Saturday, March 14
Shadow

National

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਸਿਹਤ ਮੰਤਰੀ ਪੰਜਾਬ ਨੇ ਐਫ.ਐਚ.ਏ.ਐਨ.ਏ. ਦੇ 600 ਕਰੋੜ ਰੁਪਏ ਬਕਾਏ ਸਬੰਧੀ ਦਾਅਵੇ ਨੂੰ ਕੀਤਾ ਖਾਰਜ, ਇਸਨੂੰ “ਝੂਠਾ ਅਤੇ ਗੁੰਮਰਾਹਕੁੰਨ” ਦੱਸਿਆ

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਸਿਹਤ ਮੰਤਰੀ ਪੰਜਾਬ ਨੇ ਐਫ.ਐਚ.ਏ.ਐਨ.ਏ. ਦੇ 600 ਕਰੋੜ ਰੁਪਏ ਬਕਾਏ ਸਬੰਧੀ ਦਾਅਵੇ ਨੂੰ ਕੀਤਾ ਖਾਰਜ, ਇਸਨੂੰ “ਝੂਠਾ ਅਤੇ ਗੁੰਮਰਾਹਕੁੰਨ” ਦੱਸਿਆ

National, Politics, Punjab
ਚੰਡੀਗੜ੍ਹ, 19 ਸਤੰਬਰ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪ੍ਰਾਈਵੇਟ ਹਸਪਤਾਲਾਂ ਅਤੇ ਨਰਸਿੰਗ ਹੋਮ ਐਸੋਸੀਏਸ਼ਨ (ਐਫ.ਐਚ.ਏ.ਐਨ.ਏ.) ਪੰਜਾਬ ਵੱਲੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵੱਖ-ਵੱਖ ਇਲਾਜਾਂ ਲਈ ਸੂਬਾ ਸਰਕਾਰ ਵੱਲ 600 ਕਰੋੜ ਰੁਪਏ ਦੇ ਬਕਾਏ ਸਬੰਧੀ ਕੀਤੇ ਦਾਅਵਿਆਂ ਦਾ ਜ਼ੋਰਦਾਰ ਖੰਡਨ ਕਰਦਿਆਂ ਇਸ ਬਿਆਨ ਨੂੰ "ਝੂਠਾ ਅਤੇ ਗੁੰਮਰਾਹਕੁੰਨ" ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦਾ ਕੁੱਲ ਬਕਾਇਆ 364 ਕਰੋੜ ਰੁਪਏ ਹੈ। ਅਧਿਕਾਰਤ ਅੰਕੜਿਆਂ ਮੁਤਾਬਕ ਬਕਾਇਆ ਭੁਗਤਾਨਾਂ ਸਬੰਧੀ ਵੇਰਵਿਆਂ ਤੋਂ ਪਤਾ ਲੱਗਦਾ ਹੈ ਕਿ ਸਰਕਾਰੀ ਹਸਪਤਾਲਾਂ ਦਾ 166.67 ਕਰੋੜ ਰੁਪਏ ਦਾ ਬਕਾਇਆ ਹੈ, ਜਦੋਂ ਕਿ ਨਿੱਜੀ ਹਸਪਤਾਲਾਂ ਦਾ 197 ਕਰੋੜ ਰੁਪਏ ਬਕਾਇਆ ਹੈ। ਇਹ ਸਪੱਸ਼ਟੀਕਰਨ ਐਫ.ਐਚ.ਏ.ਐਨ.ਏ. ਵੱਲੋਂ ਸੂਬੇ ਦੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਾਰੇ ਇਲਾਜ ਬੰਦ ਕਰਨ ਸਬੰਧੀ ਕੀਤੇ ਐਲਾਨ ਤੋਂ ਇੱਕ ਦਿਨ ਬਾਅਦ ਸਾਹਮਣੇ ਆਇਆ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ...
ਸਪੀਕਰ ਸੰਧਵਾਂ ਨੇ 12 ਲੱਖ ਦੀ ਲਾਗਤ ਨਾਲ ਤਿਆਰ ਸ਼ੂਟਿੰਗ ਰੇਂਜ ਦਾ ਕੀਤਾ ਉਦਘਾਟਨ

ਸਪੀਕਰ ਸੰਧਵਾਂ ਨੇ 12 ਲੱਖ ਦੀ ਲਾਗਤ ਨਾਲ ਤਿਆਰ ਸ਼ੂਟਿੰਗ ਰੇਂਜ ਦਾ ਕੀਤਾ ਉਦਘਾਟਨ

National, Politics, Punjab
ਫ਼ਰੀਦਕੋਟ 19 ਸਤੰਬਰ,2024 ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਖੇਡਾਂ ਤੇ ਖਿਡਾਰੀਆਂ ਦੀ ਤਰੱਕੀ ਲਈ ਵਚਨਬੱਧ ਹੈ ਅਤੇ ਸਰਕਾਰ ਇਸ ਟੀਚੇ ਦੀ ਪ੍ਰਾਪਤੀ ਲਈ ਲਗਾਤਾਰ ਕੰਮ ਕਰ ਰਹੀ ਹੈ । ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਹਿਰੂ ਸਟੇਡੀਅਮ ਵਿਖੇ ਸ਼ੂਟਿੰਗ ਰੇਂਜ ਦਾ ਉਦਘਾਟਨ ਕਰਨ ਮੌਕੇ ਕੀਤਾ । ਉਨ੍ਹਾਂ ਕਿਹਾ ਕਿ ਇਹ ਸ਼ੂਟਿੰਗ ਰੇਂਜ 12 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ । ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਸ਼ੂਟਿੰਗ ਇੱਕ ਅਜਿਹੀ ਪ੍ਰਤੀਯੋਗੀ ਸਪੋਰਟਸ ਹੈ ਜਿਸ ਦਾ ਸਬੰਧ ਸਿੱਧਾ ਇਕਾਗਰਤਾ ਅਤੇ ਸਟੀਕਤਾ ਨਾਲ ਹੁੰਦਾ ਹੈ । ਨਿਸ਼ਾਨਾ ਸਾਧਦਿਆਂ ਖਿਡਾਰੀ ਨੂੰ ਇਸ ਗੱਲ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਉਸ ਦੇ ਹੱਥ ਵਿੱਚ ਕਿਹੜੀ ਬੰਦੂਕ ਹੈ, ਜੇ ਉਹ ਸਰੀਰਕ ਅਤੇ ਮਾਨਸਿਕ ਤੌਰ ਤੇ ਆਪਣੇ ਆਪ ਨੂੰ ਸੰਤੁਲਨ ਵਿੱਚ ਰੱਖਦਾ ਹੈ ਤਾਂ ਉਸ ਦਾ ਨਿਸ਼ਾਨਾਂ ਹਮੇਸ਼ਾਂ ਸਹੀ ਲੱਗਦਾ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨੌਜਵਾਨ ਖਿਡਾਰੀਆਂ ਨੂੰ ਚੰਗੀ ਸਰੀਰਕ ਅਤੇ ਦਿਮਾਗੀ ਸਿਹਤ ਨਾਲ ਜੋੜਨ ਲਈ ਪੰਜਾਬ ਸਰਕਾਰ ਦਾ ਇਹ ਇੱਕ ਵਧੀਆ ਉਪ...
ਸਟਾਕ (ਝੋਨਾ) ਭੰਡਾਰ ਕਰਵਾਉਣ ਲਈ ਲੋੜੀਂਦੀ ਜਗ੍ਹਾ ਹੋਵੇਗੀ ਉਪਲੱਬਧ – ਡੀ.ਐਫ.ਐਸ.ਸੀ.

ਸਟਾਕ (ਝੋਨਾ) ਭੰਡਾਰ ਕਰਵਾਉਣ ਲਈ ਲੋੜੀਂਦੀ ਜਗ੍ਹਾ ਹੋਵੇਗੀ ਉਪਲੱਬਧ – ਡੀ.ਐਫ.ਐਸ.ਸੀ.

National, Politics, Punjab
ਫਿਰੋਜ਼ਪੁਰ 19 ਸਤੰਬਰ 2024:         ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਸਰਕਾਰ ਵੱਲੋਂ ਸਟਾਕ (ਝੋਨਾ) ਭੰਡਾਰ ਲਈ ਥਾਂ ਦੀ ਕਮੀ ਦੇ ਹੱਲ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ।ਇਸ ਸਬੰਧੀ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਭਾਰਤ ਸਰਕਾਰ ਅਤੇ ਐਫ.ਸੀ.ਆਈ ਦੇ ਉੱਚ ਅਧਿਕਾਰੀਆਂ ਨਾਲ ਵੀ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।           ਉਨ੍ਹਾਂ ਦੱਸਿਆ ਕਿ ਗੋਦਾਮਾਂ ਵਿੱਚ ਥਾਂ ਬਣਾਉਣ ਲਈ ਕਣਕ ਅਤੇ ਚੌਲਾਂ ਦੀਆਂ ਸਪੈਸ਼ਲਾ ਰੇਗੁਲਰ ਲੱਗ ਰਹੀਆਂ ਹਨ ਅਤੇ ਚੌਲ ਭੰਡਾਰ ਕਰਵਾਉਣ ਲਈ ਯੋਗ ਗੋਦਾਮਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਗੋਦਾਮਾਂ ਦੀ ਉਸਾਰੀ ਲਈ ਟੈਂਡਰ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਨਾਲ ਮਾਮਲਾ-ਟੇਕਅਪ ਕੀਤਾ ਹੋਇਆ ਹੈ ਅਤੇ ਬਣਦੇ ਹੋਰ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਸ਼ਕਲ ਦਾ ਹੱਲ ਜਲਦ ਹੀ ਨਿਕਲਣ ਦੀ ਆਸ ਹੈ। ਉਨ੍ਹਾਂ ਕਿਹਾ ਕਿ ਝੋਨਾ ਖ਼ਰੀਦ ਸੀਜ਼ਨ ਦੌਰਾਨ ਝੋਨਾ ਭੰਡਾਰ ਕਰਵਾਉਣ ਲਈ ਲੋੜੀਂਦੀ ਜਗ੍ਹਾ ਉਪਲੱਬਧ ਹੋਵੇਗੀ।...
ਖੇਤੀਬਾੜੀ ਵਿਭਾਗ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਲੁਬਾਨਿਆਵਾਲੀ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ

ਖੇਤੀਬਾੜੀ ਵਿਭਾਗ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਲੁਬਾਨਿਆਵਾਲੀ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ

National, Politics, Punjab
ਸ੍ਰੀ ਮੁੁਕਤਸਰ ਸਾਹਿਬ 19 ਸਤੰਬਰ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ , ਡਾ ਗੁਰਨਾਮ ਸਿੰਘ ਪੰਡੋਰੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਪਿੰਡ ਲੁਬਾਨਿਆਵਾਲੀ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ,  ਇਸ ਕੈਂਪ ਵਿੱਚ ਸ. ਸੁਰਜੀਤ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ ਅਤੇ ਬੂਟੇ ਲਗਵਾ ਕੇ ਕੈਂਪ ਦਾ ਉਦਘਾਟਨ ਕੀਤਾ ਗਿਆ । ਕੈਂਪ ਦੌਰਾਨ ਜੋਬਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਝੋਨਾ ਅਤੇ ਬਾਸਮਤੀ ਦੀ ਸੁਚੱਜੀ ਕਾਸ਼ਤ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਮਿੱਟੀ ਪਰਖ ਅਧਾਰ ਤੇ ਖਾਦਾਂ ਦੀ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ । ਉਹਨਾਂ ਕਿਸਾਨਾਂ ਨੂੰ ਬਾਸਮਤੀ ਤੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ । ਉਹਨਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ  ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹਿਆ ਜਾਵੇ, ਜਿਸ ਨਾਲ ਆਉਣ ਵਾਲੀਆਂ ਅਗਲੀਆਂ ਫਸਲਾਂ ਨੂੰ ਬਹੁਤ ਫਾਇਦਾ ਹੁੰਦਾ ਹੈੇ। ਇਸ ਤੋਂ ਇਲਾਵਾ ਪੀ.ਐਮ. ਕਿਸਾਨ ਸਨਮਾਨ ਨਿਧ...
ਝੋਨਾ ਬਾਸਮਤੀ ਦੀ ਵਾਢੀ ਦੌਰਾਨ ਕੰਬਾਇਨਾਂ ਤੇ ਸੁਪਰ ਐਸ.ਐਸ.ਐਸ ਲਗਾਉਣੇ ਲਾਜ਼ਮੀ -ਡਿਪਟੀ ਕਮਿਸ਼ਨਰ

ਝੋਨਾ ਬਾਸਮਤੀ ਦੀ ਵਾਢੀ ਦੌਰਾਨ ਕੰਬਾਇਨਾਂ ਤੇ ਸੁਪਰ ਐਸ.ਐਸ.ਐਸ ਲਗਾਉਣੇ ਲਾਜ਼ਮੀ -ਡਿਪਟੀ ਕਮਿਸ਼ਨਰ

National, Politics, Punjab
ਫਰੀਦਕੋਟ 18 ਸਤੰਬਰ 2024 () ਜਿਲ੍ਹਾ ਫਰੀਦਕੋਟ ਵਿੱਚ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲਗਾਤਾਰਤਾ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਫਰੀਦਕੋਟ ਦੇ ਕੰਬਾਇਨ ਅਤੇ ਬੇਲਰ ਮਾਲਕਾਂ ਦੀ ਮੀਟਿੰਗ ਕੀਤੀ ਗਈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ , ਡਾ ਅਮਰੀਕ ਸਿੰਘ , ਡਾ. ਗੁਰਿੰਦਰਪਾਲ ਸਿੰਘ , ਬਲਾਕ ਖੇਤੀਬਾੜੀ ਅਫਸਰ ਫਰੀਦਕੋਟ , ਡਾ. ਲਖਵੀਰ ਸਿੰਘ , ਖੇਤੀਬਾੜੀ ਵਿਕਾਸ ਅਫਸਰ , ਡਾ. ਜਤਿੰਦਰਪਾਲ ਸਿੰਘ ਮਾਨ, ਖੇਤੀਬਾੜੀ ਵਿਕਾਸ ਅਫਸਰ, ਸ੍ਰੀ ਸੁਖਚੈਨ ਸਿੰਘ ਜੇ.ਟੀ ਅਤੇ ਕੰਬਾਇਨ ਮਾਲਕ ਭੁਪਿੰਦਰ ਪਾਲ ਸਿੰਘ , ਬੇਅੰਤ ਸਿੰਘ ਭੁਪਿੰਦਰ ਸਿੰਘ ਸਮੇਤ ਹੋਰ ਕੰਬਾਇਨ ਉਪਰੇਟਰ ਹਾਜਰ ਸਨ।           ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਫਰੀਦਕੋਟ ਵਿੱਚ ਪਿਛਲੇ ਸਾਲ 2022 ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਸਾਲ 2024-25 ਦੌਰਾਨ ਜਿਲ੍ਹਾ ਫਰੀਦਕੋਟ...
ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਕਤਲ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ

ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਕਤਲ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ

National, Politics, Punjab
ਫਾਜ਼ਿਲਕਾ 19 ਸਤੰਬਰ ਮਾਨਯੋਗ ਅਡੀਸ਼ਨਲ ਸੈਸ਼ਨ ਜੱਜ ਫਾਜ਼ਿਲਕਾ ਸ੍ਰੀ ਅਜੀਤ ਪਾਲ ਸਿੰਘ ਦੀ ਅਦਾਲਤ ਨੇ ਸਾਲ 2020 ਵਿੱਚ ਵਾਪਰੇ ਇੱਕ ਕਤਲ ਦੇ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਜਦਕਿ ਉਹਨਾਂ ਦੇ ਚੌਥੇ ਸਾਥੀ ਨੂੰ ਪੰਜ ਸਾਲਾਂ ਦੀ ਸਜ਼ਾ ਸੁਣਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਕੇਸ ਵਿੱਚ ਸੀਟੀ ਥਾਣਾ ਅਬੋਹਰ ਇੱਕ ਵਿਖੇ ਐਫਆਈਆਰ ਨੰਬਰ 148 ਮਿਤੀ 25 ਜੂਨ 2020 ਅਧੀਨ ਧਾਰਾ 302, 201, 120 ਬੀ, 34 ਆਈਪੀਸੀ ਅਤੇ ਆਰਮਸ ਐਕਟ ਦੀ ਧਾਰਾ 25 ਦੇ ਤਹਿਤ ਮੁਕਦਮਾ ਦਰਜ ਕੀਤਾ ਗਿਆ ਸੀ। ਇਹ ਮੁਕਦਮਾ ਸੁਖਚਰਨ ਸਿੰਘ ਦੇ ਬਿਆਨਾਂ ਤੇ ਦਰਜ ਕੀਤਾ ਗਿਆ ਸੀ। ਮੁਕਦਮੇ ਅਨੁਸਾਰ ਸ਼ਿਕਾਇਤ ਕਰਤਾ ਦੇ ਪੁੱਤਰ ਗੁਰਵਿੰਦਰ ਸਿੰਘ ਜੋ ਕਿ ਪਲਿਸ ਵਿਭਾਗ ਵਿਚ ਨੌਕਰੀ ਕਰਦਾ ਸੀ ਨੂੰ ਕਾਰ ਸਵਾਰ ਦੋਸ਼ੀਆਂ ਨੇ ਉਹਨਾਂ ਦੀ ਗਲੀ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਮੁਕਦਮੇ ਦੀ ਸੁਣਵਾਈ ਕਰਦਿਆਂ ਸਾਰੇ ਤੱਥਾਂ ਅਤੇ ਗਵਾਹਾਂ ਦੇ ਆਧਾਰ ਤੇ ਮਾਨਯੋਗ ਵਧੀਕ ਸੈਸ਼ਨ ਜੱਜ ਸ੍ਰੀ ਅਜੀਤ ਪਾਲ ਸਿੰਘ ਦੀ ਅਦਾਲਤ ਨੇ ਤਿੰਨ ਦੋਸ਼ੀਆਂ ਨਮਨਦੀਪ ਗੋਦਾਰਾ, ਵਿਕਰਮਜੀਤ ਅਤੇ ਵਿਜੇ ਲਕਸ਼ਮੀ ਨੂੰ ਧਾਰਾ 302, 12...
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ

National, Politics, Punjab
ਚੰਡੀਗੜ੍ਹ, 19 ਸਤੰਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਟਰਾਂਸਪੋਰਟ ਖੇਤਰ ਵਿੱਚ ਨਿਯਮਾਂ ਦੀ ਪਾਲਣਾ ਅਤੇ ਸਭਨਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਅੱਜ ਪੰਜਾਬ ਮੋਟਰ ਵਹੀਕਲ ਨਿਯਮ, 1989 ਦੇ ਨਿਯਮ 80-ਏ ਤਹਿਤ ਜਾਰੀ ਕੀਤੇ ਗਏ ਸਾਰੇ ਕੰਪੋਜ਼ਿਟ ਪਰਮਿਟਾਂ (ਸੀ.ਪੀ.) ਦੀ ਵਿਆਪਕ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਇਹ ਕਾਰਵਾਈ ਟਰਾਂਸਪੋਰਟ ਖੇਤਰ ਵਿੱਚ ਸਟੇਜ ਕੈਰੇਜ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਅਤੇ ਵਰਤੋਂ ਸਬੰਧੀ ਬੇਨਿਯਮੀਆਂ ਦੇ ਮੁੱਦੇ ਨੂੰ ਹੱਲ ਕਰਨ ਦੇ ਮੱਦੇਨਜ਼ਰ ਅਮਲ ਵਿੱਚ ਲਿਆਂਦੀ ਗਈ ਹੈ। ਕਈ ਸੀ.ਪੀ. ਪਰਮਿਟਾਂ ਦੇ ਸਮੂਹ ਦੀ ਬਜਾਏ ਇਕ-ਸਮਾਨ ਗਿਣਤੀ ਵਿੱਚ ਵਾਪਸੀ ਟਰਿੱਪਾਂ ਸਮੇਤ ਇੱਕੋ ਸੰਯੁਕਤ ਪਰਮਿਟ ਜਾਰੀ ਕਰਨ ਦੇ ਨਿਯਮ ਦੀ ਪਾਲਣਾ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ 'ਤੇ ਨਿਰਦੇਸ਼ ਦਿੱਤੇ ਹਨ ਕਿ ਨਿਯਮ 80-ਏ ਦੀ ਉਲੰਘਣਾ ਕਰਨ ਵਾਲੇ ਪਰਮਿਟਾਂ ਦੀ ਢੁਕਵੀਂ ਕਾਨੂੰਨੀ ਪ੍ਰਕਿਰਿਆਵਾਂ ਰਾਹੀਂ ਡੀ-ਕਲੱਬਿੰਗ ਕੀਤੀ ਜਾਵੇ ਅਤੇ ਉਨ੍ਹਾਂ ਦੀ ਅਸ...
ਵਿਧਾਇਕ ਸੇਖੋਂ ਨੇ ਪੁਸਤਕ ਮੇਲੇ ਦਾ ਕੀਤਾ ਆਗਾਜ਼

ਵਿਧਾਇਕ ਸੇਖੋਂ ਨੇ ਪੁਸਤਕ ਮੇਲੇ ਦਾ ਕੀਤਾ ਆਗਾਜ਼

National, Politics, Punjab
ਫਰੀਦਕੋਟ 19 ਸਤੰਬਰ ()। ਅੱਜ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੀ ਸ਼ੁਰੂਆਤ ਮੌਕੇ ਸਹਿਤ ਵਿਚਾਰ ਮੰਚ ਫਰੀਦਕੋਟ ਅਤੇ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.) ਫਰੀਦਕੋਟ ਵੱਲੋਂ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਸਵ. ਡਾ. ਸੁਰਜੀਤ ਪਾਤਰ ਜੀ ਦੀ ਯਾਦ ਨੂੰ ਸਮਰਪਿਤ ਪੰਜ ਰੋਜਾ ਬਾਬਾ ਫਰੀਦ ਸਾਹਿਤ ਮੇਲੇ ਦਾ ਉਦਘਾਟਨ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕੀਤਾ । ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਅਤੇ ਸ. ਜਸਵੰਤ ਸਿੰਘ ਜ਼ਫ਼ਰ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਐਸ.ਡੀ.ਐਮ. ਕੋਟਕਪੂਰਾ ਮੈਡਮ ਵੀਰਪਾਲ ਕੌਰ, ਚੇਅਰਮੈਨ ਮਾਰਕਿਟ ਕਮੇਟੀ ਸ. ਅਮਨਦੀਪ ਬਾਬਾ ਵੀ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਵਿਧਾਇਕ ਸ. ਸੇਖੋਂ ਨੇ ਸਮੂਹ ਹਾਜ਼ਰੀਨ ਨੂੰ ਬਾਬਾ ਫਰੀਦ ਆਗਮਨ ਪੁਰਬ ਦੀ ਵਧਾਈ ਦਿੰਦਿਆਂ 5 ਰੋਜਾਂ ਪੁਸਤਕ ਮੇਲਾ ਸ਼ੁਰੂ ਕਰਨ ਲਈ ਸਾਹਿਤ ਮੰਚ ਦੇ ਸਮੂਹ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਭਾਵੇਂ ਗਿਆਨ ਵੱਖਰੇ ਵੱਖਰੇ ਸੰਚਾਰ ਸਾਧਨਾਂ ਤੋਂ ਪ੍ਰਾਪਤ ਕੀਤਾ ਜਾ ਰਿਹਾ ਹੈ ਪਰ ਕਿਤਾਬਾਂ ਅੱਜ ਵੀ ਸਾਡਾ ਮਾਰਗ ਦਰਸ਼ਨ ਕਰਕੇ ਸਾਡੇ ਗਿਆਨ ਦੇ ਸੋਮੇ ਨੂੰ ਹੋਰ ਭਰਪੂਰ ਕਰਦੀਆਂ ...
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਭ ਤੋਂ ਵੱਧ ਪਰਾਲੀ ਸਾੜਨ ਵਾਲੇ 100 ਪਿੰਡਾਂ ਦੀ ਪਛਾਣ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਭ ਤੋਂ ਵੱਧ ਪਰਾਲੀ ਸਾੜਨ ਵਾਲੇ 100 ਪਿੰਡਾਂ ਦੀ ਪਛਾਣ

National, Politics, Punjab
ਮੋਗਾ, 19 ਸਤੰਬਰ (000) - ਜ਼ਿਲ੍ਹਾ ਮੋਗਾ ਵਿੱਚ ਅਗਾਮੀ ਝੋਨੇ ਦੀ ਕਟਾਈ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਹਨਾਂ 100 ਪਿੰਡਾਂ ਦੀ ਪਛਾਣ ਕੀਤੀ ਗਈ ਹੈ ਜਿੱਥੇ ਪਿਛਲੇ ਸੀਜ਼ਨ ਦੌਰਾਨ ਸਭ ਤੋਂ ਵੱਧ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਇਹਨਾਂ ਪਿੰਡਾਂ ਉੱਤੇ ਐਤਕੀਂ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਿੱਖੀ ਨਜ਼ਰ ਰਹੇਗੀ। ਜੇਕਰ ਇਸ ਸਾਲ ਕਿਸੇ ਨੇ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਤਾਂ ਕਾਨੂੰਨ ਮੁਤਾਬਿਕ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਪਿਛਲੇ ਸੀਜ਼ਨ ਵਿੱਚ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਲੋਪੋਂ ਵਿੱਚ ਸਭ ਤੋਂ ਵੱਧ 46 ਅੱਗਾਂ ਲੱਗੀਆਂ ਸਨ, ਜਦਕਿ ਪਿੰਡ ਵਾਂਦਰ ਵਿੱਚ 45, ਹਿੰਮਤਪੁਰਾ ਤੇ ਲੰਗੇਆਣਾ ਨੀਵਾਂ ਵਿੱਚ 43, ਭਲੂਰ ਤੇ ਸੈਦੋਕੇ ਵਿੱਚ 42, ਰੌਂਤਾ ਵਿੱਚ 40, ਬੁੱਟਰ ਤੇ ਦੌਧਰ ਸ਼ਰਕੀ ਵਿੱਚ 39 ਅਤੇ ਪਿੰਡ ਰਾਉਕੇ ਕਲਾਂ ਵਿੱਚ 38 ਅੱਗਾਂ ਲੱਗਣ ਦੀਆਂ ਘਟਨਾਵਾਂ...
ਸਿਵਲ ਹਸਪਤਾਲ ਕੋਟਕਪੂਰਾ ਵਿਚਲੀ ਸਟਾਫ ਦੀ ਕਮੀ ਨੂੰ ਜਲਦ ਪੂਰਾ ਕੀਤਾ ਜਾਵੇਗਾ : ਸਪੀਕਰ ਸੰਧਵਾਂ!

ਸਿਵਲ ਹਸਪਤਾਲ ਕੋਟਕਪੂਰਾ ਵਿਚਲੀ ਸਟਾਫ ਦੀ ਕਮੀ ਨੂੰ ਜਲਦ ਪੂਰਾ ਕੀਤਾ ਜਾਵੇਗਾ : ਸਪੀਕਰ ਸੰਧਵਾਂ!

National, Politics, Punjab
ਫਰੀਦਕੋਟ, 19 ਸਤੰਬਰ (        ) :- ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਵਿਚਲਾ ਬਲੱਡ ਬੈਂਕ ਕਦੇ ਵੀ ਬੰਦ ਨਹੀਂ ਹੋਵੇਗਾ ਅਤੇ ਇਸ ਹਸਪਤਾਲ ਵਿੱਚ ਡਾਕਟਰਾਂ ਸਮੇਤ ਹਰ ਤਰਾਂ ਦੀਆਂ ਸਾਰੀਆਂ ਆਸਾਮੀਆਂ ਦੀ ਜਲਦ ਭਰਪਾਈ ਕੀਤੀ ਜਾਵੇਗੀ। ਪੀ.ਬੀ.ਜੀ. ਵੈਲਫੇਅਰ ਕਲੱਬ ਵਲੋਂ ਬਲੱਡ ਬੈਂਕ ਵਿੱਚ ਲਾਏ ਗਏ ਖੂਨਦਾਨ ਕੈਂਪ ਦੌਰਾਨ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ, ਕਲੱਬ ਦੇ ਮੈਂਬਰਾਂ ਅਤੇ ਸ਼ਹਿਰ ਨਿਵਾਸੀਆਂ ਦੀ ਹਾਜਰੀ ਵਿੱਚ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ਪੀ.ਬੀ.ਜੀ. ਵੈਲਫੇਅਰ ਕਲੱਬ ਵਲੋਂ ਪਿਛਲੇ ਲੰਮੇ ਸਮੇਂ ਤੋਂ ਖੂਨਦਾਨ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਪ੍ਰਸ਼ੰਸ਼ਾ ਯੋਗ ਹੈ। ਸਪੀਕਰ ਸ. ਸੰਧਵਾਂ ਨੇ ਸਿਹਤ ਵਿਭਾਗ ਦੇ ਸੈਕਟਰੀ, ਸਿਵਲ ਸਰਜਨ ਫਰੀਦਕੋਟ, ਜ਼ਿਲਾ ਸਿਹਤ ਅਫਸਰ ਫਰੀਦਕੋਟ ਸਮੇਤ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਲੱਡ ਬੈਂਕ ਕੋਟਕਪੂਰਾ ਵਿੱਚ ਜਲਦ ਸਟਾਫ ਦੀ ਤੈਨਾਤੀ ਕੀਤੀ ਜਾਵੇ ਅਤੇ ਸਿਵਲ ਹਸਪਤਾਲ ਦੇ ਸਟਾਫ ਦੀ ਕਮੀ ਨੂੰ ਵੀ ਤੁਰੰਤ ਪੂਰਾ ਕੀਤਾ ਜਾਵੇ। ਉਂਝ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਹੁਤ ਜਲ...