ਪਰਾਲੀ ਪ੍ਰਬੰਧਨ ਸੰਬੰਧੀ ਪੰਜ ਰੋਜਾ ਸਿਖਲਾਈ ਪ੍ਰੋਗਰਾਮ ਸ਼ੁਰੂ
ਬਠਿੰਡਾ, 16 ਸਤੰਬਰ : ਸਥਾਨਕ ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਪੰਜ ਰੋਜਾ ਸਿਖਲਾਈ ਪ੍ਰੋਗਰਾਮ ਪਿੰਡ ਫਰੀਦਕੋਟ ਕੋਟਲੀ ਬਲਾਕ ਸੰਗਤ ਵਿਖੇ ਸ਼ੁਰੂ ਕੀਤਾ ਗਿਆ, ਜੋ ਕਿ 20 ਸਤੰਬਰ 2024 ਤੱਕ ਚੱਲੇਗਾ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖੇਤੀ ਮਸ਼ੀਨਰੀ ਦੀ ਯੋਗ ਵਰਤੋਂ ਕਰਨ ਸੰਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਨਾ ਹੈ।
ਇਸ ਮੌਕੇ ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਨੇ ਦੱਸਿਆ ਕਿ ਪਰਾਲੀ ਪ੍ਰਬੰਧ ਅਧੀਨ ਚੁਣੇ ਗਏ ਪਿੰਡਾਂ ਵਿੱਚੋਂ 25-25 ਕਿਸਾਨਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧ ਬਾਰੇ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਇਹ ਕਿਸਾਨ ਆਪਣੇ ਅਤੇ ਨਾਲ ਦੇ ਪਿੰਡਾਂ ਦੇ ਹੋਰਨਾਂ ਕਿਸਾਨਾਂ ਦਾ ਪਰਾਲੀ ਪ੍ਰਬੰਧ ਸੰਬੰਧੀ ਗਿਆਨ ਵਿੱਚ ਵਾਧਾ ਕਰਨ। ਉਨ੍ਹਾਂ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲਗਾਤਾਰ 3-4 ਸਾਲ ਪਰਾਲੀ ਨੂੰ ਖੇਤ ਵਿੱਚ ਦਬਾਉਣ ਨਾਲ ਜਮੀਨ ਵਿਚ...








