Saturday, March 14
Shadow

National

ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, 12.5 ਕਿਲੋ ਹੈਰੋਇਨ ਬਰਾਮਦ

ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, 12.5 ਕਿਲੋ ਹੈਰੋਇਨ ਬਰਾਮਦ

National, Politics, Punjab
ਚੰਡੀਗੜ੍ਹ/ਜਲੰਧਰ, 15 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਕਰਾਰੀ ਸੱਟ ਮਾਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਪਾਕਿਸਤਾਨ ਅਧਾਰਿਤ ਹੈਰੋਇਨ ਤਸਕਰੀ ਦੇ ਰੈਕੇਟ ਨਾਲ ਸਬੰਧਤ ਮੁੱਖ ਸਰਗਨਾ ਤੇ  ਫੌਜ ਵਿੱਚੋਂ ਭਗੌੜੇ ਅੰਮ੍ਰਿਤਪਾਲ ਸਿੰਘ ਉਰਫ਼ ਫੌਜੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 12.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਤਰਨਤਾਰਨ ਦੇ ਪਿੰਡ ਕਸੇਲ ਦਾ ਰਹਿਣ ਵਾਲਾ ਮੁਲਜ਼ਮ ਅੰਮ੍ਰਿਤਪਾਲ ਸਿੰਘ ਫੌਜੀ ਅਗਸਤ 2024 ਤੋਂ ਭਗੌੜਾ ਸੀ, ਜਦੋਂ ਉਸ ਦੇ ਸਾਥੀ ਸਰਤਾਜ ਨੂੰ ਜੰਮੂ ਬੱਸ ਸਟੈਂਡ ਤੋਂ 33 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕੀਤੀ ਹੈ ਕਿ ਇਸ ਕਾਰਟੈਲ ਦੇ ਅੰਤਰਰਾਸ਼ਟਰੀ ਸਬੰਧ ਹਨ ਕਿਉਂਕਿ ਇਸ ਦਾ ਸੰਚਾਲਨ ਬਦਨਾਮ ਭਗੌੜੇ ਅੰਮ੍ਰਿਤ ਪਾਲ ਸਿੰਘ ਬਾਠ ਵਾਸੀ ਪਿੰਡ ਮੀਆਂਪੁਰ, ਤਰਨਤਾਰਨ ਵੱਲ...
ਅਰਵਿੰਦ ਕੇਜਰੀਵਾਲ ਦਾ ਅਸਤੀਫਾ ਉਹਨਾਂ ਦੇ ਸਿਧਾਂਤਾਂ ‘ਤੇ ਚੱਲਣ ਵਾਲੇ ਵਿਅਕਤੀ ਹੋਣ ਦਾ ਸਬੂਤ: ਲਾਲ ਚੰਦ ਕਟਾਰੂਚੱਕ

ਅਰਵਿੰਦ ਕੇਜਰੀਵਾਲ ਦਾ ਅਸਤੀਫਾ ਉਹਨਾਂ ਦੇ ਸਿਧਾਂਤਾਂ ‘ਤੇ ਚੱਲਣ ਵਾਲੇ ਵਿਅਕਤੀ ਹੋਣ ਦਾ ਸਬੂਤ: ਲਾਲ ਚੰਦ ਕਟਾਰੂਚੱਕ

National, Politics, Punjab
ਚੰਡੀਗੜ੍ਹ, 15 ਸਤੰਬਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਸਤੀਫਾ ਦੇਣ ਦਾ ਫੈਸਲਾ ਇਹ ਸਾਬਤ ਕਰਦਾ ਹੈ ਕਿ ਉਹ ਇੱਕ ਇਮਾਨਦਾਰ ਵਿਅਕਤੀ ਹਨ ਅਤੇ ਜ਼ਿੰਦਗੀ ਵਿੱਚ ਨੈਤਿਕਤਾ ਅਤੇ ਸਿਧਾਂਤਾਂ ਨੂੰ ਸਭ ਤੋਂ ਉੱਪਰ ਰੱਖਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਖੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਇੱਕ ਸਮਰਪਿਤ ਆਗੂ ਹਨ ਜਿਨ੍ਹਾਂ ਨੇ ਬਿਨਾਂ ਕਿਸੇ ਭੇਦਭਾਵ ਅਤੇ ਡਰ ਤੋਂ ਸਮਾਜ ਦੇ ਹਰ ਵਰਗ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਜਨਤਾ ਦਾ ਨੁਮਾਇੰਦਾ ਦੱਸਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅਜਿਹੀਆਂ ਧਮਕੀ ਭਰੀਆਂ ਚਾਲਾਂ ਅਰਵਿੰਦ ਕੇਜਰੀਵਾਲ ਦੀ ਨਿਡਰਤਾ ਨੂੰ ਦਬਾ ਨਹੀਂ ਸਕਦੀਆਂ। ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਸਖ਼ਤ ਆਲੋਚਨਾ ਕਰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅਜਿਹੀਆਂ ਦਬਾਅ ਪਾਉਣ ਵਾਲੀਆਂ ਚਾਲਾਂ ਲੋਕਤੰਤਰ ਦੇ ਨਾਮ 'ਤੇ ਕਲੰਕ ਅਤੇ ਸੰਵਿਧਾਨਕ ਭਾਵਨਾ ਅਤ...
ਅਮਨ ਅਰੋੜਾ ਵੱਲੋਂ ਸਨਅਤਕਾਰਾਂ ਨੂੰ ਗਰੀਨ ਊਰਜਾ ਦੇ ਖੇਤਰ ‘ਚ ਨਿਵੇਸ਼ ਦਾ ਸੱਦਾ

ਅਮਨ ਅਰੋੜਾ ਵੱਲੋਂ ਸਨਅਤਕਾਰਾਂ ਨੂੰ ਗਰੀਨ ਊਰਜਾ ਦੇ ਖੇਤਰ ‘ਚ ਨਿਵੇਸ਼ ਦਾ ਸੱਦਾ

National, Politics, Punjab
ਚੰਡੀਗੜ੍ਹ, 15 ਸਤੰਬਰ: ਸਨਅਤਕਾਰਾਂ ਨੂੰ ਗੈਰ-ਰਵਾਇਤੀ ਅਤੇ ਗਰੀਨ ਊਰਜਾ ਦੇ ਖੇਤਰ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਗਰੀਨ ਊਰਜਾ ਦੇ ਖੇਤਰ ਵਿੱਚ ਪੰਜਾਬ ਵਿੱਚ ਮੌਜੂਦ ਅਥਾਹ ਸੰਭਾਵਨਾਵਾਂ ਦਾ ਜ਼ਿਕਰ ਕਰਦਿਆਂ ਇਸ ਸਾਫ਼-ਸੁਥਰੀ ਅਤੇ ਟਿਕਾਊ ਊਰਜਾ ਨੂੰ ਅਪਨਾਉਣ 'ਤੇ ਜ਼ੋਰ ਦਿੱਤਾ। ਦੱਸਣਯੋਗ ਹੈ ਕਿ ਪੰਜਾਬ ਗਰੀਨ ਊਰਜਾ ਦੇ ਉਤਪਾਦਨ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ‘ਚੋਂ ਇੱਕ ਹੈ। ਇੱਥੇ ਪਰੇਡ ਗਰਾਊਂਡ ਵਿਖੇ ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਅੱਜ ਕਰਵਾਏ ਗਏ ਰੀਜਨਲ ਐਨਰਜੀ ਟਰਾਂਜ਼ਿਸ਼ਨ ਐਂਡ ਸਸਟੇਨੇਬਿਲਟੀ ਸੰਮੇਲਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਨਵੇਂ ਉੱਦਮਾਂ (ਸਟਾਰਟਅੱਪਜ਼) ਨੂੰ ਇਸ ਪਹਿਲਕਦਮੀ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹਾਇਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸੌਰ ਊਰਜਾ ਦੇ ਖੇਤਰ ਵਿੱਚ ਪੰਜਾਬ ਸਰਕਾਰ ਦੇ ਯਤਨਾਂ ‘ਤੇ ਚਾਨਣਾ ਪਾਉਂਦਿ...
ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਕੀਤੇ ਜਾ ਰਹੇ ਨੇ ਵਿਸ਼ੇਸ਼ ਉਪਰਾਲੇ : ਗੁਰਮੀਤ ਸਿੰਘ ਖੁੱਡੀਆਂ

ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਕੀਤੇ ਜਾ ਰਹੇ ਨੇ ਵਿਸ਼ੇਸ਼ ਉਪਰਾਲੇ : ਗੁਰਮੀਤ ਸਿੰਘ ਖੁੱਡੀਆਂ

National, Politics, Punjab
ਬਠਿੰਡਾ, 15 ਸਤੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਦਾ ਰਹੇ ਹਨ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਥਾਨਕ ਸਰਕਾਰੀ ਰਜਿੰਦਰਾ ਕਾਲਜ ਚ ਸਥਿਤ ਹਾਕੀ ਸਟੇਡੀਅਮ ਵਿਖੇ ਕਰਵਾਏ ਗਏ ਦੋ ਰੋਜ਼ਾ ਹਾਕੀ ਟੂਰਨਾਮੈਂਟ ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ, ਏਡੀਜੀਪੀ ਬਠਿੰਡਾ ਰੇਂਜ ਸ੍ਰੀ ਐਸਪੀਐਸ ਪਰਮਾਰ, ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ, ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ ਅਤੇ ਚੇਅਰਮੈਨ ਸ਼ੂਗਰਫੈਡ ਪੰਜਾਬ ਸ. ਨਵਦੀਪ ਜੀਦਾ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੌਕੇ ਕੈਬਨਿਟ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਨੇ ਕਰਵਾਏ ਗਏ ਇਸ ਹਾਕੀ ਟੂਰਨਾਮੈਂਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ...
ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੈਂਟਲ ਹਸਪਤਾਲ ਅੰਮ੍ਰਿਤਸਰ ਦਾ ਕੀਤਾ ਦੌਰਾ

ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੈਂਟਲ ਹਸਪਤਾਲ ਅੰਮ੍ਰਿਤਸਰ ਦਾ ਕੀਤਾ ਦੌਰਾ

National, Politics, Punjab
ਅੰਮ੍ਰਿਤਸਰ 14 ਸਤੰਬਰ, 2024 (             ) ਸ਼੍ਰੀ ਜਸਟਿਸ ਸੰਤ ਪ੍ਰਕਾਸ਼, ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਸ਼੍ਰੀ ਕੇ.ਕੇ. ਬਾਂਸਲ ਦੇ ਨਾਲ ਮੈਂਟਲ ਹਸਪਤਾਲ, ਅੰਮ੍ਰਿਤਸਰ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਦੇ ਨਾਲ ਰਜਿਸਟਰਾਰ ਅਤੇ ਸ਼੍ਰੀ ਡੀ.ਡੀ.ਸ਼ਰਮਾ, ਵਿਸ਼ੇਸ਼ ਸਕੱਤਰ, ਸਹਾਇਕ ਕਮਿਸ਼ਨਰ ਸ਼੍ਰੀਮਤੀ ਸੋਨਮ, ਸ਼੍ਰੀ ਸ਼ਵਿੰਦਰ ਸਿੰਘ ਅਤੇ ਹਸਪਤਾਲ ਦੇ ਡਾਇਰੈਕਟਰ ਅਤੇ ਹੋਰ ਡਾਕਟਰ ਅਤੇ ਸਟਾਫ ਵੀ ਹਾਜ਼ਰ ਸੀ। ਹਸਪਤਾਲ ਦੇ ਡਾਇਰੈਕਟਰ ਨੇ ਦੱਸਿਆ ਕਿ ਹਸਪਤਾਲ ਵਿੱਚ 233 ਮਰੀਜ਼ ਦਾਖਲ ਹਨ, ਜਿਨ੍ਹਾਂ ਵਿੱਚ 142 ਪੁਰਸ਼ ਅਤੇ 91 ਔਰਤਾਂ ਹਨ। ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੱਸਿਆ ਕਿ 14 ਅਗਸਤ 2023 ਨੂੰ ਹਸਪਤਾਲ ਦੀ ਮੇਰੀ ਪਿਛਲੀ ਫੇਰੀ ਦੌਰਾਨ ਕੁਝ ਮੁੱਦੇ ਸਨ ਜਿਨਾਂ ਵਿੱਚ ਕੁਝ ਮਰੀਜ਼ ਇਲਾਜ ਤੋਂ ਬਾਅਦ ਠੀਕ ਸਨ ਪਰ ਉਨ੍ਹਾਂ ਦੇ ਪਰਿਵਾਰ ਵਾਲੇ ਉਨ੍ਹਾਂ ਨੂੰ ਘਰ ਨਹੀਂ ਲਿਜਾਣਾ ਚਾਹੁੰਦੇ ਅਤੇ ਹੋਰ ਅਜਿਹੀਆਂ 9 ਅਰਜ਼ੀਆਂ ਪ੍ਰਸ਼ਾਸਨ ਨੂੰ ਭੇਜੀਆਂ ਗਈਆਂ ਸਨ। ਉਨਾਂ ਕਿਹਾ ਕਿ ਮਾਨਸਿਕ ਰੋਗੀਆਂ ਦੀ ਇਹ ਗਿਣਤੀ ਅੰਮ੍ਰਿਤਸਰ ਦੀਆਂ ਸੜਕਾਂ 'ਤੇ ਇੱਧਰ-ਉੱਧਰ ਘ...
ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ

ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ

National, Politics, Punjab
ਚੰਡੀਗੜ੍ਹ, 14 ਸਤੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਇੱਥੇ ਦਿੱਤੇ ਗਏ ਭਰੋਸੇ ਤੋਂ ਬਾਅਦ ਸੂਬੇ ਦੇ ਸਰਕਾਰੀ ਡਾਕਟਰਾਂ ਨੇ ਤੁਰੰਤ ਪ੍ਰਭਾਵ ਨਾਲ ਆਪਣੀ ਹੜਤਾਲ ਵਾਪਸ ਲੈ ਲਈ ਹੈ। ਡਾ. ਬਲਬੀਰ ਸਿੰਘ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਅਤੇ ਸਕੱਤਰ ਸਿਹਤ ਕੁਮਾਰ ਰਾਹੁਲ ਵੀ ਮੌਜੂਦ ਸਨ, ਨੇ ਪੀ.ਸੀ.ਐਮ.ਐਸ. ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਅਖਿਲ ਸਰੀਨ ਦੀ ਅਗਵਾਈ ਵਾਲੇ ਵਫ਼ਦ ਨਾਲ ਹੰਗਾਮੀ ਮੀਟਿੰਗ ਕਰਕੇ ਡਾਕਟਰਾਂ ਨੂੰ ਹੜਤਾਲ ਵਾਪਸ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹੜਤਾਲ ਕਰਕੇ ਮਰੀਜ਼ਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ  ਬੇਸ਼ੱਕ ਕੇਂਦਰ ਸਰਕਾਰ ਸੂਬੇ ਦੇ ਰੁਕੇ ਹੋਏ ਫੰਡ ਜਾਰੀ ਕਰੇ ਜਾਂ ਨਾ ਕਰੇ ਪਰ ਉਨ੍ਹਾਂ ਦੀ ਸਰਕਾਰ ਵੱਲੋਂ ਸਿਹਤ ਵਿਭਾਗ ਨੂੰ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੀ.ਸੀ.ਐਮ.ਐਸ.ਏ. ਦੀਆਂ ਪ੍ਰਵਾਨਿਤ ਮੰਗਾਂ ਨੂੰ ਲਾਗੂ ਕਰਨ ਵਿੱਚ ਕੋਈ ਰੁਕਾਵਟ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰ...
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ

ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ

National, Politics, Punjab
ਲੁਧਿਆਣਾ, 14 ਸਤੰਬਰ (000) - 2014 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਜਤਿੰਦਰ ਜੋਰਵਾਲ ਨੇ ਸ਼ਨੀਵਾਰ ਨੂੰ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ।  ਉਹਨਾਂ ਨੂੰ ਸੂਬੇ ਦੇ ਸਭ ਤੋਂ ਵੱਡੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋ ਅਹੁੱਦਾ ਸੰਭਾਲਣ ਦਾ ਮਾਣ ਪ੍ਰਾਪਤ ਹੋਇਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਅਤੇ ਬੇਟੀ ਵੀ ਸ਼ਾਮਲ ਸਨ। ਸ੍ਰੀ ਜਤਿੰਦਰ ਜੋਰਵਾਲ ਇਸ ਤੋਂ ਪਹਿਲਾਂ ਥਤੌਰ ਡਿਪਟੀ ਕਮਿਸ਼ਨਰ ਸੰਗਰੂਰ, ਵਧੀਕ ਡਿਪਟੀ ਕਮਿਸ਼ਨਰ ਜਲੰਧਰ, ਉਪ ਮੰਡਲ ਮੈਜਿਸਟਰੇਟ ਹੁਸ਼ਿਆਰਪੁਰ ਆਪਣੀਆਂ ਸ਼ਾਨਦਾਰ ਸੇਵਾਵਾਂ ਦੇ ਚੁੱਕੇ ਹਨ। ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਪੂਰੀ ਜਵਾਬਦੇਹੀ ਤੇ ਪਾਰਦਰਸ਼ੀ ਵਾਲਾ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤਰਾਂ ਜਿਵੇਂ ਕਿ ਆਵਾਜਾਈ, ਵਾਤਾਵਰਣ, ਸਿਹਤ ਸੰਭਾਲ, ਸਿੱਖਿਆ, ਬਜ਼ੁਰਗ ਨਾਗਰਿਕਾਂ, ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਆਦਿ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾਣਗੀਆਂ। ਰਸਮੀ ਤੌਰ ਉਤੇ ਆਪਣਾ ਅਹੁਦਾ ਸੰਭਾਲਣ ਮਗਰੋਂ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵ...
ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ

ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ

National, Politics, Punjab
ਫਾਜ਼ਿਲਕਾ 14 ਸਤੰਬਰ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ  ਦੇ ਦਿਸਾ ਨਿਰਦੇਸਾਂ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੱਛਰਾਂ ਅਤੇ ਮੱਖੀਆਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਨਰਸਿੰਗ ਅਤੇ ਵਿਦਿਅਕ ਅਦਾਰਿਆਂ ਦੇ ਹੋਸਟਲਾਂ ਚ ਅਤੇ ਘਰ-ਘਰ ਜਾ ਕੇ ਸਰਵੇ ਕਰਨ ਅਤੇ ਜਾਗਰੂਕ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਜੋ ਇਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਰੋਕਥਾਮ ਕੀਤੀ ਜਾ ਸਕੇ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਏਰਿਕ ਵੱਲੋਂ ਕੀਤਾ ਗਿਆ। ਜਿਲਾ ਮਾਸ ਮੀਡੀਆ ਅਫਸਰ ਵਿਨੋਦ ਕੁਮਾਰ ਨੇ ਦੱਸਿਆ ਕਿ ਡੇਂਗੂ  ਏਡੀਜ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਹ ਮੱਛਰ ਆਮ ਤੌਰ ਤੇ ਦਿਨ ਵੇਲੇ ਕੱਟਦਾ ਹੈ। ਆਪਣੇ ਘਰਾਂ,ਦੁਕਾਨਾਂੑ ,ਵਰਕਸਾਪਾਂ ਚ ਟਾਇਰ,ਘੜੇ,ਪਾਣੀ ਵਾਲੀਆਂ ਖੇਲਾਂ,ਕੂਲਰ ,ਗਮਲੇ ਅਤੇ ਫਰਿੱਜ ਦੇ ਪਿੱਛੇ ਟਰੇਅ ਆਦੀ ਥਾਵਾਂ ਤੇ ਜਿਆਦਾ ਸਮਾਂ ਪਾਣੀ ਨਹੀਂ ਖੜਨਾ ਚਾਹੀਦਾ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਅਰਨੀਵਾਲਾ ਸ਼ੇਖ ਸੁਭਾ ਨ ਦੇ ਸਰਕਾਰੀ ਸਕੁਲ ਵਿਖੇ ਆਯੋਜਿਤ ਜਾਗਰੁਕਤਾ ਪ੍ਰੋਗ੍ਰਾਮ ਵਿੱਚ ਉਹਨਾਂ ਨੇ ਦੱਸਿਆ ਕਿ ...
ਜ਼ਿਲ੍ਹੇ  ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕਿਸਾਨ ਅਤੇ ਆਮ ਨਾਗਰਿਕ ਅਹਿਮ ਭੂਮਿਕਾ ਨਿਭਾਉਣ: ਡਾ.ਅਮਰੀਕ ਸਿੰਘ

ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕਿਸਾਨ ਅਤੇ ਆਮ ਨਾਗਰਿਕ ਅਹਿਮ ਭੂਮਿਕਾ ਨਿਭਾਉਣ: ਡਾ.ਅਮਰੀਕ ਸਿੰਘ

National, Politics, Punjab
ਫਰੀਦਕੋਟ :14 ਸਤੰਬਰ 2024 (     ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ ਪਿਛਲੇ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ ਵੱਧ ਮਾਮਲਿਆਂ ਵਾਲੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸੰਭਾਲਣ  ਬਾਰੇ ਜਾਗਰੁਕ ਕਰਨ ਲਈ   ਕਿਸਾਨਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ । ਇਸੇ ਲੜੀ ਤਹਿਤ ਪਿੰਡ ਅਰਾਈਆਂਵਾਲਾ ਕਲਾਂ ਵਿੱਚ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ ।ਇਸ ਮੌਕੇ ਸ. ਸ਼ਮਸ਼ੇਰ ਸਿੰਘ ਸ਼ੇਰਗਿੱਲ ਉਪ ਪੁਲਿਸ ਕਪਤਾਨ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ। ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ 30 ਅਜਿਹੇ ਪਿੰਡਾਂ ਦੀ ਸ਼ਨਾਖਤ ਕੀਤੀ ਗਈ ਹੈ ਜਿੰਨਾਂ ਵਿੱਚ ਸਾਲ 2023-24 ਦੌਰਾਨ ਸੈਟੇਲਾਈਟ ਰਾਹੀਂ 20 ਜਾਂ 20 ਤੋਂ ਵੱਧ ਪਰਾਲੀ ਨੂੰ ਅੱਗ ਲੱਗਣ ਦੇ ਵਾਕਿਆ ਦਰਜ਼ ਕੀਤੇ ਗਏ ਸਨ।       ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ.ਅਮਰੀਕ ਸਿੰਘ ਵਲੋਂ ਕਿਸਾਨਾਂ ਖਾਸ ਕਰਕੇ ਪਿਛਲੇ ਸਾਲ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨਾਲ ਗੱਲ ਕਰਕੇ, ਉਨ੍ਹਾਂ ...
ਵਾਤਾਵਰਣ ਪ੍ਰਦੂਸ਼ਣ ਤੋਂ ਬਚਾਉਣ ਲਈ ਝੋਨੇ ਦੀ ਪਰਾਲੀ ਦੀ ਸੰਭਾਲ ਜਰੂਰੀ

ਵਾਤਾਵਰਣ ਪ੍ਰਦੂਸ਼ਣ ਤੋਂ ਬਚਾਉਣ ਲਈ ਝੋਨੇ ਦੀ ਪਰਾਲੀ ਦੀ ਸੰਭਾਲ ਜਰੂਰੀ

National, Politics, Punjab
 ਜੈਤੋ 14 ਸਤੰਬਰ 2024 ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਲ ਜੈਤੋ ਦੇ ਪਿੰਡ ਰਾਮੇਆਣਾ ਵਿਖੇ ਸੀ.ਆਰ.ਐਮ ਸਕੀਮ  ਤਹਿਤ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਐਸ.ਪੀ. ਸ .ਬਲਜੀਤ ਸਿੰਘ ਹੈਡਕੁਆਟਰ ਫਰੀਦਕੋਟ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।  ਇਸ ਮੌਕੇ   ਬਲਾਕ ਖੇਤੀ ਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ  ਕਿਹਾ ਕੇ ਇੱਕ ਏਕੜ ਖੇਤ ਵਿਚੋਂ ਲਗਪਗ 25-30 ਕੁਇੰਟਲ ਪਰਾਲੀ ਬਣਦੀ ਹੈ ਇੱਕ 10 ਕੁਇੰਟਲ ਪਰਾਲੀ ਸਾੜਨ ਨਾਲ 400 ਕਿਲੋ ਗ੍ਰਾਮ ਜੈਵਿਕ  ਕਾਰਬਨ 25 ਕਿਲੋ ਪੋਟਾਸ਼ਿਮ 1.2 ਗੰਧਕ ਦਾ ਨੁਕਸਾਨ ਹੋ ਜਾਂਦਾ ਹੈ।  ਉਨ੍ਹਾਂ ਕਿਹਾ ਕਿ ਕਿਸਾਨ ਝੋਨੇ ਦੀ  ਪਰਾਲੀ ਦੀ ਰਹਿੰਦ ਖੂਹੰਦ ਨੂੰ ਖੇਤ ਵਿਚ ਹੀ ਵਾਹੁਣ । ਇਸ ਮੌਕੇ ਐਸ ਪੀ ਹੈਡਕੁਆਟਰ ਸ.ਬਲਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਉਹ ਪਰਾਲੀ ਨੂੰ ਬਿਲਕੁਲ ਵੀ ਅੱਗ ਨਾ ਲਗਾਉਣ ਕਿਉਂਕਿ ਇਸ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੈ ਅਤੇ ਨਾਲ ਹੀ ਜੀਵ ਜੰਤੂ ਵੀ ਮਰਦੇ ਹਨ ਅਤੇ ਜਾਨੀ ਨੁਕਸਾਨ ਵੀ ਹੁੰਦੇ ਹਨ ...