ਪਰਾਲੀ ਨੂੰ ਸਾੜਣ ਵਾਲੇ ਹਾਟ ਸਪਾਟ ਪਿੰਡਾਂ ਦੀ ਕੀਤੀ ਜਾਵੇ ਸਖਤ ਨਿਗਰਾਨੀ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 16 ਸਤੰਬਰ:
ਆ ਰਹੇ ਝੋਨੇ ਦੀ ਸੀਜਨ ਵਿੱਚ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਤਿਆਰ ਹੈ ਅਤੇ ਹਾਟ ਸਪਾਟ ਪਿੰਡਾਂ ਦੀ ਸਖਤ ਨਿਗਰਾਨੀ ਕੀਤੀ ਜਾਵੇਗੀ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਨੇ ਅੱਜ ਸਮੂਹ ਐਸ:ਡੀ:ਐਮਜ਼, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤੀਬਾੜੀ ਅਤੇ ਜਿਲ੍ਹਾ ਮੰਡੀ ਅਫਸਰ ਅਧਿਕਾਰੀਆਂ ਨਾਲ ਮੀਟਿੰਗ ਕਰਨ ਸਮੇਂ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਾਟ ਸਪਾਟ ਪਿੰਡਾਂ ਦੀ ਸਖਤ ਨਿਗਰਾਨੀ ਲਈ ਥਾਣਾ ਮੁਖੀਆਂ ਨਾਲ ਤਾਲਮੇਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੱਕ 9 ਥਾਂਵਾਂ ਤੇ ਅੱਗ ਲੱਗਣ ਦੀਆਂ ਘਟਨਾਵਾਂ ਬਾਰੇ ਸੂਚਨਾ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਧਿਕਾਰੀਆਂ ਨੂੰ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਪਿੰਡ ਦੇ ਨੰਬਰਦਾਰ ਅਤੇ ਚੌਂਕੀਦਾਰਾਂ ਨਾਲ ਰਾਬਤਾ ਕਾਇਮ ਕੀਤਾ ਜਾਵੇ ਤਾਂ ਜੋ ਪਰਾਲੀ ਸਾੜਨ ਤੇ ਕਾਬੂ ਪਾਉਣ ਲਈ ਕੰਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਮੇਂ ਦੀ ਮੁੱਖ ਲੋੜ ਹੈ ...








