ਅਜੀਤਵਾਲ ਦੇ ਜਨ ਸੁਣਵਾਈ ਕੈਂਪ ਦੌਰਾਨ ਡੀ.ਸੀ. ਵਿਸ਼ੇਸ਼ ਸਾਰੰਗਲ ਹੋਏ ਲੋਕਾਂ ਦੇ ਰੁਬਰੂ
ਮੋਗਾ, 18 ਸਤੰਬਰ –
ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਜਨ ਸੁਣਵਾਈ ਕੈਂਪਾਂ ਰਾਹੀਂ ਹੱਲ ਕਰ ਰਿਹਾ ਹੈ। ਇਹਨਾਂ ਕੈਂਪਾਂ ਰਾਹੀਂ ਵੱਧ ਤੋਂ ਵੱਧ ਲੋਕਾਂ ਨੂੰ ਲਾਹਾ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਪੁਰਜ਼ੋਰ ਯਤਨ ਜਾਰੀ ਹਨ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਇਹਨਾਂ ਕੈਂਪਾਂ ਦੀ ਲੜੀ ਤਹਿਤ ਅੱਜ ਅਜੀਤਵਾਲ ਸਬ ਤਹਿਸੀਲ ਕੰਪਲੈਕਸ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਜਨ ਸੁਣਵਾਈ ਕੈਂਪ ਰਾਹੀਂ ਸੁਣੀਆਂ ਗਈਆਂ। ਉਹਨਾਂ ਦੱਸਿਆ ਕਿ ਇਸ ਕੈਂਪ ਵਿੱਚ ਅਜੀਤਵਾਲ, ਨੱਥੂਵਾਲ ਜਦੀਦ, ਚੂਹੜ੍ਹ ਚੱਕ, ਕੋਕਰੀ ਕਲਾਂ, ਕੋਕਰੀ ਫੂਲਾ ਸਿੰਘ ਪਿੰਡਾਂ ਦੇ ਵਾਸੀਆਂ ਨੇ ਭਾਗ ਲੈ ਕੇ ਆਪਣੀਆਂ ਮੁਸ਼ਕਿਲਾਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਨਮੁਖ ਰੱਖੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇਸ ਉਪਰ ਢੁਕਵੀਆਂ ਕਾਰਵਾਈਆਂ ਕੀਤੀਆਂ ਗਈਆਂ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਇਸ ਕੈਂਪ ਵਿੱਚ ਖਾਸ ਤੌਰ ਤੇ ਸ਼ਿਰਕਤ ਕਰਕੇ ਕੈਂਪ ਦੇ ਪ੍ਰਬੰਧਾਂ ਦਾ ਰੀਵਿਊ ਕੀਤਾ ਅਤੇ ਖੁਦ ਵੀ ਲੋਕਾਂ...








