Tuesday, September 8
Shadow

National

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੇਵਾ ਕਾਰਜਾਂ ਵਾਲੇ ਉਪਰਾਲੇ ਪ੍ਰਸੰਸਾਯੋਗ : ਸੰਧਵਾਂ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੇਵਾ ਕਾਰਜਾਂ ਵਾਲੇ ਉਪਰਾਲੇ ਪ੍ਰਸੰਸਾਯੋਗ : ਸੰਧਵਾਂ

National, Politics, Punjab
ਕੋਟਕਪੂਰਾ, 21 ਸਤੰਬਰ  ਗੁੱਡ ਮੌਰਨਿੰਗ ਵੈਲਫੇਅਰ ਕਲੱਬ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਲੱਬ ਦੇ ਚੀਫ ਪੈਟਰਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿੱਚ ਅੱਜ ਕਲੱਬ ਦੇ ਚੇਅਰਮੈਨ ਪੱਪੂ ਲਹੋਰੀਆ ਅਤੇ ਹੋਰਨਾ ਨੇ ਆਪੋ ਆਪਣੇ ਘਰਾਂ ’ਚ ਪਏ ਨਵੇਂ ਪੁਰਾਣੇ ਕੱਪੜਿਆਂ ਸਮੇਤ ਹੋਰ ਅਜਿਹੀਆਂ ਵਸਤੂਆਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਚਲਾਏ ਜਾ ਰਹੇ ਗੁਰੂ ਨਾਨਕ ਮੋਦੀਖਾਨਾ ਵਿਖੇ ਪਹੁੰਚਾਈਆਂ, ਜੋ ਲੋੜਵੰਦ ਪਰਿਵਾਰਾਂ ਲਈ ਵਰਤਣਯੋਗ ਸਨ। ਜਥੇਬੰਦੀ ਦੇ ਪ੍ਰਚਾਰਕ ਡਾ ਅਵੀਨਿੰਦਰਪਾਲ ਸਿੰਘ ਨੇ ਦੱਸਿਆ ਕਿ ਕਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਦੌਰਾਨ ਹਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨਾ ਦੀ ਸ਼ੁਰੂਆਤ ਕੀਤੀ ਗਈ ਸੀ ਤੇ ਹੁਣ ਤੱਕ ਸਾਢੇ 29 ਹਜਾਰ ਤੋਂ ਵੀ ਜਿਆਦਾ ਪਰਿਵਾਰਾਂ ਵਲੋਂ ਇੱਥੋਂ ਵੱਖ-ਵੱਖ ਕਿਸਮ ਦੀ ਮੱਦਦ ਲਈ ਜਾ ਚੁੱਕੀ ਹੈ। ਕਲੱਬ ਦੇ ਸਰਪ੍ਰਸਤ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਜਥੇਬੰਦੀ ਦੇ ਸੇਵਾ ਕਾਰਜਾਂ ਤੋਂ ਇਲਾਵਾ ਗੁੱਡ ਮੌਰਨਿੰਗ ਕਲੱਬ ਵਲੋਂ ਕੀਤੇ ਜਾ ਰਹੇ ਕਾਰਜਾਂ ਦਾ ਵੀ ਸੰਖੇਪ ਵਿੱਚ ਜਿਕਰ ਕੀਤਾ। ਆਪਣੇ ...
ਪ੍ਰਸਿੱਧ ਗਾਇਕ ਰਾਜੇਸ਼ ਪੰਵਾਰਵੱਲੋਂ ਮੁਹੰਮਦ ਰਫੀ ਦੇ ਮਕਬੂਲ ਗੀਤਾਂ ਰਾਹੀਂ ਸਰੋਤਿਆਂ ਦਾ ਮਨੋਰੰਜਨ

ਪ੍ਰਸਿੱਧ ਗਾਇਕ ਰਾਜੇਸ਼ ਪੰਵਾਰਵੱਲੋਂ ਮੁਹੰਮਦ ਰਫੀ ਦੇ ਮਕਬੂਲ ਗੀਤਾਂ ਰਾਹੀਂ ਸਰੋਤਿਆਂ ਦਾ ਮਨੋਰੰਜਨ

National, Politics, Punjab
ਫਰੀਦਕੋਟ  21 ਸਤੰਬਰ ()   ਬੀਤੀ ਰਾਤ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਅਡਟੋਰੀਅਮ ਵਿਖੇ, ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੇ ਸੰਬੰਧ ਵਿੱਚ ਫਰੀਦਕੋਟ ਜਿਲ੍ਹਾ ਕਲਚਰੱਲ ਸੁਸਾਇਟੀ ਵੱਲੋਂ  ਸਵੱਰਗੀ ਗਾਈਕ ਮੁਹੰਮਦ ਰਫੀ ਨੂੰ ਸਮਰਪਿਤ ਸੰਗੀਤਕ ਸ਼ਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪ੍ਰਸਿੱਧ ਗਾਇਕ ਰਾਜੇਸ਼ ਪੰਵਾਰ (ਮੁੰਬਈ) ਵੱਲੋਂ ਮੁਹੰਮਦ ਰਫੀ ਦੇ ਮਕਬੂਲ ਗੀਤਾਂ ਰਾਹੀਂ ਸਰੋਤਿਆਂ ਦਾ ਮਨੋਰੰਜਨ ਕੀਤਾ ਗਿਆ। ਇਸ ਸਮਾਗਮ ਵਿੱਚ ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦ ਕਿ ਫਰੀਦਕੋਟ ਦੇ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਜੈਤੋ ਦੇ ਹਲਕਾ ਵਿਧਾਇਕ ਅਮੋਲਕ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਆਈ.ਏ.ਐਸ, ਫਰੀਦਕੋਟ ਐੱਸ.ਐੱਸ.ਪੀ ਪ੍ਰਗਿਆ ਜੈਨ ਤੋਂ ਇਲਾਵਾ ਸਾਬਕਾ ਐੱਮ.ਪੀ ਸ.ਮੁਹੰਮਦ ਸਦੀਕ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਪ੍ਰੋਗਰਾਮ ਵਿੱਚ ਰਾਜੇਸ਼ ਪੰਵਾਰ ਵੱਲੋਂ ਮੁਹੰਮਦ ਰਫੀ ਦੇ ਗੀਤ ਬਹਾਰੋਂ ਫੂਲ ਬਰਸਾਓ, ਫੂਲ ਕੀ ਰਾਣੀ, ਤੂ ਮੇਰੇ ਸਪਨੋਂ ਕੀ ਰਾਣੀ,ਯੇ ਰੇਸ਼ਮੀ ਜੁਲਫੇਂ ਹੋਰ ਬਹੁਤ ਸਾਰੇ ਮਨਮੋਹਕ ਸੰਗੀਤ ਪੇਸ਼  ਕਰਕੇ ਪ...
ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

National, Politics, Punjab
ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ, ਜੋ ਕਿ ਉਸਾਰੀ ਕਿਰਤੀਆਂ ਦੀ ਭਲਾਈ ਲਈ ਕੰਮ ਕਰਦਾ ਹੈ, ਨੇ ਪ੍ਰਸਿੱਧ ‘ਸਕੌਚ ਐਵਾਰਡ’ ਹਾਸਲ ਕੀਤਾ ਹੈ। ਕਿਰਤ ਵਿਭਾਗ ਦੇ ਸਕੱਤਰ , ਮਨਵੇਸ਼ ਸਿੰਘ ਸਿੱਧੂ ਆਈ.ਏ.ਐਸ., ਕਿਰਤ ਕਮਿਸ਼ਨਰ, ਰਾਜੀਵ ਕੁਮਾਰ ਗੁਪਤਾ ਆਈ.ਏ.ਐਸ. ਅਤੇ ਬੀ.ਓ.ਸੀ.ਡਬਲਿਊ.  ਵੈਲਫੇਅਰ ਬੋਰਡ ਦੇ ਉੱਪ ਸਕੱਤਰ ਜਸ਼ਨਦੀਪ ਸਿੰਘ ਕੰਗ ਨੇ ਸਿਲਵਰ ਓਕ ਹਾਲ, ਇੰਡੀਅਨ ਹੈਬੀਟੇਟ ਸੈਂਟਰ, ਨਵੀਂ ਦਿੱਲੀ ਵਿਖੇ ਕਰਵਾਏ  99ਵੇਂ ਸਕੌਚ ਸੰਮੇਲਨ ਵਿੱਚ ਇਹ ਵਕਾਰੀ ਪੁਰਸਕਾਰ ਪ੍ਰਾਪਤ ਕੀਤਾ। ਸਾਲ 2003 ਵਿੱਚ ਸਥਾਪਿਤ, ਇਸ ਪੁਰਸਕਾਰ ਨੂੰ ਭਾਰਤ ਦੇ ਸਰਵਉੱਚ ਨਾਗਰਿਕ ਸਨਮਾਨਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ, ਜੋ ਭਾਰਤ ਦੀ ਬਿਹਤਰੀ ਵਿੱਚ ਯੋਗਦਾਨ ਪਾਉਣ ਵਾਲੇ ਲੋਕਾਂ, ਪ੍ਰੋਜੈਕਟਾਂ ਅਤੇ ਸੰਸਥਾਵਾਂ ਨੂੰ ਮਾਨਤਾ ਦਿੰਦਾ ਹੈ। ਇਸਨੂੰ ਸ਼ਾਸਨ, ਵਿੱਤ ਅਤੇ ਤਕਨਾਲੋਜੀ ਵਰਗੇ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਲਈ ਇੱਕ ਮਾਪਦੰਡ ਵਜੋਂ ਵੀ ਦੇਖਿਆ ਜਾਂਦਾ ਹੈ। ਵੱਖ-ਵੱਖ ਸੂਬਿਆਂ ਦੇ ਵੱਖ-ਵੱਖ ਵਿਭਾਗਾਂ ਨੇ ਇਸ ਸਾਲ ਸਕੌਚ ਐਵਾਰਡ ਲਈ ਨਾਮਜ਼ਦਗੀਆਂ ਦਾਖਲ ਕੀਤੀਆਂ ਸਨ।...
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ

National, Politics, Punjab
ਚੰਡੀਗੜ੍ਹ, 21 ਸਤੰਬਰ: ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ (ਮੋਹਾਲੀ) ‘ਚ ਬਣੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਦੇ 47 ਕੈਡਿਟਾਂ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.-।।) ਦੀ ਲਿਖਤੀ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਦੱਸਣਯੋਗ ਹੈ ਕਿ ਇਹ ਨਤੀਜੇ ਬੀਤੇ ਦਿਨ ਐਲਾਨੇ ਗਏ ਸਨ, ਜਿਸ ਵਿੱਚ 74.6 ਪ੍ਰਤੀਸ਼ਤ ਦੀ ਸਫ਼ਲਤਾ ਦਰ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇਸ਼ ਵਿੱਚੋਂ ਸਭ ਤੋਂ ਮੋਹਰੀ ਰਿਹਾ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਸ਼ਵ ਪੱਧਰ 'ਤੇ ਭਾਰਤੀ ਰੱਖਿਆ ਬਲਾਂ ਦੇ ਮਾਣ-ਸਨਮਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪ੍ਰੀਖਿਆ ਪਾਸ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ  ਵਿਸ਼ਵ ਭਰ ਵਿੱਚ ਸੂਬੇ ਅਤੇ ਦੇਸ਼ ਲਈ ਵੱਧ ਤੋਂ ਵੱਧ ਨਾਮ ਕਮਾਉਣ ਲਈ ਪ੍ਰੇਰਿਤ ਕੀਤਾ। ਮਹਾਰਾਜਾ ਰਣਜੀਤ...
ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

National, Politics, Punjab
ਚੰਡੀਗੜ੍ਹ, 21 ਸਤੰਬਰ 2024: ਰਾਜ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਨੰਬਰ SEC/PE/S.A./2024/01, ਮਿਤੀ 05.09.2024, ਰਾਹੀਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਗਰਾਮ ਪੰਚਾਇਤਾਂ ਦੀਆਂ ਆਮ/ਉਪ ਚੋਣਾਂ ਲਈ ਉਮੀਦਵਾਰਾਂ ਨੂੰ ਸਬੰਧਤ ਰਿਟਰਨਿੰਗ ਅਫ਼ਸਰ ਵੱਲੋਂ ਅਲਾਟ ਕੀਤੇ ਜਾਣ ਵਾਲੇ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਚੋਣ ਨਿਸ਼ਾਨਾਂ ਸਬੰਧੀ ਕਮਿਸ਼ਨ ਵੱਲੋਂ ਵੱਖਰੇ ਤੌਰ ‘ਤੇ ਹੈਂਡ ਬੁੱਕ ਵੀ ਛਪਵਾਈ ਗਈ ਹੈ, ਜੋ ਕਿ ਕਮਿਸ਼ਨ ਦੀ ਵੈਬ ਸਾਈਟ sec.punjab.gov.in ‘ਤੇ ਉਪਲੱਬਧ ਹੈ ਅਤੇ ਇਸ ਦੀਆਂ ਕਾਪੀਆਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਜ਼-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਹਿਬਾਨਾਂ ਨੂੰ ਵੀ ਭੇਜੀਆਂ ਜਾ ਚੁੱਕੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਚੋਣਾਂ ਵਿਭਾਗ, ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਨੰ: G.S.R.44/P.A.19/1994/ S.139/Amd.(8)/2024, ਮਿਤੀ 30.08.2024 ਅਨੁਸਾਰ ਸਰਪੰਚਾਂ ਅਤੇ ਪੰਚਾਂ ਦੀਆਂ ਆਸਾਮੀਆਂ ਲਈ ਕੋਈ ਵੀ ਉਮੀਦਵਾਰ ਕਿਸੇ ਵੀ ਰਾਜਨੀਤਕ ਪਾਰਟ...
ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਮੰਗ ਦੁਹਰਾਈ

ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਮੰਗ ਦੁਹਰਾਈ

National, Politics, Punjab
ਚੰਡੀਗੜ੍ਹ, 20 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਲਵਾਰਾ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਮੰਗ ਨੂੰ ਦੁਹਰਾਇਆ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਯਾਦ ਕਰਵਾਇਆ ਕਿ ਪੰਜਾਬ ਵਿਧਾਨ ਸਭਾ ਨੇ 22 ਮਾਰਚ, 2023 ਨੂੰ ਆਪਣੀ ਬੈਠਕ ਵਿੱਚ ਸਰਬਸੰਮਤੀ ਨਾਲ ਅਧਿਕਾਰਤ ਮਤਾ ਪਾਸ ਕੀਤਾ ਸੀ ਜਿਸ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਇੰਡੀਅਨ ਏਅਰਫੋਰਸ ਸਟੇਸ਼ਨ, ਹਲਵਾਰਾ, ਜ਼ਿਲ੍ਹਾ ਲੁਧਿਆਣਾ, ਪੰਜਾਬ ਵਿਖੇ ਬਣਾਏ ਜਾਣ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ "ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ" ਰੱਖਣ ਦੀ ਅਪੀਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਹਵਾਈ ਅੱਡੇ ਦੀ ਅੰਤਰਿਮ ਟਰਮੀਨਲ ਇਮਾਰਤ ਇਸ ਮਹੀਨੇ ਦੇ ਅੰਤ ਤੱਕ ਬਣ ਕੇ ਤਿਆਰ ਹੋਣ ਦੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਇਸ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਦੀ ਉਮੀਦ ਹੈ ਅਤੇ ਉਨ੍ਹਾਂ ਨੇ ਇਸ ਸਬੰਧੀ ਪਿਛਲੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਵੀ ਬ...
ਵਿਜੀਲੈਂਸ ਬਿਊਰੋ ਵੱਲੋਂ 20,000  ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

Crime, National, Politics, Punjab
ਚੰਡੀਗੜ੍ਹ, 20 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਇੱਕ ਔਰਤ ਡਿੰਪਲ, ਪਤਨੀ ਨਾਇਬ ਸਿੰਘ, ਵਾਸੀ ਧੋਬੀ ਘਾਟ, ਪਟਿਆਲਾ ਨੂੰ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਇਸ ਕੇਸ ਵਿੱਚ ਉਸਦਾ ਸਹਿ-ਮੁਲਜ਼ਮ ਅਜੈ ਗੋਇਲ ਫਰਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਔਰਤ ਨੂੰ ਰਾਕੇਸ਼ ਕੁਮਾਰ ਵਾਸੀ ਗੁਰੂ ਨਾਨਕ ਨਗਰ, ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸਦੀ ਸਾਲੀ ਪੂਨਮ ਅਰੋੜਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਪਟਿਆਲਾ ਵਿੱਚ ਅੱਪਰ ਡਿਵੀਜ਼ਨ ਕਲਰਕ ਵਜੋਂ ਸੇਵਾ ਨਿਭਾ ਰਹੀ ਹੈ। ਉਸ ਨੂੰ ਮੁੱਖ ਦਫ਼ਤਰ ਪੀ.ਐਸ.ਪੀ.ਸੀ.ਐਲ. ਪਟਿਆਲਾ ਤੋਂ ਸੁਪਰਡੈਂਟ ਇੰਜੀਨੀਅਰ, ਪੀ.ਐਸ.ਪੀ.ਸੀ.ਐਲ. ਦੇ ਦਫ਼ਤਰ ਨੇੜੇ 23 ਨੰਬਰ ਫਾਟਕ, ਪਟਿਆਲਾ ਵਿਖੇ ਤਬਦੀਲ ਕਰ ਦਿ...
ਪਿੰਡ ਝੁਰੜ ਖੇੜਾ ਅਤੇ ਪਿੰਡ ਪੱਟੀ ਸਦੀਕ ਵਿਖ਼ੇ ਕਰੀਬ 40 ਲੱਖ ਦੀ ਲਾਗਤ ਨਾਲ ਉਲੀਕੇ ਜਾ ਰਹੇ ਵਿਕਾਸ ਪ੍ਰੋਜੈਕਟ

ਪਿੰਡ ਝੁਰੜ ਖੇੜਾ ਅਤੇ ਪਿੰਡ ਪੱਟੀ ਸਦੀਕ ਵਿਖ਼ੇ ਕਰੀਬ 40 ਲੱਖ ਦੀ ਲਾਗਤ ਨਾਲ ਉਲੀਕੇ ਜਾ ਰਹੇ ਵਿਕਾਸ ਪ੍ਰੋਜੈਕਟ

National, Politics, Punjab
ਬਲੂਆਣਾ, ਫਾਜ਼ਿਲਕਾ 20 ਸਤੰਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਸਦਕਾ ਲਗਾਤਾਰ ਉਪਰਾਲੇ ਕਰ ਰਹੀ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਖੇਡ ਪ੍ਰੋਜੈਕਟਾਂ ਦੀ ਸਿਰਜਣਾ ਕੀਤੀ ਜਾ ਰਹੀ ਹੈ ਤੇ ਖੇਡ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਝੁਰੜ ਖੇੜਾ ਵਿਖ਼ੇ ਵਾਲੀਵਾਲ ਗਰਾਊਂਡ ਦਾ ਉਦਘਾਟਨ ਅਤੇ ਪਿੰਡ ਪੱਟੀ ਸਦੀਕ ਵਿਖੇ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਨੌਜਵਾਨਾਂ ਦੀ ਮੰਗ ਨੂੰ ਪੁਰਾ ਕਰਦਿਆਂ ਪਿੰਡ ਝੁਰੜ ਖੇੜਾ ਵਿਖ਼ੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਵਾਲੀਵਾਲ ਗਰਾਊਂਡ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾ ਨੂੰ ਮਾੜੀ ਸੰਗਤ ਤੋਂ ਬਚਾਉਣ ਲਈ ਖੇਡਾਂ ਵੱਲ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਖੇਡਣ ਨਾਲ ਜਿਥੇ ਨੋਜਵਾਨ ਮਾੜੀਆਂ ਕੁਰੀਤਿਆਂ ਤੋਂ ਬਚਿਆ ਰਹੇਗਾ ਉਥੇ ਸਿਹਤਮੰਦ ਵੀ ਬਣੇਗਾ। ਸ੍ਰੀ ਅਮਨਦੀਪ ਸਿੰਘ ਗੋਲਡੀ ...
ਸਟਾਫ ਨੂੰ ਨਾਗਰਿਕ ਸੇਵਾਵਾਂ ਅਤੇ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਲਈ ਨਿਰਦੇਸ਼ ਦਿੱਤੇ

ਸਟਾਫ ਨੂੰ ਨਾਗਰਿਕ ਸੇਵਾਵਾਂ ਅਤੇ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਲਈ ਨਿਰਦੇਸ਼ ਦਿੱਤੇ

National, Politics, Punjab
ਜ਼ੀਰਕਪੁਰ, 20 ਸਤੰਬਰ, 2024: ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਨਗਰ ਕੌਂਸਲ ਦਫਤਰ, ਜ਼ੀਰਕਪੁਰ ਦਾ ਅਚਨਚੇਤ ਦੌਰਾ ਕਰਕੇ ਨਾਗਰਿਕ ਸੇਵਾਵਾਂ ਦੇ ਨਿਪਟਾਰੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਨਗਰ ਕੌਂਸਲ ਨਾਲ ਸਬੰਧਤ ਮੁਸ਼ਕਿਲਾਂ ਦਾ ਜਾਇਜ਼ਾ ਲਿਆ।        ਡਿਪਟੀ ਕਮਿਸ਼ਨਰ ਜੋ ਇੱਕ ਘੰਟਾ ਦਫ਼ਤਰ ਵਿੱਚ ਰਹੇ, ਨੇ ਹਰ ਸ਼ਾਖਾ ਦੇ ਕੰਮਕਾਜ ਦਾ ਬਾਰੀਕੀ ਨਾਲ ਨਿਰੀਖਣ ਕਰਨ ਤੋਂ ਇਲਾਵਾ ਮੂਵਮੈਂਟ ਅਤੇ ਹਾਜ਼ਰੀ ਰਜਿਸਟਰਾਂ ਦੀ ਚੈਕਿੰਗ ਕੀਤੀ। ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਜਦੋਂ ਵੀ ਦਫ਼ਤਰ ਤੋਂ ਬਾਹਰ ਜਾਂਦੇ ਹਨ ਤਾਂ ਉਸ ਨੂੰ ਮੂਵਮੈਂਟ ਰਜਿਸਟਰ ਚ ਦਰਜ ਕਰਕੇ ਰੱਖਣ ਅਤੇ ਫੀਲਡ ਡਿਊਟੀ'ਤੇ ਜਾਣ ਤੋਂ ਪਹਿਲਾਂ ਆਪਣੀ ਹਾਜ਼ਰੀ ਯਕੀਨੀ ਬਣਾਉਣ।      ਉਨ੍ਹਾਂ ਕਿਹਾ, “ਇਸ ਤੋਂ ਇਲਾਵਾ, ਰਿਕਾਰਡ ਦੇ ਰੱਖ-ਰਖਾਅ ਵਿੱਚ ਸੁਧਾਰ ਕਰਨ ਦੀ ਲੋੜ ਹੈ। ਮੂਵਮੈਂਟ ਰਜਿਸਟਰ ਅਤੇ ਹਾਜ਼ਰੀ ਰਜਿਸਟਰ ਨੂੰ ਅਪਡੇਟ ਕਰਨਾ ਹੋਵੇਗਾ। ਬਾਇਓਮੈਟ੍ਰਿਕ ਸਿਸਟਮ ਲਗਾਉਣਾ ਪਵੇਗਾ।” ਡੀ ਸੀ ਆਸ਼ਿਕਾ ਜੈਨ ਨੇ ਕਿਹਾ ਕਿ ਉਨ੍ਹਾਂ ਕੋਲ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਥੇ ਇੱਕ ਸਰਗਰਮ ਪ੍ਰਸ਼ਾਸਕ ਦਫਤ...

ਵਿਧਾਇਕ ਰੰਧਾਵਾ ਅਤੇ ਡੀ ਸੀ ਜੈਨ ਨੇ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਕੀਤਾ ਸਨਮਾਨ

National, Politics, Punjab
ਲਹਿਲੀ (ਐਸ.ਏ.ਐਸ. ਨਗਰ), 19 ਸਤੰਬਰ, 2024: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਕਿਸਾਨਾਂ ਨੂੰ ਵਾਤਾਵਰਨ ਸੁਰੱਖਿਆ ਦੇ ਦੂਤ ਵਜੋਂ ਪਰਾਲੀ ਬਿਨਾਂ ਅੱਗ ਲਾਇਆਂ ਸੰਭਾਲਣ ਲਈ ਸਨਮਾਨਿਤ ਕੀਤਾ।       ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਡੇਰਾਬੱਸੀ ਸਬ ਡਵੀਜ਼ਨ ਦੇ ਨਾਹਰ ਇੰਡਸਟਰੀਅਲ ਯੂਨਿਟ ਲਹਿਲੀ ਵਿਖੇ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸਾਨੂੰ ਅਜਿਹੇ ਰੋਲ ਮਾਡਲਾਂ ਨੂੰ ਜਾਗਰੂਕ ਕਰਨ ਲਈ ਉਨ੍ਹਾਂ ਦੇ ਤਜ਼ਰਬੇ ਦੱਸ ਕੇ ਹੋਰ ਕਿਸਾਨਾਂ ਨੂੰ ਵੀ ਉਤਸ਼ਾਹਿਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਨੂੰ ਖ਼ਰਚੀਲੇ ਉਪਾਵਾਂ ਦੀ ਬਜਾਏ ਸਾਧਾਰਨ ਖੇਤੀ ਅਭਿਆਸਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਅਸੀਂ ਕਰਜ਼ੇ ਅਤੇ ਹੋਰ ਦੁੱਖਾਂ ਤੋਂ ਮੁਕਤ ਜੀਵਨ ਬਤੀਤ ਕਰ ਸਕੀਏ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਕੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਕੀਤੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ...