ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਕਰ ਰਹੀ ਹੈ ਵਿਸ਼ੇਸ਼ ਪਹਿਲਕਦਮੀਆਂ – ਡਿਪਟੀ ਕਮਿਸ਼ਨਰ
ਬਠਿੰਡਾ, 16 ਸਤੰਬਰ : ਵਾਤਾਵਰਣ ਦੀ ਸੰਭਾਲ ਅਤੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਵਿਸ਼ੇਸ਼ ਪਹਿਲਕਦਮੀਆਂ ਕਰ ਰਹੀ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਲੱਸਟਰ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉੱਨਤ ਕਿਸਾਨ ਐਪ ਸਬੰਧੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਲੱਸਟਰ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਇਸ ਐਪ ਸਬੰਧੀ ਪੂਰਨ ਜਾਣਕਾਰੀ ਪ੍ਰਾਪਤ ਕਰਕੇ ਨੋਡਲ ਅਫ਼ਸਰਾਂ ਨੂੰ ਸਿਖਲਾਈ ਦੇਣੀ ਯਕੀਨੀ ਬਣਾਉਣ ਤਾਂ ਜੋ ਉਹ ਅੱਗੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਐਪ ਸਬੰਧੀ ਜਾਣੂ ਕਰਵਾ ਸਕਣ।
ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਨੇ ਉੱਨਤ ਕਿਸਾਨ ਐਪ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਇਸ ਐਪ ਤੋਂ ਸੁਪਰ ਐਸ.ਐਮ.ਐਸ., ਸਰਫੇਸ ਸੀਡਰ, ਸਰਬ ਮਾ...








