ਦਿਵਿਆਂਗਜਨ ਅਤੇ ਬਜ਼ੁਰਗਾਂ ਨੂੰ ਸਹਾਇਕ ਉਪਰਕਰਣ ਮੁਹੱਈਆ ਕਰਵਾਉਣ ਲਈ ਕੈਂਪ ਆਯੋਜਿਤ
ਸਰਦੂਲਗੜ੍ਹ/ਮਾਨਸਾ, 14 ਸਤੰਬਰ
ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਨੇਕੀ ਫਾਊਂਡੇਸ਼ਨ ਅਤੇ ਅਲਿਮਕੋ, ਮੋਹਾਲੀ ਦੇ ਸਹਿਯੋਗ ਨਾਲ ਦਿਵਿਆਂਗਜਨ ਅਤੇ ਬਜ਼ੁਰਗ ਵਿਅਕਤੀਆਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਗੁਰਦੁਆਰਾ ਸਰੋਵਰ ਸਾਹਿਬ, ਸਰਦੂਲਗੜ੍ਹ ਵਿਖੇ ਅਸੈਸਮੈਂਟ ਕੈਂਪ ਲਗਾਇਆ ਗਿਆ। ਇਸ ਮੌਕੇ ਐਸ ਡੀ ਐਮ ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
ਇਸ ਦੌਰਾਨ ਐਸ ਡੀ ਐਮ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਕਿਹਾ ਕਿ ਦਿਵਿਆਂਗਜਨ ਅਤੇ ਬਜ਼ੁਰਗ ਵਿਅਕਤੀਆਂ ਦੀ ਭਲਾਈ ਲਈ ਅਜਿਹੇ ਕੈਂਪ ਲਾਹੇਵੰਦ ਸਾਬਿਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜਵੰਦ ਦਿਵਿਆਂਗਜਨ ਲੋਕਾਂ ਦੀ ਮਦਦ ਲਈ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ 'ਤੇ ਕੈਂਪ ਲਗਾ ਕੇ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ।।
ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇੰਨ੍ਹਾਂ ਕੈਂਪਾਂ ਵਿਚ ਰਜਿਸਟ੍ਰੇਸ਼ਨ ਕਰਵਾਉਣ ਤਾਂ ਜੋ ਹਰ ਇਕ ਲੋੜਵੰਦ ਦਿਵਿਆਂਗ ਵਿਅਕਤੀ ਨੂੰ ਉਸ ਦੀ ਜ਼ਰੂਰਤ ਅਨੁਸਾਰ ਸਹਾਇਕ ਉਪਕਰਨ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ 180 ਵਿਅਕਤੀਆਂ ਦੀ ਰਜ...







