Friday, March 13
Shadow

National

ਸੀ.ਬੀ.ਆਈ. ਨੇ ਅਰਵਿੰਦ ਕੇਜਰੀਵਾਲ ਦੀ ਈ.ਡੀ.ਕੇਸ ਵਿਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਸੀ: ਅਨਮੋਲ ਗਗਨ ਮਾਨ

ਸੀ.ਬੀ.ਆਈ. ਨੇ ਅਰਵਿੰਦ ਕੇਜਰੀਵਾਲ ਦੀ ਈ.ਡੀ.ਕੇਸ ਵਿਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਸੀ: ਅਨਮੋਲ ਗਗਨ ਮਾਨ

National, Politics, Punjab, Trending
ਚੰਡੀਗੜ੍ਹ, 13 ਸਤੰਬਰ: ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀਮਤੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੀ.ਬੀ.ਆਈ. ਵੱਲੋਂ ਅਰਵਿੰਦ ਕੇਜਰੀਵਾਲ ਦੀ ਈ.ਡੀ. ਵਲੋਂ ਪਹਿਲਾਂ ਦਰਜ ਕੇਸ ਵਿੱਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਗਿਆ ਸੀ। ਸ੍ਰੀਮਤੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਅੱਜ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਕੇ ਦੇਸ਼ ਦੇ ਅੱਗੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਭਾਰਤ ਵਿਚ ਸੰਵਿਧਾਨ ਤੋਂ ਉਪਰ ਕੋਈ ਨਹੀਂ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਦੇਸ਼ ਭਰ ਦੇ ਪਾਰਟੀ ਵਰਕਰਾਂ ਵਿੱਚ ਅਥਾਹ ਖੁਸ਼ੀ ਦਾ ਮਾਹੌਲ ਹੈ।...
ਡਿਪਟੀ ਕਮਿਸ਼ਨਰ ਵਜੋਂ ਸ਼ੌਕਤ ਅਹਿਮਦ ਪਰੇ ਨੇ ਸੰਭਾਲਿਆ ਅਹੁਦਾ

ਡਿਪਟੀ ਕਮਿਸ਼ਨਰ ਵਜੋਂ ਸ਼ੌਕਤ ਅਹਿਮਦ ਪਰੇ ਨੇ ਸੰਭਾਲਿਆ ਅਹੁਦਾ

National, Politics, Punjab
ਬਠਿੰਡਾ, 13 ਸਤੰਬਰ : ਅੱਜ ਇੱਥੇ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਬਠਿੰਡਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਦੂਜੀ ਵਾਰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਵੀ ਸ਼੍ਰੀ ਸ਼ੌਕਤ ਅਹਿਮਦ ਪਰੇ 2 ਅਪ੍ਰੈਲ 2022 ਤੋਂ 31 ਜਨਵਰੀ 2024 ਤੱਕ ਬਤੌਰ ਡਿਪਟੀ ਕਮਿਸ਼ਨਰ ਬਠਿੰਡਾ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। 2013 ਬੈਚ ਦੇ ਆਈਏਐਸ ਅਧਿਕਾਰੀ ਸ਼੍ਰੀ ਸ਼ੌਕਤ ਅਹਿਮਦ ਪਰੇ ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਵਜੋਂ ਪਟਿਆਲਾ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ਤੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਵਾਉਣ ਦੇ ਨਾਲ-ਨਾਲ ਜ਼ਿਲ੍ਹਾ ਵਾਸੀਆਂ ਦੀਆਂ ਆਮ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਮਾਸਟਰ ਜਗਸੀਰ ਸਿੰਘ ਵਿਧਾਇਕ ਭੁੱਚੋ ਮੰਡੀ, ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਚੇਅਰਮੈਨ ਜ਼ਿਲ੍ਹਾ ਯੋਜ਼ਨਾ ਕਮੇਟੀ ਬਠਿੰਡਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕ...
ਕੇਜਰੀਵਾਲ ਦੀ ਜ਼ਮਾਨਤ ਸੱਚ ਅਤੇ ਨਿਆਂ ਦਾ ਪ੍ਰਮਾਣ: ਕੁਲਤਾਰ ਸਿੰਘ ਸੰਧਵਾਂ

ਕੇਜਰੀਵਾਲ ਦੀ ਜ਼ਮਾਨਤ ਸੱਚ ਅਤੇ ਨਿਆਂ ਦਾ ਪ੍ਰਮਾਣ: ਕੁਲਤਾਰ ਸਿੰਘ ਸੰਧਵਾਂ

National, Politics, Punjab
ਚੰਡੀਗੜ੍ਹ, 13 ਸਤੰਬਰ: ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਫੈਸਲਾ ਸੱਚ ਅਤੇ ਇਨਸਾਫ ਦਾ ਸਬੂਤ ਹੈ। ਸ. ਸੰਧਵਾਂ ਨੇ ਕਿਹਾ, ‘‘ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਨੇ ਸਾਡੇ ਸਟੈਂਡ ਨੂੰ ਸਹੀ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਖਿਲਾਫ ਮਾਮਲਾ ਸਿਆਸੀ ਤੌਰ `ਤੇ ਪ੍ਰੇਰਿਤ ਅਤੇ ਝੂਠ `ਤੇ ਬਣਾਇਆ ਗਿਆ ਸੀ।’’ ਸਪੀਕਰ ਨੇ ਇਸ ਜਿੱਤ ਤੇ ਕੇਜਰੀਵਾਲ ਅਤੇ ‘ਆਪ ਨੂੰ ਵਧਾਈ ਦਿੰਦੇ ਹੋਏ ਕਿਹਾ, ‘‘ਸੱਚ ਦੀ ਜਿੱਤ ਹੋਈ ਹੈ ਅਤੇ ਨਿਆਂ ਦਿੱਤਾ ਗਿਆ ਹੈ। ਇਹ ਫੈਸਲਾ ਸਾਡੇ ਦੇਸ਼ ਵਿੱਚ ਲੋਕਤੰਤਰੀ ਸੰਸਥਾਵਾਂ ਦੀ ਲਚਕੀਲੇਪਣ ਦਾ ਪ੍ਰਮਾਣ ਹੈ।" ਸ. ਸੰਧਵਾਂ ਨੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਦੁਰਵਰਤੋਂ ਕਰਨ ਲਈ ਕੇਂਦਰ ਸਰਕਾਰ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ, ‘’ਇਸ ਫੈਸਲੇ ਨੇ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲ...
ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡਾਂ ਵਿੱਚ 18 ਕਰੋੜ 57 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡਾਂ ਵਿੱਚ 18 ਕਰੋੜ 57 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

National, Politics, Punjab
ਦੋਦਾ/ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 13 ਸਤੰਬਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਵਚਨਬੱਧ ਹੈ, ਇਹਨਾਂ ਗੱਲਾਂ ਦਾ ਪ੍ਰਗਟਾਵਾ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ, ਸ੍ਰੀ ਅਮਨ ਅਰੋੜਾ ਨੇ ਗਿੱਦੜਬਾਹਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ 18 ਕਰੋੜ 57 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਵਿਕਾਸ ਪੱਧਰ ਦੇ ਕੰਮਾਂ ਦੀ ਲੜੀ ਤਹਿਤ ਗਿੱਦੜਬਾਹਾ ਹਲਕੇ ਦੇ ਪਿੰਡ ਦੂਹੇ ਵਾਲਾ, ਮਧੀਰ, ਛੱਤੇਆਣਾ, ਦੋਦਾ, ਕਾਉਣੀ, ਕੋਟਲੀ ਅਬਲੂ ਅਤੇ ਕੋਠੇ ਹਿੰਮਤਪੁਰਾ ਵਿਖੇ ਸੜਕਾਂ ਦੇ ਨਿਰਮਾਣ ਕਾਰਜਾਂ ਦੇ ਨੀਂਹ ਪੱਧਰ ਰੱਖੇ ਗਏ ਹਨ ਅਤੇ ਜਲਦੀ ਹੀ ਆਉਣ ਵਾਲੇ ਦਿਨਾਂ ਵਿੱਚ ਇਹਨਾਂ ਕੰਮਾਂ ਨੂੰ ਜਲਦੀ ਹੀ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੱਤ ਪਿੰਡਾਂ ਵਿੱਚ 130 ਕਿਲੋਮੀਟਰ ਲੰਮੀਆਂ 23 ਸੜਕਾਂ, ਫਿਰਨੀਆਂ ਅਤੇ ਲਿੰਕ ਸੜਕਾਂ ਦਾ ਨਵੀਨੀਕਰਨ ਨਾਲ ਇਨ੍ਹਾਂ ਪਿੰਡ ਦੇ ਵਾਸੀਆਂ ਨੂੰ ਫਾਇਦਾ ਹੋਵੇਗਾ, ਜਿਸ ਨਾਲ ਉਹਨਾਂ ਨੂੰ ਆਵਾਜਾਈ ਦੌਰਾਨ ਸੌਖ ਮਿਲੇਗੀ ਅਤੇ ਸਮੱਸਿਆ...
ਮੁਫਤ ਕਾਨੂੰਨੀ ਸੇਵਾਵਾਂ ਲਈ ਟੋਲ ਫਰੀ ਨੰਬਰ 15100 ਤੇ ਕੀਤਾ ਜਾ ਸਕਦਾ ਹੈ ਰਾਬਤਾ – ਸਕੱਤਰ, ਜਿਲਾਂ ਕਾਨੂੰਨੀ ਸੇਵਾਵਾ ਅਥਾਰਟੀ

ਮੁਫਤ ਕਾਨੂੰਨੀ ਸੇਵਾਵਾਂ ਲਈ ਟੋਲ ਫਰੀ ਨੰਬਰ 15100 ਤੇ ਕੀਤਾ ਜਾ ਸਕਦਾ ਹੈ ਰਾਬਤਾ – ਸਕੱਤਰ, ਜਿਲਾਂ ਕਾਨੂੰਨੀ ਸੇਵਾਵਾ ਅਥਾਰਟੀ

National
ਅੰਮ੍ਰਿਤਸਰ 13 ਸਤੰਬਰ 2024-- ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜਿਲ੍ਹਾ ਅਤੇ ਸ਼ੈਸਨ ਜੱਜ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ ਦੀਆਂ ਹਦਾਇਤਾ ਅਨੁਸਾਰ ਮੁਫਤ ਕਾਨੂੰਨੀ ਸੇਵਾਵਾਂ ਦੇ ਟੋਲ ਫਰੀ ਨੰਬਰ 15100 ਬਾਰੇ ਜਾਗਰੂਕ ਕਰਨ ਲਈ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਜਾਗਰੁਕਤਾ ਮੁਹਿੰਮ ਦੀ ਸ਼ੁਰੁਆਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ: ਅਮਰਦੀਪ ਸਿੰਘ ਬੈਂਸ, ਚੀਫ ਜੂਡੀਸ਼ਿਅਲ ਮੈਜਿਸਟਰੇਟ-ਕਮ-ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਦੱਸਿਆ ਕਿ ਜਿਸ ਕਿਸੇ ਨੂੰ ਵੀ ਮੁਫਤ ਕਾਨੂੰਨੀ ਸਹਾਇਤਾ ਦੀ ਲੋੜ ਹੋਵੇ ਉਹ ਇਸ ਟੋਲ ਫਰੀ ਨੰਬਰ 15100 ਤੇ ਕਾਲ ਕਰਕੇ ਮੁਫਤ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਇਸ ਦੌਰਾਨ ਜੱਜ ਸਾਹਿਬ ਵੱਲੋਂ ਕੌਣ ਕੌਣ ਮੁਫਤ ਕਾਨੂੰਨੀ ਸੇਵਾਵਾਂ ਦੇ ਹੱਕਦਾਰ ਹਨ, ਇਸ ਪ੍ਰਤੀ ਵੀ ਜਾਣਕਾਰੀ ਦਿੱਤੀ ਗਈ ਕਿ ਔਰਤਾ, ਬੱਚਿਆ, ਹਵਾਲਾਤੀਆਂ, ਕੇਦੀਆਂ ਅਤੇ ਹਰੇਕ ਉਹ ਵਿਅਕਤੀ ਜਿਸਦੀ ਸਲਾਨਾ ਆਮਦਨ 3 ਲੱਖ ਤੋਂ ਘੱਟ ਹੋਵੇ ਆਦਿ ਨੂੰ ਮੁਫਤ ਕਾਨੁੰਨੀ ਸੇਵਾਵਾਂ ਵੀ ਪ੍ਰਦਾਨ ਕੀਤੀਆ ਜਾਂਦੀਆ ਹਨ। ਉਨਾਂ ਨੇ ਦੱਸਿਆ ...
ਵਿਧਾਇਕ ਬਲੂਆਣਾ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਵਿਖ਼ੇ ਖੜਵੰਜੇ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਬਲੂਆਣਾ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਵਿਖ਼ੇ ਖੜਵੰਜੇ ਦਾ ਨੀਂਹ ਪੱਥਰ ਰੱਖਿਆ

National, Politics, Punjab
ਬਲੂਆਣਾ, ਫਾਜ਼ਿਲਕਾ, 13 ਸਤੰਬਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਅਤੇ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਪ੍ਰੋਜੈਕਟ ਉਲੀਕ ਰਹੀ ਹੈ। ਪਿੰਡਾਂ ਨੂੰ ਸ਼ਹਿਰਾਂ ਵਾਂਗ ਵਿਕਾਸ ਦੀਆਂ ਲੀਹਾਂ ਵੱਲ ਲਿਜਾਉਣ ਵਿਚ ਕੋਈ ਕਸਰ ਨਹੀਂ ਛੱਡ ਰਹੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ  ਹਲਕਾ ਬੱਲੂਆਣਾ ਦੇ ਪਿੰਡ ਬਿਸ਼ਨਪੁਰਾ ਵਿਖ਼ੇ ਖੜਵੰਜੇ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਬਹੁਤ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਸਾਫ-ਸਫਾਈ, ਗੰਦੇ ਪਾਣੀ ਦੀ ਨਿਕਾਸੀ, ਛੱਪੜਾਂ ਦੀ ਸਾਫ-ਸਫਾਈ, ਪੱਕੀਆਂ ਗਲੀਆਂ-ਨਾਲੀਆਂ, ਨੋਜਵਾਨਾ ਲਈ ਖੇਡ ਮੈਦਾਨ, ਖੜਵੰਜੇ ਲਗਾਉਣ ਆਦਿ ਹੋਰ ਵਿਕਾਸ ਪ੍ਰੋਜੈਕਟ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਗ੍ਰਾਂਟਾ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਪਿੰਡ ਕਿਸੇ ਪੱਖੋਂ ਵੀ ਸ਼ਹਿਰਾਂ ਨਾਲੋ ਘੱ...
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਨੂੰ ਹੁਲਾਰਾ ਦੇਣ ਲਈ ‘ਕਿਚਨ ਗ੍ਰੀਨਜ਼’ ਪਹਿਲਕਦਮੀ ਦੀ ਸ਼ੁਰੂਆਤ: ਡਾ ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਨੂੰ ਹੁਲਾਰਾ ਦੇਣ ਲਈ ‘ਕਿਚਨ ਗ੍ਰੀਨਜ਼’ ਪਹਿਲਕਦਮੀ ਦੀ ਸ਼ੁਰੂਆਤ: ਡਾ ਬਲਜੀਤ ਕੌਰ

National, Politics, Punjab
ਚੰਡੀਗੜ੍ਹ, 12 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਤਾਰ ਕਦਮ ਉਠਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ‘’ਕਿਚਨ ਗਰੀਨਜ਼" ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦੇਸ਼ ਔਰਤਾਂ ਅਤੇ ਬੱਚਿਆਂ ਦੀ ਤੰਦਰੁਸਤ ਸਿਹਤ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਹੈ। ਇਸ ਨਵੀਂ ਪਹਿਲਕਦਮੀ ਤਹਿਤ ਸਾਰੇ ਆਂਗਣਵਾੜੀ ਕੇਂਦਰਾਂ ਵਿਖੇ ਔਸ਼ਧੀ ਅਤੇ ਪੌਸ਼ਟਿਕ ਗੁਣਾ ਵਾਲੇ ਪੌਦਿਆਂ ਲਗਾਏ ਜਾਣਗੇ ਜੋ ਇਨ੍ਹਾਂ ਕੇਂਦਰਾਂ ਨੂੰ ਪੌਸ਼ਟਿਕਤਾ ਦਾ ਕੇਂਦਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਕਿਚਨ ਗ੍ਰੀਨ ਪੋਸ਼ਨ ਵਾਟਿਕਾ ਪਹਿਲਕਦਮੀ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਵਿੱਚ ਪੌਸ਼ਟਿਕ ਤੱਤਾਂ ਦੀ ਕਮੀ ਨੂੰ ਦੂਰ ਕਰਦਿਆਂ ਉਨ੍ਹਾਂ ਦੀ ਸਿਹਤ ਨੂੰ ਤੰਦਰੁਸਤ ਬਣਾਉਣ ਲਈ ਮਹੱਤਵਪੂਰਨ ਸਾਬਤ ਹੋਵੇਗੀ। ਉਨ੍...
ਸੀਵਰੇਜ਼ ਦੀ ਸਮੱਸਿਆ ਤੋਂ ਲੋਕਾਂ ਨੂੰ ਜਲਦ ਮਿਲੇਗੀ ਰਾਹਤ- ਸਪੀਕਰ ਸੰਧਵਾਂ

ਸੀਵਰੇਜ਼ ਦੀ ਸਮੱਸਿਆ ਤੋਂ ਲੋਕਾਂ ਨੂੰ ਜਲਦ ਮਿਲੇਗੀ ਰਾਹਤ- ਸਪੀਕਰ ਸੰਧਵਾਂ

National, Politics, Punjab
ਕੋਟਕਪੂਰਾ 12 ਸਤੰਬਰ,2024 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਾਤਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਅਨੋਖਪੁਰਾ, ਬਲਾਕ ਨੰਗਲ ਵਿਖੇ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਲਗਭਗ 19.20 ਲੱਖ ਰੁਪਏ ਦੀ ਲਾਗਤ ਨਾਲ ਪੈਣ ਵਾਲੀ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ । ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਬਰਸਾਤ ਦੇ ਮੌਕੇ ਤੇ ਗਲੀਆਂ ਵਿਚ ਪਾਣੀ ਖੜ੍ਹਨ ਦੀ ਸਮੱਸਿਆ, ਸੀਵਰੇਜ਼,ਪੀਣ ਵਾਲੇ ਪਾਣੀ ਦੀ ਸਮੱਸਿਆ ਆਦਿ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸ ਨੂੰ ਪਿੰਡ ਵਾਸੀਆਂ ਨੇ ਉਨ੍ਹਾਂ ਧਿਆਨ ਵਿੱਚ ਲਿਆਂਦਾ। ਜਿਸ ਤੇ ਕਾਰਵਾਈ ਕਰਦਿਆਂ ਅੱਜ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ ਗਿਆ ਹੈ । ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਅਤੇ ਗੰਦੇ ਪਾਣੀ ਦੇ ਨਿਕਾਸ ਵਿੱਚ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ । ਉਨ੍...
ਐਮ.ਐਲ.ਏ ਸੇਖੋਂ ਨੇ ਕੀਤੀ ਖੂਨਦਾਨ ਕੈਂਪ ਵਿੱਚ ਸ਼ਿਰਕਤ

ਐਮ.ਐਲ.ਏ ਸੇਖੋਂ ਨੇ ਕੀਤੀ ਖੂਨਦਾਨ ਕੈਂਪ ਵਿੱਚ ਸ਼ਿਰਕਤ

National, Politics, Punjab
ਫ਼ਰੀਦਕੋਟ 12 ਸਤੰਬਰ, 2024 ਬਾਬਾ ਫ਼ਰੀਦ ਆਗਮਨ ਪੁਰਬ-2024 ਨੂੰ ਸਮਰਪਿਤ, ਬਾਬਾ ਫ਼ਰੀਦ ਬਲੱਡ ਸੇਵਾ ਸੁਸਾਇਟੀ ਵਲੋਂ ਖੂਨ ਦਾਨ ਕੈਂਪ ਦਾ ਆਯਜੋਨ ਟਿੱਲਾ ਬਾਬਾ ਫ਼ਰੀਦ ਵਿਖੇ ਕੀਤਾ ਗਿਆ ਜਿਸ ਵਿੱਚ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸ਼ਿਰਕਤ ਕੀਤੀ ਅਤੇ ਖੂਨਦਾਨ ਕੀਤਾ । ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਖੂਨਦਾਨ ਕਰਕੇ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਖੂਨਦਾਨ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਸਬੰਧੀ ਬਹੁਤੇ ਲੋਕ ਅਨੇਕਾਂ ਗਲਤ ਧਾਰਨਾਵਾਂ ਦੇ ਸ਼ਿਕਾਰ ਹਨ ਉਹ ਸਮਝਦੇ ਹਨ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕਮਜ਼ੋਰੀ ਆ ਜਾਂਦੀ ਹੈ ਜੋ ਕਿ ਬਿਲਕੁਲ ਬੇ-ਬੁਨਿਆਦ ਹੈ । ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਵਿਅਕਤੀ ਹਰ 3 ਮਹੀਨੇ ਬਾਅਦ ਖੂਨਦਾਨ ਕਰ ਸਕਦਾ ਹੈ ਅਤੇ ਖੂਨਦਾਨ ਕਰਨ ਉਪਰੰਤ 48 ਘੰਟੇ ਬਾਅਦ ਹੀ ਖੂਨ ਦੇ ਸੈਲ ਬਣਨੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਖੂਨਦਾਨ ਜਿਥੇ ਕਿਸੇ ਲੋੜਵੰਦ ਨੂੰ ਨਵੀਂ ਜ਼ਿੰਦਗੀ ਬਖਸ਼ਦਾ ਹੈ ਉਥੇ ਹੀ ਖੂਨ ਦਾਨ ਕਰਨ ਵਾਲੇ ਮਨੁੱਖੀ ਸਰੀਰ ਨੂੰ ਕਈ ਲਾਭ ਪਹੁੰਚਾ ਸਕਦਾ ਹੈ । ਉਨ੍ਹਾਂ ਕਿਹਾ ਕਿ ਦੁਨੀਆ ਤੇ ਕੋ...
ਸਪੀਕਰ ਸੰਧਵਾਂ ਨੇ ਕੀਤਾ ਸਿਵਲ ਹਸਪਤਾਲ ਫ਼ਰੀਦਕੋਟ ਦਾ ਦੌਰਾ

ਸਪੀਕਰ ਸੰਧਵਾਂ ਨੇ ਕੀਤਾ ਸਿਵਲ ਹਸਪਤਾਲ ਫ਼ਰੀਦਕੋਟ ਦਾ ਦੌਰਾ

National, Politics, Punjab
ਫ਼ਰੀਦਕੋਟ 12 ਸਤੰਬਰ,2024 ਡਾਕਟਰ ਦੀ ਪਦਵੀ ਬਹੁਤ ਉੱਚੀ ਹੁੰਦੀ ਹੈ ਅਤੇ ਲੋਕ ਡਾਕਟਰ ਨੂੰ ਰੱਬ ਮੰਨਦੇ ਹਨ  ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਿਵਲ ਹਸਪਤਾਲ ਫਰੀਦਕੋਟ ਦਾ ਦੌਰਾ ਕਰਨ ਮੌਕੇ ਕੀਤਾ । ਉਨ੍ਹਾਂ ਕਿਹਾ ਕਿ ਬਿਮਾਰ ਵਿਅਕਤੀ ਦਾ ਇਲਾਜ ਕਰਨਾ ਬਹੁਤ ਵੱਡੀ ਸੇਵਾ ਤੇ ਪੁੰਨ ਦਾ ਕੰਮ ਹੈ ਇਹ ਸੇਵਾ ਲਈ ਪ੍ਰਮਾਤਮਾ ਨੇ ਤੁਹਾਡੀ ਡਿਊਟੀ ਲਗਾਈ ਹੈ । ਉਨ੍ਹਾਂ ਦਫਤਰੀ ਅਮਲੇ ਨੂੰ ਕਿਹਾ ਕਿ ਕਿਸੇ ਵਿਅਕਤੀ ਦਾ ਕੰਮ ਪੈਡਿੰਗ ਨਾ ਰਹੇ ਅਤੇ ਅੰਗਹੀਣ ਵਿਅਕਤੀਆਂ ਦਾ ਕੰਮ ਪਹਿਲ ਦੇ ਅਧਾਰ ਤੇ ਕੀਤਾ ਜਾਵੇ। ਸਪੀਕਰ ਸੰਧਵਾਂ ਨੇ ਕਿਹਾ ਕਿ ਐਚ.ਐਮ.ਆਈ.ਐਸ ਦੇ ਕਰਮਚਾਰੀਆਂ ਨੂੰ ਪਿਛਲੇ ਕਈ ਮਹੀਨਿਆਂ ਤੋ ਤਨਖਾਹ ਨਹੀ ਮਿਲੀ ਸੀ ਤੇ ਉਹ ਕੰਮ ਛੋੜ ਹੜਤਾਲ ਤੇ ਚੱਲ ਰਹੇ ਸਨ ਉਨਾਂ ਨੂੰ ਬਕਾਇਆ ਸਾਰੀ ਤਨਖਾਹ ਮਿਲ ਗਈ ਹੈ ਤੇ ਉਹ ਕੰਮ ਤੇ ਪਰਤ ਆਏ ਹਨ । ਇਸ ਤੋਂ ਇਲਾਵਾ ਉਨ੍ਹਾਂ ਸਿਵਲ ਹਸਪਤਾਲ ਵਿਖੇ ਆਪਣੀਆਂ ਮੰਗਾਂ ਸੰਬੰਧੀ ਹੜਤਾਲ ਤੇ ਬੈਠੇ ਡਾਕਟਰਾਂ ਤੋ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਇਹ ਮਸਲਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ...