ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਰੀਬ 58 ਕਰੋੜ ਰੁਪਏ ਦੀ ਲਾਗਤ ਨਾਲ 50 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖੇ
ਮੂਨਕ/ ਖਨੌਰੀ, 31 ਜਨਵਰੀ
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਗੋਬਿੰਦਗੜ੍ਹ ਪਾਪੜਾ, ਸਲੇਮਗੜ੍ਹ, ਸ਼ੇਰਗੜ੍ਹ ਸੀਹਾ ਸਿੰਘ ਵਾਲਾ, ਬੁਸ਼ਹਿਰਾ, ਬੰਗਾ, ਮੰਡਵੀ, ਸ਼ਾਹਪੁਰ ਥੇੜ੍ਹੀ, ਬੋਪੁਰ, ਬਨਾਰਸੀ, ਚੱਠਾ ਗੋਬਿੰਦਪੁਰਾ, ਬਿਸ਼ਨਪੁਰਾ ਖੋਖਰ ਅਤੇ ਗਨੋਟਾ ਵਿਖੇ ਵੱਖ-ਵੱਖ ਸੜਕੀ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ।
ਇਨ੍ਹਾਂ ਪ੍ਰੋਜੈਕਟਾਂ ਤਹਿਤ ਕਰੀਬ 58 ਕਰੋੜ ਰੁਪਏ ਦੀ ਲਾਗਤ ਨਾਲ 50 ਕਿਲੋਮੀਟਰ ਤੋਂ ਵੱਧ ਲੰਬਾਈ ਵਾਲੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ, ਸੜਕਾਂ ਨੂੰ ਚੌੜਾ ਕਰਨ ਅਤੇ ਨਵੀਨੀਕਰਨ ਦੇ ਕੰਮ ਕੀਤੇ ਜਾਣਗੇ। ਇਨ੍ਹਾਂ ਸੜਕਾਂ ਦੇ ਤਿਆਰ ਹੋਣ ਨਾਲ ਪਿੰਡਾਂ ਦਾ ਆਪਸੀ ਰਾਬਤਾ ਮਜ਼ਬੂਤ ਹੋਵੇਗਾ ਅਤੇ ਲੋਕਾਂ ਨੂੰ ਸੁਰੱਖਿਅਤ, ਸੁਵਿਧਾਜਨਕ ਅਤੇ ਤੇਜ਼ ਆਵਾਜਾਈ ਦੀ ਸਹੂਲਤ ਮਿਲੇਗੀ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਪੇਂਡੂ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਅਤੇ ਸੂਬੇ ਦੇ ਹਰ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ...








