Friday, March 13
Shadow

National

ਮੋਗਾ ਪੁਲਿਸ ਵੱਲੋਂ 12 ਦਿਨਾਂ ਵਿੱਚ ਗੁੰਮ ਹੋਏ 52 ਮੋਬਾਈਲ ਫੋਨ ਬਰਾਮਦ

National, Politics, Punjab
  ਮੋਗਾ, 13 ਸਤੰਬਰ(000) - ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸ੍ਰੀ ਅੰਕੁਰ ਗੁਪਤਾ, ਆਈ.ਪੀ.ਐੱਸ, ਐਸ.ਐਸ.ਪੀ ਮੋਗਾ ਦੀ ਯੋਗ ਅਗਵਾਈ ਹੇਠ ਮੋਗਾ ਪੁਲਿਸ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖਿਲਾਫ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਪਿਛਲੇ ਕੁਝ ਸਮੇਂ ਤੋਂ ਆਮ ਜਨਤਾ ਵੱਲੋਂ ਸੀ.ਈ.ਆਈ.ਆਰ ਪੋਰਟਲ ਤੇ ਆਪਣੇ ਮੋਬਾਈਲ ਫੋਨਾਂ ਸਬੰਧੀ ਆਨਲਾਈਨ ਦਰਖਾਸਤਾਂ ਅਪਲੋਡ ਕੀਤੀਆਂ ਗਈਆਂ ਸਨ। ਇਹਨਾਂ ਦਰਖਾਸਤਾਂ ਤੇ ਕਾਰਵਾਈ ਕਰਦੇ ਹੋਏ ਮੋਗਾ ਪੁਲੀਸ ਵੱਲੋਂ ਗੁੰਮ ਹੋਏ ਅਤੇ ਮਿਤੀ  2 ਸਤੰਬਰ  2024 ਤੋਂ ਅੱਜ ਤੱਕ, ਸਿਰਫ 12 ਦਿਨਾਂ ਵਿੱਚ 52 ਮੋਬਾਈਲ ਫੋਨਾਂ ਦੀ ਜਾਣਕਾਰੀ ਮਿਲਣ ਤੇ ਇਹਨਾਂ ਫੋਨਾਂ ਨੂੰ ਪੰਜਾਬ ਦੇ ਵੱਖ ਵੱਖ ਜਿਲਿਆਂ ਅਤੇ ਪੰਜਾਬ ਦੇ ਬਾਹਰ ਤੋਂ ਵਾਪਿਸ ਲਿਆਂਦਾ ਗਿਆ ਹੈ।           ਅੱਜ ਮੋਗਾ ਪੁਲਿਸ ਦੁਆਰਾ ਇਹਨਾਂ ਗੁੰਮ ਹੋਏ ਮੋਬਾਈਲਾਂ ਦੇ ਅਸਲ ਵਾਰਸਾਂ ਨੂੰ ਬੁਲਾ ਕੇ ਇਹ ਮੋਬਾਈਲ ਫੋਨ ਵਾਪਿਸ ਕੀਤੇ ਗਏ ਹਨ। ਇਸਦੇ ਨਾਲ ਹੀ ਸ਼੍ਰੀ ਅੰਕੁਰ ਗੁਪਤਾ, ਆਈ.ਪੀ.ਐੱਸ , ਐੱਸ.ਐੱਸ.ਪੀ ਮੋਗਾ ਵੱਲੋਂ ਆਮ ਜਨਤਾ ਨੂੰ ਅਪ...
ਕੇਜਰੀਵਾਲ ਦੀ ਜ਼ਮਾਨਤ, ਲੋਕਤੰਤਰ ਦੀ ਜਿੱਤ: ਜੌੜਾਮਾਜਰਾ

ਕੇਜਰੀਵਾਲ ਦੀ ਜ਼ਮਾਨਤ, ਲੋਕਤੰਤਰ ਦੀ ਜਿੱਤ: ਜੌੜਾਮਾਜਰਾ

National
ਚੰਡੀਗੜ੍ਹ, 13 ਸਤੰਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਜਮਹੂਰੀ ਕਦਰਾਂ-ਕੀਮਤਾਂ ਦੀ ਅਹਿਮ ਜਿੱਤ ਦੱਸਿਆ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਪਾਰਟੀ ਮੈਂਬਰਾਂ ਨਾਲ ਸ੍ਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ਦਾ ਜਸ਼ਨ ਮਨਾਉਂਦਿਆਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਨੂੰ ਸੱਚਾਈ ਅਤੇ ਇਮਾਨਦਾਰੀ ਦੀ ਤਾਕਤ ਅੱਗੇ ਝੁਕਣ ਲਈ ਮਜਬੂਰ ਕਰ ਦਿੱਤਾ ਹੈ। ਸ. ਜੌੜਾਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਇਸ ਗੱਲ 'ਤੇ ਕਾਇਮ ਹੈ ਕਿ ਸ੍ਰੀ ਕੇਜਰੀਵਾਲ ਖਿਲਾਫ਼ ਕੇਸ ਬੇਬੁਨਿਆਦ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਕਿਹਾ ਸੀ ਕਿ ਇਹ ਪੂਰਾ ਮਾਮਲਾ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਝੂਠ ਦੇ ਆਧਾਰ 'ਤੇ ਬਣਾਇਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸ੍ਰੀ ਕੇਜਰੀਵਾਲ ਅਤੇ ‘ਆਪ’ ਦੀ ਸਾਖ...
ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 13 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਗੈਰ-ਕਾਨੂੰਨੀ ਦਵਾਈਆਂ, ਮੈਡੀਕਲ ਸਟੋਰਾਂ ਨਾਲ ਜੁੜੀਆਂ ਨਸ਼ਾ ਤਸਕਰੀ ਸਬੰਧੀ ਗਤੀਵਿਧੀਆਂ 'ਚ ਮਦਦ ਕਰਨ ਅਤੇ ਮਨੀ ਲਾਂਡਰਿੰਗ ਦੀ ਰਕਮ ਨੂੰ ਆਪਣੇ ਰਿਸ਼ਤੇਦਾਰਾਂ ਦੇ ਨਾਮ 'ਤੇ ਬੇਨਾਮੀ ਖਾਤਿਆਂ ਵਿੱਚ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਸਫ਼ਲਤਾ ਪੰਜਾਬ ਪੁਲਿਸ ਵੱਲੋਂ ਦੋਸ਼ੀ ਡਰੱਗ ਇੰਸਪੈਕਟਰ ਨਾਲ ਸਬੰਧਤ 24 ਬੈਂਕ ਖਾਤਿਆਂ – ਜਿਸ ਵਿੱਚ ਕੁੱਲ ਰਕਮ 7.09 ਕਰੋੜ ਰੁਪਏ ਤੱਕ ਹੈ - ਨੂੰ ਫ੍ਰੀਜ਼ ਕਰਨ ਦੇ ਨਾਲ ਨਾਲ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੱਖ-ਵੱਖ ਥਾਵਾਂ 'ਤੇ ਮਾਰੇ ਗਏ ਛਾਪਿਆਂ ਦੌਰਾਨ ਭਾਰੀ ਮਾਤਰਾ ਵਿੱਚ ਨਕਦੀ ਅਤੇ ਵਿਦੇਸ਼ੀ ਕਰੰਸੀ ਜ਼ਬਤ ਕਰਨ ਤੋਂ ਲਗਭਗ ਇੱਕ ਮਹੀਨੇ ਬਾਅਦ ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਦੋ ਬੈਂਕ ਲਾਕਰ ਵੀ ਜ਼...
ਅਮਰਪ੍ਰੀਤ ਕੌਰ ਸੰਧੂ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵੱਜੋਂ ਕਾਰਜਭਾਰ ਸੰਭਾਲਿਆ

ਅਮਰਪ੍ਰੀਤ ਕੌਰ ਸੰਧੂ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵੱਜੋਂ ਕਾਰਜਭਾਰ ਸੰਭਾਲਿਆ

National, Politics, Punjab
ਫਾਜ਼ਿਲਕਾ, 13 ਸਤੰਬਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ  ਅੱਜ ਇੱਥੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ। ਉਹ 2016 ਬੈਚ ਦੇ ਆਈਏਐਸ ਅਫ਼ਸਰ ਹਨ। ਉਹ ਇਸ ਤੋਂ ਪਹਿਲਾਂ ਜਲੰਧਰ ਵਿਕਾਸ ਅਥਾਰਟੀ ਦੇ ਚੀਫ ਐਡਮਿਨਸਟ੍ਰੇਟਰ ਵਜੋਂ ਸੇਵਾ ਨਿਭਾਅ ਰਹੇ ਸਨ। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦੇ ਅਹੁਦੇ ਦੇ ਨਾਲ ਨਾਲ ਨਗਰ ਨਿਗਮ ਅਬੋਹਰ ਦੇ ਕਮਿਸ਼ਨਰ ਦਾ ਚਾਰਜ ਵੀ ਉਨ੍ਹਾਂ ਕੋਲ ਰਹੇਗਾ। ਇਸ ਮੌਕੇ ਅਹੁਦਾ ਸੰਭਾਲਣ ਵੇਲੇ ਉਨ੍ਹਾਂ ਨੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਵਿਚ ਸਰਕਾਰ ਦੀਆਂ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨਾ ਉਨ੍ਹਾਂ ਦੀ ਪ੍ਰਥਾਮਿਕਤਾ ਰਹੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਸਮਾਜ ਦੇ ਹਰ ਇਕ ਯੋਗ ਵਿਕਅਤੀ ਤੱਕ ਪੁੱਜੇ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਵੀ ਉਚ ਮਿਆਰੀ ਗੁਣਵਤਾ ਅਨੁਸਾਰ ਸਮਾਂਬੱਧ ਤਰੀਕੇ ਨਾਲ ਪੂਰਾ ਕਰਵਾਉਣਾ ਉਨ੍ਹਾਂ ਦੀ ਤਰਜੀਹ ਰਹੇਗੀ। ਇਸ ਮੌਕੇ ਇੱਥੇ ਪੁੱਜਣ ਤੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ, ਐਸਪੀ ਸ੍ਰੀ ਰਮਨੀਸ਼ ਚੌਧਰੀ, ਐਸਡੀਐਮ ਸ੍ਰੀ ਪੰਕਜ ਬਾ...
ਚੰਡੀਗੜ੍ਹ ਗ੍ਰੇਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ‘ਚ ਮੁੱਖ ਦੋਸ਼ੀ ਗ੍ਰਿਫਤਾਰ; ਗਲਾਕ ਪਿਸਤੌਲ ਬਰਾਮਦ

ਚੰਡੀਗੜ੍ਹ ਗ੍ਰੇਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ‘ਚ ਮੁੱਖ ਦੋਸ਼ੀ ਗ੍ਰਿਫਤਾਰ; ਗਲਾਕ ਪਿਸਤੌਲ ਬਰਾਮਦ

Crime, National, Politics, Punjab
ਚੰਡੀਗੜ੍ਹ, 13 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਿੱਤੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਮੁੱਖ ਸਾਜ਼ਿਸ਼ਘਾੜੇ ਦੀ ਗ੍ਰਿਫ਼ਤਾਰੀ ਨਾਲ ਇਸ ਕੇਸ ਨੂੰ ਸਫ਼ਲਤਾ-ਪੂਰਵਕ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਧਮਾਕੇ ਦੀ ਇਸ ਘਟਨਾ ਨੂੰ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਸਬੰਧਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਇਸ਼ਾਰੇ ‘ਤੇ ਅੰਜ਼ਾਮ ਦਿੱਤਾ ਗਿਆ ਸੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਪਾਸੀਆ ਦੇ ਰਹਿਣ ਵਾਲੇ ਰੋਹਨ ਮਸੀਹ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਦੇ ਕਬਜ਼ੇ 'ਚੋਂ ਅਤਿ-ਆਧੁਨਿਕ 9 ਐਮ.ਐਮ. ਗਲਾਕ ਪਿਸਤੌਲ ਅਤੇ ਗੋਲੀ-ਸਿੱਕਾ ਵੀ ਬਰਾਮਦ ਕੀਤਾ...
ਕੁਦਰਤ ਦੀ ਸਾਂਭ-ਸੰਭਾਲ ਸਾਡੀ ਨੈਤਿਕ ਜ਼ਿੰਮੇਵਾਰੀ-ਕੁਲਵੰਤ ਸਿੰਘ

ਕੁਦਰਤ ਦੀ ਸਾਂਭ-ਸੰਭਾਲ ਸਾਡੀ ਨੈਤਿਕ ਜ਼ਿੰਮੇਵਾਰੀ-ਕੁਲਵੰਤ ਸਿੰਘ

National, Politics, Punjab
ਮਾਨਸਾ, 13 ਸਤੰਬਰ: ਵਾਤਾਵਰਣ ਦੀ ਸਾਂਭ-ਸੰਭਾਲ ਸਾਡੀ ਨੈਤਿਕ ਜ਼ਿੰਮੇਵਾਰੀ ਹੈ, ਸਾਨੂੰ ਆਪਣੀ ਆਉਣ ਵਾਲੀ ਪੀੜ੍ਹੀ ਲਈ ਕੁਦਰਤੀ ਨਿਆਮਤਾਂ ਨੂੰ ਬਚਾਉਣਾ ਸਮੇਂ ਦੀ ਅਹਿਮ ਤੇ ਮੁੱਖ ਲੋੜ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਪਿੰਡ ਜੋਗਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਲਗਾਏ ਕਿਸਾਨ ਜਾਗਰੂਕਤਾ ਕੈਂਪ ਦੌਰਾਨ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਸਾਨੂੰ ਸੁਚੇਤ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਮਨੁੱਖ ਦੀ ਹੋਂਦ ਨੂੰ ਜਿੰਦਾ ਰੱਖਣ ਲਈ ਵਾਤਾਵਰਣ ਨੂੰ ਸ਼ੁੱਧ ਰੱਖਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਆਲੇ ਦੁਆਲੇ ਅਤੇ ਵਾਤਾਵਰਣ ਦੀ ਸਾਂਭ ਸੰਭਾਲ ਦੀ ਜਿੰਮੇਵਾਰੀ ਚੁੱਕਣੀ ਚਾਹੀਦੀ ਹੈ। ਸਾਨੂੰ ਆਪਣੇ ਬਜ਼ੁਰਗਾਂ ਦੇ ਦਿਖਾਏ ਰਾਹ ’ਤੇ ਚਲਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸੁਚੱਜੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ। ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹ...
ਖੁਰਾਕੀ ਵਸਤਾਂ ਵੇਚਣ ਵਾਲਿਆਂ ਲਈ ਫੂਡ ਸੇਫਟੀ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ-ਡਿਪਟੀ ਕਮਿਸ਼ਨਰ

ਖੁਰਾਕੀ ਵਸਤਾਂ ਵੇਚਣ ਵਾਲਿਆਂ ਲਈ ਫੂਡ ਸੇਫਟੀ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 13 ਸਤੰਬਰ : ਸਿਹਤ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਮਹੀਨਾ ਜੁਲਾਈ ਅਤੇ ਅਗਸਤ 2024 ਦੀ ਡੀ-ਲੈਕ (ਡਿਸਟ੍ਰਿਕ ਲੈਵਲ ਅਡਵਾਇਜ਼ਰੀ ਕਮੇਟੀ) ਮੀਟਿੰਗ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਹਾਜ਼ਰ ਕਮੇਟੀ ਮੈਂਬਰਾਂ ਨੂੰ ਖਾਣ—ਪੀਣ ਵਾਲੀਆਂ ਵਸਤਾਂ ਦੀ ਸ਼ੁੱਧਤਾ, ਅਦਾਰਿਆਂ ਦੇ ਲਾਇਸੈਂਸ/ਰਜਿਸਟ੍ਰੇਸ਼ਨ ਸਬੰਧੀ, ਅਦਾਰਿਆਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੇ ਮੈਡੀਕਲ ਕਰਵਾਉਣ ਸਬੰਧੀ ਆਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਮੌਜੂਦ ਹਲਵਾਈ ਦੁਕਾਨਦਾਰਾ ਨੂੰ ਮਿਠਾਈ ਵਿੱਚ ਘੱਟ ਰੰਗ ਦੀ ਵਰਤੋਂ ਕਰਨ, ਰਸੋਈ ਵਿੱਚ ਸਾਫ-ਸਫਾਈ ਰੱਖਣ ਅਤੇ ਖਾਣ-ਪੀਣ ਦੀਆਂ ਵਸਤਾਂ ਲਈ ਫੂਡ ਸੇਫਟੀ ਐਕਟ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਸਾਫ—ਸੁਥਰਾ ਅਤੇ ਸ਼ੁੱਧ ਖਾਣਾ ਦੇਣਾ ਯਕੀਨੀ ਬਣਾਇਆ ਜਾਵੇ। ਖਾਣਾ ਬਣਾਉਣ ਵਾਲੀ ਜਗ੍ਹਾ ਨੂੰ ਤੰਬਾਕੂ ਰਹਿਤ ਕਰਨਾ ਵੀ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਵਿਭਾਗ ਅਤੇ ਆਂਗਣਵਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਆਪਣੇ ਅਧੀਨ ਆਉਂਦੇ ਸਾਰੇ ਸਕੂਲਾਂ ਵਿੱਚ ਮਿਡ-ਡੇਅ-ਮੀਲ ਬਣਾਉਣ ਵਾਲ...
ਹੜਤਾਲ ਦੌਰਾਨ ਆਮ ਆਦਮੀ ਕਲੀਨਿਕਾਂ ਅਤੇ ਐਮਰਜੈਂਸੀ ਵਿਭਾਗਾਂ ਵਿਚ ਸਿਹਤ ਸੇਵਾਵਾਂ ਜਾਰੀ

ਹੜਤਾਲ ਦੌਰਾਨ ਆਮ ਆਦਮੀ ਕਲੀਨਿਕਾਂ ਅਤੇ ਐਮਰਜੈਂਸੀ ਵਿਭਾਗਾਂ ਵਿਚ ਸਿਹਤ ਸੇਵਾਵਾਂ ਜਾਰੀ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਸਤੰਬਰ : ਸਰਕਾਰੀ ਡਾਕਟਰਾਂ ਦੀ ਹੜਤਾਲ ਦੇ ਬਾਵਜੂਦ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਮਿਆਰੀ ਤੇ ਨਿਰਵਿਘਨ ਸਿਹਤ ਸੇਵਾਵਾਂ ਦੇਣ ਲਈ ਜ਼ਿਲ੍ਹਾ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧ ’ਚ ਗੱਲਬਾਤ ਕਰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਆਖਿਆ ਕਿ ਭਾਵੇਂ ਸਰਕਾਰੀ ਡਾਕਟਰਾਂ ਦੁਆਰਾ ਅਪਣੀਆਂ ਮੰਗਾਂ ਸਬੰਧੀ 9 ਸਤੰਬਰ ਤੋਂ ਲਗਾਤਾਰ ਹੜਤਾਲ ਕੀਤੀ ਜਾ ਰਹੀ ਹੈ ਅਤੇ ਓ.ਪੀ.ਡੀ. ਸੇਵਾਵਾਂ ਬੰਦ ਹਨ ਪਰ ਇਸ ਦੇ ਬਾਵਜੂਦ ਸਰਕਾਰੀ ਸਿਹਤ ਸੰਸਥਾਵਾਂ ਦੇ ਐਮਰਜੈਂਸੀ ਵਿਭਾਗਾਂ ਅਤੇ ਆਮ ਆਦਮੀ ਕਲੀਨਿਕਾਂ ਵਿਚ ਨਿਰਵਿਘਨ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਆਖਿਆ ਕਿ ਐਮਰਜੈਂਸੀ ਵਾਰਡਾਂ ਵਿਚ ਵੱਧ ਤੋਂ ਵੱਧ ਡਾਕਟਰਾਂ ਦੀ ਡਿਊਟੀ ਲਗਾ ਕੇ ਇਨ੍ਹਾਂ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ’ਤੇ ਚੱਲ ਰਹੇ ਆਮ ਆਦਮੀ ਕਲੀਨਿਕਾਂ ਵਿਚ ਪਹਿਲਾਂ ਵਾਂਗ ਹੀ ਮਿਆਰੀ ਸਿਹਤ...
ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ ‘ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ ‘ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ

National, Politics, Punjab
ਚੰਡੀਗੜ੍ਹ, 13 ਸਤੰਬਰ: ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਤਕਨਾਲੋਜੀ ‘ਤੇ ਆਧਾਰਤ ਮਸ਼ੀਨਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਵਾਸਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਖਰੀਦ 'ਤੇ ਸਬਸਿਡੀਆਂ ਦਾ ਲਾਭ ਲੈਣ ਲਈ ਪੋਰਟਲ ਨੂੰ 19 ਸਤੰਬਰ, 2024 ਤੱਕ ਮੁੜ ਖੋਲ੍ਹ ਦਿੱਤਾ ਹੈ। ਅੱਜ ਇੱਕ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨ ਸੀ.ਆਰ.ਐਮ. ਮਸ਼ੀਨਰੀ ਦੀ ਖਰੀਦ ਲਈ ਆਪਣੀਆਂ ਅਰਜ਼ੀਆਂ ਹੁਣ 19 ਸਤੰਬਰ, 2024 ਸ਼ਾਮ 5 ਵਜੇ ਤੱਕ agrimachinerypb.com ਉਤੇ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ । ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਮਸ਼ੀਨਰੀ 'ਤੇ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਉਣੀ ਸੀਜ਼ਨ 2024-25 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਦੀ ਖਰੀਦ ‘ਤੇ...
ਡੀ ਈ ਓ ਨੇ ਜ਼ਿਲ੍ਹੇ ਵਿੱਚ ਵਿਦਿਅਕ ਅਤੇ ਵਾਤਾਵਰਣ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪ੍ਰਾਈਵੇਟ ਸਕੂਲਾਂ ਨਾਲ ਮੀਟਿੰਗ ਕੀਤੀ

ਡੀ ਈ ਓ ਨੇ ਜ਼ਿਲ੍ਹੇ ਵਿੱਚ ਵਿਦਿਅਕ ਅਤੇ ਵਾਤਾਵਰਣ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪ੍ਰਾਈਵੇਟ ਸਕੂਲਾਂ ਨਾਲ ਮੀਟਿੰਗ ਕੀਤੀ

National, Politics, Punjab
ਐਸ.ਏ.ਐਸ.ਨਗਰ, 13 ਸਤੰਬਰ, 2024: ਡਾ. ਗਿੰਨੀ ਦੁੱਗਲ, ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ), ਐਸ.ਏ.ਐਸ. ਨਗਰ ਨੇ ਵਿਦਿਅਕ ਅਤੇ ਵਾਤਾਵਰਣ ਦੇ ਮਿਆਰ ਨੂੰ ਵਧਾਉਣ ਦੇ ਉਦੇਸ਼ ਨਾਲ ਕਈ ਪ੍ਰਮੁੱਖ ਪਹਿਲਕਦਮੀਆਂ ਅਤੇ ਨਿਯਮਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹੇ ਦੇ ਪ੍ਰਾਈਵੇਟ ਸਕੂਲਾਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਸ਼੍ਰੀਮਤੀ ਦੁੱਗਲ ਨੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਕਿਹਾ ਕਿ ਇਹ ਸਮਰੱਥਾ-ਨਿਰਮਾਣ ਵਰਕਸ਼ਾਪ ਮਿਸ਼ਨ ਜੀਵਨ ਦੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਉਪਰਾਲਾ ਸੀ। ਐਮਿਟੀ ਯੂਨੀਵਰਸਿਟੀ ਸੈਕਟਰ 82 ਏ, ਮੋਹਾਲੀ ਵਿਖੇ ਹੋਈ ਮੀਟਿੰਗ ਵਿੱਚ ਵਿਦਿਆਰਥੀਆਂ ਅਤੇ ਵਾਤਾਵਰਣ ਦੇ ਵਿਕਾਸ ਅਤੇ ਤੰਦਰੁਸਤੀ ਲਈ ਮਹੱਤਵਪੂਰਨ ਵਿਸ਼ਿਆਂ ਨੂੰ ਛੋਹਿਆ ਗਿਆ। ਮੀਟਿੰਗ ਦੀ ਸ਼ੁਰੂਆਤ ਸ੍ਰੀ ਅੰਗਰੇਜ਼ ਸਿੰਘ, ਡਿਪਟੀ ਡੀ ਈ ਓ (ਸੈਕੰਡਰੀ ਸਿੱਖਿਆ) ਵੱਲੋਂ ਸਵਾਗਤੀ ਸ਼ਬਦ ਨਾਲ ਕੀਤੀ ਗਈ। ਡਾ. ਗਿੰਨੀ ਦੁੱਗਲ ਨੇ ਗ੍ਰੀਨ ਸਕੂਲ ਪ੍ਰੋਗਰਾਮ ਰਾਹੀਂ ਵਾਤਾਵਰਣ ਦੀ ਸਥਿਰਤਾ ਲਈ ਜ਼ਿਲ੍ਹੇ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ। ਇਹ ਪਹਿਲਕਦਮੀ ਸਕੂਲਾਂ ਨੂੰ ਵਾਤਾਵਰਣ-ਅਨੁਕੂਲ ਅਭਿਆਸਾਂ ...