ਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜ਼ਿਲ੍ਹਾ ਸਿਹਤ ਅਫ਼ਸਰ
ਫਿਰੋਜ਼ਪੁਰ, 14 ਸਤੰਬਰ 2024
ਜ਼ਿਲ੍ਹਾ ਸਿਹਤ ਵਿਭਾਗ ਦੀ ਫ਼ੂਡ ਸੇਫ਼ਟੀ ਟੀਮ ਨੇ ਪਿਛਲੇ 1 ਹਫ਼ਤੇ ਦੌਰਾਨ ਵੱਖ-ਵੱਖ ਖਾਧ ਪਦਾਰਥਾਂ ਦੇ 5 ਸੈਂਪਲ ਲਏ ਹਨ। ਜ਼ਿਲ੍ਹਾ ਸਿਹਤ ਅਫ਼ਸਰ ਡਾ ਦੀਪਇੰਦਰ ਕੁਮਾਰ ਨੇ ਦੱਸਿਆ ਕਿ ਪਿਛਲੇ ਹਫ਼ਤੇ ਦੌਰਾਨ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ’ਤੇ ਵਿਆਪਕ ਚੈਕਿੰਗ ਕੀਤੀ, ਜਿਸ ਦੌਰਾਨ ਦੁੱਧ, ਖੋਆ, ਮਠਿਆਈ, ਬੇਕਰੀ ਤੇ ਹੋਰ ਚੀਜ਼ਾਂ ਦੇ 5 ਸੈਂਪਲ ਲਏ ਗਏ। ਇਹ ਸਾਰੀਆਂ ਜਾਂਚ ਮੁਹਿੰਮਾਂ ਵੱਖ ਵੱਖ ਥਾਈਂ ਤੜਕਸਾਰ ਚਲਾਈਆਂ ਗਈਆਂ।
ਜਿਲ੍ਹਾ ਸਿਹਤ ਅਫ਼ਸਰ ਡਾ ਦੀਪਇੰਦਰ ਕੁਮਾਰ ਨੇ ਦੱਸਿਆ ਕਿ ਫ਼ੂਡ ਸੇਫ਼ਟੀ ਟੀਮ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਿਰੰਤਰ ਛਾਪੇ ਮਾਰ ਰਹੀ ਹੈ ਤਾਂ ਜੋ ਖਾਧ ਪਦਾਰਥਾਂ ਵਿਚ ਮਿਲਾਵਟ ਨੂੰ ਠੱਲ ਪਾਈ ਜਾ ਸਕੇ। ਸਿਹਤ ਵਿਭਾਗ ਦਾ ਸੁਨੇਹਾ ਬਿਲਕੁਲ ਸਪੱਸ਼ਟ ਹੈ ਕਿ ਖਾਧ ਪਦਾਰਥਾਂ ਵਿਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਫ਼ੂਡ ਸੇਫ਼ਟੀ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਜ਼ਿਲ੍ਹਾ ਸਿਹਤ ਅਧਿਕਾਰੀ ਨੇ ਦੁੱਧ ਦੀਆਂ ਵਸਤਾਂ ਬਣਾਉਣ ਵਾਲੇ ਦੁਕਾਨਦਾਰਾਂ ਨੂੰ ਖਾਣ-ਪੀਣ ਦੀਆਂ ਚੀਜ਼...








