ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੀ ਨਸ਼ਿਆਂ ਪ੍ਰਤੀ ਮੁਹਿੰਮ ਤਹਿਤ ਲਗਾਇਆ ਗਿਆ ਵਿਸ਼ੇਸ਼ ਜਾਗਰੂਕਤਾ ਸੈਮੀਨਾਰ
ਫਿਰੋਜ਼ਪੁਰ ( ) 19 ਸਤੰਬਰ, 2024— ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਅਤੇ ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀਆਂ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਮਿਤੀ 05.09.2024 ਤੋਂ 31.10.2024 ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਅੱਜ ਦੇਵ ਸਮਾਜ ਮਾਡਲ ਸੀਨੀਅਰ ਸੈਕੰਡਰੀ ਸਕੂਲ, ਫਿਰੋਜਪੁਰ ਵਿਖੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਡਾ. ਸਤਿੰਦਰ ਸਿੰਘ, ਡਿਪਟੀ ਸਿੱਖਿਆ ਅਫਸਰ, ਫਿਰੋਜਪੁਰ, ਡਾ. ਰਚਨਾ ਮਿੱਤਲ, ਸਿਵਲ ਹਸਪਤਾਲ, ਫਿਰੋਜਪੁਰ, ਸ੍ਰੀ ਅਸ਼ੋਕ ਬਹਿਲ, ਸੈਕਟਰੀ, ਰੈੱਡ ਕਰਾਸ, ਫਿਰੋਜਪੁਰ ਬਤੌਰ ਰਿਸੋਰਸ ਪਰਸਨ ਹਾਜ਼ਰ ਸਨ। ਸਕੂਲ ਦੇ ਪ੍ਰਿੰਸੀਪਲ ਡਾ. ਸੰਗੀਤਾ ਰਗੂਲਾ ਜੀ ਅਤੇ ਹੋਰ ਅਧਿਆਪਕ ਸਾਹਿਬਾਨ ਵੀ ਸ਼ਾਮਲ ਸਨ। ਇਸ ਮੁਹਿੰਮ ਦੇ ਤਹਿਤ ਸਕੂਲ ਦੇ ਬੱਚਿ...








