ਸੁਖਜਿੰਦਰ ਸਿੰਘ ਕਾਉਣੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਚੋਟੀਆਂ ਵਿਖੇ ਆਰ.ਓ. ਦਾ ਕੀਤਾ ਉਦਘਾਟਨ
ਸ੍ਰੀ ਮੁੁਕਤਸਰ ਸਾਹਿਬ 18 ਸਤੰਬਰ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਅਤੇ ਸਕੂਲਾਂ ਵਿੱਚ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਚੋਟੀਆਂ ਵਿੱਚ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ 1 ਲੱਖ ਰੁਪਏ ਦੀ ਗਰਾਂਟ ਨਾਲ ਲੱਗੇ ਆਰ ਓ ਦਾ ਉਦਘਾਟਨ ਕਰਦਿਆਂ ਕੀਤਾ।
ਉਹਨਾਂ ਕਿਹਾ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਹਲਕਾ ਪੱਧਰ ਤੇ ਪੰਜਾਬ ਵਿੱਚ ਸਕੂਲ ਆਫ ਐਮੀਨੈਂਸ ਖੋਲੇ ਗਏ ਹਨ, ਜਿੱਥੇ ਬੱਚਿਆਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਉਪਲਬਧ ਹੋਵੇਗੀ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਸਿਹਤ ਖੇਤਰ ਵਿੱਚ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਮੋਹਰੀ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਜਿ਼ਲ੍ਹੇ ਭਰ ਦੇ ਸਰਕਾਰੀ ਸਕੂਲਾਂ ਅਤੇ ਸਿਹਤ ਕੇਂਦਰ...








