ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 13 ਸਤੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਗੈਰ-ਕਾਨੂੰਨੀ ਦਵਾਈਆਂ, ਮੈਡੀਕਲ ਸਟੋਰਾਂ ਨਾਲ ਜੁੜੀਆਂ ਨਸ਼ਾ ਤਸਕਰੀ ਸਬੰਧੀ ਗਤੀਵਿਧੀਆਂ 'ਚ ਮਦਦ ਕਰਨ ਅਤੇ ਮਨੀ ਲਾਂਡਰਿੰਗ ਦੀ ਰਕਮ ਨੂੰ ਆਪਣੇ ਰਿਸ਼ਤੇਦਾਰਾਂ ਦੇ ਨਾਮ 'ਤੇ ਬੇਨਾਮੀ ਖਾਤਿਆਂ ਵਿੱਚ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਹ ਸਫ਼ਲਤਾ ਪੰਜਾਬ ਪੁਲਿਸ ਵੱਲੋਂ ਦੋਸ਼ੀ ਡਰੱਗ ਇੰਸਪੈਕਟਰ ਨਾਲ ਸਬੰਧਤ 24 ਬੈਂਕ ਖਾਤਿਆਂ – ਜਿਸ ਵਿੱਚ ਕੁੱਲ ਰਕਮ 7.09 ਕਰੋੜ ਰੁਪਏ ਤੱਕ ਹੈ - ਨੂੰ ਫ੍ਰੀਜ਼ ਕਰਨ ਦੇ ਨਾਲ ਨਾਲ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੱਖ-ਵੱਖ ਥਾਵਾਂ 'ਤੇ ਮਾਰੇ ਗਏ ਛਾਪਿਆਂ ਦੌਰਾਨ ਭਾਰੀ ਮਾਤਰਾ ਵਿੱਚ ਨਕਦੀ ਅਤੇ ਵਿਦੇਸ਼ੀ ਕਰੰਸੀ ਜ਼ਬਤ ਕਰਨ ਤੋਂ ਲਗਭਗ ਇੱਕ ਮਹੀਨੇ ਬਾਅਦ ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਦੋ ਬੈਂਕ ਲਾਕਰ ਵੀ ਜ਼...








