Saturday, March 14
Shadow

National

ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਪੱਧਰੀ ਕੈਂਪ ਦਾ ਆਯੋਜਨ

ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਪੱਧਰੀ ਕੈਂਪ ਦਾ ਆਯੋਜਨ

National, Politics, Punjab
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ: ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਕੰਗਣ ਖੇੜਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਿੰਡ ਦੇ ਕਿਸਾਨਾਂ ਨੇ ਭਾਗ ਲਿਆ। ਇਸ ਕੈਂਪ ਦੌਰਾਨ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ), ਕੇ.ਵੀ.ਕੇ. ਸ਼੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਉਂਦੇ ਹੋਏ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ-ਵੱਖ ਢੰਗ ਤਰੀਕਿਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਉਹਨਾਂ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਕੇ.ਵੀ.ਕੇ. ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਦਾ ਜ਼ਿਕਰ ਵੀ ਕੀਤਾ। ਇਸ ਕੈਂਪ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ।...
ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ਨੇ “ਸਵੱਛਤਾ ਹੀ ਸੇਵਾ 2024” ਮੁਹਿੰਮ ਦੀ ਕਰਵਾਈ ਸ਼ੁਰੂਆਤ

ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ਨੇ “ਸਵੱਛਤਾ ਹੀ ਸੇਵਾ 2024” ਮੁਹਿੰਮ ਦੀ ਕਰਵਾਈ ਸ਼ੁਰੂਆਤ

National, Politics, Punjab
ਮੋਗਾ, 17 ਸਤੰਬਰ, ਆਲੇ ਦੁਆਲੇ ਦੀ ਸਫਾਈ ਅਤੇ ਕੂੜਾ ਕਰਕਟ ਦੀ ਸਹੀ ਸੈਗਰੀਗੇਸ਼ਨ ਦੀ ਆਦਤ ਜੇਕਰ ਹਰੇਕ ਨਾਗਰਿਕ ਗ੍ਰਹਿਣ ਕਰੇ ਤਾਂ ਇਹ ਸਵੱਛਤਾ ਵੱਲ ਇੱਕ ਵੱਡਾ ਕਦਮ ਸਾਬਿਤ ਹੋਵੇਗਾ।  ਨਾਗਰਿਕਾਂ ਨੂੰ ਸਵੱਛਤਾ ਵੱਲ ਪ੍ਰੇਰਿਤ ਕਰਨ ਲਈ ਹੀ "ਸਵੱਛਤਾ ਹੀ ਸੇਵਾ 2024" ਮੁਹਿੰਮ ਦਾ ਆਗਾਜ ਕੀਤਾ ਗਿਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਨੇ ਜ਼ਿਲ੍ਹੇ ਵਿੱਚ ਅੱਜ "ਸਵੱਛਤਾ ਹੀ ਸੇਵਾ 2024" ਮੁਹਿੰਮ ਦੀ ਰਸਮੀ ਤੌਰ ਉਪਰ ਸ਼ੁਰੂਆਤ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਇਹ ਮੁਹਿੰਮ ਅੱਜ 17 ਸਤੰਬਰ ਤੋਂ ਸ਼ੂਰੂ ਹੋ ਕੇ 2 ਅਕਤੂਬਰ, 2024 ਤੱਕ ਚੱਲੇਗੀ ਜਿਸ ਤਹਿਤ ਸਬੰਧਤ ਸਰਕਾਰੀ ਵਿਭਾਗ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ ਕਰਕੇ ਸ਼ਹਿਰ, ਪਿੰਡ, ਕਸਬਿਆਂ ਦੀ ਸਵੱਛਤਾ ਵਿੱਚ ਵਾਧਾ ਕਰਨਗੇ। ਇਸ ਮੌਕੇ ਉਹਨਾਂ ਨਾਲ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਨੁਮਾਇੰਦੇ ਇੰਜਨੀਅਰ ਅਦਰਸ਼ ਨਿਰਮਲ, ਕਾਰਜਕਾਰੀ ਇੰਜਨੀਅਰ ਸੁਨੀਲ ਗਰਗ, ਜਲ ਸਪਲਾਈ ਵਿਭਾਗ ਦੇ ਸਮੂਹ ਜੇ.ਈ. ਤੇ ਹੋਰ ਵੀ ਅਧਿਕਾਰੀ ਕਰਮਚਾਰੀ ਹਾਜ਼ਰ ਸਨ।  ਇਸ ਮੌਕੇ ਸਹੁੰ ਚੁੱਕ ਸਮਾਗਮ ਵੀ ਕਰਵਾਇਆ ਗ...
ਚੌਥੇ ਦਿਨ ਟੇਬਲ ਟੈਨਿਸ, ਫੁਟਬਾਲ, ਖੋ ਖੋ, ਬਾਸਕਿਟਬਾਲ ਅਤੇ ਬੈਡਮਿੰਟਨ ਦੇ ਹੋਏ ਫਸਵੇਂ ਮੁਕਾਬਲੇ

ਚੌਥੇ ਦਿਨ ਟੇਬਲ ਟੈਨਿਸ, ਫੁਟਬਾਲ, ਖੋ ਖੋ, ਬਾਸਕਿਟਬਾਲ ਅਤੇ ਬੈਡਮਿੰਟਨ ਦੇ ਹੋਏ ਫਸਵੇਂ ਮੁਕਾਬਲੇ

National, Politics, Punjab
ਮਾਨਸਾ, 17 ਸਤੰਬਰ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-03 ਦੀ ਲੜੀ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਟੇਬਲ ਟੈਨਿਸ, ਫੁਟਬਾਲ, ਬੈਡਮਿੰਟਨ ਦੇ ਫਸਵੇਂ ਮੁਕਾਬਲੇ ਹੋਏ। ਮੁਕਾਬਲਿਆਂ ਦੌਰਾਨ ਗੱਤਕਾ ਵਿਸ਼ੇਸ਼ ਤੌਰ ’ਤੇ ਆਕਰਸ਼ਣ ਦਾ ਕੇਂਦਰ ਰਿਹਾ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਅਤੇ ਐਸ.ਐਚ.ਓ. ਬੇਅੰਤ ਸਿੰਘ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਹੌੌਂਸਲਾ ਅਫਜ਼ਾਈ ਕੀਤੀ। ਜ਼ਿਲ੍ਹ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਬੈਡਮਿੰਟਨ ਲੜਕੀਆਂ ਦੇ ਮੁਕਾਬਲੇ ਵਿੱਚ ਗ੍ਰੀਨਲੈਂਡ ਸਕੂਲ ਬਰੇਟਾ ਮੋਹਰੀ ਰਿਹਾ। ਗੱਤਕਾ ਸਿੰਗਲ ਸੋਟੀ ਵਿੱਚ ਮੂਸਾ ਪਹਿਲੇ, ਕੋਟ ਧਰਮੂ ਦੂਜੇ ਅਤੇ ਮਾਨਸਾ ਤੀਜੇ ਸਥਾਨ ’ਤੇ ਰਿਹਾ। ਗੱਤਕਾ ਫਰੀ ਸੋਟੀ ਮੁਕਾਬਲੇ ਵਿੱਚ ਮਾਨਸਾ ਪਹਿਲੇ, ਮੂਸਾ ਦੂਜੇ ਅਤੇ ਬਰੇਟਾ ਤੀਜੇ ਸਥਾਨ ’ਤੇ ਰਿਹਾ। ਇਸੇ ਤਰ੍ਹਾਂ ਟੇਬਲ ਟੈਨਿਸ ਅੰਡਰ-17 ਲੜਕੀਆਂ ਵਿੱਚ ਨਿਸ਼ਕਾਂ ਬਾਂਸਲ ਪਹਿਲੇ, ਪ੍ਰਵੀਨ ...
ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ

ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ

National, Politics, Punjab
ਚੰਡੀਗੜ੍ਹ, 17 ਸਤੰਬਰ:        ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਸਦਕਾ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (ਪੁੱਡਾ) ਅਤੇ ਹੋਰ ਖੇਤਰੀ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਰਾਹੀਂ 2954 ਕਰੋੜ ਰੁਪਏ ਕਮਾਏ ਹਨ ਜੋ 16 ਸਤੰਬਰ (ਸੋਮਵਾਰ) ਨੂੰ ਖਤਮ ਹੋਈ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਈ-ਨਿਲਾਮੀ 6 ਸਤੰਬਰ ਨੂੰ ਸ਼ੁਰੂ ਹੋਈ ਸੀ ਅਤੇ ਇਸ ਵਿੱਚ ਗਰੁੱਪ ਹਾਊਸਿੰਗ, ਮਲਟੀਪਲੈਕਸ, ਵਪਾਰਕ ਥਾਵਾਂ, ਰਿਹਾਇਸ਼ੀ ਪਲਾਟ, ਐਸ.ਸੀ.ਓ, ਬੂਥ, ਦੁਕਾਨਾਂ, ਐਸ.ਸੀ.ਐਫ. ਤੇ ਹੋਰ ਜਾਇਦਾਦਾਂ ਸ਼ਾਮਲ ਸਨ। ਇਸ ਸ਼ਾਨਦਾਰ ਸਫਲਤਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰ ਵਿਕਾਸ ਵਿਭਾਗ ਹੇਠ ਕਾਰਜਸ਼ੀਲ ਵਿਕਾਸ ਅਥਾਰਟੀਆਂ ਨੇ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਆਪਣੀਆਂ ਸੁਪਨਮਈ ਜਾਇਦਾਦਾਂ ਖਰੀਦਣ ਦਾ ਮੌਕਾ ਦਿੱਤਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਜਾਇਦਾਦਾਂ ਦੀ ਨਿਲਾਮੀ ਪ੍ਰਤੀ ਆਮ ਲੋਕਾਂ ਖਾਸ ਕਰਕੇ ਰਿਹਾਇਸ਼ੀ ਪਲਾਟ ਦੇ ਇਛੁੱਕ ਜਾਂ...
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਫਾਜ਼ਿਲਕਾ ਦਾ ਦੌਰਾ,

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਫਾਜ਼ਿਲਕਾ ਦਾ ਦੌਰਾ,

National, Politics, Punjab
ਫਾਜ਼ਿਲਕਾ 17 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ (ਲੱਖਾ) ਸਿੰਗਲਾ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨਾਂ ਨੇ ਪਿੰਡ ਸਲੇਮ ਸ਼ਾਹ ਵਿੱਚ ਬਣੇ ਸਰਕਾਰੀ ਕੈਟਲ ਪੌਂਡ ਵਿਖੇ ਜਾ ਕੇ ਗਊ ਵੰਸ ਦੀ ਸਾਂਭ ਸੰਭਾਲ ਦਾ ਜਾਇਜ਼ਾ ਲਿਆ ਅਤੇ ਬਾਅਦ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।  ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ (ਲੱਖਾ) ਸਿੰਗਲਾ ਨੇ ਆਖਿਆ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਮ ਲੋਕ ਗਊਆਂ ਦੀ ਸੰਭਾਲ ਵਿੱਚ ਬਣਦਾ ਯੋਗਦਾਨ ਪਾ ਰਹੇ ਹਨ। ਉਹਨਾਂ ਨੇ ਕਿਹਾ ਕਿ ਵਿਭਾਗਾਂ ਵੱਲੋਂ ਵੀ ਗਊ ਸੰਭਾਲ ਵਿੱਚ ਯੋਗਦਾਨ ਦਿੱਤਾ ਜਾ ਰਿਹਾ ਹੈ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਗਊਵੰਸ ਦੀ ਸੰਭਾਲ ਕਰੀਏ। ਉਨਾਂ ਨੇ ਇਸ ਮੌਕੇ ਆਖਿਆ ਕਿ ਫਾਜ਼ਿਲਕਾ ਦੇ ਸਰਕਾਰੀ ਕੈਟਲ ਪੌਂਡ ਵਿੱਚ ਪੰਜ ਹੋਰ ਨਵੇਂ ਸ਼ੈਡ ਸਥਾਪਿਤ ਕੀਤੇ ਜਾਣਗੇ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ...
ਡੀ.ਸੀ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ-2024 ਦੀ ਸ਼ੁਰੂਆਤ

ਡੀ.ਸੀ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ-2024 ਦੀ ਸ਼ੁਰੂਆਤ

National, Politics, Punjab
ਲੁਧਿਆਣਾ, 17 ਸਤੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਪਿੰਡਾਂ ਵਿੱਚ ਸਵੱਛਤਾ ਨੂੰ ਉਤਸ਼ਾਹਿਤ ਕਰਨ ਲਈ ਸਵੱਛਤਾ ਹੀ ਸੇਵਾ-2024 ਮੁਹਿੰਮ ਦੀ ਸ਼ੁਰੂਆਤ ਕੀਤੀ।  ਇਸ ਮੁਹਿੰਮ ਦਾ ਉਦੇਸ਼ ਕੂੜੇ ਅਤੇ ਰਹਿੰਦ-ਖੂੰਹਦ ਨੂੰ ਸਾਫ਼ ਕਰਨਾ ਹੈ, ਨਾਲ ਹੀ ਗ੍ਰਾਮ ਸਭਾਵਾਂ ਰਾਹੀਂ ਸਿੰਗਲ-ਯੂਜ਼ ਪਲਾਸਟਿਕ ਦੇ ਖ਼ਤਰਿਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਗਲੇ 15 ਦਿਨਾਂ ਵਿੱਚ ( 2 ਅਕਤੂਬਰ ਤੱਕ ), ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੁਆਰਾ ਇੱਕ ਵਿਆਪਕ ਸਫਾਈ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।  ਇਸ ਸਾਲ ਦਾ ਫੋਕਸ ਪਿੰਡਾਂ ਵਿੱਚ ਵਿਰਾਸਤੀ ਰਹਿੰਦ-ਖੂੰਹਦ ਦੇ ਪ੍ਰਬੰਧਨ 'ਤੇ ਹੈ, ਜਿਸ ਵਿੱਚ ਕੂੜਾ ਅਤੇ ਛੱਪੜਾਂ ਦੀ ਸਫ਼ਾਈ, ਠੋਸ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ, ਜਾਗਰੂਕਤਾ ਰੈਲੀਆਂ, ਸਫ਼ਾਈ ਦੇ ਵਾਅਦੇ, ਪੌਦੇ ਲਗਾਉਣ, ਸਿੰਗਲ-ਯੂਜ਼ ਪਲਾਸਟਿਕ ਵਿਰੁੱਧ ਮਤੇ ਅਤੇ ਹੋਰ ਸ਼ਾਮਲ ਹਨ। ਸ੍ਰੀ ਜਤਿੰਦਰ ਨੇ ਕਿਹਾ ਕਿ ਪ੍ਰਸ਼ਾਸਨ, ਪੰਚਾਇਤਾਂ ਦੇ ਪੇਂਡੂ ਵਿਕਾਸ ਵਿਭਾਗ, ਅਤੇ ਹੋਰ ਹਿੱਸੇਦਾਰਾਂ ਦੇ ਸਹਿਯੋਗ ਨਾਲ, ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਹ...
ਲੋੜਵੰਦ ਲੋਕਾਂ ਨੂੰ ਮਕਾਨ ਬਣਾਉਣ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ-ਵਿਧਾਇਕ ਬੁੱਧ ਰਾਮ

ਲੋੜਵੰਦ ਲੋਕਾਂ ਨੂੰ ਮਕਾਨ ਬਣਾਉਣ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ-ਵਿਧਾਇਕ ਬੁੱਧ ਰਾਮ

National, Politics, Punjab
ਬੁਢਲਾਡਾ/ਮਾਨਸਾ, 17 ਸਤੰਬਰ: ਆਵਾਸ ਹਰ ਇਨਸਾਨ ਦੀ ਮੁੱਢਲੀ ਲੋੜ ਹੁੰਦੀ ਹੈ, ਹਰੇਕ ਇਨਸਾਨ ਦੀ ਇੱਛਾ ਹੁੰਦੀ ਹੈ ਕਿ ਉਸ ਕੋਲ ਆਪਣਾ ਘਰ ਹੋਵੇ। ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਲੋੜਵੰਦ ਦੀ ਮਦਦ ਕਰਨ ਲਈ ਯਤਨਸ਼ੀਲ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਬੀ.ਡੀ.ਪੀ.ਓ.ਦਫਤਰ ਬੁਢਲਾਡਾ ਵਿਖੇ ਲੋੜਵੰਦਾਂ ਨੂੰ ਮਕਾਨ ਬਣਾਉਣ ਲਈ ਜਾਰੀ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪਣ ਮੌਕੇ ਕੀਤਾ। ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਅੱਜ 125 ਲੋੜਵੰਦਾਂ ਨੂੰ ਮਕਾਨ ਬਣਾਉਣ ਲਈ ਜਾਰੀ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਪਿੰਡਾਂ ਵਿੱਚ ਲੋੜਵੰਦਾਂ ਨੂੰ ਮਕਾਨ ਬਣਾਉਣ ਲਈ 01 ਲੱਖ 20 ਹਜ਼ਾਰ ਰੁਪੈ ਹਰੇਕ ਤਿੰਨ ਕਿਸ਼ਤਾਂ ਰਾਹੀਂ ਮਿਲਣਗੇ, ਜਿਸ ਦੀ 30 ਹਜ਼ਾਰ ਰੁਪੈ ਦੀ ਪਹਿਲੀ ਕਿਸ਼ਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੀ ਹੈ। ਸ੍ਰ. ਬੁੱਧ ਰਾਮ ਨੇ ਦੱਸਿਆ ਕਿ ਹਲਕਾ ਬੁਢਲਾਡਾ ਵਿੱਚ 2086 ਲੋੜਵੰਦਾਂ ਨੇ ਮਕਾਨ ਬਣਾਉਣ ਲ...
ਡਿਪਟੀ ਕਮਿਸ਼ਨਰ ਨੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੀਤੀ ਅਪੀਲ

ਡਿਪਟੀ ਕਮਿਸ਼ਨਰ ਨੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੀਤੀ ਅਪੀਲ

National, Politics, Punjab
ਫ਼ਰੀਦਕੋਟ 17 ਸਤੰਬਰ () ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਯੋਜਨਾ ਦੇ ਤਹਿਤ ਜਿਲਾ ਫਰੀਦਕੋਟ ਵਿੱਚ ਗਠਿਤ ਜ਼ਿਲ੍ਹਾ ਇੰਮਪਲੀਮਨਟੇਂਸ਼ਨ ਕਮੇਟੀ ਦੀ  ਚੌਥੀ ਮੀਟਿੰਗ 17 ਸਤੰਬਰ ਨੂੰ ਡਿਪਟੀ ਕਮਿਸ਼ਨਰ  ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਫਰੀਦਕੋਟ ਦੇ ਸਮੂਹ ਵਿਸ਼ਵਕਰਮਾ ਨੂੰ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ । ਉਨਾਂ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਕੀਮ ਤਹਿਤ 18 ਕਿੱਤੇ ਜਿਸ ਵਿੱਚ ਤਰਖਾਣ, ਲੋਹਾਰ, ਸੁਨਿਆਰਾ, ਮੋਚੀ, ਘੁਮਿਆਰ, ਧੋਬੀ ਤਰਖਾਣ, ਨਾਈ, ਮੂਰਤੀਕਾਰ, ਟੇਲਰ(ਦਰਜੀ), ਰਾਜਮਿਸਤਰੀ, ਸ਼ਸਤਰ ਬਣਾਉਣ ਵਾਲਾ, ਤਾਲਾ ਬਣਾਉਣ ਵਾਲਾ, ਕਿਸ਼ਤੀ ਬਣਾਉਣ ਵਾਲਾ, ਗੁੱਡੀ ਅਤੇ ਖਿਡੌਣਾ ਬਣਾਉਣ ਵਾਲਾ, ਹਮੀਰ ਅਤੇ ਟੂਲ ਕਿੱਟ ਬਣਾਉਣ ਵਾਲਾ, ਟੋਕਰੀ/ਚਟਾਈ ਬਣਾਉਣ ਵਾਲਾ, ਗਾਰਲੈਂਡਰ (ਮਾਲਾ ਬਣਾਉਣ ਵਾਲਾ) ਮੱਛੀ ਫੜਣ ਲਈ ਨੈੱਟ ਬਣਾਉਣ ਵਾਲਾ ਆਦਿ ਸ਼ਾਮਿਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਰਟੀਫਿਕੇਟ ਅਤੇ ਆਈ ਡੀ ਕਾਰਡ ਜਾਰੀ ਕੀਤਾ ਜਾਵੇਗਾ ਅਤੇ ਲਾਭਪਾਤਰੀ ਨੂੰ 15000 ਰੁ...
ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ‘ਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ‘ਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

National, Politics, Punjab
ਲੁਧਿਆਣਾ, 17 ਸਤੰਬਰ (000) - ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਤਹਿਤ ਬਲਾਕ ਪੱਧਰੀ ਟੂਰਨਾਂਮੈਂਟ ਸਫਲਤਾਪੁਰਵਕ ਮੁਕੰਮਲ ਹੋਣ ਉਪਰੰਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ਾਨਦਾਰ ਸ਼ੁਰੂਆਤ ਹੋ ਗਈ ਹੈ। ਖੇਡਾਂ ਦੀ ਸ਼ੁਰੂਆਤ ਤੋ ਪਹਿਲਾਂ ਵਧੀਕ ਡਿਪਟੀ ਕਮਿਸਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਖੇਡ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਅਤੇ ਖੇਡਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਯੋਗ ਹਦਾਇਤਾ ਵੀ ਜਾਰੀ ਕੀਤੀਆਂ ਗਈਆਂ ਸਨ। ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ, ਕੁਲਦੀਪ ਚੁੱਘ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਵੱਖ-ਵੱਖ 24 ਖੇਡਾਂ ਦੇ ਮੁਕਾਬਲੇ ਹੋਣਗੇ ਜਿਨ੍ਹਾਂ ਵਿੱਚ ਐਥਲੈਟਿਕਸ, ਬਾਸਕਟਬਾਲ, ਬੈਡਮਿੰਟਨ, ਬਾਕਸਿੰਗ, ਚੈੱਸ, ਫੁੱਟਬਾਲ, ਗੱਤਕਾ, ਹਾਕੀ, ਹੈਂਡਬਾਲ, ਜੂਡੋ, ਕਿੱਕ ਬਾਕਸਿੰਗ, ਕਬੱਡੀ ਨੈਸਨਲ, ਕਬੱਡੀ ਸਰਕਲ, ਖੋ-ਖੋ, ਲਾਅਨ ਟੈਨਿਸ, ਨੈੱਟਬਾਲ, ਪਾਵਰ ਲਿਫਟਿੰਗ, ਸਾਫਟਬਾਲ, ਤੈਰਾਕੀ, ਟੇਬਲ ਟੈਨਿਸ, ਵਾਲੀਬਾਲ ਸੂਟਿੰਗ, ਵਾਲੀਬਾਲ ਸਮੈਸ਼ਿੰਗ, ਵੇਟਲਿਫਟਿੰਗ ਅਤੇ ਕੁਸਤੀ ਸ਼ਾਮਲ ਹਨ। ...
ਆਉਣ ਵਾਲੀ ਪੀੜ੍ਹੀ ਲਈ ਕੁਦਰਤੀ ਨਿਆਮਤਾਂ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ : ਡਿਪਟੀ ਕਮਿਸ਼ਨਰ

ਆਉਣ ਵਾਲੀ ਪੀੜ੍ਹੀ ਲਈ ਕੁਦਰਤੀ ਨਿਆਮਤਾਂ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 17 ਸਤੰਬਰ : ਵਾਤਾਵਰਣ ਦੀ ਸਾਂਭ-ਸੰਭਾਲ ਸਾਡੀ ਨੈਤਿਕ ਜ਼ਿੰਮੇਵਾਰੀ ਹੈ, ਸਾਨੂੰ ਆਪਣੀ ਆਉਣ ਵਾਲੀ ਪੀੜ੍ਹੀ ਲਈ ਕੁਦਰਤੀ ਨਿਆਮਤਾਂ ਨੂੰ ਬਚਾਉਣਾ ਸਮੇਂ ਦੀ ਅਹਿਮ ਤੇ ਮੁੱਖ ਲੋੜ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹੇ ਭਰ ਦੇ ਪਿੰਡਾਂ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ 3 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨਾਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨਗੀਆਂ। ਇਨ੍ਹਾਂ ਵੈਨਾਂ ਦੁਆਰਾ 1 ਹਫ਼ਤੇ ਵਿਚ ਜ਼ਿਲ੍ਹੇ ਦੇ ਸਾਰੇ ਪਿੰਡ ਕਵਰ ਕੀਤੇ ਜਾਣਗੇ ਅਤੇ ਇਹ ਵੈਨਾਂ 40 ਦਿਨ ਲਗਾਤਾਰ ਪਿੰਡਾਂ ਵਿੱਚ ਪਹੁੰਚ ਕੇ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਦਿਆਂ ਵਾਤਾਵਰਣ ਨੂੰ ਸ਼ੁੱਧ ਰੱਖਣਾ, ਪਰਾਲੀ ਦੇ ਧੂ...