ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
ਚੰਡੀਗੜ੍ਹ, 19 ਸਤੰਬਰ:
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਟਰਾਂਸਪੋਰਟ ਖੇਤਰ ਵਿੱਚ ਨਿਯਮਾਂ ਦੀ ਪਾਲਣਾ ਅਤੇ ਸਭਨਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਅੱਜ ਪੰਜਾਬ ਮੋਟਰ ਵਹੀਕਲ ਨਿਯਮ, 1989 ਦੇ ਨਿਯਮ 80-ਏ ਤਹਿਤ ਜਾਰੀ ਕੀਤੇ ਗਏ ਸਾਰੇ ਕੰਪੋਜ਼ਿਟ ਪਰਮਿਟਾਂ (ਸੀ.ਪੀ.) ਦੀ ਵਿਆਪਕ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਇਹ ਕਾਰਵਾਈ ਟਰਾਂਸਪੋਰਟ ਖੇਤਰ ਵਿੱਚ ਸਟੇਜ ਕੈਰੇਜ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਅਤੇ ਵਰਤੋਂ ਸਬੰਧੀ ਬੇਨਿਯਮੀਆਂ ਦੇ ਮੁੱਦੇ ਨੂੰ ਹੱਲ ਕਰਨ ਦੇ ਮੱਦੇਨਜ਼ਰ ਅਮਲ ਵਿੱਚ ਲਿਆਂਦੀ ਗਈ ਹੈ।
ਕਈ ਸੀ.ਪੀ. ਪਰਮਿਟਾਂ ਦੇ ਸਮੂਹ ਦੀ ਬਜਾਏ ਇਕ-ਸਮਾਨ ਗਿਣਤੀ ਵਿੱਚ ਵਾਪਸੀ ਟਰਿੱਪਾਂ ਸਮੇਤ ਇੱਕੋ ਸੰਯੁਕਤ ਪਰਮਿਟ ਜਾਰੀ ਕਰਨ ਦੇ ਨਿਯਮ ਦੀ ਪਾਲਣਾ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ 'ਤੇ ਨਿਰਦੇਸ਼ ਦਿੱਤੇ ਹਨ ਕਿ ਨਿਯਮ 80-ਏ ਦੀ ਉਲੰਘਣਾ ਕਰਨ ਵਾਲੇ ਪਰਮਿਟਾਂ ਦੀ ਢੁਕਵੀਂ ਕਾਨੂੰਨੀ ਪ੍ਰਕਿਰਿਆਵਾਂ ਰਾਹੀਂ ਡੀ-ਕਲੱਬਿੰਗ ਕੀਤੀ ਜਾਵੇ ਅਤੇ ਉਨ੍ਹਾਂ ਦੀ ਅਸ...








