ਜ਼ਿਲ੍ਹਾ ਪੱਧਰੀ ਖੇਡਾਂ ਦੇ ਅਖ਼ੀਰਲੇ ਦਿਨ ਖੋ ਖੋ, ਕਬੱਡੀ, ਬਾਸਕਿਟਬਾਲ ਅਤੇ ਦੌੜ ਮੁਕਾਬਲੇ ਹੋਏ
ਮਾਨਸਾ, 20 ਸਤੰਬਰ:
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਰਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਅੱਜ ਅਖ਼ੀਰਲੇ ਦਿਨ ਖੋ ਖੋ, ਕਬੱਡੀ, ਬਾਸਕਿਟਬਾਲ ਅਤੇ ਦੌੜ ਮੁਕਾਬਲੇ ਹੋਏ।
ਅਖ਼ੀਰਲੇ ਦਿਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ੍ਰੀਮਤੀ ਭੁਪਿੰਦਰ ਕੌਰ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਰੁਚੀ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਜਿੱਥੇ ਵਿਦਿਆਰਥੀਆਂ ਦਾ ਮਾਨਸਿਕ ਪੱਧਰ ਉੱਚਾ ਕਰਨ ਵਿਚ ਸਹਾਈ ਹੁੰਦੀ ਹੈ ਉੱਥੇ ਹੀ ਖੇਡਾਂ ਵਿਦਿਆਰਥੀਆਂ ਨੂੰ ਸਰੀਰਿਕ ਤੰਦਰੁਸਤੀ ਲਈ ਪ੍ਰੇਰਿਤ ਕਰਦੀਆਂ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਖੇਡਾਂ ਨਾਲ ਜੁੜ ਕੇ ਵਿਦਿਆਰਥੀ ਨਸ਼ਿਆਂ ਵਰਗੀਆਂ ਅਲ੍ਹਾਮਤਾ ਤੋਂ ਦੂਰ ਰਹਿੰਦੇ ਹਨ ਅਤੇ ਵਿਸ਼ਵ ਪੱਧਰ ’ਤੇ ਆਪਣਾ, ਆਪਣੇ ਮਾਪਿਆਂ ਦਾ ਅਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਦੇ ਹਨ। ਉਨ੍ਹਾਂ ਕਿਹ...








