੈਮਸਿੰਗ), ਵਾਲੀਬਾਲ(ਸ਼ੂਟਿੰਗ), ਹੈਂਡਬਾਲ, ਜੂਡੋ, ਗਤਕਾ, ਕਿੱਕ ਬਾਕਸਿੰਗ, ਨੈਟਬਾਲ ਅਤੇ ਕੁਸ਼ਤੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ, ਚੈੱਸ, ਲਾਅਨ ਟੈਨਿਸ ਅਤੇ ਬੈਡਮਿੰਟਨ ਦਾਸ ਐਂਡ ਬਰਾਊਨ ਵਰਲਡ ਸਕੂਲ ਵਿਖੇ, ਬਾਸਕਟਬਾਲ ਅਤੇ ਬਾਕਸਿੰਗ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ, ਟੇਬਲ ਟੈਨਿਸ ਇੰਡੋਰ ਹਾਲ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ, ਹਾਕੀ ਦੇ ਮੁਕਾਬਲੇ ਹਾਕੀ ਐਸਟ੍ਰੋਟਰਫ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਅਤੇ ਸਾਫਟਬਾਲ ਆਦਰਸ਼ ਸੀਨੀ. ਸੈਕੰ. ਸਕੂਲ ਹਰਦਾਸਾ ਵਿਖੇ ਅੰਡਰ 14, 17 ਅਤੇ 21 ਗਰੁੱਪਾਂ ਵਿੱਚ ਲੜਕੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਸ੍ਰ: ਰਣਬੀਰ ਸਿੰਘ ਭੁੱਲਰ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਨੇ ਮੁੱਖ ਮਹਿਮਾਨ ...
ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ  ਕਰ ਰਿਹਾ ਹੈ ਅਗਾਂਹ ਵਧੂ ਕਿਸਾਨ ਗੁਰਪ੍ਰੀਤ ਸਿੰਘ

ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰ ਰਿਹਾ ਹੈ ਅਗਾਂਹ ਵਧੂ ਕਿਸਾਨ ਗੁਰਪ੍ਰੀਤ ਸਿੰਘ

National, Politics, Punjab
ਅਬੋਹਰ/ ਫਾਜ਼ਿਲਕਾ 23 ਸਤੰਬਰ2024. ਫਾਜ਼ਿਲਕਾ ਦੇ ਅਬੋਹਰ ਬਲਾਕ ਦੇ ਪਿੰਡ ਭੰਗਾਲਾ ਦੇ ਅਗਾਂਹ ਵਧੂ ਕਿਸਾਨ ਗੁਰਪ੍ਰੀਤ ਸਿੰਘ ਪੁੱਤਰ ਬਲਜਿੰਦਰ ਸਿੰਘ  ਨੇ ਫਾਜਿਲਕਾ ਹੀ ਨਹੀਂ ਸਮੁੱਚੇ ਪੰਜਾਬ ਦੇ ਕਿਸਾਨਾਂ ਲਈ ਇੱਕ ਅਦੁੱਤੀ ਮਿਸਾਲ ਕਾਇਮ ਕੀਤੀ ਹੈ। ਅਗਾਂਵਧੂ ਕਿਸਾਨ ਗੁਰਪ੍ਰੀਤ ਸਿੰਘ 20 ਏਕੜ ਜ਼ਮੀਨ ਵਿੱਚ ਖੇਤੀ ਕਰਦਾ ਹੈ ਅਤੇ ਕਦੇ ਵੀ ਆਪਣੀ ਫਸਲ ਦੀ ਰਹਿੰਦ- ਖੂਹਿੰਦ ਨੂੰ ਅੱਗ ਨਹੀਂ ਲਗਾਉਂਦਾ। ਅਗਾਂਵਧੂ ਕਿਸਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਉਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਅਤੇ ਉਹ ਝੋਨੇ ਦੀ ਪਰਾਲੀ ਨੂੰ ਸੁਪਰਸੀਡਰ ਨਾਲ ਖੇਤ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਕਰ ਰਿਹਾ ਹੈ। ਸੁਪਰਸੀਡਰ ਤੋਂ ਪਹਿਲਾਂ ਉਹ ਰੋਟਵੇਟਰ ਅਤੇ ਤਵੀਆਂ ਨਾਲ ਪਰਾਲੀ ਦੀ ਸਾਂਭ ਸੰਭਾਲ ਕਰਦਾ ਰਿਹਾ ਹੈ। ਕਿਸਾਨ ਨੇ ਦੱਸਿਆ ਕਿ ਉਹ ਕੁਝ ਰਕਬੇ ਵਿੱਚ ਗੱਠਾ ਬਣਾ ਕੇ ਜੀਰੋ ਡਰਿਲ ਨਾਲ ਬਜਾਈ ਕਰਦੇ ਹਨ|  ਕਿਸਾਨ ਨੇ ਕਿਹਾ ਕਿ ਉਸ ਦੀ ਕਣਕ ਦੀ ਫਸਲ ਵਿੱਚ ਸੁੰਡੀ ਦੀ ਕਦੇ ਕੋਈ ਸਮੱਸਿਆ ਨਹੀਂ ਆਈ। ਉਸ ਨੇ ਦੱਸਿਆ ਕਿ ਉਹ ਜਿੱਥੇ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾ...