Saturday, March 14
Shadow

National

ਕੋਟਪਾ ਐਕਟ ਦੀ ਉਲੰਘਣਾ ਕਰਨ ਅਤੇ ਜਨਤਕ ਥਾਵਾਂ ‘ਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਕੱਟੇ ਜਾ ਰਹੇ ਹਨ ਚਲਾਨ

ਕੋਟਪਾ ਐਕਟ ਦੀ ਉਲੰਘਣਾ ਕਰਨ ਅਤੇ ਜਨਤਕ ਥਾਵਾਂ ‘ਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਕੱਟੇ ਜਾ ਰਹੇ ਹਨ ਚਲਾਨ

National
ਫ਼ਿਰੋਜ਼ਪੁਰ, 18 ਸਤੰਬਰ 2024: ਸਿਵਲ ਸਰਜਨ ਫਿਰੋਜ਼ਪੁਰ, ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤੇ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵਲੋਂ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਅਤੇ ਜਨਤਕ ਥਾਵਾਂ ਤੇ ਸਿਗਰਟਨੋਸ਼ੀ ਕਰਨ ਵਾਲੇ ਲੋਕਾਂ ਦੇ ਚਲਾਨ ਕੱਟੇ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦੀਆਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕੇ ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਜਿਸ ਤਹਿਤ 86 ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ, ਆਮ ਲੋਕਾਂ ਅਤੇ ਖੋਖਾ ਮਾਲਕਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਉਨ੍ਹਾਂ ਦੱਸਿਆ ਕੇ ਜਨਤਕ ਥਾਵਾਂ ’ਤੇ ਸਿਗਰੇਟਨੋਸ਼ੀ ਕਰਨ ਵਾਲੇ ਲੋਕਾਂ ਦੇ ਵੀ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਚਲਾਨ ਕੱਟੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਤੰਬਾਕੂ ਨਾਲ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਡਾ. ਰਾਜਵਿੰਦਰ ਕੌਰ ਨੇ ਕੋਟਪਾ ਐਕਟ ਦੀਆਂ ਧਾਰਾਵਾਂ ਤਹਿਤ ਹੋਣ ਵਾਲੀਆਂ ਵੱਖ-ਵੱਖ ਸਜ਼ਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਦੁਕਾਨ, ਸਰਕਾਰੀ ਅਤੇ ਗੈਰ ਸਰਕਾਰੀ ਅਦਾਰ...
ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਜਾਰੀ

ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਜਾਰੀ

National, Politics, Punjab
ਮਾਨਸਾ  :18 ਸੰਤਬਰ ਸਵਾਈਨ ਫਲੂ ਤੋਂ ਬਚਾਅ ਸਬੰਧੀ ਸਿਵਲ ਸਰਜਨ ਡਾ. ਹਰਦੇਵ ਸਿੰਘ ਪ੍ਰਧਾਨਗੀ ਹੇਠ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ। ਇਸ ਦੌਰਾਨ ਲੋਕਾਂ ਨੂੰ ਸਵਾਈਨ ਫਲੂ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਵੀ ਜਾਰੀ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਸਵਾਈਨ ਫਲੂ ਨੇ ਸੂਬੇ ਅੰਦਰ ਦਸਤਕ ਦੇ ਦਿੱਤੀ ਹੈ, ਲੁਧਿਆਣਾ ਜ਼ਿਲੇ੍ਹ ਵਿਚ ਸਵਾਈਨ ਫਲੂ ਦੇ ਪਾਜ਼ੀਟਿਵ ਕੇਸ ਪਾਏ ਗਏ ਹਨ। ਉਨ੍ਹਾਂ ਇਸ ਬਿਮਾਰੀ ਤੋਂ ਬਚਾਓ ਸਬੰਧੀ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਵਿੱਚ ਉਚੇਚੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਸਿਵਲ ਸਰਜਨ ਨੇ ਕਿਹਾ ਕਿ ਸਵਾਈਨ ਫਲੂ ਤੋਂ ਡਰਨ ਦੀ ਲੋੜ ਨਹੀਂ ਸਗੋਂ ਇਸ ਤੋਂ ਬਚਣ, ਤੁਰੰਤ ਇਲਾਜ਼ ਦੇ ਉਪਰਾਲੇ ਕਰਨ ਅਤੇ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਸਵਾਇਨ ਫਲੂ ਐਚ-1.ਐਨ-1 ਨਾਮ ਦੇ ਵਿਸ਼ੇਸ਼ ਵਿਸ਼ਾਣੂ ਰਾਹੀਂ ਹੁੰਦਾ ਹੈ ਜੋ ਕਿ ਇੱਕ ਤੋਂ ਦੂਜੇ ਮਨੁੱਖ ਵਿਚ ਸਾਹ ਰਾਹੀਂ ਫੈਲਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਚਣ ਲਈ ਖੰਘਦੇ ਜਾਂ ਛਿੱਕਦੇ ਹੋਏ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ, ਆਪ...
ਬੱਚਿਆਂ ਦੀ ਯੋਨ ਸ਼ੋਸ਼ਣ ਤੋਂ ਸੁਰੱਖਿਆ ਲਈ ਸੰਵੇਦਨਸ਼ੀਲ ਹੋਣ ਦੀ ਲੋੜ-ਐਡਵੋਕੇਟ ਭਾਟੀਆ

ਬੱਚਿਆਂ ਦੀ ਯੋਨ ਸ਼ੋਸ਼ਣ ਤੋਂ ਸੁਰੱਖਿਆ ਲਈ ਸੰਵੇਦਨਸ਼ੀਲ ਹੋਣ ਦੀ ਲੋੜ-ਐਡਵੋਕੇਟ ਭਾਟੀਆ

National, Politics, Punjab
ਮਾਨਸਾ, 18 ਸਤੰਬਰ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਐੱਚ.ਐਸ.ਗਰੇਵਾਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਏ.ਡੀ.ਆਰ. ਸੈਂਟਰ ਮਾਨਸਾ ਵਿਖੇ ਪੁਲਿਸ ਸਾਂਝ ਕੇਂਦਰ ਇੰਚਾਰਜਾਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜ਼ਿਲ੍ਹੇ ਦੇ ਸਾਰੇ ਸਾਂਝ ਕੇਂਦਰ ਇੰਚਾਰਜ ਸ਼ਾਮਲ ਹੋਏ। ਕੈਂਪ ਨੂੰ ਸੰਬੋਧਨ ਕਰਦਿਆਂ ਸੀਨੀਅਰ ਐਡਵੋਕੇਟ ਬਲਵੰਤ ਭਾਟੀਆ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਬੱਚਿਆਂ ਦੀ ਯੋਨ ਸ਼ੋਸ਼ਣ ਤੋਂ ਸੁਰੱਖਿਆ ਬਹੁਤ ਮਹੱਤਵਪੂਰਨ ਮਾਮਲਾ ਹੈ, ਇਸ ਲਈ ਸਾਨੂੰ ਸਭ ਨੂੰ ਸੰਵੇਦਨਸ਼ੀਲ ਹੋਣ ਦੀ ਲੋੜ ਹੈ। ਬੱਚਿਆਂ ਦੀ ਯੋਨ ਸ਼ੋਸ਼ਣ ਤੋਂ ਸੁਰੱਖਿਆ ਲਈ ਬਣਾਏ ਗਏ ਸਖ਼ਤ ਕਾਨੂੰਨ ਪੌਕਸੋ-2012 ਅਤੇ ਅਮੈਂਡਮੈਂਟ ਐਕਟ-2012 ਦੀਆਂ ਵੱਖ ਵੱਖ ਧਾਰਾਵਾਂ ਬਾਰੇ ਵਿਸਥਾਰ ਸਹਿਤ ਚਰਚਾ ਕਰਦਿਆਂ ਐਡਵੋਕੇਟ ਭਾਟੀਆ ਨੇ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨਾਲ ਜ਼ਬਰ ਜਨਾਹ ਤੋਂ ਇਲਾਵਾ ਉਨ੍ਹਾਂ ਨਾਲ ਛੇੜ-ਛਾੜ ਕਰਨਾ, ਰਾਹ ਰੋਕਣਾ, ਗਲਤ ਇਸ਼ਾਰੇ ਕਰਨ, ਅਸ਼ਲੀਲ ਵਸਤਾਂ ...
ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ ਤੇ ਸਬਸਿਡੀ ਲਈ ਅਪਲਾਈ ਕਰਨ ਦਾ ਆਖਰੀ ਮੌਕਾ-ਡਿਪਟੀ ਕਮਿਸ਼ਨਰ

ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ ਤੇ ਸਬਸਿਡੀ ਲਈ ਅਪਲਾਈ ਕਰਨ ਦਾ ਆਖਰੀ ਮੌਕਾ-ਡਿਪਟੀ ਕਮਿਸ਼ਨਰ

National, Politics, Punjab
ਫਾਜ਼ਿਲਕਾ, 18 ਸਤੰਬਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਵਾਲੀਆਂ ਮਸ਼ੀਨਾ ਸਬਸਿਡੀ ਤੇ ਲੈਣ ਲਈ ਅਪਲਾਈ ਕਰਨ ਲਈ 19 ਸਤੰਬਰ ਆਖਰੀ ਮਿਤੀ ਹੈ ਤੇ ਸ਼ਾਮ 5 ਵਜੇ ਤੱਕ ਆਨਲਾਈਨ ਪੋਰਟਲ www.agrimachinerypb.com   ਤੇ ਅਪਲਾਈ ਕੀਤਾ ਜਾ ਸਕਦਾ ਹੈ। ਅੱਜ ਇੱਥੇ ਪਰਾਲੀ ਪ੍ਰਬੰਧਨ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਿਹੜੇ ਕਿਸਾਨ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਲੈਣ ਤੋਂ ਵਾਂਝੇ ਰਹੇ ਗਏ ਹਨ ਉਨ੍ਹਾਂ ਲਈ ਇਹ ਆਖਰੀ ਮੌਕਾ ਹੈ ਅਤੇ ਜੋ ਲੋਕ ਇਹ ਮਸ਼ੀਨਾਂ ਲੈਣ ਦੇ ਚਾਹਵਾਨ ਹਨ ਉਹ ਅੱਜ਼ ਹੀ ਅਪਲਾਈ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸਤੋਂ ਪਹਿਲਾਂ ਪਰਾਲੀ ਦੀਆਂ ਗਠਾਂ ਬਣਾਉਣ ਲਈ ਬੇਲਰ ਲੈਣ ਸਬੰਧੀ ਜੋ ਅਰਜੀਆਂ ਆਈਆਂ ਸਨ ਉਹ ਸਾਰੀਆਂ ਪ੍ਰਵਾਨ ਕਰ ਲਈਆਂ ਗਈਆਂ ਹਨ ਅਤੇ ਹੁਣ ਵੀ ਬੇਲਰ ਅਤੇ ਰੇਕਰ ਲੈਣ ਲਈ ਅਰਜੀਆਂ ਆਨਲਾਈਨ ਦੇ ਸਕਦੇ ਹਨ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਪਰ ਐਸ.ਐਮ.ਐਸ., ਸਰਫੇਸ ਸੀਡਰ, ਸਰਬ ਮਾਸਟਰ/ਰੋਟਰੀ ਸਲੈਸ਼ਰ, ਹੈਪੀ ਸੀਡਰ, ਸੁਪਰ ਸੀਡਰ, ਉਲਟਾਵੇ ਪਲਾਓ, ਪੈਡੀ ਸਟਰਾਅ ਚੌਪਰ...
ਇੱਕ ਪੇੜ ਮਾਂ ਦੇ ਨਾਮ ਤੇ ਹਰੇਕ ਜੂਡੀਸ਼ੀਅਲ ਅਫਸਰ ਵਲੋਂ ਵੱਖ-ਵੱਖ  ਤਰ੍ਹਾਂ ਦੇ  ਬੂਟੇ,  ਸਕੂਲਾਂ ਅਤੇ ਜ਼ਿਲ੍ਹਾਂ ਕਚਿਹਰੀ ਕੰਪਲੈਕਸ ਵਿਖੇ ਲਗਾਏ ਗਏ

ਇੱਕ ਪੇੜ ਮਾਂ ਦੇ ਨਾਮ ਤੇ ਹਰੇਕ ਜੂਡੀਸ਼ੀਅਲ ਅਫਸਰ ਵਲੋਂ ਵੱਖ-ਵੱਖ ਤਰ੍ਹਾਂ ਦੇ ਬੂਟੇ, ਸਕੂਲਾਂ ਅਤੇ ਜ਼ਿਲ੍ਹਾਂ ਕਚਿਹਰੀ ਕੰਪਲੈਕਸ ਵਿਖੇ ਲਗਾਏ ਗਏ

National, Politics, Punjab
ਮੁੁਕਤਸਰ ਸਾਹਿਬ 18  ਸਤੰਬਰ ਰਜਿਸਟਰਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੈਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਜਿਲਾ ਅਤੇ ਸ਼ੈਸਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ  ਵਲੋਂ ਇੱਕ ਪੇੜ ਮਾਂ ਦੇ ਨਾਮ ਹਰੇਕ ਜੂਡੀਸ਼ੀਅਲ਼ ਅਫਸਰ ਵਲੋਂ ਜਿਲ੍ਹਾ ਕਚਿਹਰੀ ਕੰਪਲੈਕਸ ਅਤੇ ਸਕੂਲਾਂ ਵਿਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ। ਸ੍ਰੀ ਰਾਜ ਕੁਮਾਰ, ਜਿਲਾ ਅਤੇ ਸੈਸ਼ਨਜ਼ ਜੱਜ ਨੇ ਆਪਣੇ ਹੱਥਾਂ ਨਾਲ ਸਕੂਲ ਵਿਚ ਰੁੱਖ ਲਗਾਕੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ। ਉਨ੍ਹਾ ਕਿਹਾ ਕਿ ਵਾਤਾਵਰਣ ਦੀ ਬਹਾਲੀ,  ਜੋ ਕਿ ਮਨੁੱਖ ਦੁਆਰਾ ਜੰਗਲਾਂ, ਪਹਾੜਾਂ ਅਤੇ ਸਮੁੰਦਰਾਂ ਵਿੱਚ ਮਨੁੱਖੀ ਗਤੀਵਿਧੀਆਂ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਅਤੇ ਵਾਤਾਵਰਣ ਨੂੰ ਪੁਨਰਜੀਵਤ ਕਰਨ ਤੇ ਕੇਂਦਰਿਤ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਸੀਂ ਪ੍ਰਦੂਸ਼ਣ ਨੂੰ ਘਟਾ ਕੇ ਨਵੇਂ ਉਪਾਵਾਂ ਨੂੰ ਅਪਣਾ ਕੇ ਅਸੀਂ ਵਾਤਾਵਰਣ ਪ੍ਰਣਾਲੀ ਨੂੰ ਬਹਾਲ ਕਰਨ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ। ਉਹਨਾਂ ਦਸਿਆ ਕਿ ਹਰੇਕ ਅਫਸਰ ਨੇ ਆਪਣੀ ਮਾਂ ਦੇ ਨਾਮ ਇੱਕ ਪੇੜ੍ਹ  ਜਰੂਰ ਲਗ...
ਪੰਜਵੇਂ ਦਿਨ ਹਾਕੀ, ਟੇਬਲ ਟੈਨਿਸ, ਅਥਲੈਟਿਕਸ ਅਤੇ ਸ਼ਾਟ ਪੁੱਟ ਦੇ ਦਿਲ ਖਿੱਚਵੇਂ ਮੁਕਾਬਲੇ ਹੋਏ

ਪੰਜਵੇਂ ਦਿਨ ਹਾਕੀ, ਟੇਬਲ ਟੈਨਿਸ, ਅਥਲੈਟਿਕਸ ਅਤੇ ਸ਼ਾਟ ਪੁੱਟ ਦੇ ਦਿਲ ਖਿੱਚਵੇਂ ਮੁਕਾਬਲੇ ਹੋਏ

National, Politics, Punjab
ਮਾਨਸਾ, 18 ਸਤੰਬਰ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਪੰਜਵੇਂ ਦਿਨ ਜ਼ਿਲ੍ਹਾ ਪੱਧਰੀ ਖੇਡਾਂ ਦੇ ਵੱਖ ਵੱਖ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਇਸ ਦੌਰਾਨ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੱਜ ਪੰਜਵੇਂ ਦਿਨ ਹਾਕੀ, ਟੇਬਲ ਟੈਨਿਸ, ਅਥਲੈਟਿਕਸ, ਸ਼ਾਟ ਪੁੱਟ ਅਤੇ ਹਰਡਲ ਦੇ ਦਿਲ ਖਿੱਚਵੇਂ ਮੁਕਾਬਲੇ ਹੋਏ। ਖੇਡ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਹਾਕੀ ਅੰਡਰ-17 ਲੜਕੀਆਂ ਵਿਚ ਅਕਾਲ ਅਕੈਡਮੀ ਫਫੜੇ ਭਾਈ ਕੇ ਨੇ ਪਹਿਲਾ, ਕੈਂਬਰਿਜ ਸਕੂਲ ਮਾਨਸਾ ਨੇ ਦੂਜਾ ਅਤੇ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈ ਕੇ ਨੇ ਤੀਜਾ ਸਥਾਨ ਹਾਸਲ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਟੇਬਲ ਟੈਨਿਸ ਅੰਡਰ-14 ਲੜਕੀਆਂ ਵਿਚ ਕਾਵਿਆ ਨੇ ਪਹਿਲਾ, ਪ੍ਰਭਜੋਤ ਕੌਰ ਨੇ ਦੂਜਾ, ਪ੍ਰਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਅਥਲੈਟਿਕਸ 200 ਮੀਟਰ ਅੰਡਰ-21 ਲੜਕੀਆਂ ਵਿਚ ਸਤੁਤੀ ਪਹਿਲੇ, ਪ੍ਰਨਤ...
ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਰਣਨੀਤੀ ਤਿਆਰ  -ਡੀ.ਸੀ ਜਤਿੰਦਰ ਜੋਰਵਾਲ

ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਰਣਨੀਤੀ ਤਿਆਰ -ਡੀ.ਸੀ ਜਤਿੰਦਰ ਜੋਰਵਾਲ

National, Politics, Punjab
ਲੁਧਿਆਣਾ, 18 ਸਤੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਦੇ ਮੁੱਦੇ ਨੂੰ ਹੱਲ ਕਰਨ ਲਈ ਵਿਆਪਕ ਰਣਨੀਤੀ ਅਪਣਾਏਗਾ।  ਇਸ ਵਿੱਚ ਇਨ-ਸੀਟੂ ਅਤੇ ਐਕਸ-ਸੀਟੂ ਪ੍ਰਬੰਧਨ ਦੁਆਰਾ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਨ ਦੇ ਨਾਲ-ਨਾਲ ਪਿੰਡਾਂ ਵਿੱਚ ਇੱਕ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣਾ ਸ਼ਾਮਲ ਹੋਵੇਗਾ। 2024 ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਅਤੇ ਕੰਟਰੋਲ ਕਰਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਇਸ ਸੀਜ਼ਨ ਵਿੱਚ ਲਗਭਗ 16.53 ਲੱਖ ਮੀਟਰਕ ਟਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਪਹਿਲਾਂ ਹੀ ਡੂੰਘਾਈ ਨਾਲ ਵਿਉਂਤਬੰਦੀ ਕੀਤੀ ਹੈ।  ਇਸ ਵਿੱਚੋਂ 12.69 ਲੱਖ ਮੀਟਰਕ ਟਨ ਪਰਾਲੀ ਦਾ ਪ੍ਰਬੰਧਨ ਇਨ-ਸੀਟੂ ਅਤੇ 3.32 ਲੱਖ ਮੀਟਰਕ ਟਨ ਪਰਾਲੀ ਦਾ ਪ੍ਰਬੰਧਨ ਸਾਬਕਾ ਸਥਿਤੀ ਪ੍ਰਬੰਧਨ ਦੁਆਰਾ ਕੀਤਾ ਜਾਵੇਗਾ।  ਬਾਕੀ ਬਚੀ ਪਰਾਲੀ ਨੂੰ ਇੱਟਾਂ ਦੇ ਭੱਠਿਆਂ, ਬਾਇਲਰਾਂ ਅਤੇ ਚਾਰੇ ਵਜੋਂ ਵਰਤਣ ਸਮੇਤ ਹੋਰ ਯਤਨਾਂ ਵਿੱਚ ਵਰਤਿਆ ਜਾਵੇਗ...
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਖੁਰਾਕੀ ਤੱਤ,ਜੀਵ ਜੰਤੂ ਅਤੇ ਪੌਦੇ ਨਸ਼ਟ ਹੋ ਜਾਂਦੇ ਹਨ: ਮੁੱਖ ਖੇਤੀਬਾੜੀ ਅਫਸਰ

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਖੁਰਾਕੀ ਤੱਤ,ਜੀਵ ਜੰਤੂ ਅਤੇ ਪੌਦੇ ਨਸ਼ਟ ਹੋ ਜਾਂਦੇ ਹਨ: ਮੁੱਖ ਖੇਤੀਬਾੜੀ ਅਫਸਰ

National, Politics, Punjab
ਫਰੀਦਕੋਟ: 18 ਸਤੰਬਰ 2024 (     )  ਸਾਲ 2024 ਦੌਰਾਨ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਡਿਪਟੀ ਕਮਿਸ਼ਨਰ ਸ਼਼੍ਰੀ ਵਿਨੀਤ ਕੁਮਾਰ ਦੀ ਅਗਵਾਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਪੱਕਾ ਵਿੱਚ ਪਿੰਡ ਪੱਧਰੀ ਕੈਂਪ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਨੇ ਕੀਤੀ। ਕੈਂਪ ਵਿੱਚ ਤਹਿਸੀਲਦਾਰ ਰਣਵੀਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਜ਼ਿਲਾ ਫਰੀਦਕੋਟ ਵਿੱਚ ਸਾਲ 2023-24 ਦੌਰਾਨ 2022 ਝੋਨੇ ਦੀ ਪਰਾਲੀ ਨੂੰ ਅੱਗ ਦੇ ਵਾਕਿਆ ਦਰਜ ਕੀਤੇ ਗਏ ਸਨ ਅਤੇ 30 ਪਿੰਡ ਅਜਿਹੇ ਹਨ ,ਜਿੰਨਾਂ ਵਿੱਚ 20 ਜਾਂ 20 ਤੋਂ ਵੱਧ ਅੱਗ ਲੱਗਣ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ, ਜਿੰਨਾਂ ਨੂੰ ਹਾਟ ਸਪਾਟ ਪਿੰਡ ਐਲਾਨਿਆ ਗਿਆ ਹੈ । ਹਾਟ ਸਪਾਟ ਪਿੰਡ ਪੱਕਾ ਵਿੱਚ 29 ਅੱਗ ਲੱਗਣ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ। ਜ਼ਿਲਾ ਪ੍ਰਸ਼ਾਸ਼ਨ ਵੱਲੋਂ ਅਜਿਹੇ ਪਿੰਡਾਂ ਵਿੱਚ ਕਿਸਾਨਾਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪਰਾਲੀ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾ ਕੇ ਹ...
ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕਿਸਾਨਾਂ ਨੂੰ ਉਨਤ ਕਿਸਾਨ ਐਪ ਬਾਰੇ ਕਰਵਾਇਆ ਜਾਵੇ ਜਾਗਰੂਕ : ਡਿਪਟੀ ਕਮਿਸ਼ਨਰ

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕਿਸਾਨਾਂ ਨੂੰ ਉਨਤ ਕਿਸਾਨ ਐਪ ਬਾਰੇ ਕਰਵਾਇਆ ਜਾਵੇ ਜਾਗਰੂਕ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 18 ਸਤੰਬਰ : ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦੀ ਸੁਯੋਗ ਢੰਗ ਨਾਲ ਸਾਂਭ-ਸੰਭਾਲ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮੀਟਿੰਗ ਦੌਰਾਨ ਖੇਤੀਬਾੜੀ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਕਲਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਦੁਆਰਾ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਉਨਤ ਕਿਸਾਨ ਐਪ ਉਨ੍ਹਾਂ ਦੇ ਮੋਬਾਇਲਾਂ ਉਪਰ ਡਾਊਨਲੋਡ ਕਰਵਾਕੇ ਇਸ ਬਾਰੇ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ ਤਾਂ ਜੋ ਕਿਸਾਨ ਇਸ ਐਪ ਰਾਹੀਂ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਦਿਆਂ ਇਸ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਣ। ਡਿਪਟੀ ਕਮਿਸ਼ਨਰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮੂਹ ਨੋਡਲ ਅਫਸਰ ਪਿੰਡਾਂ ਵਿਚ ਕਿਸਾਨਾਂ ਕੋਲ ਜਾ ਕੇ ਉਨ੍ਹਾਂ ਨੂੰ ਇਹ ਵੀ ਜਾਗਰੂਕ ਕਰਨ ਕਿ ਇਸ ਐਪ ਨਾਲ ਹੁਣ ਕਿਸਾਨਾਂ ਨੂੰ ਦਫਤ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸੁਚੱਜੇ ਢੰਗ ਨਾਲ ਸਾਂਭ ਸੰਭਾਲ ਕਰਨ ਸਬੰਧੀ ਪਬਲੀਸਿਟੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸੁਚੱਜੇ ਢੰਗ ਨਾਲ ਸਾਂਭ ਸੰਭਾਲ ਕਰਨ ਸਬੰਧੀ ਪਬਲੀਸਿਟੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਸਤੰਬਰ: ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ. ਦੀ ਅਗਵਾਈ ਅਧੀਨ ਵਿਰਾਜ ਐਸ. ਤਿੜਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੀ ਸੁਚੱਜੀ ਸਾਂਭ ਸੰਭਾਲ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐੱਸ.ਏ.ਐੱਸ.ਨਗਰ ਦੁਆਰਾ ਆਈ.ਈ.ਸੀ. ਕੰਪੋਨੈਂਟ ਅਧੀਨ ਪਬਲੀਸਿਟੀ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਆਈ.ਈ.ਸੀ ਕੰਪੋਨੈਂਟ ਅਧੀਨ ਪਿੰਡ/ ਬਲਾਕ ਪੱਧਰੀ ਕੈਂਪ, ਵਾਲਪੇਟਿੰਗ, ਸਕੂਲ ਮੋਬੇਲਾਈਜੇਸ਼ਨ, ਪ੍ਰਦਰਸ਼ਨੀ ਪਲਾਟ ਆਦਿ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ 40 ਦਿਨ ਤੱਕ ਪਬਲੀਸਿਟੀ ਵੈਨ ਰਾਹੀਂ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਇਸ ਵੈਨ ਦੁਆਰਾ ਵਿਭਾਗ ਵੱਲੋਂ ਤਿਆਰ ਕੀਤੇ ਗਏ ਪੰਫਲੈਟਸ ਦੀ ਵੰਡ ਅਤੇ ਆਡੀਓ ਰਿਕਾਡਿੰਗ ਰਾਹੀਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ, ਭੂਮੀ ਅਤੇ ਜੀਵ ਜੰਤੂਆਂ ਦੀ ਸੰਭਾਲ ਕਰਨ ਲਈ ਕਿਸਾਨ ਭਰਾਵਾਂ ਨੂੰ ਸੁਨੇਹਾ ਦਿੱਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਪਿੰਡਾਂ ਵਿੱਚ ਝ...