ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਹਾਉਣਾ ਜਮੀਨ ਦੀ ਉਪਜਾਊ ਸਕਤੀ ਲਈ ਲਾਹੇਵੰਦ :ਐਸ.ਡੀ.ਐਮ ਜੈਤੋ
ਫਰੀਦਕੋਟ 16 ਸਤੰਬਰ () ਡਿਪਟੀ ਕਮਿਸਨਰ ਸ੍ਰੀ ਵਿਨੀਤ ਕੁਮਾਰ ਦੇ ਆਦੇਸਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਡਾ. ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਰੋੜੀਕਪੂਰਾ ਵਿਖੇ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਸਬੰਧੀ ਕਿਸਾਨ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਉਪ ਮੰਡਲ ਮੈਜਿਸਟਰੇਟ ਮੈਡਮ ਪਰਲੀਨ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਵੱਲੋ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਜਾਣ ਤੇ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਕਿ ਜੋ ਕਿਸਾਨ ਪਰਾਲੀ ਨੂੰ ਅੱਗ ਲਗਾਉਦਾ ਹੈ ਸਭ ਤੋ ਪਹਿਲਾ ਉਹ ਖੁਦ ਜਹਿਰੀਲੇ ਧੂੰਏ ਦਾ ਸ਼ਿਕਾਰ ਹੁੰਦਾ ਹੈ ਤੇ ਉਸ ਤੋ ਬਾਅਦ ਉਸ ਦੇ ਪਿੰਡ ਬੱਚੇ ਬਜੁਰਗ ਇਸ ਦਾ ਸ਼ਿਕਾਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਅਸੀਂ ਆਪਣਾ ਤੇ ਆਪਣੀ ਜਮੀਨ ਦਾ ਵੀ ਨੁਕਸਾਨ ਕਰਦੇ ਹਾਂ। ਜਿਸ ਕਾਰਨ ਜਮੀਨਾਂ ਦੀ ਸਿਹਤ ਦਿਨ ਬ ਦਿਨ ਘੱਟਦੀ ਜਾ ਰਹੀ ਹੈ ਤੇ ਫਸਲਾਂ ਨੂੰ ਬਿਮਾਰੀਆਂ , ਕੀੜੇ ਵੱ...








