ਨੌਜਵਾਨ ਖੇਡਾਂ ਨਾਲ ਜੁੜ ਕੇ ਵਿਸ਼ਵ ਪੱਧਰ ਤੱਕ ਬਣਾ ਸਕਦੇ ਨੇ ਆਪਣੀ ਪਹਿਚਾਣ-ਵਿਧਾਇਕ ਵਿਜੈ ਸਿੰਗਲਾ
ਮਾਨਸਾ, 14 ਸਤੰਬਰ:
ਨੌਜਵਾਨ ਖੇਡਾਂ ਨਾਲ ਜੁੜ ਕੇ ਵਿਸ਼ਵ ਪੱਧਰ 'ਤੇ ਆਪਣੀ ਪਹਿਚਾਣ ਬਣਾ ਸਕਦੇ ਨੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਚ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਕੀਤਾ।
ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ। ਹਰ ਇਕ ਨੌਜਵਾਨ ਨੂੰ ਇਸ ਦਾ ਲਾਹਾ ਲੈਂਦਿਆਂ ਖੇਡਾਂ ਵਿਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਨੌਜਵਾਨ ਜਿੱਥੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿੰਦੇ ਹਨ ਓਥੇ ਹੀ ਉਹ ਸਮਾਜ ਵਿਚ ਇਕ ਚੰਗੇ ਨਾਗਰਿਕ ਦੇ ਤੌਰ 'ਤੇ ਆਪਣੀ ਪਹਿਚਾਣ ਬਣਾ ਸਕਦੇ ਹਨ।
ਇਸ ਦੌਰਾਨ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਨਰੋਈ ਸਿਹਤ ਅਤੇ ਨਾਮਣੇ ਲਈ ਨੌਜਵਾਨਾਂ ਦਾ ਖੇਡ ਮੈਦਾਨਾਂ ਨਾਲ ਜੁੜਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਤੰਦਰੁਸਤ ਸਰੀਰ ਸਭ ਤੋਂ ਵੱਡੀ ਕਮਾਈ ਹੈ ਅਤੇ ਖੇਡਾਂ ਸਰੀਰਿਕ ਤੰਦਰੁਸਤੀ ਦਾ ਰਾਜ਼ ...








