ਸਿਹਤ ਸੰਸਥਾਵਾਂ ਅਤੇ ਪੈਰਾਮੈਡੀਕਲ ਸਟਾਫ ਦੀ ਸੁਰੱਖਿਆ ਲਈ ਜ਼ਿਲ੍ਹਾ ਸਿਹਤ ਬੋਰਡ ਦਾ ਗਠਨ
ਮਾਨਸਾ, 12 ਸਤੰਬਰ:
ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਅਤੇ ਪੈਰਾਮੈਡੀਕਲ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਜ਼ਿਲਾ ਪੱਧਰ ’ਤੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੀ ਚੇਅਰਮੈਨਸ਼ਿਪ ਹੇਠ ਜ਼ਿਲ੍ਹਾ ਸਿਹਤ ਬੋਰਡ ਦਾ ਗਠਨ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਮੈਡੀਕਲ ਪੇਸ਼ੇਵਰਾਂ ਵਿਰੁੱਧ ਵਧ ਰਹੇ ਹਿੰਸਾ ਦੇ ਮਾਮਲਿਆਂ ਦਾ ਸਖ਼ਤ ਨੋਟਿਸ ਲੈਂਦਿਆਂ ਸਮੂਹ ਐਸ.ਐਮ.ਓਜ਼. ਨੂੰ ਹਦਾਇਤ ਕੀਤੀ ਕਿ ਡਿਊਟੀ ’ਤੇ ਤੈਨਾਤ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸ਼ਿਕਾਇਤਾਂ ਸਬੰਧੀ ਕਮੇਟੀਆਂ ਦਾ ਗਠਨ ਕੀਤਾ ਜਾਵੇ ਤਾਂ ਜੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕੀਤਾ ਜਾ ਸਕੇ। ਸਿਹਤ ਸੰਸਥਾਵਾਂ ਦੀ ਐਂਟਰੀ ਅਤੇ ਬਾਹਰ ਜਾਣ ਦੇ ਰਸਤਿਆਂ ’ਤੇ ਸੀ.ਸੀ.ਟੀ .ਵੀ ਕੈਮਰਿਆਂ ਦੀ ਗਿਣਤੀ ਵਧਾਈ ਜਾਵੇ। ਉਨ੍ਹਾਂ ਕਿਹਾ ਕਿ ਡਿਊਟੀ ’ਤੇ ਹਾਜ਼ਰ ਅਧਿਕਾਰੀ ...








