Monday, September 7
Shadow

National

ਪੰਜਾਬ ਪੁਲਿਸ ਦੀ  ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ

National, Politics, Punjab
ਚੰਡੀਗੜ੍ਹ, 19 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟੌਲਰੈਂਸ ਨੀਤੀ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਦੀ ਜਾਂਚ ਉਪਰੰਤ ਸਾਹਮਣੇ ਆਏ ਤੱਥਾਂ ਦੇ ਅਧਾਰ ’ਤੇ ਡੀਐਸਪੀ ਵਵਿੰਦਰ ਕੁਮਾਰ ਮਹਾਜਨ ਖ਼ਿਲਾਫ਼ ਭ੍ਰਿਸ਼ਟ ਅਭਿਆਸਾਂ ਵਿੱਚ ਡਰੱਗ ਸਪਲਾਇਰਾਂ ਦੀ ਮਦਦ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ । ਇਸ ਸਬੰਧ ਵਿੱਚ, ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ 8 ਅਤੇ ਐਨਡੀਪੀਐਸ ਐਕਟ ਦੀ ਧਾਰਾ 59 (2) ਦੇ ਤਹਿਤ  ਐਫਆਈਆਰ ਦਰਜ ਕੀਤੀ ਗਈ ਹੈ, ਜੋ ਕੀਤੇ ਗਏ ਅਪਰਾਧਾਂ ਦੀ ਗੰਭੀਰਤਾ ਅਤੇ ਅਹੁਦੇ ਦੀ ਦੁਰਵਰਤੋਂ ਨੂੰ ਉਜਾਗਰ ਕਰਦੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਐਨਟੀਐਫ ਨੇ  1.98 ਕਰੋੜ ਅਲਪਰਾਜ਼ੋਲਮ ਗੋਲੀਆਂ ਅਤੇ 40 ਕਿਲੋਗ੍ਰਾਮ ਕੱਚੀ ਅਲਪਰਾਜ਼ੋਲਮ ਜ਼ਬਤ ਕਰਨ ਸਬੰਧੀ ਮਾਮਲੇ ਵਿੱਚ ਦਰਜ ਫਰਵਰੀ 2024 ਦੇ ਕੇਸ ਦੀ ਤਾਜ਼ਾ ਜਾਂਚ ਤੋਂ ਬਾਅਦ ਆਪਣੇ ਹੀ ਰੈਂਕ ਵਿੱਚ ਭ੍ਰਿਸ਼ਟਾਚਾਰ ਵਿਰੁੱਧ  ਨਿਰਣਾਇਕ ਕਾਰਵਾਈ...
ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

National, Politics, Punjab
ਚੰਡੀਗੜ੍ਹ, 19 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੂੰ ਜ਼ਮੀਨ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅਗਸਤ 2024 ਦੌਰਾਨ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਅਗਸਤ 2023 ਨਾਲੋਂ 26 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਅਗਸਤ 2024 ਵਿੱਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 440.92 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2023 ਦੇ ਅਗਸਤ ਮਹੀਨੇ ਨਾਲੋਂ 26.24 ਫੀਸਦੀ ਜ਼ਿਆਦਾ ਹੈ। ਅਗਸਤ 2023 ਵਿਚ ਇਹ ਆਮਦਨ 349.26 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜੁਲਾਈ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 463.08 ਕਰੋੜ ਰੁਪਏ ਦੀ ਆਮਦਨ ਹੋਈ ਸੀ ਜ...
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, National, Politics, Punjab
ਚੰਡੀਗੜ੍ਹ, 19 ਸਤੰਬਰ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਹਰਜਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਾਈ ਕਿਰਨ ਵਾਸੀ ਸੰਧੂ ਐਵੀਨਿਊ, ਬਟਾਲਾ ਰੋਡ, ਅੰਮ੍ਰਿਤਸਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ (ਸ਼ਿਕਾਇਤਕਰਤਾ) ਵੱਲੋਂ ਕੋਟ ਖਾਲਸਾ, ਅੰਮ੍ਰਿਤਸਰ ਵਿਖੇ ਬਣਾਈ ਜਾ ਰਹੀ ਕਲੋਨੀ ਲਈ ਇਤਰਾਜ਼ ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਮੁਲਜ਼ਮ ਨੇ ਪਹਿਲਾਂ ਵੀ 5 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੇ ਫਿਰ ਤੋਂ ਐਨ.ਓ.ਸੀ. ਸਬੰਧੀ ਸ਼ਰਤਾਂ ਪੂਰੀਆਂ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਬੁਲਾਰੇ ਨੇ ਦੱ...
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

National, Politics, Punjab
ਚੰਡੀਗੜ੍ਹ, 19 ਸਤੰਬਰ ਪੰਜਾਬ ਦੇ ਬਿਜਲੀ ਮੰਤਰੀ ਸ . ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵਿੱਚ ਨਵੇਂ ਭਰਤੀ ਹੋਏ 17 ਸਹਾਇਕ ਇੰਜੀਨੀਅਰਾਂ (ਏ.ਈਜ਼.) (ਮਕੈਨੀਕਲ) ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਰਕਾਰ ਦੀ ਟੀਮ ਵਿੱਚ ਇੰਨ੍ਹਾਂ ਸਹਾਇਕ ਇੰਜੀਨੀਅਰਾਂ ਦਾ ਨਿੱਘਾ ਸਵਾਗਤ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਅਟੁੱਟ ਸਮਰਪਣ, ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਜਿੰਮੇਵਾਰੀਆਂ ਨਿਭਾਉਣ ਅਤੇ ਸੂਬੇ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਬਿਜਲੀ ਮੰਤਰੀ ਨੇ ਇੰਨ੍ਹਾਂ ਸਹਾਇਕ ਇੰਜੀਨੀਅਰਾਂ ਦੀ ਯੋਗਤਾ ਯੋਗਤਾ 'ਤੇ  ਪੂਰਨ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਇਹ ਨੌਜਵਾਨ ਆਪਣੇ ਹੁਨਰ ਦਾ ਪੂਰੀ ਤਰ੍ਹਾਂ ਲਾਭ ਉਠਾਉਂਦੇ ਹੋਏ ਇਮਾਨਦਾਰੀ ਨਾਲ ਰਾਜ ਦੇ ਵਸਨੀਕਾਂ ਦੀ ਸੇਵਾ ਕਰਨਗੇ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਲਈ ਕੀਤੀਆਂ ਪਹਿਲਕਦਮੀਆਂ ਦਾ ਜਿਕਰ ਕਰਦਿਆਂ...
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਸਿਹਤ ਮੰਤਰੀ ਪੰਜਾਬ ਨੇ ਐਫ.ਐਚ.ਏ.ਐਨ.ਏ. ਦੇ 600 ਕਰੋੜ ਰੁਪਏ ਬਕਾਏ ਸਬੰਧੀ ਦਾਅਵੇ ਨੂੰ ਕੀਤਾ ਖਾਰਜ, ਇਸਨੂੰ “ਝੂਠਾ ਅਤੇ ਗੁੰਮਰਾਹਕੁੰਨ” ਦੱਸਿਆ

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਸਿਹਤ ਮੰਤਰੀ ਪੰਜਾਬ ਨੇ ਐਫ.ਐਚ.ਏ.ਐਨ.ਏ. ਦੇ 600 ਕਰੋੜ ਰੁਪਏ ਬਕਾਏ ਸਬੰਧੀ ਦਾਅਵੇ ਨੂੰ ਕੀਤਾ ਖਾਰਜ, ਇਸਨੂੰ “ਝੂਠਾ ਅਤੇ ਗੁੰਮਰਾਹਕੁੰਨ” ਦੱਸਿਆ

National, Politics, Punjab
ਚੰਡੀਗੜ੍ਹ, 19 ਸਤੰਬਰ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪ੍ਰਾਈਵੇਟ ਹਸਪਤਾਲਾਂ ਅਤੇ ਨਰਸਿੰਗ ਹੋਮ ਐਸੋਸੀਏਸ਼ਨ (ਐਫ.ਐਚ.ਏ.ਐਨ.ਏ.) ਪੰਜਾਬ ਵੱਲੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵੱਖ-ਵੱਖ ਇਲਾਜਾਂ ਲਈ ਸੂਬਾ ਸਰਕਾਰ ਵੱਲ 600 ਕਰੋੜ ਰੁਪਏ ਦੇ ਬਕਾਏ ਸਬੰਧੀ ਕੀਤੇ ਦਾਅਵਿਆਂ ਦਾ ਜ਼ੋਰਦਾਰ ਖੰਡਨ ਕਰਦਿਆਂ ਇਸ ਬਿਆਨ ਨੂੰ "ਝੂਠਾ ਅਤੇ ਗੁੰਮਰਾਹਕੁੰਨ" ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦਾ ਕੁੱਲ ਬਕਾਇਆ 364 ਕਰੋੜ ਰੁਪਏ ਹੈ। ਅਧਿਕਾਰਤ ਅੰਕੜਿਆਂ ਮੁਤਾਬਕ ਬਕਾਇਆ ਭੁਗਤਾਨਾਂ ਸਬੰਧੀ ਵੇਰਵਿਆਂ ਤੋਂ ਪਤਾ ਲੱਗਦਾ ਹੈ ਕਿ ਸਰਕਾਰੀ ਹਸਪਤਾਲਾਂ ਦਾ 166.67 ਕਰੋੜ ਰੁਪਏ ਦਾ ਬਕਾਇਆ ਹੈ, ਜਦੋਂ ਕਿ ਨਿੱਜੀ ਹਸਪਤਾਲਾਂ ਦਾ 197 ਕਰੋੜ ਰੁਪਏ ਬਕਾਇਆ ਹੈ। ਇਹ ਸਪੱਸ਼ਟੀਕਰਨ ਐਫ.ਐਚ.ਏ.ਐਨ.ਏ. ਵੱਲੋਂ ਸੂਬੇ ਦੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਾਰੇ ਇਲਾਜ ਬੰਦ ਕਰਨ ਸਬੰਧੀ ਕੀਤੇ ਐਲਾਨ ਤੋਂ ਇੱਕ ਦਿਨ ਬਾਅਦ ਸਾਹਮਣੇ ਆਇਆ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ...
ਸਪੀਕਰ ਸੰਧਵਾਂ ਨੇ 12 ਲੱਖ ਦੀ ਲਾਗਤ ਨਾਲ ਤਿਆਰ ਸ਼ੂਟਿੰਗ ਰੇਂਜ ਦਾ ਕੀਤਾ ਉਦਘਾਟਨ

ਸਪੀਕਰ ਸੰਧਵਾਂ ਨੇ 12 ਲੱਖ ਦੀ ਲਾਗਤ ਨਾਲ ਤਿਆਰ ਸ਼ੂਟਿੰਗ ਰੇਂਜ ਦਾ ਕੀਤਾ ਉਦਘਾਟਨ

National, Politics, Punjab
ਫ਼ਰੀਦਕੋਟ 19 ਸਤੰਬਰ,2024 ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਖੇਡਾਂ ਤੇ ਖਿਡਾਰੀਆਂ ਦੀ ਤਰੱਕੀ ਲਈ ਵਚਨਬੱਧ ਹੈ ਅਤੇ ਸਰਕਾਰ ਇਸ ਟੀਚੇ ਦੀ ਪ੍ਰਾਪਤੀ ਲਈ ਲਗਾਤਾਰ ਕੰਮ ਕਰ ਰਹੀ ਹੈ । ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਹਿਰੂ ਸਟੇਡੀਅਮ ਵਿਖੇ ਸ਼ੂਟਿੰਗ ਰੇਂਜ ਦਾ ਉਦਘਾਟਨ ਕਰਨ ਮੌਕੇ ਕੀਤਾ । ਉਨ੍ਹਾਂ ਕਿਹਾ ਕਿ ਇਹ ਸ਼ੂਟਿੰਗ ਰੇਂਜ 12 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ । ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਸ਼ੂਟਿੰਗ ਇੱਕ ਅਜਿਹੀ ਪ੍ਰਤੀਯੋਗੀ ਸਪੋਰਟਸ ਹੈ ਜਿਸ ਦਾ ਸਬੰਧ ਸਿੱਧਾ ਇਕਾਗਰਤਾ ਅਤੇ ਸਟੀਕਤਾ ਨਾਲ ਹੁੰਦਾ ਹੈ । ਨਿਸ਼ਾਨਾ ਸਾਧਦਿਆਂ ਖਿਡਾਰੀ ਨੂੰ ਇਸ ਗੱਲ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਉਸ ਦੇ ਹੱਥ ਵਿੱਚ ਕਿਹੜੀ ਬੰਦੂਕ ਹੈ, ਜੇ ਉਹ ਸਰੀਰਕ ਅਤੇ ਮਾਨਸਿਕ ਤੌਰ ਤੇ ਆਪਣੇ ਆਪ ਨੂੰ ਸੰਤੁਲਨ ਵਿੱਚ ਰੱਖਦਾ ਹੈ ਤਾਂ ਉਸ ਦਾ ਨਿਸ਼ਾਨਾਂ ਹਮੇਸ਼ਾਂ ਸਹੀ ਲੱਗਦਾ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨੌਜਵਾਨ ਖਿਡਾਰੀਆਂ ਨੂੰ ਚੰਗੀ ਸਰੀਰਕ ਅਤੇ ਦਿਮਾਗੀ ਸਿਹਤ ਨਾਲ ਜੋੜਨ ਲਈ ਪੰਜਾਬ ਸਰਕਾਰ ਦਾ ਇਹ ਇੱਕ ਵਧੀਆ ਉਪ...
ਸਟਾਕ (ਝੋਨਾ) ਭੰਡਾਰ ਕਰਵਾਉਣ ਲਈ ਲੋੜੀਂਦੀ ਜਗ੍ਹਾ ਹੋਵੇਗੀ ਉਪਲੱਬਧ – ਡੀ.ਐਫ.ਐਸ.ਸੀ.

ਸਟਾਕ (ਝੋਨਾ) ਭੰਡਾਰ ਕਰਵਾਉਣ ਲਈ ਲੋੜੀਂਦੀ ਜਗ੍ਹਾ ਹੋਵੇਗੀ ਉਪਲੱਬਧ – ਡੀ.ਐਫ.ਐਸ.ਸੀ.

National, Politics, Punjab
ਫਿਰੋਜ਼ਪੁਰ 19 ਸਤੰਬਰ 2024:         ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਸਰਕਾਰ ਵੱਲੋਂ ਸਟਾਕ (ਝੋਨਾ) ਭੰਡਾਰ ਲਈ ਥਾਂ ਦੀ ਕਮੀ ਦੇ ਹੱਲ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ।ਇਸ ਸਬੰਧੀ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਭਾਰਤ ਸਰਕਾਰ ਅਤੇ ਐਫ.ਸੀ.ਆਈ ਦੇ ਉੱਚ ਅਧਿਕਾਰੀਆਂ ਨਾਲ ਵੀ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।           ਉਨ੍ਹਾਂ ਦੱਸਿਆ ਕਿ ਗੋਦਾਮਾਂ ਵਿੱਚ ਥਾਂ ਬਣਾਉਣ ਲਈ ਕਣਕ ਅਤੇ ਚੌਲਾਂ ਦੀਆਂ ਸਪੈਸ਼ਲਾ ਰੇਗੁਲਰ ਲੱਗ ਰਹੀਆਂ ਹਨ ਅਤੇ ਚੌਲ ਭੰਡਾਰ ਕਰਵਾਉਣ ਲਈ ਯੋਗ ਗੋਦਾਮਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਗੋਦਾਮਾਂ ਦੀ ਉਸਾਰੀ ਲਈ ਟੈਂਡਰ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਨਾਲ ਮਾਮਲਾ-ਟੇਕਅਪ ਕੀਤਾ ਹੋਇਆ ਹੈ ਅਤੇ ਬਣਦੇ ਹੋਰ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਸ਼ਕਲ ਦਾ ਹੱਲ ਜਲਦ ਹੀ ਨਿਕਲਣ ਦੀ ਆਸ ਹੈ। ਉਨ੍ਹਾਂ ਕਿਹਾ ਕਿ ਝੋਨਾ ਖ਼ਰੀਦ ਸੀਜ਼ਨ ਦੌਰਾਨ ਝੋਨਾ ਭੰਡਾਰ ਕਰਵਾਉਣ ਲਈ ਲੋੜੀਂਦੀ ਜਗ੍ਹਾ ਉਪਲੱਬਧ ਹੋਵੇਗੀ।...
ਖੇਤੀਬਾੜੀ ਵਿਭਾਗ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਲੁਬਾਨਿਆਵਾਲੀ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ

ਖੇਤੀਬਾੜੀ ਵਿਭਾਗ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਲੁਬਾਨਿਆਵਾਲੀ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ

National, Politics, Punjab
ਸ੍ਰੀ ਮੁੁਕਤਸਰ ਸਾਹਿਬ 19 ਸਤੰਬਰ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ , ਡਾ ਗੁਰਨਾਮ ਸਿੰਘ ਪੰਡੋਰੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਪਿੰਡ ਲੁਬਾਨਿਆਵਾਲੀ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ,  ਇਸ ਕੈਂਪ ਵਿੱਚ ਸ. ਸੁਰਜੀਤ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ ਅਤੇ ਬੂਟੇ ਲਗਵਾ ਕੇ ਕੈਂਪ ਦਾ ਉਦਘਾਟਨ ਕੀਤਾ ਗਿਆ । ਕੈਂਪ ਦੌਰਾਨ ਜੋਬਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਝੋਨਾ ਅਤੇ ਬਾਸਮਤੀ ਦੀ ਸੁਚੱਜੀ ਕਾਸ਼ਤ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਮਿੱਟੀ ਪਰਖ ਅਧਾਰ ਤੇ ਖਾਦਾਂ ਦੀ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ । ਉਹਨਾਂ ਕਿਸਾਨਾਂ ਨੂੰ ਬਾਸਮਤੀ ਤੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ । ਉਹਨਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ  ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹਿਆ ਜਾਵੇ, ਜਿਸ ਨਾਲ ਆਉਣ ਵਾਲੀਆਂ ਅਗਲੀਆਂ ਫਸਲਾਂ ਨੂੰ ਬਹੁਤ ਫਾਇਦਾ ਹੁੰਦਾ ਹੈੇ। ਇਸ ਤੋਂ ਇਲਾਵਾ ਪੀ.ਐਮ. ਕਿਸਾਨ ਸਨਮਾਨ ਨਿਧ...
ਝੋਨਾ ਬਾਸਮਤੀ ਦੀ ਵਾਢੀ ਦੌਰਾਨ ਕੰਬਾਇਨਾਂ ਤੇ ਸੁਪਰ ਐਸ.ਐਸ.ਐਸ ਲਗਾਉਣੇ ਲਾਜ਼ਮੀ -ਡਿਪਟੀ ਕਮਿਸ਼ਨਰ

ਝੋਨਾ ਬਾਸਮਤੀ ਦੀ ਵਾਢੀ ਦੌਰਾਨ ਕੰਬਾਇਨਾਂ ਤੇ ਸੁਪਰ ਐਸ.ਐਸ.ਐਸ ਲਗਾਉਣੇ ਲਾਜ਼ਮੀ -ਡਿਪਟੀ ਕਮਿਸ਼ਨਰ

National, Politics, Punjab
ਫਰੀਦਕੋਟ 18 ਸਤੰਬਰ 2024 () ਜਿਲ੍ਹਾ ਫਰੀਦਕੋਟ ਵਿੱਚ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲਗਾਤਾਰਤਾ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਫਰੀਦਕੋਟ ਦੇ ਕੰਬਾਇਨ ਅਤੇ ਬੇਲਰ ਮਾਲਕਾਂ ਦੀ ਮੀਟਿੰਗ ਕੀਤੀ ਗਈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ , ਡਾ ਅਮਰੀਕ ਸਿੰਘ , ਡਾ. ਗੁਰਿੰਦਰਪਾਲ ਸਿੰਘ , ਬਲਾਕ ਖੇਤੀਬਾੜੀ ਅਫਸਰ ਫਰੀਦਕੋਟ , ਡਾ. ਲਖਵੀਰ ਸਿੰਘ , ਖੇਤੀਬਾੜੀ ਵਿਕਾਸ ਅਫਸਰ , ਡਾ. ਜਤਿੰਦਰਪਾਲ ਸਿੰਘ ਮਾਨ, ਖੇਤੀਬਾੜੀ ਵਿਕਾਸ ਅਫਸਰ, ਸ੍ਰੀ ਸੁਖਚੈਨ ਸਿੰਘ ਜੇ.ਟੀ ਅਤੇ ਕੰਬਾਇਨ ਮਾਲਕ ਭੁਪਿੰਦਰ ਪਾਲ ਸਿੰਘ , ਬੇਅੰਤ ਸਿੰਘ ਭੁਪਿੰਦਰ ਸਿੰਘ ਸਮੇਤ ਹੋਰ ਕੰਬਾਇਨ ਉਪਰੇਟਰ ਹਾਜਰ ਸਨ।           ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਫਰੀਦਕੋਟ ਵਿੱਚ ਪਿਛਲੇ ਸਾਲ 2022 ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਸਾਲ 2024-25 ਦੌਰਾਨ ਜਿਲ੍ਹਾ ਫਰੀਦਕੋਟ...
ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਕਤਲ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ

ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਕਤਲ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ

National, Politics, Punjab
ਫਾਜ਼ਿਲਕਾ 19 ਸਤੰਬਰ ਮਾਨਯੋਗ ਅਡੀਸ਼ਨਲ ਸੈਸ਼ਨ ਜੱਜ ਫਾਜ਼ਿਲਕਾ ਸ੍ਰੀ ਅਜੀਤ ਪਾਲ ਸਿੰਘ ਦੀ ਅਦਾਲਤ ਨੇ ਸਾਲ 2020 ਵਿੱਚ ਵਾਪਰੇ ਇੱਕ ਕਤਲ ਦੇ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਜਦਕਿ ਉਹਨਾਂ ਦੇ ਚੌਥੇ ਸਾਥੀ ਨੂੰ ਪੰਜ ਸਾਲਾਂ ਦੀ ਸਜ਼ਾ ਸੁਣਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਕੇਸ ਵਿੱਚ ਸੀਟੀ ਥਾਣਾ ਅਬੋਹਰ ਇੱਕ ਵਿਖੇ ਐਫਆਈਆਰ ਨੰਬਰ 148 ਮਿਤੀ 25 ਜੂਨ 2020 ਅਧੀਨ ਧਾਰਾ 302, 201, 120 ਬੀ, 34 ਆਈਪੀਸੀ ਅਤੇ ਆਰਮਸ ਐਕਟ ਦੀ ਧਾਰਾ 25 ਦੇ ਤਹਿਤ ਮੁਕਦਮਾ ਦਰਜ ਕੀਤਾ ਗਿਆ ਸੀ। ਇਹ ਮੁਕਦਮਾ ਸੁਖਚਰਨ ਸਿੰਘ ਦੇ ਬਿਆਨਾਂ ਤੇ ਦਰਜ ਕੀਤਾ ਗਿਆ ਸੀ। ਮੁਕਦਮੇ ਅਨੁਸਾਰ ਸ਼ਿਕਾਇਤ ਕਰਤਾ ਦੇ ਪੁੱਤਰ ਗੁਰਵਿੰਦਰ ਸਿੰਘ ਜੋ ਕਿ ਪਲਿਸ ਵਿਭਾਗ ਵਿਚ ਨੌਕਰੀ ਕਰਦਾ ਸੀ ਨੂੰ ਕਾਰ ਸਵਾਰ ਦੋਸ਼ੀਆਂ ਨੇ ਉਹਨਾਂ ਦੀ ਗਲੀ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਮੁਕਦਮੇ ਦੀ ਸੁਣਵਾਈ ਕਰਦਿਆਂ ਸਾਰੇ ਤੱਥਾਂ ਅਤੇ ਗਵਾਹਾਂ ਦੇ ਆਧਾਰ ਤੇ ਮਾਨਯੋਗ ਵਧੀਕ ਸੈਸ਼ਨ ਜੱਜ ਸ੍ਰੀ ਅਜੀਤ ਪਾਲ ਸਿੰਘ ਦੀ ਅਦਾਲਤ ਨੇ ਤਿੰਨ ਦੋਸ਼ੀਆਂ ਨਮਨਦੀਪ ਗੋਦਾਰਾ, ਵਿਕਰਮਜੀਤ ਅਤੇ ਵਿਜੇ ਲਕਸ਼ਮੀ ਨੂੰ ਧਾਰਾ 302, 12...