Saturday, March 14
Shadow

National

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

National, Politics, Punjab
ਚੰਡੀਗੜ੍ਹ, 18 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਚੌਲਾਂ ਦੀ ਸਪੁਰਦਗੀ ਲਈ ਲੋੜੀਂਦੀ ਜਗ੍ਹਾ ਯਕੀਨੀ ਬਣਾਉਣ ਦੇ ਨਿਰਦੇਸ਼ ਦੇਣ ਲਈ ਕੇਂਦਰੀ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ ਤਾਂ ਜੋ ਸੂਬੇ ਵਿੱਚ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਝੋਨੇ/ਚੌਲਾਂ ਦੀ ਖਰੀਦ ਨਿਰਵਿਘਨ ਢੰਗ ਨਾਲ ਕੀਤੀ ਜਾ ਸਕੇ। ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ  ਐਫ.ਸੀ.ਆਈ. ਕੋਲ ਸਪੁਰਦਗੀ ਲਈ ਥਾਂ ਦੀ ਘਾਟ ਸਬੰਧੀ ਮੁੱਦਾ ਉਠਾਇਆ ਹੈ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਐਫ.ਸੀ.ਆਈ. ਕੋਲ ਵਿਸ਼ੇਸ਼ ਤੌਰ ’ਤੇ ਮਈ ਤੋਂ ਲੈ ਕੇ ਹੁਣ ਤੱਕ ਗੰਭੀਰ ਰੂਪ ਵਿੱਚ ਥਾਂ ਦੀ ਘਾਟ ਹੈ ਜਿਸ ਕਾਰਨ ਸੂਬੇ ਦੇ ਰਾਈਸ ਮਿੱਲਰਾਂ ਵੱਲੋਂ ਕੇਂਦਰੀ ਪੂਲ ਵਿੱਚ ਐਫ.ਸੀ.ਆਈ. ਨੂੰ ਸਾਉਣੀ ਮੰਡੀਕਰਨ ਸੀਜ਼ਨ 2023-24 ਦੇ ਚੌਲਾਂ ਦੀ ਸਪੁਰਦਗੀ ਕਰਨ ਵਿੱਚ ਰੁਕਾਵਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸੂਬੇ ਦੇ ਰਾਈਸ ਮਿੱਲਰਾਂ ਵਿੱਚ ਆਗਾਮੀ ਸਾਉਣੀ ਸੀਜ਼ਨ 2024-25 ਦ...
ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 18 ਸਤੰਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਕੈਂਪ ਲਗਾਏ ਜਾਣਗੇ ਤਾਂ ਜੋ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾ ਸਕੇ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਿਵਲ ਸਕੱਤਰੇਤ ਵਿਖੇ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਨਾਲ ਵੱਖ-ਵੱਖ ਮੁੱਦਿਆਂ 'ਤੇ ਮੀਟਿੰਗ ਕਰਦਿਆਂ ਕੀਤਾ। ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਡੀ.ਕੇ.ਤਿਵਾੜੀ, ਡਾਇਰੈਕਟਰ ਅੰਮ੍ਰਿਤ ਸਿੰਘ, ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਰਵਿੰਦਰਪਾਲ ਸਿੰਘ ਨਾਲ ਯੂਨੀਅਨ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਐਸ.ਸੀ/ਬੀ.ਸੀ ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਡਾ ਬਲਜੀਤ ਕੌਰ ਨੂੰ ਆਪਣੀ ਮੰਗਾਂ, ਅਬਾਦੀ ਅਨੁਸਾਰ ਰਾਖਵਾਂਕਰਨ ਲਾਗੂ ਕਰਨ ਸਬੰਧੀ, ਵਿਭਾਗੀ ਭਰਤ...
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

National, Politics, Punjab
ਚੰਡੀਗੜ, 18 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 2 ਸਟੈਨੋਗ੍ਰਾਫਰਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲ...
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

Crime, National, Politics, Punjab
ਚੰਡੀਗੜ੍ਹ, 18 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਨਕੋਦਰ ਦਿਹਾਤੀ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੱਕ ਹੌਲਦਾਰ ਕੰਵਰਪਾਲ ਸਿੰਘ ਨੂੰ 49800 ਰੁਪਏ ਨਜਾਇਜ਼ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਸ ਨੂੰ ਜਲੰਧਰ ਦੀ ਅਦਾਲਤ ਨੇ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮਦਰੱਸਾ ਦੇ ਵਸਨੀਕ ਲਖਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਹ ਇੱਕ ਪ੍ਰਾਈਵੇਟ ਕੰਪਨੀ ਵਿੱਚ ਸਕਿਓਰਿਟੀ ਗਾਰਡ ਹੈ ਅਤੇ ਉਸਨੇ ਪੀ.ਐਚ.ਜੀ. ਵਿੱਚ ਸੇਵਾ ਨਿਭਾੳਂੁਦੇ ਆਪਣੇ ਚਾਚੇ ਦੀ ਮੌਤ ਉਪਰੰਤ , ਸਾਲ 2017 ਵਿੱਚ ਜ਼ਿਲ੍ਹਾ ਕਮਾਂਡਰ, ਪੰਜਾਬ ਹੋਮ ਗਾਰਡ ...
ਬੈਂਕਾਂ ਨੂੰ ਸਾਈਬਰ ਧੋਖਾਧੜੀ ਬਾਰੇ ਗਾਹਕਾਂ ਨੂੰ ਜਾਗਰੂਕ ਕਰਨ ਅਤੇ ਸ਼ੱਕੀ ਲੈਣ-ਦੇਣ ਦੀ ਸਥਿਤੀ ਵਿੱਚ 1930 ਡਾਇਲ ਕਰਨ ਦੀ ਅਪੀਲ

ਬੈਂਕਾਂ ਨੂੰ ਸਾਈਬਰ ਧੋਖਾਧੜੀ ਬਾਰੇ ਗਾਹਕਾਂ ਨੂੰ ਜਾਗਰੂਕ ਕਰਨ ਅਤੇ ਸ਼ੱਕੀ ਲੈਣ-ਦੇਣ ਦੀ ਸਥਿਤੀ ਵਿੱਚ 1930 ਡਾਇਲ ਕਰਨ ਦੀ ਅਪੀਲ

National, Politics, Punjab
ਐਸ.ਏ.ਐਸ.ਨਗਰ, 18 ਸਤੰਬਰ, 2024: ਜੂਨ 2024 ਨੂੰ ਖ਼ਤਮ ਹੋਈ ਤਿਮਾਹੀ ਲਈ ਬੈਂਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ ਵਿਖੇ ਲੀਡ ਬੈਂਕ ਦਫ਼ਤਰ, ਪੰਜਾਬ ਨੈਸ਼ਨਲ ਬੈਂਕ, ਐਸ.ਏ.ਐਸ.ਨਗਰ ਵੱਲੋਂ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਬੁਲਾਈ ਗਈ, ਜਿਸ ਦੀ ਪ੍ਰਧਾਨਗੀ ਏ.ਡੀ.ਸੀ. (ਯੂ.ਡੀ.) ਮੁਹਾਲੀ ਦਮਨਜੀਤ ਸਿੰਘ ਮਾਨ ਨੇ ਕੀਤੀ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਬੈਂਕਾਂ ਅਤੇ ਸਮੂਹ ਲਾਈਨ ਵਿਭਾਗਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਹਾਜ਼ਰ ਸਨ।      ਐਸ ਏ ਐਸ ਨਗਰ ਦੇ ਚੀਫ਼ ਲੀਡ ਜ਼ਿਲ੍ਹਾ ਮੈਨੇਜਰ ਐਮ.ਕੇ ਭਾਰਦਵਾਜ ਨੇ ਏਡੀਸੀ (ਯੂਡੀ) ਦਮਨਜੀਤ ਸਿੰਘ ਮਾਨ, ਪੰਕਜ ਆਨੰਦ, ਡੀਜੀਐਮ (ਸਰਕਲ ਹੈੱਡ) ਪੰਜਾਬ ਨੈਸ਼ਨਲ ਬੈਂਕ, ਜ਼ਿਲ੍ਹਾ ਵਿਕਾਸ ਮੈਨੇਜਰ ਨਾਬਾਰਡ ਮਨੀਸ਼ ਗੁਪਤਾ, ਐਲਡੀਓ ਰਿਜ਼ਰਵ ਬੈਂਕ ਆਫ਼ ਇੰਡੀਆ ਸ੍ਰੀਮਤੀ ਗਰਿਮਾ ਬੱਸੀ, ਸਟੇਟ ਡਾਇਰੈਕਟਰ ਆਰਐਸਈਟੀਆਈ ਉਪਕਾਰ ਸਿੰਘ, ਜ਼ਿਲ੍ਹਾ ਡਾਇਰੈਕਟਰ ਆਰਐਸਈਟੀਆਈ ਅਮਨਦੀਪ ਸਿੰਘ, ਬੈਂਕਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਅਤੇ ਸਰਕਾਰ ਸਾਰੇ ਲਾਈਨ ਵਿਭਾਗਾਂ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ।      ਏ.ਡੀ.ਸੀ...
ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ

ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ

National, Politics, Punjab
ਡੇਰਾਬੱਸੀ (ਐਸ.ਏ.ਐਸ. ਨਗਰ), 18 ਸਤੰਬਰ, 2024: ਪੰਚਾਇਤੀ ਰਾਜ ਸੰਸਥਾਵਾਂ ਬਾਰੇ ਵਿਧਾਨ ਸਭਾ ਕਮੇਟੀ ਨੇ ਚੇਅਰਮੈਨ (ਸਭਾਪਤੀ) ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਹੇਠ ਅੱਜ ਡੇਰਾਬੱਸੀ ਹਲਕੇ ਦਾ ਦੌਰਾ ਕੀਤਾ।       ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਜੋ ਕਿ ਕਮੇਟੀ ਦੇ ਮੈਂਬਰ ਵਜੋਂ ਵੀ ਸ਼ਾਮਲ ਸਨ, ਨੇ ਦੱਸਿਆ ਕਿ ਅੱਜ ਆਏ ਕਮੇਟੀ ਮੈਂਬਰਾਂ ਵਿੱਚ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਸ. ਅਮੋਲਕ ਸਿੰਘ, ਏ.ਡੀ.ਸੀ. ਸ. ਜਸਵਿੰਦਰ ਸਿੰਘ ਰਮਦਾਸ, ਸ੍ਰੀ ਨਰੇਸ਼ ਕਟਾਰੀਆ ਅਤੇ ਸ. ਰੁਪਿੰਦਰ ਸਿੰਘ ਹੈਪੀ ਨੇ ਡੇਰਾਬੱਸੀ ਹਲਕੇ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲਿਆ।       ਇਸ ਉਪਰੰਤ ਕਮੇਟੀ ਨੇ ਪਿੰਡ ਬਰੋਲੀ, ਅਮਲਾਲਾ ਅਤੇ ਸਰਸੀਣੀ ਦਾ ਦੌਰਾ ਕਰਕੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।       ਕਮੇਟੀ ਦੇ ਸਭਾਪਤੀ (ਚੇਅਰਮੈਨ) ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਡੇਰਾਬੱਸੀ ਦੇ ਮੀਟਿੰਗ ਹਾਲ ਵਿਖੇ ਹੋਈ ਮੀਟਿੰਗ ਦੌਰਾਨ ਕਮੇਟੀ ਨੇ ਵੱਖ ਵੱਖ ਰਿਪੋਰਟਾਂ...
ਸੁਖਜਿੰਦਰ ਸਿੰਘ ਕਾਉਣੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਚੋਟੀਆਂ ਵਿਖੇ ਆਰ.ਓ. ਦਾ ਕੀਤਾ ਉਦਘਾਟਨ

ਸੁਖਜਿੰਦਰ ਸਿੰਘ ਕਾਉਣੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਚੋਟੀਆਂ ਵਿਖੇ ਆਰ.ਓ. ਦਾ ਕੀਤਾ ਉਦਘਾਟਨ

National, Politics, Punjab
ਸ੍ਰੀ ਮੁੁਕਤਸਰ ਸਾਹਿਬ 18  ਸਤੰਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਅਤੇ  ਸਕੂਲਾਂ ਵਿੱਚ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਚੋਟੀਆਂ ਵਿੱਚ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ 1 ਲੱਖ ਰੁਪਏ ਦੀ ਗਰਾਂਟ ਨਾਲ ਲੱਗੇ ਆਰ ਓ ਦਾ ਉਦਘਾਟਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਹਲਕਾ ਪੱਧਰ ਤੇ ਪੰਜਾਬ ਵਿੱਚ ਸਕੂਲ ਆਫ ਐਮੀਨੈਂਸ ਖੋਲੇ ਗਏ ਹਨ, ਜਿੱਥੇ ਬੱਚਿਆਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਉਪਲਬਧ ਹੋਵੇਗੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਸਿਹਤ ਖੇਤਰ ਵਿੱਚ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਮੋਹਰੀ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਜਿ਼ਲ੍ਹੇ ਭਰ ਦੇ ਸਰਕਾਰੀ ਸਕੂਲਾਂ ਅਤੇ ਸਿਹਤ ਕੇਂਦਰ...
ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ

ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ

National, Politics, Punjab
ਮਾਨਸਾ, 18 ਸਤੰਬਰ: ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਮਨੂ ਵਾਟਿਕਾ ਸਕੂਲ ਅਤੇ ਡੀ.ਏ.ਵੀ. ਪਬਲਿਕ ਸਕੂਲ ਬੁਢਲਾਡਾ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ ਗਿਆ। ਇਸ ਮੌਕੇ ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਾਲ ਸੁਰੱਖਿਆ ਵਿਭਾਗ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ। ਕਾਊਂਸਲਰ ਨੇ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਦਾ ਕਾਨੂੰਨ ਹੈ। ਉਨ੍ਹਾਂ ਕਿਹਾ ਕਿ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਆਧਿਆਪਕਾਂ ਨੂੰ ਬੱਚਿਆਂ ਨੂੰ...
ਐਸ ਡੀ ਐਮ ਖਰੜ ਵੱਲੋਂ ਗਮਾਡਾ ਦੇ ਕਾਰਜਕਾਰੀ ਇੰਜਨੀਅਰ ਅਤੇ ਓਮੈਕਸ ਦੇ ਅਧਿਕਾਰੀਆਂ ਨਾਲ ਵੀ ਆਰ-6 ਰੋਡ ਦਾ ਦੌਰਾ

ਐਸ ਡੀ ਐਮ ਖਰੜ ਵੱਲੋਂ ਗਮਾਡਾ ਦੇ ਕਾਰਜਕਾਰੀ ਇੰਜਨੀਅਰ ਅਤੇ ਓਮੈਕਸ ਦੇ ਅਧਿਕਾਰੀਆਂ ਨਾਲ ਵੀ ਆਰ-6 ਰੋਡ ਦਾ ਦੌਰਾ

National, Politics, Punjab
ਖਰੜ (ਐਸ.ਏ.ਐਸ.ਨਗਰ), 18 ਸਤੰਬਰ, 2024: ਗਮਾਡਾ ਦੀ ਵੀ.ਆਰ.-6 ਸੜਕ ਸਬੰਧੀ ਇਲਾਕਾ ਨਿਵਾਸੀਆਂ ਵੱਲੋਂ ਉਠਾਏ ਗਏ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਐਸ.ਡੀ.ਐਮ ਖਰੜ ਨੂੰ ਤੁਰੰਤ ਪ੍ਰਭਾਵ ਨਾਲ ਘਟਨਾ ਸਥਾਨ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਰਾਹਗੀਰਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜੈਨ ਨੇ ਦੱਸਿਆ ਕਿ ਐਸ.ਡੀ.ਐਮ ਖਰੜ ਗੁਰਮੰਦਰ ਸਿੰਘ ਨੇ ਬੀਤੀ ਸ਼ਾਮ ਗਮਾਡਾ ਦੇ ਕਾਰਜਕਾਰੀ ਇੰਜੀਨੀਅਰ ਅਵਦੀਪ ਅਤੇ ਓਮੈਕਸ ਦੇ ਨੁਮਾਇੰਦਿਆਂ ਨੂੰ ਨਾਲ ਲੈ ਕੇ ਸੜਕ ਦਾ ਦੌਰਾ ਕੀਤਾ ਹੈ। ਗਮਾਡਾ ਦੇ ਅਧਿਕਾਰੀ ਅਤੇ ਓਮੈਕਸ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਲਾਕਾ ਨਿਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਤੁਰੰਤ ਪ੍ਰਭਾਵ ਨਾਲ ਹੱਲ ਕਰਨ। ਵੱਡੀ ਸਮੱਸਿਆ ਟੋਇਆਂ ਦੀ ਹੈ ਅਤੇ ਬਣਨ  ਵਾਲੀ ਪੁਲੀ ਦੇ ਨੇੜੇ ਢੁਕਵੇਂ ਡਾਇਵਰਸ਼ਨ ਰਿਫਲੈਕਟਰਾਂ ਦੀ ਘਾਟ ਹੈ ਤਾਂ ਜੋ ਆਉਣ-ਜਾਣ ਵਾਲਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਇਸ ਦੌਰਾਨ ਗਮਾਡਾ ਦੇ ਕਾਰਜਕਾਰੀ ਇੰਜਨੀਅਰ ਅਵਦੀਪ ਨੇ ਐਸ.ਡੀ.ਐਮ ਨੂੰ ਜਾਣੂ ਕਰਵਾਇਆ ਕਿ ਮਾਨਯੋਗ ...
ਮੋਹਾਲ਼ੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ  06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਮੋਹਾਲ਼ੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

National, Politics, Punjab
ਐਸ.ਏ.ਐਸ.ਨਗਰ, 18 ਸਤੰਬਰ, 2024: ਡਾ. ਜੋਤੀ ਯਾਦਵ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਸ.ਏ.ਐਸ. ਨਗਰ (ਮੋਹਾਲ਼ੀ) ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਤਲਵਿੰਦਰ ਸਿੰਘ, ਉੱਪ ਕਤਪਾਨ ਪੁਲਿਸ (ਇੰਨਵੈਸਟੀਗੇਸ਼ਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲ਼ੀ ਦੀ ਟੀਮ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲ਼ੇ 06 ਮੈਂਬਰੀ ਗਿਰੋਹ ਨੂੰ ਵਾਰਦਾਤ ਵਿੱਚ ਵਰਤੀ ਜਾਂਦੀ ਗੱਡੀ ਮਾਰਕਾ ਮਹਿੰਦਰਾ ਪਿੱਕਅੱਪ ਸਮੇਤ ਗ੍ਰਿਫਤਾਰ ਕਰਕੇ ਗਰਿੱਡ, ਬੈਟਰੀ ਪਲੇਟਾਂ ਅਤੇ ਪੈਲੇਟ ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਡਾ. ਜੋਤੀ ਯਾਦਵ, ਆਈ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੂੰ ਅੱਗੇ ਦੱਸਿਆ ਕਿ ਥਾਣਾ ਸਦਰ ਕੁਰਾਲ਼ੀ ਅਤੇ ਥਾਣਾ ਸਦਰ ਖਰੜ੍ਹ ਦੇ ਏਰੀਆ ਵਿੱਚ ਨਾ-ਮਾਲੂਮ...